Thursday, January 23, 2014

ਯਿਸ਼ੂ ਦਿਲਾਂ ਨੂੰ ਕਿੰਵੇ ਜਾਣਦੇ ਹਨ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸ਼ੂ ਦਿਲਾਂ ਨੂੰ ਕਿੰਵੇ ਜਾਣਦੇ ਹਨ
                                                  ਪੰਜਾਬੀ ਮਸੀਹ ਸੰਦੇਸ਼
ਕਹਾਉਤਾਂ 15:11
11 ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ

ਯਿਰਮਿਯਾਹ 20:12
12 ਸਰਬ-ਸ਼ਕਤੀਮਾਨ ਯਹੋਵਾਹ ਤੁਸੀਂ ਨੇਕ ਬੰਦਿਆਂ ਦਾ ਇਮਤਿਹਾਨ ਲੈਂਦੇ ਹੋ।
    ਤੁਸੀਂ ਬੰਦੇ ਦੇ ਮਨ ਅੰਦਰ ਧੁਰ ਵੇਖਦੇ ਹੋ।
ਮੈਂ ਤੁਹਾਨੂੰ ਉਨ੍ਹਾਂ ਲੋਕਾਂ ਵਿਰੁੱਦ ਆਪਣੀਆਂ ਦਲੀਲਾਂ ਦੱਸ ਦਿੱਤੀਆਂ।
    ਇਸ ਲਈ ਮੈਨੂੰ ਦੇਖਣ ਦਿਓ ਕਿ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ, ਜਿਸਦੇ ਉਹ ਅਧਿਕਾਰੀ ਹਨ
ਮੱਤੀ 12:25
25 ਪਰ ਉਸ ਨੇ ਉਨ੍ਹਾਂ ਦੀ ਸੋਚ-ਵਿੱਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲੜਦਾ ਹੈ,ਨਸ਼ਟ ਹੋ ਜਾਵੇਗਾ, ਅਤੇ ਉਹ ਸ਼ਹਿਰ ਜਾਂ ਪਰਿਵਾਰ, ਜੋ ਆਪਣੇ ਆਪ ਨਾਲ ਲੜਦਾ ਹੈ, ਖੜ੍ਹਾ ਨਹੀਂ ਹੋ ਸੱਕਦਾ

ਮੱਤੀ 22:18
18 ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸ ਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?

ਮਰਕੁਸ 2:8
ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿੱਚਾਰ ਪਏ ਕਰਦੇ ਹੋ?

ਲੂਕਾ 6:8
ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।ਤਾਂ ਉਸ ਨੇ ਇੰਝ ਹੀ ਕੀਤਾ

ਲੂਕਾ 11:17
17 ਪਰ ਯਿਸੂ ਉਨ੍ਹਾਂ ਦੇ ਮਨ ਦੀਆਂ ਜਾਣਦਾ ਸੀ ਸੋ ਉਸ ਨੇ ਲੋਕਾਂ ਨੂੰ ਆਖਿਆ, “ਇੱਕ ਰਾਜ, ਜੋ ਵੰਡਿਆ ਹੋਇਆ ਅਤੇ ਆਪਣੇ ਵਿਰੁੱਧ ਲੜਦਾ ਹੈ, ਨਸ਼ਟ ਹੋ ਜਾਵੇਗਾ। ਅਤੇ ਇੰਝ ਹੀ ਇੱਕ ਘਰ ਜਿਹੜਾ ਕਿ ਵੰਡਿਆ ਹੋਇਆ ਹੈ ਅਤੇ ਆਪਣੇ ਵਿਰੁੱਧ ਲੜਦਾ ਹੈ, ਢਹਿ ਜਾਵੇਗਾ

ਲੂਕਾ 16:15
15 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਹਮਣੇ ਆਪਣੇ-ਆਪ ਨੂੰ ਬੜਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪਰਮੇਸ਼ੁਰ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।

ਯੂਹੰਨਾ 2:25
25 ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਉਹ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ

ਰਸੂਲਾਂ ਦੇ ਕਰਤੱਬ 15:8
ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸ ਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ


ਕਹਾਉਤਾਂ 15:11; ਯਿਰਮਿਯਾਹ 20:12; ਮੱਤੀ 12:25; ਮੱਤੀ 22:18; ਮਰਕੁਸ 2:8; ਲੂਕਾ 6:8; ਲੂਕਾ 11:17; ਲੂਕਾ 16:15; ਯੂਹੰਨਾ 2:25; ਰਸੂਲਾਂ ਦੇ ਕਰਤੱਬ 15:8