Tuesday, January 21, 2014

ਪਰਮੇਸ਼ੁਰ ਦਾ ਉਹਨਾਂ ਦੀ ਮੁਸੀਬਤਾਂ ਨੂੰ ਵੇਖਣਾ

                           ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਉਹਨਾਂ ਦੀ ਮੁਸੀਬਤਾਂ ਨੂੰ ਵੇਖਣਾ
                                                   ਪੰਜਾਬੀ ਮਸੀਹ ਸੰਦੇਸ਼
 ਉਤਪਤ 31:42
42 ਪਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਭੈ [a] ਮੇਰੇ ਨਾਲ ਸੀ। ਜੇ ਪਰਮੇਸ਼ੁਰ ਮੇਰੇ ਨਾਲ ਨਾ ਹੁੰਦਾ, ਤੂੰ ਮੈਨੂੰ ਖਾਲੀ ਹੱਥ ਭੇਜ ਦਿੱਤਾ ਹੋਣਾ ਸੀ। ਪਰ ਪਰਮੇਸ਼ੁਰ ਨੇ ਮੇਰੀਆਂ ਮੁਸ਼ਕਿਲਾਂ ਅਤੇ ਮੇਰਾ ਕੰਮ ਦੇਖਿਆ, ਅਤੇ ਕੱਲ੍ਹ ਰਾਤ ਪਰਮੇਸ਼ੁਰ ਨੇ ਸਾਬਤ ਕਰ ਦਿੱਤਾ ਕਿ ਮੈਂ ਠੀਕ ਹਾਂ।
ਉਤਪਤ 29:32
32 ਲੇਆਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸਦਾ ਨਾਮ ਰਊਬੇਨ ਰੱਖਿਆ। ਲੇਆਹ ਨੇ ਇਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਯਹੋਵਾਹ ਨੇ ਮੇਰੀਆਂ ਮੁਸ਼ਕਿਲਾਂ ਦੇਖ ਲਈਆਂ ਹਨ। ਮੇਰਾ ਪਤੀ ਮੈਨੂੰ ਪਿਆਰ ਨਹੀਂ ਕਰਦਾ। ਇਸ ਲਈ ਸ਼ਾਇਦ ਹੁਣ ਮੇਰਾ ਪਤੀ ਮੈਨੂੰ ਪਿਆਰ ਕਰੇ।

ਉਤਪਤ 29:31
31 ਯਹੋਵਾਹ ਨੇ ਦੇਖਿਆ ਕਿ ਲੇਆਹ ਦੀ ਅਣਗਹਿਲੀ ਹੁੰਦੀ ਸੀ। ਇਸ ਲਈ ਯਹੋਵਾਹ ਨੇ ਲੇਆਹ ਨੂੰ ਬੱਚੇ ਪੈਦਾ ਕਰਨ ਦਿੱਤੇ। ਪਰ ਰਾਖੇਲ ਦੇ ਬੱਚੇ ਪੈਦਾ ਨਾ ਹੋਏ

ਉਤਪਤ 31:12
12 ਦੂਤ ਨੇ ਆਖਿਆ, ‘ਦੇਖ, ਸਿਰਫ਼ ਧਾਰੀਆਂ ਅਤੇ ਧੱਬਿਆਂ ਵਾਲੇ ਬੱਕਰੇ ਹੀ ਮਿਲਾਪ ਕਰ ਰਹੇ ਹਨ। ਇਹ ਮੇਰੇ ਕਾਰਣ ਹੋ ਰਿਹਾ ਹੈ। ਮੈਂ ਉਹ ਸਾਰੀਆਂ ਮੰਦੀਆਂ ਗੱਲਾਂ ਦੇਖ ਲਈਆਂ ਹਨ ਜਿਹੜੀਆਂ ਲਾਬਾਨ ਤੇਰੇ ਨਾਲ ਕਰ ਰਿਹਾ ਹੈ। ਮੈਂ ਅਜਿਹਾ ਇਸ ਵਾਸਤੇ ਕਰ ਰਿਹਾ ਹਾਂ ਤਾਂ ਜੋ ਬੱਕਰੀਆਂ ਦੇ ਸਾਰੇ ਨਵੇਂ ਜਨਮੇ ਬੱਚੇ ਤੂੰ ਰੱਖ ਸੱਕੇਂ

ਕੂਚ 2:25
25 ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀਆਂ ਮੁਸੀਬਤਾਂ ਦੇਖਿਆਂ, ਅਤੇ ਉਹ ਜਾਣਦਾ ਸੀ ਕਿ ਉਸ ਨੂੰ ਕੀ ਕਰਨਾ ਚਾਹੀਦਾ

ਕੂਚ 3:7
ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ

ਰਸੂਲਾਂ ਦੇ ਕਰਤੱਬ 7:34
34 ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ। [a]

2 ਸਮੂਏਲ 16:12
12 ਹੋ ਸੱਕਦਾ ਜੋ ਮੰਦੀਆਂ ਗੱਲਾਂ ਮੇਰੇ ਨਾਲ ਵਾਪਰ ਰਹੀਆਂ ਯਹੋਵਾਹ ਉਨ੍ਹਾਂ ਨੂੰ ਵੇਖੇ। ਫ਼ੇਰ ਹੋ ਸੱਕਦਾ ਕਿ ਯਹੋਵਾਹ ਮੈਨੂੰ ਸ਼ਿਮਈ ਦੁਆਰਾ ਅੱਜ ਆਖੀ ਹਰ ਮੰਦੀ ਗੱਲ ਲਈ ਕੁਝ ਚੰਗਾ ਦੇਵੇ

2 ਰਾਜਿਆਂ 14:26
26 ਤਦ ਯਹੋਵਾਹ ਨੇ ਵੇਖਿਆ ਕਿ ਸੱਚਮੁੱਚ ਇਸਰਾਏਲੀ ਬੜੇ ਕਸ਼ਟ ਵਿੱਚ ਸਨ, ਦੋਵੇਂ, ਨੌਕਰ ਅਤੇ ਅਜਾਦ ਆਦਮੀ, ਅਤੇ ਉੱਥੇ ਕੋਈ ਅਜਿਹਾ ਨਹੀਂ ਸੀ ਜੋ ਇਸਰਾਏਲ ਦੀ ਮਦਦ ਕਰ ਸੱਕਦਾ

ਜ਼ਕਰਯਾਹ 9:8
ਮੈਂ ਦੁਸ਼ਮਣ ਦੀਆਂ ਫ਼ੌਜਾਂ ਨੂੰ ਇੱਧਰ ਪ੍ਰਵੇਸ਼ ਨਾ ਕਰਨ ਦੇਵਾਂਗਾ। ਮੈਂ ਆਪਣੇ ਲੋਕਾਂ ਨੂੰ ਹੋਰ ਤਸੀਹੇ ਤੇ ਦੁੱਖ ਨਾ ਦੇਣ ਦੇਵਾਂਗਾ। ਮੈਂ ਅਤੀਤ ਵਿੱਚ ਆਪਣੀ ਅੱਖੀਁ ਵੇਖਿਆ ਹੈ ਕਿ ਮੇਰੇ ਲੋਕਾਂ ਨੇ ਕਿੰਨਾ ਦੁੱਖ ਭੋਗਿਆ ਹੈ।


ਉਤਪਤ 31:42; ਉਤਪਤ 29:32; ਉਤਪਤ 29:31; ਉਤਪਤ 31:12; ਕੂਚ 2:25; ਕੂਚ 3:7; ਰਸੂਲਾਂ ਦੇ ਕਰਤੱਬ 7:34; 2 ਸਮੂਏਲ 16:12; 2 ਰਾਜਿਆਂ 14:26; ਜ਼ਕਰਯਾਹ 9:8