Tuesday, January 21, 2014

ਪਰਮੇਸ਼ੁਰ ਦੇ ਵਚਨਾਂ ਦੁਆਰਾ ਜੀਵਨ

                        ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਵਚਨਾਂ ਦੁਆਰਾ ਜੀਵਨ
                                                 ਪੰਜਾਬੀ ਮਸੀਹ
ਸੰਦੇਸ਼
 ਯਸਾਯਾਹ 55:3
ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ।
    ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ।
ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ।
    ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ।
ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ।
    ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ
ਫ਼ਿਲਿੱਪੀਆਂ ਨੂੰ 2:16
16 ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ

ਰਸੂਲਾਂ ਦੇ ਕਰਤੱਬ 5:20
20 ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।

ਯੂਹੰਨਾ 6:68
68 ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਪਕ ਜੀਵਨ ਦਿੰਦੇ ਹਨ

ਯੂਹੰਨਾ 5:25
25 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇੱਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ

ਯੂਹੰਨਾ 8:51
51 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।

ਯੂਹੰਨਾ 12:50
50 ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।

ਯੂਹੰਨਾ 5:39
39 ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!

ਇਬਰਾਨੀਆਂ ਨੂੰ 4:12
12 ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿੱਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਡੂੰਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿੱਥੇ ਰੂਹ ਅਤੇ ਆਤਮਾ ਜੁੜਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋੜਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਪਰੱਖਦਾ ਹੈ

ਯੂਹੰਨਾ 8:52
52 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ।ਉਹ ਕਦੇ ਵੀ ਨਹੀਂ ਮਰੇਗਾ।


ਯਸਾਯਾਹ 55:3; ਫ਼ਿਲਿੱਪੀਆਂ ਨੂੰ 2:16; ਰਸੂਲਾਂ ਦੇ ਕਰਤੱਬ 5:20; ਯੂਹੰਨਾ 6:68; ਯੂਹੰਨਾ 5:25; ਯੂਹੰਨਾ 8:51; ਯੂਹੰਨਾ 12:50; ਯੂਹੰਨਾ 5:39; ਇਬਰਾਨੀਆਂ ਨੂੰ 4:12; ਯੂਹੰਨਾ 8:52