Friday, January 24, 2014

ਦੂਤ ਸਾਡੀ ਮਦਦ ਕਰਦੇ ਹੋਏ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤ ਸਾਡੀ ਮਦਦ ਕਰਦੇ ਹੋਏ
                                                      ਪੰਜਾਬੀ  
ਮਸੀਹੀ ਸੰਦੇਸ਼

ਜ਼ਬੂਰ 34:7
ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ।
    ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ
ਇਬਰਾਨੀਆਂ ਨੂੰ 1:14
14 ਸਾਰੇ ਦੂਤ, ਜਿਹੜੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮਾ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ

ਉਤਪਤ 19:15-17
15 ਦੂਸਰੇ ਦਿਨ ਪ੍ਰਭਾਤ ਵੇਲੇ, ਦੂਤ ਲੂਤ ਨੂੰ ਛੇਤੀ ਕਰਨ ਲਈ ਆਖ ਰਹੇ ਸਨ। ਉਨ੍ਹਾਂ ਆਖਿਆ, “ਇਸ ਨਗਰ ਨੂੰ ਸਜ਼ਾ ਮਿਲੇਗੀ। ਇਸ ਲਈ ਆਪਣੀ ਪਤਨੀ ਅਤੇ ਆਪਣੀਆਂ ਉਨ੍ਹਾਂ ਧੀਆਂ ਨੂੰ ਨਾਲ ਲੈ ਕੇ ਜਿਹੜੀਆਂ ਹਾਲੇ ਤੱਕ ਤੇਰੇ ਨਾਲ ਰਹਿੰਦੀਆਂ ਹਨ, ਅਤੇ ਇਸ ਥਾਂ ਨੂੰ ਛੱਡ ਦੇ। ਫ਼ੇਰ ਤੂੰ ਨਗਰ ਦੇ ਨਾਲ ਤਬਾਹ ਨਹੀਂ ਹੋਵੇਂਗਾ।
16 ਪਰ ਲੂਤ ਝਿਝਕਿਆ, ਇਸ ਲਈ ਉਨ੍ਹਾਂ ਆਦਮੀਆਂ ਨੇ ਲੂਤ ਦੀ ਪਤਨੀ ਅਤੇ ਉਸ ਦੀਆਂ ਦੋਹਾਂ ਧੀਆਂ ਦੇ ਹੱਥ ਫ਼ੜ ਲਏ। ਕਿਉਂਕਿ ਯਹੋਵਾਹ ਲੂਤ ਉੱਤੇ ਮਿਹਰਬਾਨ ਸੀ, ਉਹ ਲੂਤ ਅਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਨਾਲ ਸ਼ਹਿਰ ਤੋਂ ਬਾਹਰ ਲੈ ਗਏ। 17 ਜਦੋਂ ਉਹ ਬਾਹਰ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”
ਇਬਰਾਨੀਆਂ ਨੂੰ 13:2
ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ

ਮੱਤੀ 1:20
20 ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ
ਪਰਕਾਸ਼ ਦੀ ਪੋਥੀ 22:1
22 ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ
ਮੱਤੀ 4:11
11 ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ

1 ਰਾਜਿਆਂ 19:7
ਕੁਝ ਦੇਰ ਬਾਅਦ, ਯਹੋਵਾਹ ਦਾ ਦੂਤ ਫ਼ਿਰ ਉਸ ਕੋਲ ਆਇਆ ਅਤੇ ਉਸ ਨੂੰ ਛੂਹ ਕੇ ਆਖਿਆ, “ਉੱਠ! ਕੁਝ ਖਾ-ਪੀ ਲੈ! ਜੇਕਰ ਤੂੰ ਕੁਝ ਨਹੀਂ ਖਾਵੇਂ-ਪੀਵੇਂਗਾ , ਤਾਂ ਯਾਤਰਾ ਤੇਰੇ ਲਈ ਬਹੁਤ ਥਕਾਉਣ ਵਾਲੀ ਹੋਵੇਗੀ!”

ਕੂਚ 14:19
ਯਹੋਵਾਹ ਮਿਸਰੀ ਫ਼ੌਜ ਨੂੰ ਹਰਾਉਂਦਾ ਹੈ
19 ਤਾਂ ਯਹੋਵਾਹ ਦਾ ਦੂਤ ਲੋਕਾਂ ਦੇ ਪਿੱਛੇ ਗਿਆ। (ਯਹੋਵਾਹ ਦਾ ਦੂਤ ਆਮ ਤੌਰ ਤੇ ਲੋਕਾਂ ਦੀ ਅਗਵਾਈ ਲਈ ਉਨ੍ਹਾਂ ਦੇ ਅੱਗੇ ਹੁੰਦਾ ਸੀ।) ਇਸ ਅਲੀ ਲੰਮਾ ਬੱਦਲ ਲੋਕਾਂ ਦੇ ਸਾਹਮਣੇ ਵਾਲੇ ਪਾਸੇ ਤੋਂ ਹਟਕੇ ਲੋਕਾਂ ਦੇ ਪਿੱਛੇ ਚੱਲਾ ਗਿਆ

ਦਾਨੀਏਲ 3:25
25 ਰਾਜੇ ਨੇ ਆਖਿਆ, “ਦੇਖੋ! ਮੈਨੂੰ ਅੱਗ ਵਿੱਚ ਤੁਰਦੇ ਹੋਏ ਚਾਰ ਬੰਦੇ ਦਿਖਾਈ ਦਿੰਦੇ ਹਨ। ਉਹ ਬਝ੍ਝੇ ਹੋਏ ਨਹੀਂ ਹਨ ਅਤੇ ਉਹ ਸੜੇ ਨਹੀਂ ਹਨ। ਚੌਬਾ ਬੰਦਾ ਇੱਕ ਦੂਤ ਵਰਗਾ ਦਿਖਾਈ ਦਿੰਦਾ ਹੈ!”

ਯਸਾਯਾਹ 37:36
36 ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸ ਨੇ ਅੱਸ਼ੂਰ ਦੇ ਡੇਰੇ ਦੇ 1,85,000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ

ਜ਼ਬੂਰ 34:7; ਇਬਰਾਨੀਆਂ ਨੂੰ 1:14; ਉਤਪਤ 19:15-17; ਇਬਰਾਨੀਆਂ ਨੂੰ 13:2; ਮੱਤੀ 1:20; ਪਰਕਾਸ਼ ਦੀ ਪੋਥੀ 22:1; ਮੱਤੀ 4:11; 1 ਰਾਜਿਆਂ 19:7; ਕੂਚ 14:19; ਦਾਨੀਏਲ 3:25; ਯਸਾਯਾਹ 37:36