Monday, January 27, 2014

ਟੈਲੀਵਿਜ਼ਨ ਆਦਿ ਤੇ ਸੰਸਾਰਿਕ ਚੀਜ਼ਾਂ ਵੇਖਣਾ


                      ਬਾਈਬਲ ਦੇ ਕੁਝ ਵਚਨ ਵਿਸ਼ਾ : ਟੈਲੀਵਿਜ਼ਨ ਆਦਿ ਤੇ ਸੰਸਾਰਿਕ ਚੀਜ਼ਾਂ ਵੇਖਣਾ
                                                   ਪੰਜਾਬੀ ਮਸੀਹੀ ਸੰਦੇਸ਼    

 2 ਤਿਮੋਥਿਉਸ ਨੂੰ 2:4

ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ

 

ਗਲਾਤੀਆਂ ਨੂੰ 5:16

ਆਤਮਾ ਅਤੇ ਮਨੁੱਖੀ ਸਭਾ

16 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ

 

1 ਯੂਹੰਨਾ 2:15-17

15 ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ 16 ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ 17 ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ

 

ਰੋਮੀਆਂ ਨੂੰ 12:2

ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ

 

ਅਫ਼ਸੀਆਂ ਨੂੰ 4:27

27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸੱਕੇ

 

ਗਲਾਤੀਆਂ ਨੂੰ 5:24

24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ

 

1 ਪਤਰਸ 5:8

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ

 

1 ਪਤਰਸ 2:11

ਪਰਮੇਸ਼ੁਰ ਲਈ ਜੀਉ

11 ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ

 

ਗਲਾਤੀਆਂ ਨੂੰ 5:17

17 ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ

 

1 ਕੁਰਿੰਥੀਆਂ ਨੂੰ 10:13

13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ

 

1 ਕੁਰਿੰਥੀਆਂ ਨੂੰ 6:20

20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ

 

ਰੋਮੀਆਂ ਨੂੰ 12:1

ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ

12 ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ

2 ਤਿਮੋਥਿਉਸ ਨੂੰ 2:4; ਗਲਾਤੀਆਂ ਨੂੰ 5:16; 1 ਯੂਹੰਨਾ 2:15-17; ਰੋਮੀਆਂ ਨੂੰ 12:2; ਅਫ਼ਸੀਆਂ ਨੂੰ 4:27; ਗਲਾਤੀਆਂ ਨੂੰ 5:24; 1 ਪਤਰਸ 5:8; 1 ਪਤਰਸ 2:11; ਗਲਾਤੀਆਂ ਨੂੰ 5:17; 1 ਕੁਰਿੰਥੀਆਂ ਨੂੰ 10:13; 1 ਕੁਰਿੰਥੀਆਂ ਨੂੰ 6:20; ਰੋਮੀਆਂ ਨੂੰ 12:1