Thursday, January 23, 2014

ਸੁੱਟੇ ਗਏ ਦੂਤ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਸੁੱਟੇ ਗਏ ਦੂਤ
                                                      ਪੰਜਾਬੀ ਮਸੀਹ ਸੰਦੇਸ਼

ਯਸਾਯਾਹ 14:12-15

12 ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ
    ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁੱਕਿਆ ਹੈਂ।
ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਹਮਣੇ ਝੁਕਦੀਆਂ ਸਨ।
    ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।
13 ਤੂੰ ਹਮੇਸ਼ਾ ਆਪਣੇ-ਆਪ ਨੂੰ ਆਖਿਆ,
    ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ।
ਮੈਂ ਉੱਪਰ ਅਕਾਸ਼ ਵੱਲ ਜਾਵਾਂਗਾ।
ਮੈਂ ਆਪਣਾ ਤਖਤ ਪਰਮੇਸ਼ੁਰ ਦੇ ਤਾਰਿਆਂ ਦੇ ਉੱਪਰ ਸਥਾਪਿਤ ਕਰਾਂਗਾ।
    ਮੈਂ ਜ਼ਫ਼ੋਨ ਦੇ ਪਵਿੱਤਰ ਪਰਬਤ ਉੱਤੇ ਬੈਠਾਂਗਾ।
    ਉਸ ਪਰਬਤ ਉੱਤੇ ਮੈਂ ਦੇਵਤਿਆਂ ਨੂੰ ਮਿਲਾਂਗਾ।
14 ਮੈਂ ਬੱਦਲਾਂ ਵਿੱਚਲੀ ਜਗਵੇਦੀ ਤੱਕ ਜਾਵਾਂਗਾ
    ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ।
15 ਪਰ ਇਉਂ ਹੋਇਆ ਨਹੀਂ
    ਤੂੰ ਪਰਮੇਸ਼ੁਰ ਨਾਲ ਅਕਾਸ਼ ਵੱਲ ਨਹੀਂ ਗਿਆ।
    ਤੈਨੂੰ ਡੂੰਘੀ ਖੱਡ ਵਿੱਚ, ਸ਼ਿਓਲ, ਮੌਤ ਦੇ ਸਥਾਨ ਉੱਤੇ ਡੇਗਿਆ ਗਿਆ ਸੀ

 

ਲੂਕਾ 10:18

18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ

 

ਪਰਕਾਸ਼ ਦੀ ਪੋਥੀ 12:7-17

ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸ ਦੇ ਦੂਤਾਂ ਨੇ ਸਵਰਗ ਵਿੱਚਲੀ ਆਪਣੀ ਥਾਂ ਗਵਾ ਲਈ ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ

10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ 11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ 12 ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।
13 ਜਦੋਂ ਅਜਗਰ ਨੇ ਦੇਖਿਆ ਕਿ ਉਸ ਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸ ਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ 14 ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸੱਕੇ ਅਤੇ ਉਜਾੜ ਵਿੱਚ ਜਗ਼੍ਹਾ ਤੇ ਜਾ ਸੱਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉੱਥੇ ਉਹ ਅਜਗਰ ਤੋਂ ਦੂਰ ਹੋਵੇਗੀ 15 ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹੜ੍ਹ ਨਾਲ ਹੜ੍ਹ ਜਾਵੇ 16 ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹੜਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ 17 ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬੱਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚੱਲਿਆ ਗਿਆ। ਉਸ ਦੇ ਬੱਚੇ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿੱਖਾਇਆ

 

2 ਪਤਰਸ 2:4

ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ



ਯਸਾਯਾਹ 14:12-15; ਲੂਕਾ 10:18; ਪਰਕਾਸ਼ ਦੀ ਪੋਥੀ 12:7-17; 2 ਪਤਰਸ 2:4