Friday, January 24, 2014

ਦੂਤ ਅਨੰਦ ਮਨਾਉਂਦੇ ਹੋਏ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤ ਅਨੰਦ ਮਨਾਉਂਦੇ ਹੋਏ
                                                 ਪੰਜਾਬੀ  
ਮਸੀਹੀ ਸੰਦੇਸ਼

ਲੂਕਾ 15:10
10 ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।

ਇਬਰਾਨੀਆਂ ਨੂੰ 1:14
14 ਸਾਰੇ ਦੂਤ, ਜਿਹੜੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮਾ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ

ਕੁਲੁੱਸੀਆਂ ਨੂੰ 1:16
16 ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ,
    ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ,
    ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ
ਅਤੇ ਉਸੇ ਲਈ ਸਾਜੀਆਂ ਗਈਆਂ ਹਨ
ਯਸਾਯਾਹ 6:2
ਸਰਾਫ਼ੀਮ ਫ਼ਰਿਸ਼ਤੇ ਯਹੋਵਾਹ ਦੇ ਆਲੇ-ਦੁਆਲੇ ਖਲੋਤੇ ਸਨ। ਹਰ ਸਰਾਫ਼ੀਮ ਫ਼ਰਿਸ਼ਤੇ ਦੇ ਛੇ ਖੰਭ ਸਨ। ਉਹ ਆਪਣੇ ਦੋ ਖੰਭਾਂ ਨੂੰ ਚਿਹਰਾ ਕੱਜਣ ਲਈ, ਦੋ ਖੰਭਾਂ ਨੂੰ ਆਪਣੇ ਪੈਰ ਕੱਜਣ ਲਈ ਅਤੇ ਦੋ ਖੰਭਾਂ ਨੂੰ ਉੱਡਣ ਲਈ ਵਰਤਦੇ ਸਨ

1 ਪਤਰਸ 1:12
12 ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ

ਅੱਯੂਬ 38:7
ਸਵੇਰ ਦੇ ਤਾਰਿਆਂ ਨੇ ਮਿਲ ਕੇ ਗੀਤ ਗਾਇਆ
    ਤੇ ਦੂਤ ਆਨੰਦ ਨਾਲ ਚੀਕੇ ਜਦੋਂ ਅਜਿਹਾ ਕੀਤਾ ਗਿਆ ਸੀ
ਅੱਯੂਬ 1:6
ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ

ਅਫ਼ਸੀਆਂ ਨੂੰ 3:10
10 ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸ ਨੂੰ ਕਲੀਸਿਯਾ ਦੇ ਕਾਰਣ ਜਾਨਣਗੇ

ਲੂਕਾ 20:36
36 ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ

ਲੂਕਾ 20:36
36 ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ

ਜ਼ਬੂਰ 103:20
20 ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ,
    ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ।
    ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ

ਮੱਤੀ 25:41
41 ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ

ਲੂਕਾ 22:43
43 ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸ ਨੂੰ ਸ਼ਕਤੀ ਦਿੱਤੀ

ਨਹਮਯਾਹ 9:6
ਸਿਰਫ਼ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ!
    ਇੱਕ ਤੂੰ ਹੀ ਪਰਮੇਸ਼ੁਰ ਹੈ।
ਤੂੰ ਹੀ ਅਕਾਸ਼ਾਂ, ਉੱਚੇ ਅਕਾਸ਼ਾਂ
    ਅਤੇ ਉਨ੍ਹਾਂ ਵਿੱਚਲੀਆਂ ਸਭ ਵਸਤਾਂ ਸਾਜੀਆਂ ਹਨ।
ਤੂੰ ਹੀ ਧਰਤੀ ਤੇ ਉਸ ਉਤ੍ਤਲੀਆਂ
    ਜੀਵਿਤ ਸਭ ਚੀਜ਼ਾਂ ਨੂੰ ਸਾਜਿਆ ਤੂੰ ਹੀ
ਸਮੁੰਦਰਾਂ ਤੇ ਉਨ੍ਹਾਂ ਵਿੱਚ ਰਹਿੰਦੀਆਂ ਚੀਜ਼ਾਂ ਦਾ ਯਹੋਵਾਹ ਹੈਂ।
ਤੂੰ ਸਭ ਨੂੰ ਜੀਵਨ ਦਿੰਦਾ ਹੈਂ ਅਤੇ
    ਅਕਾਸ਼ ਵਿੱਚਲਾ ਸਭ ਕੁਝ ਝੁਕ ਕੇ ਤੇਰੀ ਉਪਾਸਨਾ ਕਰਦਾ ਹੈ

ਲੂਕਾ 1:11
11 ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ

ਦਾਨੀਏਲ 7:10
10 ਅਗ੍ਗ ਦਾ ਦਰਿਆ ਇੱਕ ਸੀ ਵਗਦਾ ਪਿਆ ਸਾਹਮਣੇ ਪਰਾਚੀਨ ਰਾਜੇ ਦੇ।
    ਹਜਾਰਾਂ ਦੇ ਹਜਾਰਾਂ ਲੋਕ ਉਸਦੀ ਸੇਵਾ ਕਰ ਰਹੇ ਸਨ।
ਦਸ ਹਜ਼ਾਰ ਵਾਰੀ ਦਸ ਹਜ਼ਾਰ ਲੋਕ ਉਸ ਦੇ ਅੱਗੇ ਖਲੋਤੇ ਹੋਏ ਸਨ।
    ਇਹ ਸੀ ਜਿਵੇਂ ਕਚਿਹਰੀ ਹੋਵੇ ਸ਼ੁਰੂ ਹੋਣ ਵਾਲੀ ਅਤੇ ਕਿਤਾਬਾਂ ਹੋਣ ਖੁਲ੍ਹੀਆਂ

ਦਾਨੀਏਲ 9:21
21 ਜਦੋਂ ਮੈਂ ਪ੍ਰਾਰਥਨਾ ਕਰ ਰਿਹਾ ਸਾਂ, ਉਹ ਆਦਮੀ ਜਬਰਾਈਲ, ਮੇਰੇ ਕੋਲ ਆਇਆ। ਜਬਰਾਈਲ ਉਹ ਵਿਅਕਤੀ ਸੀ ਜਿਸ ਨੂੰ ਮੈਂ ਦਰਸ਼ਨ ਵਿੱਚ ਦੇਖਿਆ ਸੀ। ਜਬਰਾਈਲ ਉਡਦਾ ਹੋਇਆ ਕਾਹਲੀ ਨਾਲ ਮੇਰੇ ਕੋਲ ਆਇਆ। ਉਹ ਸ਼ਾਮ ਦੀ ਬਲੀ ਵੇਲੇ ਆਇਆ

ਅਫ਼ਸੀਆਂ ਨੂੰ 1:21
21 ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿੱਖ ਦੀ ਦੁਨੀਆਂ ਵਿੱਚ ਤਾਕਤ ਰੱਖਦਾ ਹੈ

ਲੂਕਾ 16:22
22 ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸ ਨੂੰ ਲਿਆ ਅਤੇ ਅਬਰਾਹਾਮ ਗੋਦ ਵਿੱਚ ਜਾ ਰੱਖਿਆ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ
1 ਕੁਰਿੰਥੀਆਂ ਨੂੰ 4:9
ਪਰ ਮੈਨੂੰ ਜਾਪਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹੜੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਹਮਣੇ ਤਮਾਸ਼ੇ ਵਰਗੇ ਹਨ

ਮੱਤੀ 4:11
11 ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ

ਕੂਚ 3:2
ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ
ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ
ਜ਼ਬੂਰ 34:7
ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ।
    ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ
2 ਰਾਜਿਆਂ 19:35
ਅੱਸ਼ੂਰ ਦੀ ਫ਼ੌਜ ਦਾ ਤਬਾਹ ਹੋਣਾ
35 ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ 1,85,000 ਮਨੁੱਖ ਮਾਰ ਦਿੱਤੇ। ਜਦੋਂ ਲੋਕ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਡੇਰੇ ਨੂੰ ਲੋਥਾਂ ਨਾਲ ਭਰਿਆ ਵੇਖਿਆ
ਪਰਕਾਸ਼ ਦੀ ਪੋਥੀ 5:11
11 ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉੱਥੇ ਅਣਗਿਣਤ ਦੂਤ ਸਨ

ਲੂਕਾ 15:10; ਇਬਰਾਨੀਆਂ ਨੂੰ 1:14; ਕੁਲੁੱਸੀਆਂ ਨੂੰ 1:16; ਯਸਾਯਾਹ 6:2; 1 ਪਤਰਸ 1:12; ਅੱਯੂਬ 38:7; ਅੱਯੂਬ 1:6; ਅਫ਼ਸੀਆਂ ਨੂੰ 3:10; ਲੂਕਾ 20:36; ਜ਼ਬੂਰ 103:20; ਮੱਤੀ 25:41; ਲੂਕਾ 22:43; ਨਹਮਯਾਹ 9:6; ਲੂਕਾ 1:11; ਦਾਨੀਏਲ 7:10; ਦਾਨੀਏਲ 9:21; ਅਫ਼ਸੀਆਂ ਨੂੰ 1:21; ਲੂਕਾ 16:22; 1 ਕੁਰਿੰਥੀਆਂ ਨੂੰ 4:9; ਮੱਤੀ 4:11; ਕੂਚ 3:2; ਜ਼ਬੂਰ 34:7; 2 ਰਾਜਿਆਂ 19:35; ਪਰਕਾਸ਼ ਦੀ ਪੋਥੀ 5:11