Tuesday, January 21, 2014

ਪਰਮੇਸ਼ੁਰ ਸਾਡੇ ਨਾਲ ਰਹਿੰਦਾ

                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਸਾਡੇ ਨਾਲ ਰਹਿੰਦਾ
                                                      ਪੰਜਾਬੀ ਮਸੀਹ
ਸੰਦੇਸ਼
ਕੂਚ 29:45
45 ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ

ਕੂਚ 29:46
46 ਲੋਕ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ ਉਹ ਜਾਣ ਲੈਣਗੇ ਕਿ ਮੈਂ ਹੀ ਉਹ ਹਾਂ ਜਿਹੜਾ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ ਤਾਂ ਜੋ ਮੈਂ ਉਨ੍ਹਾਂ ਦੇ ਨਾਲ ਰਹਿ ਸੱਕਾਂ। ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ।

ਲੇਵੀਆਂ ਦੀ ਪੋਥੀ 26:11
11 ਇਸਤੋਂ ਇਲਾਵਾ, ਮੈਂ ਆਪਣਾ ਪਵਿੱਤਰ ਤੰਬੂ ਤੁਹਾਡੇ ਦਰਮਿਆਨ ਸਥਾਪਿਤ ਕਰਾਂਗਾ। ਮੈਂ ਤੁਹਾਡੇ ਕੋਲੋਂ ਮੂੰਹ ਨਹੀਂ ਮੋੜਾਂਗਾ

ਗਿਣਤੀ 35:34
34 ਮੈਂ ਯਹੋਵਾਹ ਹਾਂ! ਮੈਂ ਤੁਹਾਡੇ ਦੇਸ਼ ਵਿੱਚ ਇਸਰਾਏਲ ਦੇ ਲੋਕਾਂ ਸੰਗ ਰਹਿ ਰਿਹਾ ਹੋਵਾਂਗਾ। ਮੈਂ ਉੱਥੇ ਰਹਿ ਰਿਹਾ ਹੋਵਾਂਗਾ, ਇਸ ਲਈ ਇਸ ਨੂੰ ਬੇਗੁਨਾਹਾਂ ਦੇ ਖੂਨ ਨਾਲ ਨਾਪਾਕ ਨਾ ਕਰੋ।

1 ਰਾਜਿਆਂ 6:13
13 ਇਸ ਮੰਦਰ ਕਾਰਣ ਜੋ ਤੂੰ ਉਸਾਰ ਰਿਹਾ ਹੈਂ, ਇੱਥੇ ਮੈਂ ਇਸਰਾਏਲ ਦੇ ਲੋਕਾਂ ਦਰਮਿਆਨ ਰਹਾਂਗਾ ਅਤੇ ਮੈਂ ਉਨ੍ਹਾਂ ਨੂੰ ਕਦੇ ਨਹੀਂ ਛੱਡਾਂਗਾ।

ਹਿਜ਼ਕੀਏਲ 37:27
27 ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ

ਹਿਜ਼ਕੀਏਲ 43:7
ਮੰਦਰ ਵਿੱਚੋਂ ਆਉਂਦੀ ਆਵਾਜ਼ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਮੇਰੇ ਤਖਤ ਅਤੇ ਪੈਰ ਚੌਂਕੀ ਦੀ ਥਾਂ ਹੈ। ਮੈਂ ਇੱਥੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਰਹਾਂਗਾ। ਇਸਰਾਏਲ ਦਾ ਪਰਿਵਾਰ ਫ਼ੇਰ ਕਦੇ ਵੀ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਨਹੀਂ ਕਰੇਗਾ। ਰਾਜੇ ਅਤੇ ਉਨ੍ਹਾਂ ਦੀ ਪਰਜਾ, ਜਿਨਸੀ ਪਾਪਾਂ ਰਾਹੀਂ ਜਾਂ ਆਪਣੇ ਮਰੇ ਹੋਏ ਰਾਜਿਆਂ ਨੂੰ ਇਸ ਥਾਂ ਦਫ਼ਨ ਕਰਕੇ, ਮੇਰੇ ਨਾਮ ਨੂੰ ਸ਼ਰਮਿਂਦਿਆਂ ਨਹੀਂ ਕਰਨਗੇ

ਹਿਜ਼ਕੀਏਲ 43:9
ਮੈਂ ਉਨ੍ਹਾਂ ਨੂੰ ਆਪਣੀ ਬਦਕਾਰੀ ਅਤੇ ਉਨ੍ਹਾਂ ਦੇ ਮਰੇ ਹੋਏ ਰਾਜਿਆਂ ਦੀਆਂ ਦੇਹਾਂ ਨੂੰ ਆਪਣੇ ਕੋਲੋਂ ਦੂਰ ਲਿਜਾਣ ਦਿੱਤਾ ਹੈ। ਫ਼ੇਰ ਮੈਂ ਉਨ੍ਹਾਂ ਵਿੱਚਕਾਰ ਸਦਾ ਲਈ ਰਹਾਂਗਾ

ਜ਼ਕਰਯਾਹ 2:10
10 ਯਹੋਵਾਹ ਆਖਦਾ ਹੈ,
ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਰਿਹਾ ਹਾਂ
    ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ
ਗਿਣਤੀ 5:3
ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕੱਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸੱਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।

ਯਸਾਯਾਹ 57:15
15 ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ।
    ਪਰਮੇਸ਼ੁਰ ਸਦਾ ਜਿਉਂਦਾ ਹੈ।
    ਪਰਮੇਸ਼ੁਰ ਦਾ ਨਾਮ ਪਵਿੱਤਰ ਹੈ।
ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ,
    ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ।
ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ।
    ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ
ਪਰਕਾਸ਼ ਦੀ ਪੋਥੀ 21:3
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ

ਯੂਹੰਨਾ 1:14
14 ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ

ਜ਼ਕਰਯਾਹ 2:11
11 ਉਸ ਵਕਤ ਬਹੁਤ ਸਾਰੇ ਰਾਜਾਂ ਵਿੱਚੋਂ
    ਲੋਕ ਮੇਰੇ ਵੱਲ ਪਰਤਣਗੇ।
ਉਹ ਮੇਰੀ ਪਰਜਾ ਬਨਣਗੇ
    ਅਤੇ ਮੈਂ ਤੁਹਾਡੇ ਸ਼ਹਿਰ ਵਸਾਂਗਾ।
ਤਦ ਤੁਸੀਂ ਜਾਣੋਂਗੇ ਕਿ
    ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਭੇਜਿਆ ਹੈ


ਕੂਚ 29:45; ਕੂਚ 29:46; ਲੇਵੀਆਂ ਦੀ ਪੋਥੀ 26:11; ਗਿਣਤੀ 35:34; 1 ਰਾਜਿਆਂ 6:13; ਹਿਜ਼ਕੀਏਲ 37:27; ਹਿਜ਼ਕੀਏਲ 43:7; ਹਿਜ਼ਕੀਏਲ 43:9; ਜ਼ਕਰਯਾਹ 2:10; ਗਿਣਤੀ 5:3; ਯਸਾਯਾਹ 57:15; ਪਰਕਾਸ਼ ਦੀ ਪੋਥੀ 21:3; ਯੂਹੰਨਾ 1:14; ਜ਼ਕਰਯਾਹ 2:11