Friday, January 24, 2014

ਦੂਤ ਪਰਮੇਸ਼ੁਰ ਦੇ ਪ੍ਰਤੀਨਿਧੀ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤ ਪਰਮੇਸ਼ੁਰ ਦੇ ਪ੍ਰਤੀਨਿਧੀ
                                                     ਪੰਜਾਬੀ  
ਮਸੀਹੀ ਸੰਦੇਸ਼
                         
ਜ਼ਬੂਰ 78:49
49 ਪਰਮੇਸ਼ੁਰ ਨੇ ਮਿਸਰ ਦੇ ਲੋਕਾਂ ਨੂੰ ਆਪਣਾ ਕਹਿਰ ਦਰਸਾਇਆ।
    ਉਸ ਨੇ ਉਨ੍ਹਾਂ ਵੱਲ ਆਪਣੇ ਮੌਤ ਦੇ ਫ਼ਰਿਸ਼ਤਿਆਂ ਨੂੰ ਭੇਜਿਆ
ਉਤਪਤ 19:13
13 ਅਸੀਂ ਇਸ ਨਗਰ ਨੂੰ ਤਬਾਹ ਕਰਨ ਵਾਲੇ ਹਾਂ। ਯਹੋਵਾਹ ਨੇ ਇਹ ਸੁਣ ਲਿਆ ਸੀ ਕਿ ਇਹ ਸ਼ਹਿਰ ਕਿੰਨਾ ਬੁਰਾ ਹੈ, ਇਸੇ ਲਈ ਉਸ ਨੇ ਸਾਨੂੰ ਇਸ ਨੂੰ ਤਬਾਹ ਕਰਨ ਲਈ ਭੇਜਿਆ ਹੈ।

ਕੂਚ 12:23
23 ਉਸ ਵੇਲੇ ਜਦੋਂ ਯਹੋਵਾਹ ਮਿਸਰ ਵਿੱਚੋਂ ਪਲੋਠੀ ਸੰਤਾਨ ਨੂੰ ਮਾਰਨ ਲਈ ਲੰਘੇਗਾ, ਤਾਂ ਯਹੋਵਾਹ ਤੁਹਾਡੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਉੱਪਰਲੇ ਪਾਸੇ ਅਤੇ ਪਾਸਿਆਂ ਉੱਤੇ ਖੂਨ ਦੇਖ ਲਵੇਗਾ। ਫ਼ੇਰ ਯਹੋਵਾਹ ਉਸ ਘਰ ਨੂੰ ਬਚਾਵੇਗਾ। ਯਹੋਵਾਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਆਉਣ ਅਤੇ ਤੁਹਾਨੂੰ ਨੁਕਸਾਨ ਪਹੁੰਚਾਉਣ ਨਹੀਂ ਦੇਵੇਗਾ

ਯਸਾਯਾਹ 37:36
36 ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸ ਨੇ ਅੱਸ਼ੂਰ ਦੇ ਡੇਰੇ ਦੇ 1,85,000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ

ਜ਼ਬੂਰ 35:4-6
ਉਹ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ
    ਨਿਰਾਸ਼ ਅਤੇ ਸ਼ਰਮਸਾਰ ਹੋਣ।
ਉਹ ਜਿਹੜੇ ਮੈਨੂੰ ਸੱਟ ਮਾਰਨ ਦੀ ਸਾਜਿਸ਼ ਕਰਦੇ ਹਨ,
    ਹਾਰ ਜਾਣ ਅਤੇ ਸ਼ਰਮਸਾਰ ਹੋਣ।
ਉਨ੍ਹਾਂ ਨੂੰ ਉਸ ਤੂੜੀ ਵਾਂਗ ਬਣਾ ਦਿਉ।
    ਜਿਹੜੀ ਹਵਾ ਦੁਆਰਾ ਉੱਡ ਜਾਂਦੀ ਹੈ।
    ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ।
ਯਹੋਵਾਹ, ਉਨ੍ਹਾਂ ਦੇ ਰਾਹਾਂ ਨੂੰ ਹਨੇਰਮਈ ਅਤੇ ਤਿਲਕਣਾ ਬਣਾ ਦਿਉ।
    ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ

ਕੂਚ 32:35
35 ਇਸ ਤਰ੍ਹਾਂ ਯਹੋਵਾਹ ਨੇ ਲੋਕਾਂ ਵੱਲ ਇੱਕ ਭਿਆਨਕ ਬਿਮਾਰੀ ਭੇਜੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਕਿਉਂਕਿ ਉਨ੍ਹਾਂ ਨੇ ਹਾਰੂਨ ਨੂੰ ਸੋਨੇ ਦਾ ਵਛਾ ਬਨਾਉਣ ਲਈ ਆਖਿਆ ਸੀ

ਰਸੂਲਾਂ ਦੇ ਕਰਤੱਬ 12:18-23
18 ਅਗਲੀ ਸਵੇਰ ਸਿਪਾਹੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ? 19 ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸ ਨੂੰ ਕਿਤੇ ਨਾ ਮਿਲਿਆ। ਇਸ ਲਈ ਉਸ ਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸ ਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ
ਹੇਰੋਦੇਸ ਅਗਰਿੱਪਾ ਦੀ ਮੌਤ
ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉੱਥੇ ਕੁਝ ਸਮੇਂ ਲਈ ਜਾ ਠਹਿਰਿਆ। 20 ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬੜਾ ਨਾਰਾਜ਼ ਸੀ। ਉਹ ਸਾਰੇ ਲੋਕ ਇਕੱਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹੜਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ
21 ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬੜੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।22 ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ। 23 ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ
1 ਇਤਹਾਸ 21:15-16
15 ਪਰਮੇਸ਼ੁਰ ਨੇ ਯਰੂਸ਼ਲਮ ਨੂੰ ਨਸ਼ਟ ਕਰਨ ਲਈ ਦੂਤ ਨੂੰ ਭੇਜਿਆ ਪਰ ਜਦ ਹੀ ਦੂਤ ਨੇ ਯਰੂਸ਼ਲਮ ਨੂੰ ਨਾਸ ਕਰਨਾ ਸ਼ੁਰੂ ਕੀਤਾ ਤਾਂ ਯਹੋਵਾਹ ਇਸ ਨਾਸ ਨੂੰ ਵੇਖਕੇ ਪਛਤਾਇਆ। ਤਾਂ ਯਹੋਵਾਹ ਨੇ ਉਸ ਦੂਤ ਨੂੰ ਜੋ ਨਾਸ ਕਰ ਰਿਹਾ ਸੀ ਆਖਿਆ, “ਰੁਕ ਜਾ! ਬਸ ਬਹੁਤ ਹੋ ਗਿਆ!” ਉਸ ਵਕਤ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ
16 ਤਾਂ ਦਾਊਦ ਨੇ ਆਪਣੀਆਂ ਅੱਖਾਂ ਉੱਪਰ ਨੂੰ ਕਰਕੇ ਅਸਮਾਨ ਵਿੱਚ ਯਹੋਵਾਹ ਦੇ ਦੂਤ ਨੂੰ ਵੇਖਿਆ। ਦੂਤ ਦੀ ਤਲਵਾਰ ਯਰੂਸ਼ਲਮ ਸ਼ਹਿਰ ਵੱਲ ਨਿਕਲੀ ਹੋਈ ਸੀ। ਤਦ ਦਾਊਦ ਅਤੇ ਬਜ਼ੁਰਗਾਂ ਨੇ ਧਰਤੀ ਉੱਤੇ ਸਿਰ ਨਿਵਾਂ ਕੇ ਮੱਥਾ ਟੇਕਿਆ। ਦਾਊਦ ਅਤੇ ਬਜ਼ੁਰਗਾਂ ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਖਾਸ ਤੱਪੜ ਪਾਇਆ ਹੋਇਆ ਸੀ
2 ਸਮੂਏਲ 24:16-17
16 ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ [a] ਕੋਲ ਖੜੋਤਾ ਸੀ
ਦਾਊਦ ਦਾ ਅਰਵਨਾਹ ਦਾ ਪਿੜ ਖਰੀਦ ਲੈਣਾ
17 ਜਦੋਂ ਦਾਊਦ ਨੇ ਲੋਕਾਂ ਨੂੰ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਦਾਊਦ ਨੇ ਯਹੋਵਾਹ ਨੂੰ ਕਿਹਾ, “ਮੈਂ ਪਾਪੀ, ਮੈਂ ਭੁੱਲ ਕੀਤੀ! ਇਨ੍ਹਾਂ ਲੋਕਾਂ ਨੇ ਤਾਂ ਸਿਰਫ਼ ਉਹੀ ਕੀਤਾ ਜੋ ਮੈਂ ਇਨ੍ਹਾਂ ਨੂੰ ਹੁਕਮ ਕੀਤਾ, ਉਹ ਤਾਂ ਇੱਜੜਾਂ ਵਾਂਗ ਸਿਰਫ਼ ਮੇਰੇ ਪਿੱਛੇ ਲੱਗੇ, ਅਤੇ ਮੇਰਾ ਆਖਾ ਮੰਨਿਆ। ਇਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਇਸ ਲਈ ਕਿਰਪਾ ਕਰਕੇ ਤੁਸੀਂ ਜੋ ਵੀ ਸਜ਼ਾ ਦੇਣੀ ਹੈ ਉਹ ਇਨ੍ਹਾਂ ਮਾਸੂਮ ਲੋਕਾਂ ਨੂੰ ਨਹੀਂ ਸਗੋਂ ਮੈਨੂੰ ਦੇਵੋ ਜਾਂ ਮੇਰੇ ਪਿਤਾ ਦੇ ਘਰਾਣੇ ਨੂੰ।
ਉਤਪਤ 18:20-32
20 ਫ਼ੇਰ ਯਹੋਵਾਹ ਨੇ ਆਖਿਆ, “ਮੈਂ ਬਹੁਤ ਵਾਰੀ ਸੁਣਿਆ ਹੈ ਕਿ ਸਦੂਮ ਅਤੇ ਅਮੂਰਾਹ ਦੇ ਲੋਕ ਬਹੁਤ ਮਾੜੇ ਹਨ। 21 ਇਸ ਲਈ ਮੈਂ ਜਾਕੇ ਦੇਖਾਂਗਾ ਕਿ ਕੀ ਹਾਲਾਤ ਇੰਨੇ ਹੀ ਮਾੜੇ ਹਨ ਜਿੰਨੇ ਮੈਂ ਸੁਣੇ ਹਨ। ਫੇਰ ਮੈਨੂੰ ਯਕੀਨ ਹੋ ਜਾਵੇਗਾ।
22 ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ। 23 ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ? 24 ਜੇ ਉਸ ਸ਼ਹਿਰ ਵਿੱਚ 50 ਨੇਕ ਆਦਮੀ ਹੋਣ, ਤਾਂ ਕੀ ਹੋਵੇਗਾ? ਕੀ ਫ਼ੇਰ ਵੀ ਤੂੰ ਉਸ ਸ਼ਹਿਰ ਨੂੰ, ਉਨ੍ਹਾਂ 50 ਚੰਗੇ ਲੋਕਾਂ ਦੀ ਖਾਤਿਰ ਬਚਾਉਣ ਦੀ ਬਜਾਇ ਤਬਾਹ ਕਰ ਦੇਵੇਂਗਾ। 25 ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।
26 ਫ਼ੇਰ ਯਹੋਵਾਹ ਨੇ ਆਖਿਆ, “ਜੇ ਮੈਨੂੰ ਸਦੂਮ ਦੇ ਸ਼ਹਿਰ ਵਿੱਚ 50 ਨੇਕ ਬੰਦੇ ਮਿਲ ਜਾਣਗੇ ਤਾਂ ਮੈਂ ਸਾਰੇ ਸ਼ਹਿਰ ਨੂੰ ਬਚਾ ਲਵਾਂਗਾ।
27 ਤਾਂ ਅਬਰਾਹਾਮ ਨੇ ਆਖਿਆ, “ਤੇਰੇ ਸਾਹਮਣੇ ਤਾਂ ਯਹੋਵਾਹ ਮੈਂ ਸਿਰਫ਼ ਖਾਕ ਅਤੇ ਰਾਖ ਹਾਂ। ਪਰ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇਣਾ ਚਾਹੁੰਦਾ ਹਾਂ ਅਤੇ ਤੇਰੇ ਕੋਲੋਂ ਇਹ ਸਵਾਲ ਪੁੱਛਦਾ ਹਾਂ: 28 ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?”
ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
29 ਅਬਰਾਹਾਮ ਫ਼ੇਰ ਬੋਲਿਆ। ਉਸ ਨੇ ਆਖਿਆ, “ਅਤੇ ਜੇ ਤੁਹਾਨੂੰ ਓੱਥੇ ਸਿਰਫ਼ 40 ਨੇਕ ਬੰਦੇ ਮਿਲੇ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?”
ਯਹੋਵਾਹ ਨੇ ਆਖਿਆ, “ਜੇ ਮੈਨੂੰ 40 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
30 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਇਹ ਗਲ ਪੁੱਛਣ ਦੀ ਇਜਾਜ਼ਤ ਦੇ: ਜੇ ਤੁਹਾਨੂੰ ਸ਼ਹਿਰ ਵਿੱਚ 30 ਨੇਕ ਬੰਦੇ ਮਿਲ ਗਏ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?”
ਯਹੋਵਾਹ ਨੇ ਆਖਿਆ, “ਜੇ ਮੈਨੂੰ 30 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
31 ਫ਼ੇਰ ਅਬਰਾਹਾਮ ਨੇ ਆਖਿਆ, “ਕੀ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇ ਸੱਕਦਾ ਹਾਂ ਤੇ ਪੁੱਛ ਸੱਕਦਾ ਹਾਂ ਕਿ ਜੇ ਓੱਥੇ 20 ਨੇਕ ਬੰਦੇ ਹੋਣਗੇ ਫ਼ੇਰ ਕੀ ਹੋਵੇਗਾ?”
ਯਹੋਵਾਹ ਨੇ ਜਵਾਬ ਦਿੱਤਾ, “ਜੇ ਮੈਨੂੰ 20 ਨੇਕ ਬੰਦੇ ਮਿਲਣਗੇ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
32 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?”
ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।
ਪਰਕਾਸ਼ ਦੀ ਪੋਥੀ 12:10-12
10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ। 11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ। 12 ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।

ਪਰਕਾਸ਼ ਦੀ ਪੋਥੀ 10:1-4
ਦੂਤ ਅਤੇ ਛੋਟੀ ਸੂਚੀ
10 ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸ ਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ। ਦੂਤ ਨੇ ਇੱਕ ਛੋਟੀ ਸੂਚੀ ਫ਼ੜੀ ਹੋਈ ਸੀ। ਸੂਚੀ ਉਸ ਦੇ ਹੱਥਾਂ ਵਿੱਚ ਖੁੱਲ੍ਹੀ ਹੋਈ ਸੀ। ਦੂਤ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖੱਬਾ ਪੈਰ ਧਰਤੀ ਉੱਤੇ। ਦੂਤ ਨੇ ਗੱਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸ ਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ
ਸੱਤ ਗਰਜਾਂ ਬੋਲੀਆਂ, ਅਤੇ ਮੈ ਲਿਖਣ ਲਈ ਤਿਆਰ ਹੋਇਆ। ਫ਼ੇਰ ਮੈਂ ਸਵਰਗ ਤੋਂ ਇੱਕ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਹ ਗੱਲਾਂ ਨਾ ਲਿਖ ਜੋ ਸੱਤ ਗਰਜਾਂ ਬੋਲੀਆਂ, ਇਸ ਨੂੰ ਗੁਪਤ ਰੱਖ।
ਪਰਕਾਸ਼ ਦੀ ਪੋਥੀ 11:15
ਸੱਤਵਾਂ ਬਿਗੁਲ
15 ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ:
ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ।
    ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।
ਪਰਕਾਸ਼ ਦੀ ਪੋਥੀ 14:6-7
ਤਿੰਨ ਦੂਤ
ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।
ਪਰਕਾਸ਼ ਦੀ ਪੋਥੀ 14:9-13
ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ। 10 ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ। 11 ਅਤੇ ਉਨ੍ਹਾਂ ਦੀ ਬਲਦੀ ਹੋਈ ਪੀੜਾ ਦਾ ਧੂੰਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹੜੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸ ਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।12 ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਵਿਸ਼ਵਾਸੀਆਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ
13 ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਇਸ ਨੂੰ ਲਿਖੋ; ਧੰਨ ਹਨ ਉਹ ਲੋਕ ਜਿਹੜੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।
ਆਤਮਾ ਆਖਦਾ, “ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰੜੇ ਕੰਮ ਤੋਂ ਅਰਾਮ ਪਾਉਣਗੇ। ਜਿਹੜੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।
ਪਰਕਾਸ਼ ਦੀ ਪੋਥੀ 19:9
ਫ਼ੇਰ ਦੂਤ ਨੇ ਮੈਨੂੰ ਆਖਿਆ, “ਇਹ ਲਿਖੋ; ਉਹ ਲੋਕ ਜਿਹੜੇ ਲੇਲੇ ਦੇ ਵਿਆਹ ਦੀ ਦਾਅਵਤ ਤੇ ਸੱਦੇ ਗਏ ਹਨ, ਉਹ ਸੁਭਾਗੇ ਹਨ।ਫ਼ੇਰ ਦੂਤ ਨੇ ਆਖਿਆ, “ਇਹ ਪਰਮੇਸ਼ੁਰ ਦੇ ਸੱਚੇ ਸ਼ਬਦ ਹਨ।
ਪਰਕਾਸ਼ ਦੀ ਪੋਥੀ 7:1-3
ਇਸਰਾਏਲ ਦੇ 144,000 ਲੋਕ
ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁੱਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ੜੀ ਹੋਏ ਸਨ। ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ, ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮੱਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮੱਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।
ਪਰਕਾਸ਼ ਦੀ ਪੋਥੀ 8:1-13
Punjabi Bible: Easy-to-Read Version (ERV-PA)
ਸੱਤਵੀਂ ਮੋਹਰ
ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ। ਫ਼ਿਰ ਉੱਥੇ ਸਵਰਗ ਵਿੱਚ ਲਗਭਗ ਅੱਧੇ ਘੰਟੇ ਤੱਕ ਚੁੱਪੀ ਛਾਈ ਰਹੀ। ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹੜੇ ਪਰਮੇਸ਼ੁਰ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ
ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਹਮਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ। ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿੱਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਪ੍ਰਾਰਥਨਾ ਨਾਲ ਉੱਪਰ ਉੱਠਿਆ। ਫ਼ਿਰ ਦੂਤ ਨੇ ਧੂਪਦਾਨ ਨੂੰ ਜੱਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉੱਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ
ਸੱਤ ਦੂਤ ਆਪਣੀਆਂ ਤੁਰ੍ਹੀਆਂ ਵਜਾਉਂਦੇ ਹਨ
ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੀਆਂ ਤੁਰ੍ਹੀਆਂ ਵਜਾਉਣ ਲਈ ਤਿਆਰ ਹੋਏ
ਜਦੋਂ ਪਹਿਲੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗੜ੍ਹੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁੱਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸੜ ਗਿਆ
ਦੂਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਕੁਝ ਅੱਗ ਨਾਲ ਮੱਚਦਾ ਹੋਇਆ ਇੱਕ ਵੱਡਾ ਪਹਾੜ ਸਮੁੰਦਰ ਵਿੱਚ ਸੁੱਟਿਆ ਗਿਆ ਸੀ। ਨਤੀਜੇ ਦੇ ਤੌਰ ਤੇ, ਸਮੁੰਦਰ ਦਾ ਤੀਜਾ ਹਿੱਸਾ ਲਹੂ ਬਣ ਗਿਆ।ਅਤੇ ਸਮੁੰਦਰੀ ਜੀਵਾਂ ਦਾ ਤੀਸਰਾ ਹਿੱਸਾ ਮਰ ਗਿਆ ਅਤੇ ਜਹਾਜ਼ਾਂ ਦਾ ਤੀਸਰਾ ਹਿੱਸਾ ਤਬਾਹ ਹੋ ਗਿਆ
10 ਫ਼ਿਰ ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿੱਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿੱਗਿਆ। 11 ਸਿੱਤਾਰੇ ਦਾ ਨਾਂ ਹੈ ਵਰਮ ਵੁੱਡ ਅਤੇ ਸਾਰੇ ਪਾਣੀ ਦਾ ਤੀਜਾ ਹਿੱਸਾ ਕੌੜਾ ਹੋ ਗਿਆ। ਬਹੁਤ ਸਾਰੇ ਲੋਕ ਉਹ ਕੌੜਾ ਪਾਣੀ ਪੀਕੇ ਮਰ ਗਏ
12 ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ
13 ਜਦੋਂ ਮੈਂ ਤੱਕਿਆ, ਮੈਂ ਅਕਾਸ਼ ਵਿੱਚ ਬਹੁਤ ਉੱਚੇ ਉੱਡਦੇ ਬਾਜ਼ ਨੂੰ ਵੇਖਿਆ ਅਤੇ ਉਸ ਨੇ ਆਖਿਆ, “ਤਕਲੀਫ਼। ਤਕਲੀਫ਼। ਉਨ੍ਹਾਂ ਲੋਕਾਂ ਲਈ ਤਕਲੀਫ਼ ਜੋ ਧਰਤੀ ਤੇ ਰਹਿੰਦੇ ਹਨ। ਇਹ ਉਦੋਂ ਸ਼ੁਰੂ ਹੋਵੇਗੀ ਜਦੋਂ ਦੂਸਰੇ ਤਿੰਨ ਦੂਤ ਆਪਣੀਆਂ ਤੁਰ੍ਹੀਆਂ ਵਜਾਉਣਗੇ।
2 ਥੱਸਲੁਨੀਕੀਆਂ ਨੂੰ 1:7
ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ

ਮੱਤੀ 16:27
27 ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ

ਮਰਕੁਸ 8:38
38 ਕਿਉਂਕਿ ਜੋ ਮਨੁੱਖ ਇਸ ਪੀੜ੍ਹੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।

ਲੂਕਾ 9:26
26 ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ

1 ਥੱਸਲੁਨੀਕੀਆਂ ਨੂੰ 3:13
13 ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸੱਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਪਵਿੱਤਰ ਲੋਕਾਂ ਨਾਲ ਆਵੇਗਾ

ਮੱਤੀ 13:37-41
37 ਉਸ ਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ। 38 ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ। 39 ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ
40 ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ। 41 ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈੜੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕੱਠਿਆਂ ਕਰਨ ਲਈ ਘੱਲੇਗਾ
ਮੱਤੀ 13:49-50
49 ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚੰਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ। 50 ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।


ਜ਼ਬੂਰ 78:49; ਉਤਪਤ 19:13; ਕੂਚ 12:23; ਯਸਾਯਾਹ 37:36; ਜ਼ਬੂਰ 35:4-6; ਕੂਚ 32:35; ਰਸੂਲਾਂ ਦੇ ਕਰਤੱਬ 12:18-23; 1 ਇਤਹਾਸ 21:15-16; 2 ਸਮੂਏਲ 24:16-17; ਉਤਪਤ 18:20-32; ਪਰਕਾਸ਼ ਦੀ ਪੋਥੀ 12:10-12; ਪਰਕਾਸ਼ ਦੀ ਪੋਥੀ 10:1-4; ਪਰਕਾਸ਼ ਦੀ ਪੋਥੀ 11:15; ਪਰਕਾਸ਼ ਦੀ ਪੋਥੀ 14:6-7; ਪਰਕਾਸ਼ ਦੀ ਪੋਥੀ 14:9-13; ਪਰਕਾਸ਼ ਦੀ ਪੋਥੀ 19:9; ਪਰਕਾਸ਼ ਦੀ ਪੋਥੀ 7:1-3; ਪਰਕਾਸ਼ ਦੀ ਪੋਥੀ 8:1-13; 2 ਥੱਸਲੁਨੀਕੀਆਂ ਨੂੰ 1:7; ਮੱਤੀ 16:27; ਮਰਕੁਸ 8:38; ਲੂਕਾ 9:26; 1 ਥੱਸਲੁਨੀਕੀਆਂ ਨੂੰ 3:13; ਮੱਤੀ 13:37-41; ਮੱਤੀ 13:49-50