Thursday, January 23, 2014

ਮਨੁੱਖੀ ਰਿਸ਼ਤੇਆਂ ਵਿਚ ਵਫ਼ਾਦਾਰੀ

                     
                      ਬਾਈਬਲ ਦੇ ਕੁਝ ਵਚਨ ਵਿਸ਼ਾ : ਮਨੁੱਖੀ ਰਿਸ਼ਤੇਆਂ ਵਿਚ ਵਫ਼ਾਦਾਰੀ
                                              ਪੰਜਾਬੀ ਮਸੀਹ
ਸੰਦੇਸ਼

ਉਤਪਤ 29:18

18 ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ, ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਂ ਤੇਰੇ ਲਈ ਸੱਤ ਸਾਲ ਗੁਲਾਮੀ ਕਰਾਂਗਾ ਜੇ ਤੂੰ ਮੇਰੇ ਨਾਲ ਆਪਣੀ ਧੀ ਰਾਖੇਲ ਦਾ ਵਿਆਹ ਕਰ ਦੇਵੇਂ।

 

ਉਤਪਤ 50:25

25 ਫ਼ੇਰ ਯੂਸੁਫ਼ ਨੇ ਆਪਣੇ ਲੋਕਾਂ ਨੂੰ ਇੱਕ ਇਕਰਾਰ ਕਰਨ ਲਈ ਆਖਿਆ। ਯੂਸੁਫ਼ ਨੇ ਆਖਿਆ, “ਇਕਰਾਰ ਕਰੋ ਕਿ ਤੁਸੀਂ ਮੇਰੀਆਂ ਅਸਥੀਆਂ ਆਪਣੇ ਨਾਲ ਲੈ ਜਾਵੋਂਗੇ ਜਦੋਂ ਪਰਮੇਸ਼ੁਰ ਨਵੀਂ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ।

 

ਕੂਚ 13:19

19 ਮੂਸਾ ਨੇ ਯੂਸੁਫ਼ ਦੀਆਂ ਅਸਥੀਆਂ ਆਪਣੇ ਨਾਲ ਲਈਆਂ। (ਮਰਨ ਤੋਂ ਪਹਿਲਾਂ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਕੋਲੋਂ ਉਸ ਦੇ ਲਈ ਅਜਿਹਾ ਕਰਨ ਦਾ ਇਕਰਾਰ ਲਿਆ ਸੀ। ਯੂਸੁਫ਼ ਨੇ ਆਖਿਆ, “ਜਦੋਂ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ, ਮੇਰੀ ਅਸਥੀਆਂ ਆਪਣੇ ਨਾਲ ਮਿਸਰ ਤੋਂ ਬਾਹਰ ਲੈ ਜਾਣੀਆਂ ਚੇਤੇ ਰੱਖਣਾ।”)

 

ਯਹੋਸ਼ੁਆ 2:14

14 ਉਨ੍ਹਾਂ ਆਦਮੀਆਂ ਨੇ ਉਸ ਨੂੰ ਯਕੀਨ ਦਿਵਾਇਆ, “ਅਸੀਂ ਤੁਹਾਡੀਆਂ ਜ਼ਿੰਦਗੀਆਂ ਖਾਤਰ ਆਪਣੀਆਂ ਜ਼ਿੰਦਗੀਆਂ ਦੇ ਦੇਵਾਂਗੇ ਜੇਕਰ ਤੂੰ ਕਿਸੇ ਨੂੰ ਨਾ ਦੱਸੇ ਕਿ ਅਸੀਂ ਕੀ ਕਰ ਰਹੇ ਹਾਂ। ਫ਼ੇਰ, ਜਦੋਂ ਯਹੋਵਾਹ ਸਾਨੂੰ ਸਾਡੀ ਧਰਤੀ ਦੇਵੇਗਾ, ਅਸੀਂ ਤੁਹਾਡੇ ਲਈ ਚੰਗੇ ਹੋਵਾਂਗੇ। ਤੂੰ ਸਾਡੇ ਉੱਤੇ ਭਰੋਸਾ ਕਰ ਸੱਕਦੀ ਹੈ।

 

ਯਹੋਸ਼ੁਆ 6:25

25 ਯਹੋਸ਼ੁਆ ਨੇ ਵੇਸਵਾ ਰਾਹਾਬ ਨੂੰ, ਉਸ ਦੇ ਪਰਿਵਾਰ ਅਤੇ ਉਨ੍ਹਾਂ ਹੋਰ ਸਾਰੇ ਲੋਕਾਂ ਨੂੰ ਬਚਾ ਲਿਆ ਜਿਹੜੇ ਉਸ ਦੇ ਨਾਲ ਸਨ। ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ ਕਿਉਂਕਿ ਰਾਹਾਬ ਨੇ ਉਨ੍ਹਾਂ ਜਸੂਸਾਂ ਦੀ ਸਹਾਇਤਾ ਕੀਤੀ ਸੀ। ਜਿਨ੍ਹਾਂ ਨੂੰ ਯਹੋਸ਼ੁਆ ਨੇ ਯਰੀਹੋ ਵਿੱਚ ਭੇਜਿਆ ਸੀ ਰਾਹਾਬ ਅੱਜ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੀ ਹੈ

 

ਯਹੋਸ਼ੁਆ 9:15-20

15 ਯਹੋਸ਼ੁਆ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਨ ਲਈ ਰਾਜ਼ੀ ਹੋ ਗਿਆ। ਉਹ ਉਨ੍ਹਾਂ ਨੂੰ ਜਿਉਂਦੇ ਛੱਡਣ ਲਈ ਮੰਨ ਗਿਆ। ਇਸਰਾਏਲ ਦੇ ਲੋਕ ਵੀ ਯਹੋਸ਼ੁਆ ਦੇ ਇਸ ਇਕਰਾਰ ਨਾਲ ਸਹਿਮਤ ਹੋ ਗਏ

16 ਤਿੰਨ ਦਿਨਾ ਮਗਰੋਂ, ਇਸਰਾਏਲ ਦੇ ਲੋਕਾਂ ਨੂੰ ਪਤਾ ਲੱਗਿਆ ਕਿ ਉਹ ਲੋਕ ਉਨ੍ਹਾਂ ਦੇ ਡੇਰੇ ਦੇ ਬਹੁਤ ਨੇੜੇ ਹੀ ਰਹਿੰਦੇ ਸਨ 17 ਇਸ ਲਈ ਇਸਰਾਏਲ ਦੇ ਲੋਕ ਉਸ ਥਾਂ ਗਏ ਜਿੱਥੇ ਉਹ ਰਹਿੰਦੇ ਸਨ। ਤੀਸਰੇ ਦਿਨ ਇਸਰਾਏਲ ਦੇ ਲੋਕ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸ਼ਹਿਰ ਵਿੱਚ ਆਏ 18 ਪਰ ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਸ਼ਹਿਰਾਂ ਦੇ ਵਿਰੁੱਧ ਲੜਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰ ਲਿਆ ਸੀ। ਉਨ੍ਹਾਂ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਇਨ੍ਹਾਂ ਲੋਕਾਂ ਨਾਲ ਇਕਰਾਰ ਕੀਤਾ ਸੀ
ਸਾਰੇ ਲੋਕਾਂ ਨੇ ਉਨ੍ਹਾਂ ਆਗੂਆਂ ਦੇ ਵਿਰੁੱਧ ਸ਼ਿਕਾਇਤ ਕੀਤੀ ਜਿਨ੍ਹਾਂ ਨੇ ਇਕਰਾਰਨਾਮਾ ਕੀਤਾ ਸੀ। 19 ਪਰ ਆਗੂਆਂ ਨੇ ਜਵਾਬ ਦਿੱਤਾ, “ਅਸੀਂ ਆਪਣਾ ਇਕਰਾਰ ਦੇ ਦਿੱਤਾ ਹੈ। ਅਸੀਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਇਕਰਾਰ ਕੀਤਾ ਹੈ। ਹੁਣ ਅਸੀਂ ਉਨ੍ਹਾਂ ਦੇ ਖਿਲਾਫ਼ ਨਹੀਂ ਲੜ ਸੱਕਦੇ 20 ਸਾਨੂੰ ਹੁਣ ਇਹ ਜ਼ਰੂਰ ਕਰਨਾ ਚਾਹੀਦਾ ਹੈ। ਸਾਨੂੰ ਉਨ੍ਹਾਂ ਨੂੰ ਜਿਉਂਦੇ ਰਹਿਣ ਦੇਣਾ ਚਾਹੀਦਾ ਹੈ। ਅਸੀਂ ਉਨ੍ਹਾਂ ਨੂੰ ਨੁਕਸਾਨ ਨਹੀਂ ਪਹੁਚਾ ਸੱਕਦੇ, ਨਹੀਂ ਤਾਂ ਪਰਮੇਸ਼ੁਰ ਸਾਡੇ ਨਾਲ ਇਸ ਕਰਕੇ ਨਾਰਾਜ਼ ਹੋ ਜਾਵੇਗਾ ਕਿਉਂਕਿ ਅਸੀਂ ਉਨ੍ਹਾਂ ਨਾਲ ਕੀਤਾ ਹੋਇਆ ਇਕਰਾਰ ਤੋੜਿਆ

 

1 ਸਮੂਏਲ 18:3

ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ ਤਾਂ ਉਸ ਨੇ ਦਾਊਦ ਨਾਲ ਇੱਕ ਇਕਰਾਰਨਾਮਾ ਕੀਤਾ। ਯੋਨਾਥਾਨ ਨੇ ਜਿਹੜਾ ਚੋਲਾ ਪਾਇਆ ਹੋਇਆ ਸੀ ਉਹ ਦਾਊਦ ਨੂੰ ਦੇ ਦਿੱਤਾ

 

1 ਸਮੂਏਲ 20:8

ਇਸ ਲਈ ਯੋਨਾਥਾਨ ਮੇਰੇ ਉੱਤੇ ਰਹਿਮ ਕਰ। ਮੈਂ ਤੇਰਾ ਸੇਵਕ ਹਾਂ। ਤੂੰ ਮੇਰੇ ਨਾਲ ਯਹੋਵਾਹ ਦੇ ਅੱਗੇ ਇਕਰਾਰਨਾਮਾ ਕੀਤਾ ਸੀ। ਜੇਕਰ ਮੈਂ ਦੋਸ਼ੀ ਹਾਂ ਤਾਂ ਭਾਵੇਂ ਤੂੰ ਹੀ ਮੈਨੂੰ ਖੁਦ ਜਾਨੋਂ ਮਾਰ ਦੇ ਪਰ ਮੈਨੂੰ ਆਪਣੇ ਪਿਉਹ ਕੋਲ ਨਾ ਲੈ ਕੇ ਜਾਵੀਂ।

 

1 ਸਮੂਏਲ 23:16

16 ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਹੋਰੇਸ਼ ਵਿੱਚ ਦਾਊਦ ਨੂੰ ਮਿਲਣ ਲਈ ਗਿਆ ਤਾਂ ਯੋਨਾਥਾਨ ਨੇ ਦਾਊਦ ਨੂੰ ਪਰਮੇਸ਼ੁਰ ਵਿੱਚ ਪੱਕਾ ਨਿਸ਼ਚਾ ਰੱਖਣ ਲਈ ਕਿਹਾ ਅਤੇ ਇਸ ਵਿੱਚ ਉਸਦੀ ਮਦਦ ਕੀਤੀ

 

1 ਰਾਜਿਆਂ 20:34

34 ਬਨ-ਹਦਦ ਨੇ ਉਸ ਨੂੰ ਕਿਹਾ, “ਅਹਾਬ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹੇ ਸਨ, ਮੈਂ ਤੈਨੂੰ ਵਾਪਸ ਕਰ ਦੇਵਾਂਗਾ। ਤੂੰ ਆਪਣੇ ਲਈ ਦੰਮਿਸਕ ਵਿੱਚ ਬਜ਼ਾਰ ਬਣਾ ਸੱਕਦਾ ਹੈਂ ਜਿਵੇਂ ਕਿ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਕੀਤਾ ਸੀ।

ਤਦ ਅਹਾਬ ਨੇ ਆਖਿਆ, “ਮੈਂ ਤੈਨੂੰ ਤੇਰੇ ਇਕਰਾਰ ਤੇ ਆਜ਼ਾਦ ਕਰ ਦੇਵਾਂਗਾ ਜੇਕਰ ਜੋ ਕੁਝ ਵੀ ਤੂੰ ਆਖਿਆ ਕੀਤਾ ਜਾਵੇਗਾ।ਸੋ ਦੋਨਾਂ ਪਾਤਸ਼ਾਹਾਂ ਵਿੱਚ ਸ਼ਾਂਤੀ ਦਾ ਇਕਰਾਰਨਾਮਾ ਹੋਇਆ ਅਤੇ ਅਹਾਬ ਪਾਤਸ਼ਾਹ ਨੇ ਬਨ-ਹਦਦ ਨੂੰ ਆਜ਼ਾਦ ਕਰ ਦਿੱਤਾ

ਕਹਾਉਤਾਂ 13:17

17 ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ

 

ਕਹਾਉਤਾਂ 25:13

13 ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ

 

ਕਹਾਉਤਾਂ 12:17

17 ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ

 

ਕਹਾਉਤਾਂ 14:5

ਇੱਕ ਸੱਚਾ ਗਵਾਹ ਝੂਠ ਨਹੀਂ ਬੋਲਦਾ। ਜੋ ਕੋਈ ਵੀ ਝੂਠ ਦੱਸਦਾ ਇੱਕ ਝੂਠਾ ਗਵਾਹ ਹੁੰਦਾ ਹੈ

 

ਯਿਰਮਿਯਾਹ 23:28

28 ਤੂੜੀ ਕਣਕ ਵਰਗੀ ਨਹੀਂ ਹੁੰਦੀ! ਓਸੇ ਤਰ੍ਹਾਂ ਉਨ੍ਹਾਂ ਨਬੀਆਂ ਦੇ ਸੁਪਨੇ ਮੇਰੇ ਵੱਲੋਂ ਸੰਦੇਸ਼ ਨਹੀਂ ਹਨ। ਜੇ ਕੋਈ ਬੰਦਾ ਆਪਣੇ ਸੁਪਨੇ ਸੁਣਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਓ। ਪਰ ਜਿਹੜਾ ਬੰਦਾ ਮੇਰੇ ਸੰਦੇਸ਼ ਸੁਣਦਾ ਹੈ ਉਸ ਨੂੰ ਸਚਾਈ ਨਾਲ ਮੇਰਾ ਸੰਦੇਸ਼ ਸੁਣਾਉਣਾ ਚਾਹੀਦਾ ਹੈ

 

2 ਕੁਰਿੰਥੀਆਂ ਨੂੰ 2:17

17 ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ

 

2 ਕੁਰਿੰਥੀਆਂ ਨੂੰ 4:2

ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ

 

2 ਤਿਮੋਥਿਉਸ ਨੂੰ 2:15

15 ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ

 

ਰੋਮੀਆਂ ਨੂੰ 16:1-2

 ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕਾ ਹੈ। ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸ ਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸ ਨੂੰ ਜ਼ਰੂਰਤ ਹੈ। ਉਸ ਨੇ ਮੇਰੀ ਬੜੀ ਸਹਾਇਤਾ ਕੀਤੀ ਸੀ ਅਤੇ ਉਸ ਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ

 

ਗਲਾਤੀਆਂ ਨੂੰ 6:10

10 ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ

 

1 ਪਤਰਸ 4:10

10 ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ

 

ਰੋਮੀਆਂ ਨੂੰ 1:9-10

9-10 ਮੈਂ ਹਰ ਵੇਲੇ ਆਪਣੀਆਂ ਪ੍ਰਾਰਥਨਾ ਵਿੱਚ ਤੁਹਾਨੂੰ ਯਾਦ ਕਰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। ਇੱਕ ਪਰਮੇਸ਼ੁਰ ਹੀ ਹੈ ਜਿਸਦੇ ਪੁੱਤਰ ਦੀ ਖੁਸ਼ਖਬਰੀ ਬਾਰੇ ਦੱਸੱਕੇ ਮੈਂ ਆਪਣੇ ਦਿਲੋਂ ਉਸ ਦੀ ਸੇਵਾ ਕਰਦਾ ਹਾਂ। ਮੈਂ ਉਸ ਅੱਗੇ ਲਗਾਤਾਰ ਪ੍ਰਾਰਥਨਾ ਕਰਦਾ ਹਾਂ ਕਿ ਉਸਦੀ ਇੱਛਾ ਅਨੁਸਾਰ ਮੈਨੂੰ ਤੁਹਾਡੇ ਕੋਲ ਆਉਣ ਦੀ ਆਗਿਆ ਦਿੱਤੀ ਜਾਵੇਗੀ

 

ਅਫ਼ਸੀਆਂ ਨੂੰ 6:18

18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ

 

ਕੁਲੁੱਸੀਆਂ ਨੂੰ 4:2-4

ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ। ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ

 

2 ਕੁਰਿੰਥੀਆਂ ਨੂੰ 8:7-11

ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿੱਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ

ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸ ਦੇ ਗਰੀਬ ਬਣ ਜਾਣ ਤੇ ਅਮੀਰ ਬਣ ਸੱਕਦੇ ਹੋ
10 ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੋ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿੱਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ 11 ਇਸ ਲਈ ਹੁਣ ਇਹ ਕੰਮ ਜਿਹੜਾ ਤੁਸੀਂ ਸ਼ੁਰੂ ਕੀਤਾ ਹੈ, ਪੂਰਾ ਕਰ ਲਵੋ। ਫ਼ੇਰ ਤੁਹਾਡੀਕਰਨੀਤੁਹਾਡੀਕਰਨੀ ਦੀ ਇੱਛਾਦੇ ਬਰਾਬਰ ਹੋਵੇਗੀ। ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚੋਂ ਦੇਵੋ

ਉਤਪਤ 29:18; ਉਤਪਤ 50:25; ਕੂਚ 13:19; ਯਹੋਸ਼ੁਆ 2:14; ਯਹੋਸ਼ੁਆ 6:25; ਯਹੋਸ਼ੁਆ 9:15-20; 1 ਸਮੂਏਲ 18:3; 1 ਸਮੂਏਲ 20:8; 1 ਸਮੂਏਲ 23:16; 1 ਰਾਜਿਆਂ 20:34; ਕਹਾਉਤਾਂ 13:17; ਕਹਾਉਤਾਂ 25:13; ਕਹਾਉਤਾਂ 12:17; ਕਹਾਉਤਾਂ 14:5; ਯਿਰਮਿਯਾਹ 23:28; 2 ਕੁਰਿੰਥੀਆਂ ਨੂੰ 2:17; 2 ਕੁਰਿੰਥੀਆਂ ਨੂੰ 4:2; 2 ਤਿਮੋਥਿਉਸ ਨੂੰ 2:15; ਰੋਮੀਆਂ ਨੂੰ 16:1-2; ਗਲਾਤੀਆਂ ਨੂੰ 6:10; 1 ਪਤਰਸ 4:10; ਰੋਮੀਆਂ ਨੂੰ 1:9-10; ਅਫ਼ਸੀਆਂ ਨੂੰ 6:18; ਕੁਲੁੱਸੀਆਂ ਨੂੰ 4:2-4; 2 ਕੁਰਿੰਥੀਆਂ ਨੂੰ 8:7-11