Tuesday, January 21, 2014

ਝੂਠੇ

                                      ਬਾਈਬਲ ਦੇ ਕੁਝ ਵਚਨ ਵਿਸ਼ਾ : ਝੂਠੇ
                                                  ਪੰਜਾਬੀ ਮਸੀਹ
ਸੰਦੇਸ਼
ਕਹਾਉਤਾਂ 24:28
28 ਬਿਨਾਂ ਕਿਸੇ ਕਾਰਣ ਆਪਣੇ ਗੁਆਂਢੀ ਦੇ ਖਿਲਾਫ਼ ਗਵਾਹੀ ਨਾ ਦਿਓ, ਆਪਣੇ ਹੀ ਬੁਲ੍ਹਾਂ ਨਾਲ ਛਲ ਨਾ ਕਰੋ

ਕੂਚ 23:1
 ਹੋਰਨਾਂ ਲੋਕਾਂ ਦੇ ਵਿਰੁੱਧ ਝੂਠ ਨਾ ਬੋਲੋ। ਜੇ ਤੁਸੀਂ ਕਚਿਹਰੀ ਵਿੱਚ ਗਵਾਹ ਹੋ, ਤਾਂ ਕਿਸੇ ਬੁਰੇ ਆਦਮੀ ਦੀ ਝੂਠ ਬੋਲਕੇ ਸਹਾਇਤਾ ਨਾ ਕਰੋ

ਕੂਚ 20:16
16 ਤੁਹਾਨੂੰ ਅਦਾਲਤ ਵਿੱਚ ਕਿਸੇ ਦੂਸਰੇ ਵਿਅਕਤੀ ਬਾਰੇ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ

ਬਿਵਸਥਾ ਸਾਰ 5:20
20 ਤੁਸੀਂ ਹੋਰਨਾਂ ਲੋਕਾਂ ਬਾਰੇ ਝੂਠ ਨਹੀਂ ਬੋਲੋਂਗੇ

ਮੱਤੀ 15:19
19 ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ

ਜ਼ਬੂਰ 55:23
23 ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ,
    ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅੱਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ।
ਜਿੱਥੇ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ
ਪਰਕਾਸ਼ ਦੀ ਪੋਥੀ 21:8
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।

ਕਹਾਉਤਾਂ 12:22
22 ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ
ਰਸੂਲਾਂ ਦੇ ਕਰਤੱਬ 5:3
ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?


ਕਹਾਉਤਾਂ 24:28; ਕੂਚ 23:1; ਕੂਚ 20:16; ਬਿਵਸਥਾ ਸਾਰ 5:20; ਮੱਤੀ 15:19; ਜ਼ਬੂਰ 55:23; ਪਰਕਾਸ਼ ਦੀ ਪੋਥੀ 21:8; ਕਹਾਉਤਾਂ 12:22; ਰਸੂਲਾਂ ਦੇ ਕਰਤੱਬ 5:3