Thursday, January 23, 2014

ਅਚਾਨਕ ਮੌਤ


                                        ਬਾਈਬਲ ਦੇ ਕੁਝ ਵਚਨ ਵਿਸ਼ਾ : ਅਚਾਨਕ ਮੌਤ
                                                       ਪੰਜਾਬੀ ਮਸੀਹ ਸੰਦੇਸ਼

ਅੱਯੂਬ 34:20

20 ਲੋਕ ਅਚਾਨਕ ਅੱਧੀ ਰਾਤ ਵੇਲੇ ਮਰ ਸੱਕਦੇ ਨੇ
    ਲੋਕ ਬਿਮਾਰ ਹੋ ਜਾਂਦੇ ਨੇ ਤੇ ਗੁਜ਼ਰ ਜਾਂਦੇ ਨੇ।
    ਸ਼ਕਤੀਸ਼ਾਲੀ ਲੋਕ ਵੀ ਕਿਸੇ ਪ੍ਰਤੱਖ ਕਾਰਣ ਦੇ ਬਿਨਾ ਮਰ ਜਾਂਦੇ ਨੇ

 

ਅੱਯੂਬ 21:13

13 ਬੁਰੇ ਆਦਮੀ ਆਪਣੀਆਂ ਜ਼ਿੰਦਗੀਆਂ ਦੌਰਾਨ ਕਾਮਯਾਬੀ ਮਾਣਦੇ ਨੇ
    ਫ਼ੇਰ ਉਹ ਮਰ ਜਾਂਦੇ ਨੇ ਤੇ ਬਿਨਾ ਦੁੱਖ ਤੋਂ ਆਪਣੀ ਕਬਰ ਵਿੱਚ ਪੈ ਜਾਂਦੇ ਨੇ

 

ਰਸੂਲਾਂ ਦੇ ਕਰਤੱਬ 12:23

23 ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ

 

ਅੱਯੂਬ 21:23

23 ਇੱਕ ਆਦਮੀ ਪੂਰੀ ਅਤੇ ਕਾਮਯਾਬ ਜ਼ਿੰਦਗੀ ਮਗਰੋਂ ਮਰਦਾ ਹੈ
    ਉਸ ਨੇ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਆਰਾਮਦਾਇੱਕ ਜ਼ਿੰਦਗੀ ਜੀਵੀ

 

1 ਸਮੂਏਲ 25:36-38

36 ਅਬੀਗੈਲ ਵਾਪਸ ਨਾਬਾਲ ਕੋਲ ਗਈ ਉਹ ਘਰ ਵਿੱਚ ਹੀ ਸੀ। ਉਹ ਰਾਜਿਆਂ ਵਾਂਗ ਘਰ ਵਿੱਚ ਮੌਜ-ਮਸਤੀ ਨਾਲ ਖਾ ਪੀ ਰਿਹਾ ਸੀ। ਇਸ ਲਈ ਅਗਲੀ ਸਵੇਰ ਤੱਕ ਅਬੀਗੈਲ ਨੇ ਨਾਬਾਲ ਨੂੰ ਕੁਝ ਵੀ ਨਾ ਦੱਸਿਆ। 37 ਅਗਲੀ ਸਵੇਰ ਜਦ ਉਸਦਾ ਨਸ਼ਾ ਉੱਤਰ ਗਿਆ ਅਤੇ ਉਹ ਠੀਕ ਆਪਣੇ ਹੋਸ਼ ਵਿੱਚ ਸੀ ਤਾਂ ਉਸਦੀ ਪਤਨੀ ਨੇ ਉਸ ਨੂੰ ਸਭ ਕੁਝ ਦੱਸਿਆ। ਸੁਣਦੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਕਾਫ਼ ਵਾਂਗ ਆਕੜ ਗਿਆ 38 ਦਸਾਂ ਦਿਨਾਂ ਵਿੱਚ, ਯਹੋਵਾਹ ਨੇ ਨਾਬਾਲ ਨੂੰ ਸਜ਼ਾ ਦਿੱਤੀ ਅਤੇ ਉਹ ਮਰ ਗਿਆ

 

ਅੱਯੂਬ 27:21

21 ਪੂਰਬ ਦੀ ਹਵਾ ਉਸ ਨੂੰ ਉਡਾ ਕੇ ਲੈ ਜਾਵੇਗੀ ਤੇ ਉਹ ਮਰ ਜਾਵੇਗਾ
    ਤੂਫ਼ਾਨ ਉਸ ਨੂੰ ਆਪਣੇ ਘਰ ਵਿੱਚੋਂ ਹੂੰਝ ਕੇ ਲੈ ਜਾਵੇਗਾ

 

ਕਹਾਉਤਾਂ 28:18

18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ

 

ਰਸੂਲਾਂ ਦੇ ਕਰਤੱਬ 20:7-12

ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ। ਅਸੀਂ ਸਾਰੇ ਪੌੜੀਆਂ ਚੜ੍ਹ੍ਹਕੇ ਉੱਪਰਲੇ ਕਮਰੇ ਵਿੱਚ ਇੱਕਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ ਯੂਤਖੁਸ ਨਾਂ ਦਾ ਇੱਕ ਜੁਆਨ ਖਿੜਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿੜਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸ ਨੂੰ ਚੁੱਕਿਆ ਤਾਂ ਉਹ ਮਰਿਆ ਪਿਆ ਸੀ

10 ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸ ਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ। 11 ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸ ਨੇ ਰੋਟੀ ਤੋੜੀ ਤੇ ਖਾ ਲਈ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫ਼ੇਰ ਉਹ ਉੱਥੋਂ ਚੱਲਾ ਗਿਆ 12 ਲੋਕ ਯੂਤਖੁਸ ਨੂੰ ਘਰ ਲੈ ਆਏ, ਉਹ ਜਿਉਂਦਾ ਸੀ, ਤੇ ਲੋਕੀ ਬੜੇ ਖੁਸ਼ ਸਨ

ਅੱਯੂਬ 34:20; ਅੱਯੂਬ 21:13; ਰਸੂਲਾਂ ਦੇ ਕਰਤੱਬ 12:23; ਅੱਯੂਬ 21:23; 1 ਸਮੂਏਲ 25:36-38; ਅੱਯੂਬ 27:21; ਕਹਾਉਤਾਂ 28:18; ਰਸੂਲਾਂ ਦੇ ਕਰਤੱਬ 20:7-12