Tuesday, January 21, 2014

ਜਾਵੋ ਅਤੇ ਪ੍ਰਚਾਰ ਕਰੋ

                                  ਬਾਈਬਲ ਦੇ ਕੁਝ ਵਚਨ ਵਿਸ਼ਾ : ਜਾਵੋ ਅਤੇ ਪ੍ਰਚਾਰ ਕਰੋ
                                                      ਪੰਜਾਬੀ ਮਸੀਹ
ਸੰਦੇਸ਼
ਮਰਕੁਸ 16:15
15 ਉਸ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ

2 ਤਿਮੋਥਿਉਸ ਨੂੰ 4:2
ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ

ਮੱਤੀ 10:7
ਜਾਓ ਅਤੇ ਪ੍ਰਚਾਰ ਕਰੋਸਵਰਗ ਦਾ ਰਾਜ ਨੇੜੇ ਰਿਹਾ ਹੈ।

ਮੱਤੀ 10:27
27 ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁੱਲੇਆਮ ਪ੍ਰਚਾਰ ਕਰੋ

ਲੂਕਾ 9:2
ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਲਈ ਬਿਮਾਰਾਂ ਨੂੰ ਠੀਕ ਕਰਨ ਲਈ ਬਾਹਰ ਭੇਜਿਆ

ਲੂਕਾ 9:60
60 ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।

ਰਸੂਲਾਂ ਦੇ ਕਰਤੱਬ 5:20
20 ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।



ਮਰਕੁਸ 16:15; 2 ਤਿਮੋਥਿਉਸ ਨੂੰ 4:2; ਮੱਤੀ 10:7; ਮੱਤੀ 10:27; ਲੂਕਾ 9:2; ਲੂਕਾ 9:60; ਰਸੂਲਾਂ ਦੇ ਕਰਤੱਬ 5:20