Thursday, January 23, 2014

ਚੇਲਿਆਂ ਨੇ ਕਿੰਵੇਂ ਸਿੱਖਿਆ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਚੇਲਿਆਂ ਨੇ ਕਿੰਵੇਂ ਸਿੱਖਿਆ
                                                  ਪੰਜਾਬੀ ਮਸੀਹ ਸੰਦੇਸ਼

ਲੂਕਾ 24:27

27 ਫ਼ਿਰ ਯਿਸੂ ਨੇ ਮੁੱਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ

 

ਯੂਹੰਨਾ 2:11

11 ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ

 

ਲੂਕਾ 24:32

32 ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰੱਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ

 

ਲੂਕਾ 24:44-45

44 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿੱਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।

45 ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸੱਕਣ

 

ਲੂਕਾ 11:1-4

 ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸ ਦੇ ਇੱਕ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿੱਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿੱਖਾਈ ਸੀ।

ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ:

ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ,
    ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।
ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ
    ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ
ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”

 

ਮਰਕੁਸ 4:11-12

11 ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ 12 ਮੈਂ ਇਉਂ ਕਰਦਾ ਹਾਂ ਤਾਂ ਜੋ:

ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ।
    ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ।
ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ
    ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।

 

ਮਰਕੁਸ 4:34

34 ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ

 

ਲੂਕਾ 10:23-24

23 ਤਦ ਉਹ ਆਪਣੇ ਚੇਲਿਆਂ ਵੱਲ ਮੁੜਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅੱਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ 24 ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸੱਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸੱਕੇ।

 

ਮਰਕੁਸ 6:31

31 ਬਹੁਤ ਸਾਰੇ ਲੋਕ ਉੱਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇੱਕਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋੜੇ ਸਮੇਂ ਲਈ ਅਰਾਮ ਕਰ ਸੱਕੀਏ।

 

ਮੱਤੀ 16:21

21 ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ



ਲੂਕਾ 24:27; ਯੂਹੰਨਾ 2:11; ਲੂਕਾ 24:32; ਲੂਕਾ 24:44-45; ਲੂਕਾ 11:1-4; ਮਰਕੁਸ 4:11-12; ਮਰਕੁਸ 4:34; ਲੂਕਾ 10:23-24; ਮਰਕੁਸ 6:31; ਮੱਤੀ 16:21