Monday, January 20, 2014

ਵੱਢਣਾ

                                            ਬਾਈਬਲ ਦੇ ਕੁਝ ਵਚਨ ਵਿਸ਼ਾ : ਵੱਢਣਾ
                                                        ਪੰਜਾਬੀ ਮਸੀਹ ਸੰਦੇਸ਼

ਕੂਚ 23:10
10 ਛੇ ਵਰ੍ਹਿਆਂ ਤੱਕ ਜ਼ਮੀਨ ਵਾਹੋ, ਬੀਜ ਬੀਜੋ ਅਤੇ ਆਪਣੀਆਂ ਫ਼ਸਲਾਂ ਵੱਢੋ

2 ਰਾਜਿਆਂ 19:29
29 ਇਹ ਨਿਸ਼ਾਨ ਤੇਰੇ ਲਈ ਇਹ ਸਾਬਿਤ ਕਰਨ ਲਈ ਹੋਵੇਗਾ ਕਿ ਮੈਂ ਤੇਰੀ ਸਹਾਇਤਾ ਕਰਾਂਗਾ: ਇਸ ਸਾਲ ਤੂੰ ਉਹ ਅੰਨ ਖਾਵੇਂਗਾ ਜੋ ਆਪਣੇ-ਆਪ ਪੈਦਾ ਹੋਵੇ। ਦੂਜੇ ਵਰ੍ਹੇ ਜੋ ਕਿਰੇ ਹੋਏ ਬੀਜ ਤੋਂ ਉੱਗੇ ਉਹ ਅੰਨ ਖਾਵੇਂਗਾ। ਪਰ ਤੀਜੇ ਵਰ੍ਹੇ ਵਿੱਚ ਜੋ ਬੀਜ ਤੋਂ ਪੌਦੇ ਤੂੰ ਉਗਾਏ, ਉਨ੍ਹਾਂ ਬੀਜਾਂ ਤੋਂ ਜਿਹੜੇ ਦਾਨੇ ਇੱਕਤਰ ਹੋਣਗੇ ਉਹ ਲਵੇਂਗਾ। ਤੂੰ ਅੰਗੂਰੀ ਦੇ ਬਾਗ ਲਗਾਵੇਂਗਾ ਅਤੇ ਉਨ੍ਹਾਂ ਵਿੱਚੋਂ ਅੰਗੂਰੀ ਹੀ ਖਾਵੇਂਗਾ

ਯਸਾਯਾਹ 37:30
30 ਫ਼ੇਰ ਯਹੋਵਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਮੈਂ ਤੈਨੂੰ ਸੰਕੇਤ ਦੇਵਾਂਗਾ ਇਹ ਦਰਸਾਉਣ ਲਈ ਕਿ ਇਹ ਸ਼ਬਦ ਸਹੀ ਨੇ। ਤੂੰ ਬੀਜ ਬੀਜਣ ਦੇ ਯੋਗ ਨਹੀਂ ਸੈਂ। ਇਸ ਲਈ ਤੂੰ ਉਹੀ ਅਨਾਜ ਖਾਵੇਂਗਾ ਜਿਹੜਾ ਪਿੱਛਲੀ ਫ਼ਸਲ ਤੋਂ ਖੁਦਰੌ ਢੰਗ ਨਾਲ ਉਗਿਆ ਸੀ। ਪਰ ਤਿੰਨਾਂ ਸਾਲਾਂ ਅੰਦਰ ਤੂੰ ਉਹ ਅਨਾਜ ਖਾਵੇਗਾ ਜਿਹੜਾ ਤੂੰ ਬੀਜਿਆ ਸੀ। ਤੂੰ ਉਨ੍ਹਾਂ ਫ਼ਸਲਾਂ ਨੂੰ ਵਢ੍ਢੇਁਗਾ ਅਤੇ ਤੇਰੇ ਕੋਲ ਖਾਣ ਲਈ ਕਾਫ਼ੀ ਅਨਾਜ ਹੋਵੇਗਾ। ਤੂੰ ਅੰਗੂਰੀ ਵੇਲਾਂ ਬੀਜੇਁਗਾ ਅਤੇ ਉਨ੍ਹਾਂ ਦਾ ਫ਼ਲ ਖਾਵੇਂਗਾ

ਬਿਵਸਥਾ ਸਾਰ 11:14
14 ਮੈਂ ਤੁਹਾਡੀ ਧਰਤੀ ਲਈ ਠੀਕ ਸਮੇਂ ਸਿਰ ਬਾਰਿਸ਼ ਭੇਜਾਂਗਾ। ਮੈਂ ਪੱਤਝੜ ਦੀ ਬਾਰਿਸ਼ ਭੇਜਾਂਗਾ ਅਤੇ ਬਹਾਰ ਦੀ ਬਾਰਿਸ਼ ਭੇਜਾਂਗਾ! ਫ਼ੇਰ ਤੁਸੀਂ ਆਪਣਾ ਅਨਾਜ, ਆਪਣੀ ਨਵੀਂ ਮੈਅ, ਆਪਣਾ ਤੇਲ ਹਾਸਿਲ ਕਰ ਸੱਕੋਂਗੇ

ਲੇਵੀਆਂ ਦੀ ਪੋਥੀ 19:9-10
ਜਦੋਂ ਤੁਸੀਂ ਵਾਢੀਆਂ ਸਮੇਂ ਆਪਣੀਆਂ ਫ਼ਸਲਾਂ ਕੱਟੋ ਤਾਂ ਆਪਣੇ ਖੇਤਾਂ ਦੇ ਕਿਨਾਰਿਆਂ ਤੱਕ ਪੂਰੀ ਕਟਾਈ ਨਾ ਕਰੋ ਅਤੇ ਜੇ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਤਾਂ ਤੁਹਾਨੂੰ ਉਹ ਅਨਾਜ ਇਕੱਠਾ ਨਹੀਂ ਕਰਨਾ ਚਾਹੀਦਾ। 10 ਆਪਣੇ ਅੰਗੂਰਾਂ ਦੇ ਬਾਗ ਦੇ ਸਾਰੇ ਅੰਗੂਰ ਨਾ ਤੋੜੋ ਅਤੇ ਧਰਤੀ ਤੇ ਡਿੱਗੇ ਹੋਏ ਅੰਗੂਰ ਨਾ ਚੁੱਕੋ। ਕਿਉਂਕਿ ਇਹ ਚੀਜ਼ਾਂ ਤੁਹਾਨੂੰ ਗਰੀਬ ਲੋਕਾਂ ਲਈ ਅਤੇ ਤੁਹਾਡੇ ਦੇਸ਼ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਛੱਡ ਦੇਣੀਆਂ ਚਾਹੀਦੀਆਂ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ

ਬਿਵਸਥਾ ਸਾਰ 24:19-21
19 ਹੋ ਸੱਕਦਾ ਹੈ ਤੁਸੀਂ ਆਪਣੇ ਖੇਤ ਦੀ ਫ਼ਸਲ ਇਕੱਠੀ ਕਰ ਰਹੇ ਹੋਵੋ ਅਤੇ ਤੁਸੀਂ ਭੁੱਲ ਭੁਲੇਖੇ ਉੱਥੇ ਕੁਝ ਅਨਾਜ ਛੱਡ ਆਵੋ। ਤੁਹਾਨੂੰ ਇਸ ਨੂੰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਇਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। ਜੇ ਤੁਸੀਂ ਉਨ੍ਹਾਂ ਲਈ ਕੁਝ ਅਨਾਜ ਛੱਡ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। 20 ਜਦੋਂ ਤੁਸੀਂ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੋ, ਤੁਹਾਨੂੰ ਟਹਿਣੀਆਂ ਦਾ ਨਿਰੀਖਣ ਕਰਨ ਲਈ ਵਾਪਸ ਨਹੀਂ ਜਾਣਾ ਚਾਹੀਦਾ। ਜਿਹੜੇ ਜ਼ੈਤੂਨ ਤੁਸੀਂ ਛੱਡ ਆਵੋਂਗੇ ਉਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। 21 ਜਦੋਂ ਤੁਸੀਂ ਆਪਣੀਆਂ ਅੰਗੂਰਾਂ ਦੀਆਂ ਵੇਲਾਂ ਤੋਂ ਅੰਗੂਰ ਇਕੱਠੇ ਕਰੋ, ਤੁਹਾਨੂੰ ਵੇਲਾਂ ਉੱਤੇ ਬਚੇ ਹੋਏ ਅੰਗੂਰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਉਹ ਅੰਗੂਰ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹਨ

ਆਮੋਸ 2:13
13 ਤੁਸੀਂ ਮੇਰੇ ਲਈ ਵੱਡਾ ਭਾਰ ਹੋ ਤੇ ਮੈਂ ਭਰੀਆਂ ਨਾਲ ਲੱਧੇ ਹੋਏ ਗੱਡੇ ਵਾਂਗ ਝੁਕ ਗਿਆ ਹਾਂ

ਹੱਜਈ 2:19
19 ਕੀ ਅਜੇ ਵੀ ਪਿੜ ਵਿੱਚ ਕੋਈ ਅਜਿਹਾ ਅਨਾਜ ਦਾ ਦਾਣਾ ਬਾਕੀ ਹੈ ਜੋ ਬੀਜਿਆ ਨਹੀਂ ਗਿਆ? ਨਹੀਂ! ਕੀ ਅੰਗੂਰ ਦੀਆਂ ਵੇਲਾਂ, ਅੰਜੀਰ ਦੇ ਦ੍ਰੱਖਤ, ਅਨਾਰ ਅਤੇ ਜੈਤੂਨ ਦੇ ਦ੍ਰੱਖਤ ਕੋਈ ਫ਼ਲ ਦੇ ਰਹੇ ਹਨ? ਨਹੀਂ! ਪਰ ਅੱਜ ਤੋਂ, ਮੈਂ ਤੁਹਾਨੂੰ ਚੰਗੀ ਵਾਢੀ ਦੀ ਬਰਕਤ ਦੇਵਾਂਗਾ।

ਮੱਤੀ 12:1
ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸ ਦੇ ਚੇਲੇ ਉਸ ਦੇ ਨਾਲ ਸਨ ਅਤੇ ਉਹ ਭੁੱਖੇ ਸਨ ਇਸ ਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ

ਮਰਕੁਸ 2:23
23 ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਉਸ ਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲੇ ਸਿੱਟੇ ਤੋੜ ਕੇ ਖਾਣ ਲਗੇ

ਲੂਕਾ 6:1
 ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ

ਯਸਾਯਾਹ 17:5
ਉਹ ਸਮਾਂ ਰਫ਼ਾਈਮ ਵਾਦੀ ਵਿੱਚ ਅਨਾਜ ਦੀਆਂ ਵਾਢੀਆਂ ਵਰਗਾ ਹੋਵੇਗਾ। ਕਾਮੇ ਉਨ੍ਹਾਂ ਬੂਟਿਆਂ ਨੂੰ ਇਕੱਠਾ ਕਰਦੇ ਹਨ ਜਿਹੜੇ ਖੇਤ ਵਿੱਚ ਉਗਦੇ ਹਨ। ਫ਼ੇਰ ਉਹ ਕਣਕ ਦੀਆਂ ਬਲੀਆਂ ਕੱਟ ਲੈਂਦੇ ਹਨ। ਅਤੇ ਉਹ ਅਨਾਜ ਜਮ੍ਹਾਂ ਕਰਦੇ ਹਨ

ਮੱਤੀ 9:37
37 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਖੇਤੀ ਪੱਕੀ ਹੋਈ ਹੈ ਪਰ ਵਾਢੇ ਥੋੜੇ ਹਨ

ਲੂਕਾ 10:2
ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ
ਅੱਯੂਬ 5:26
26 ਤੂੰ ਉਸ ਕਣਕ ਵਰਗਾ ਹੋਵੇਂਗਾ ਜਿਹੜੀ ਵਾਢੀਆਂ ਦੇ ਵੇਲੇ ਤੀਕ ਉਗਦੀ ਹੈ।
    ਤੂੰ ਇੱਕ ਪ੍ਰਪੱਕ ਬਜ਼ੁਰਗੀ ਉਮਰ ਤੀਕ ਜੀਵੇਂਗਾ

ਮੱਤੀ 3:12
12 ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।

ਲੂਕਾ 3:17
17 ਉਸ ਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂੜੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹੜੀ ਕਿ ਕਦੇ ਬੁੱਝਣ ਵਾਲੀ ਨਹੀਂ ਹੈ।

ਪਰਕਾਸ਼ ਦੀ ਪੋਥੀ 14:16
16 ਫ਼ਿਰ ਉਸ ਨੇ ਜਿਹੜਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ

ਪਰਕਾਸ਼ ਦੀ ਪੋਥੀ 14:19
19 ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾੜੀ ਵਿੱਚ ਪਾ ਦਿੱਤਾ

1 ਕੁਰਿੰਥੀਆਂ ਨੂੰ 9:11
11 ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸੱਕਦੇ ਹਾਂ। ਅਵੱਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ

ਹੋਸ਼ੇਆ 8:7
ਇਸਰਾਏਲੀਆਂ ਨੇ ਇੱਕ ਮੂਰੱਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝੱਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ

ਅੱਯੂਬ 4:8
ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ
    ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ
ਕਹਾਉਤਾਂ 22:8
ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ

ਹੋਸ਼ੇਆ 10:12
12 ਜੇਕਰ ਤੁਸੀਂ ਚੰਗਿਆਈ ਬੀਜੋਗੇ, ਤੁਸੀਂ ਸੱਚੇ ਪਿਆਰ ਦੀ ਵਾਢੀ ਕਰੋਂਗੇ। ਆਪਣੀ ਅਣ ਟੁੱਟੀ ਅਣਵਾਹੀ ਜ਼ਮੀਨ ਨੂੰ ਵਾਹੋ। ਇਹ ਯਹੋਵਾਹ ਨੂੰ ਉਡੀਕਣ ਦਾ ਸਮਾਂ ਹੈ। ਉਹ ਆਵੇਗਾ, ਅਤੇ ਤੁਹਾਡੇ ਉੱਤੇ ਚੰਗਿਆਈ ਦਾ ਮੀਂਹ ਵਰਸਾਵੇਗਾ

ਹੋਸ਼ੇਆ 10:13
13 ਪਰ ਤੁਸੀਂ ਬੁਰਿਆਈ ਬੀਜੀ ਅਤੇ ਦੁੱਖ ਵੱਢੇ। ਤੁਸੀਂ ਆਪਣੇ ਝੂਠ ਦਾ ਫ਼ਲ ਖਾਧਾ, ਕਿਉਂ ਕਿ ਤੁਸੀਂ ਆਪਣੀ ਸ਼ਕਤੀ ਅਤੇ ਆਪਣੇ ਸਿਪਾਹੀਆਂ ਦੇ ਬਲ ਤੇ ਭਰੋਸਾ ਕੀਤਾ


ਕੂਚ 23:10; 2 ਰਾਜਿਆਂ 19:29; ਯਸਾਯਾਹ 37:30; ਬਿਵਸਥਾ ਸਾਰ 11:14; ਲੇਵੀਆਂ ਦੀ ਪੋਥੀ 19:9-10; ਬਿਵਸਥਾ ਸਾਰ 24:19-21; ਆਮੋਸ 2:13; ਹੱਜਈ 2:19; ਮੱਤੀ 12:1; ਮਰਕੁਸ 2:23; ਲੂਕਾ 6:1; ਯਸਾਯਾਹ 17:5; ਮੱਤੀ 9:37; ਲੂਕਾ 10:2; ਅੱਯੂਬ 5:26; ਮੱਤੀ 3:12; ਲੂਕਾ 3:17; ਪਰਕਾਸ਼ ਦੀ ਪੋਥੀ 14:16; ਪਰਕਾਸ਼ ਦੀ ਪੋਥੀ 14:19; 1 ਕੁਰਿੰਥੀਆਂ ਨੂੰ 9:11; ਹੋਸ਼ੇਆ 8:7; ਅੱਯੂਬ 4:8; ਕਹਾਉਤਾਂ 22:8; ਹੋਸ਼ੇਆ 10:12; ਹੋਸ਼ੇਆ 10:13