Friday, January 24, 2014

ਦੂਤਾਂ ਦੀ ਵਿਸ਼ਵਾਸੀਆਂ ਲਈ ਸੇਵਕਾਈ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤਾਂ ਦੀ ਵਿਸ਼ਵਾਸੀਆਂ ਲਈ ਸੇਵਕਾਈ
                                                   ਪੰਜਾਬੀ  
ਮਸੀਹੀ ਸੰਦੇਸ਼

ਉਤਪਤ 24:7
ਯਹੋਵਾਹ ਆਕਾਸ਼ ਦੇ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤ੍ਰਭੂਮੀ ਤੋਂ ਇੱਥੇ ਲਿਆਂਦਾ ਹੈ। ਉਹ ਧਰਤੀ ਮੇਰੇ ਪਿਤਾ ਅਤੇ ਮੇਰੇ ਪਰਿਵਾਰ ਦੀ ਧਰਤੀ ਸੀ। ਪਰ ਯਹੋਵਾਹ ਨੇ ਬਚਨ ਦਿੱਤਾ ਸੀ ਕਿ ਇਹ ਨਵੀਂ ਧਰਤੀ ਮੇਰੇ ਪਰਿਵਾਰ ਦੀ ਹੋਵੇਗੀ। ਯਹੋਵਾਹ ਆਪਣੇ ਦੂਤ ਨੂੰ ਤੇਰੇ ਨਾਲੋਂ ਅਗੇਰੇ ਭੇਜੇ ਤਾਂ ਜੋ ਤੂੰ ਮੇਰੇ ਪੁੱਤਰ ਲਈ ਵਹੁਟੀ ਚੁਣ ਸੱਕੇਂ

ਜ਼ਬੂਰ 34:7
ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ।
    ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ

ਦਾਨੀਏਲ 6:22
22 ਮੇਰੇ ਪਰਮੇਸ਼ੁਰ ਨੇ ਮੈਨੂੰ ਬਚਾਉਣ ਲਈ ਆਪਣਾ ਦੂਤ ਭੇਜਿਆ। ਦੂਤ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਸ਼ੇਰਾਂ ਨੇ ਮੈਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਉਂ ਕਿ ਮੇਰਾ ਪਰਮੇਸ਼ੁਰ ਜਾਣਦਾ ਹੈ ਕਿ ਮੈਂ ਬੇਕਸੂਰ ਹਾਂ। ਮੈਂ ਕਦੇ ਵੀ, ਰਾਜਨ, ਤੁਹਾਡੇ ਨਾਲ ਕੋਈ ਗ਼ਲਤ ਗੱਲ ਨਹੀਂ ਕੀਤੀ।

ਰਸੂਲਾਂ ਦੇ ਕਰਤੱਬ 12:7-11
ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ। ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪੜੇ ਪਹਿਨ ਅਤੇ ਆਪਣੀ ਜੁੱਤੀ ਪਾ।ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿੱਛੇ ਆਜਾ।
ਇਉਂ ਦੂਤ ਚੱਲਾ ਗਿਆ ਅਤੇ ਪਤਰਸ ਉਸ ਦੇ ਪਿੱਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸ ਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ। 10 ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹੜਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉੱਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ
11 ਤਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸ ਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸ ਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।
ਰਸੂਲਾਂ ਦੇ ਕਰਤੱਬ 8:26
ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼
26 ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।

ਰਸੂਲਾਂ ਦੇ ਕਰਤੱਬ 27:23
23 ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ

ਇਬਰਾਨੀਆਂ ਨੂੰ 1:14
14 ਸਾਰੇ ਦੂਤ, ਜਿਹੜੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮਾ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ

ਉਤਪਤ 24:7; ਜ਼ਬੂਰ 34:7; ਦਾਨੀਏਲ 6:22; ਰਸੂਲਾਂ ਦੇ ਕਰਤੱਬ 12:7-11; ਰਸੂਲਾਂ ਦੇ ਕਰਤੱਬ 8:26; ਰਸੂਲਾਂ ਦੇ ਕਰਤੱਬ 27:23; ਇਬਰਾਨੀਆਂ ਨੂੰ 1:14