Thursday, January 23, 2014

ਵਿਸ਼ਵਾਸ ਦੀ ਪਰੱਖ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸ ਦੀ ਪਰੱਖ
                                                    ਪੰਜਾਬੀ  ਮਸੀਹੀ ਸੰਦੇਸ਼

1 ਪਤਰਸ 1:6-7

ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸੱਕਦੀਆਂ ਹਨ ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ

 

ਮੱਤੀ 13:20-21

20 ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ 21 ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ

 

ਯਾਕੂਬ 1:2-4

ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ

 

ਰੋਮੀਆਂ ਨੂੰ 5:3-4

ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ

 

ਯਸਾਯਾਹ 48:10

10 ਦੇਖੋ, ਮੈਂ ਤੁਹਾਨੂੰ ਸ਼ੁੱਧ ਕਰ ਦਿਆਂਗਾ
    ਲੋਕ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਲਾਟ ਦਾ ਇਸਤੇਮਾਲ ਕਰਦੇ ਨੇ।
    ਪਰ ਮੈਂ ਤੁਹਾਨੂੰ ਮੁਸੀਬਤਾਂ ਦੇਕੇ ਤੁਹਾਨੂੰ ਸ਼ੁੱਧ ਕਰਾਂਗਾ

 

ਜ਼ਬੂਰ 66:10-12

10 ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ
11 ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ,
    ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।
12 ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ,
    ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ।
    ਪਰ ਤੁਸੀਂ ਅਸਾਂ ਨੂੰ ਇੱਕ ਸੁਰੱਖਿਅਤ ਥਾਂ ਉੱਤੇ ਲੈ ਆਏ

 

ਯਿਰਮਿਯਾਹ 9:7

ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ,
ਕਾਰੀਗਰ ਧਾਤ ਨੂੰ, ਇਸਦੀ ਸ਼ੁੱਧਤਾ ਨੂੰ ਪਰੱਖਣ ਲਈ ਅੱਗ ਵਿੱਚ ਗਰਮ ਕਰਦਾ ਹੈ।
    ਇਸੇ ਤਰ੍ਹਾਂ ਮੈਂ ਯਹੂਦਾਹ ਦੇ ਲੋਕਾਂ ਨੂੰ ਵੀ ਪਰੱਖਾਂਗਾ।
ਮੇਰੇ ਕੋਲ ਹੋਰ ਕੋਈ ਚੋਣ ਨਹੀਂ।
    ਮੇਰੇ ਲੋਕਾਂ ਨੇ ਪਾਪ ਕੀਤਾ ਹੈ

 

ਜ਼ਕਰਯਾਹ 13:9

ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।

 

ਮਲਾਕੀ 3:2-3

ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ ਉਹ ਲੇਵੀਆਂ ਨੂੰ ਸਾਫ਼ ਕਰੇਗਾ। ਉਹ ਉਨ੍ਹਾਂ ਨੂੰ ਪਵਿੱਤਰ ਬਣਾਵੇਗਾ ਜਿਵੇਂ ਚਾਂਦੀ ਨੂੰ ਅੱਗ ਵਿੱਚ ਪਾਕੇ ਪਵਿੱਤਰ ਤੇ ਸਾਫ਼ ਕੀਤਾ ਜਾਂਦਾ ਹੈ। ਫ਼ਿਰ ਉਹ ਯਹੋਵਾਹ ਦੇ ਅੱਗੇ ਭੇਟਾ ਲਿਆਉਣਗੇ-ਅਤੇ ਉਹ ਸਾਰੇ ਕੰਮ ਠੀਕ ਢੰਗ ਨਾਲ ਕਰਨਗੇ

 

1 ਪਤਰਸ 4:17

17 ਨਿਆਂ ਦੀ ਘੜੀ ਚੁੱਕੀ ਹੈ ਅਤੇ ਇਹ ਨਿਆਂ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?

 

ਉਤਪਤ 22:1-2

 ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!”

ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕ ਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਵਰਤ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।

ਇਬਰਾਨੀਆਂ ਨੂੰ 11:17-19

17-18 ਪਰਮੇਸ਼ੁਰ ਨੇ ਅਬਰਾਹਾਮ ਦੀ ਨਿਹਚਾ ਨੂੰ ਪਰੱਖਿਆ। ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਉਸ ਨੂੰ ਇਸਹਾਕ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਅਬਰਾਹਾਮ ਨੇ ਹੁਕਮ ਮੰਨਿਆ ਕਿਉਂਕਿ ਉਸ ਨੂੰ ਉਸ ਵਿੱਚ ਨਿਹਚਾ ਸੀ। ਅਬਰਾਹਾਮ ਕੋਲ ਪਹਿਲਾਂ ਹੀ ਪਰਮੇਸ਼ੁਰ ਦੇ ਵਾਇਦੇ ਸਨ। ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਹਿਲਾਂ ਹੀ ਆਖ ਦਿੱਤਾ ਸੀ, “ਇਹ ਇਸਹਾਕ ਹੀ ਹੈ ਜਿਸਦੇ ਰਾਹੀਂ ਤੇਰੀ ਔਲਾਦ ਪੈਦਾ ਹੋਵੇਗੀ। [a] ਪਰ ਅਬਰਾਹਾਮ ਆਪਣੇ ਇੱਕਲੌਤੇ ਪੁੱਤਰ ਇਸਹਾਕ ਦੀ ਬਲੀ ਦੇਣ ਲਈ ਤਿਆਰ ਸੀ। ਅਬਰਾਹਾਮ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸੀ 19 ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸੱਕਦਾ ਹੈ ਅਤੇ ਸੱਚਮੁੱਚ ਅਸੀਂ ਆਖ਼ ਸੱਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸ ਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸ ਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ

 

ਬਿਵਸਥਾ ਸਾਰ 8:2-5

ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈਇਨ੍ਹਾਂ 40 ਵਰ੍ਹਿਆਂ ਵਿੱਚ ਤੁਹਾਡੇ ਕੱਪੜੇ ਘਿਸੇ ਨਹੀਂ ਅਤੇ ਤੁਹਾਡੇ ਪੈਰ ਸੁੱਜੇ ਨਹੀਂ। ਕਿਉਂਕਿ ਯਹੋਵਾਹ ਨੇ ਤੁਹਾਡਾ ਖਿਆਲ ਰੱਖਿਆ ਹੈ! ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ

 

ਨਿਆਂਈਆਂ ਦੀ ਪੋਥੀ 7:1-8

 ਅਗਲੀ ਸਵੇਰ ਸੁਵਖਤੇ, ਯਰੁੱਬਆਲ ਅਤੇ ਉਸ ਦੇ ਸਾਰੇ ਸਾਥੀਆਂ ਨੇ ਹਰੋਦ ਦੇ ਝਰਨੇ ਲਾਗੇ ਡੇਰਾ ਲਾ ਲਿਆ। ਮਿਦਯਾਨੀਆਂ ਨੇ ਹੇਠਾਂ ਵਾਲੀ ਵਾਦੀ ਵਿੱਚ ਮੋਰੀਹ ਨਾਮ ਦੀ ਪਹਾੜੀ ਕੋਲ ਗਿਦਾਊਨ ਅਤੇ ਉਸ ਦੇ ਡੇਰੇ ਦੇ ਉੱਤਰ ਵੱਲ ਡੇਰਾ ਲਾਇਆ ਹੋਇਆ ਸੀ

ਤਾਂ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਮੈਂ ਮਿਦਯਾਨ ਲੋਕਾਂ ਨੂੰ ਹਰਾਉਣ ਵਿੱਚ ਤੁਹਾਡੇ ਆਦਮੀਆਂ ਦੀ ਮਦਦ ਕਰਨ ਜਾ ਰਿਹਾ ਹਾਂ। ਪਰ ਇਸ ਕੰਮ ਲਈ ਤੁਹਾਡੇ ਕੋਲ ਬਹੁਤ ਜ਼ਿਆਦਾ ਆਦਮੀ ਹਨ। ਮੈਂ ਨਹੀਂ ਚਾਹੁੰਦਾ ਕਿ ਇਸਰਾਏਲ ਦੇ ਲੋਕ ਮੈਨੂੰ ਭੁੱਲ ਜਾਣ ਅਤੇ ਇਸ ਗੱਲ ਦੀ ਫ਼ੜ੍ਹ ਮਾਰਨ ਕਿ ਉਨ੍ਹਾਂ ਨੇ ਆਪਣੇ-ਆਪ ਨੂੰ ਖੁਦ ਬਚਾਇਆ ਹੈ ਇਸ ਲਈ ਹੁਣ, ਆਪਣੇ ਬੰਦਿਆਂ ਸਾਹਮਣੇ ਇੱਕ ਐਲਾਨ ਕਰ। ਉਨ੍ਹਾਂ ਨੂੰ ਆਖ, ‘ਜਿਹੜਾ ਵੀ ਭੈਭੀਤ ਹੈ ਉਹ ਗਿਲਆਦ ਪਰਬਤ ਨੂੰ ਛੱਡ ਕੇ ਜਾ ਸੱਕਦਾ ਹੈ। ਉਹ ਬੇਸ਼ਕ ਘਰ ਚੱਲਾ ਜਾਵੇ।
ਉਸੇ ਸਮੇਂ 22,000 ਬੰਦੇ ਗਿਦਾਊਨ ਨੂੰ ਛੱਡ ਗਏ ਅਤੇ ਘਰਾਂ ਨੂੰ ਚੱਲੇ ਗਏ। ਪਰ 10,000 ਹਾਲੇ ਵੀ ਉੱਥੇ ਰੁਕੇ ਰਹੇ
ਫ਼ੇਰ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਹਾਲੇ ਵੀ ਬਹੁਤ ਜ਼ਿਆਦਾ ਆਦਮੀ ਹਨ। ਬੰਦਿਆਂ ਨੂੰ ਪਾਣੀ ਕੋਲ ਲੈ ਜਾ, ਅਤੇ ਮੈਂ ਉੱਥੇ ਇਨ੍ਹਾਂ ਦੀ ਤੇਰੇ ਲਈ ਪਰੱਖ ਕਰਾਂਗਾ। ਜੇ ਮੈਂ ਆਖਾਂ, ‘ਇਹ ਬੰਦਾ ਤੇਰੇ ਨਾਲ ਜਾਵੇਗਾ’, ਉਹ ਜਾਵੇਗਾ। ਪਰ ਜੇ ਮੈਂ ਆਖਾਂ, ‘ਇਹ ਬੰਦਾ ਤੇਰੇ ਨਾਲ ਨਹੀਂ ਜਾਵੇਗਾ’, ਤਾਂ ਉਹ ਨਹੀਂ ਜਾਵੇਗਾ।
ਇਸ ਲਈ ਗਿਦਾਊਨ ਆਪਣੇ ਸਾਰੇ ਆਦਮੀਆਂ ਨੂੰ ਪਾਣੀ ਵੱਲ ਲੈ ਗਿਆ। ਪਾਣੀ ਕੋਲ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਜਿਹੜੇ ਬੰਦੇ ਕੁੱਤੇ ਵਾਂਗ ਆਪਣੀ ਜੀਭ ਦੀ ਵਰਤੋਂ ਕਰਕੇ ਪਾਣੀ ਪੀਣ ਉਨ੍ਹਾਂ ਨੂੰ ਇੱਕ ਟੋਲੇ ਵਿੱਚ ਪਾਵੀਂ। ਜਿਹੜੇ ਬੰਦੇ ਗੋਡਿਆਂ ਭਾਰ ਝੁਕ ਕੇ ਪਾਣੀ ਪੀਣ ਉਨ੍ਹਾਂ ਨੂੰ ਦੂਸਰੇ ਟੋਲੇ ਵਿੱਚ ਪਾ ਦੇਵੀਂ।
ਉੱਥੇ 300 ਬੰਦੇ ਅਜਿਹੇ ਸਨ ਜਿਨ੍ਹਾਂ ਨੇ ਹੱਥਾਂ ਵਿੱਚ ਪਾਣੀ ਭਰ ਕੇ ਜੀਭ ਨਾਲ ਪੀਤਾ। ਅਤੇ ਬਾਕੀਆਂ ਨੇ ਗੋਡਿਆਂ ਭਾਰ ਝੁਕ ਕੇ ਪਾਣੀ ਪੀਤਾ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਮੈਂ ਉਨ੍ਹਾਂ 300 ਬੰਦਿਆਂ ਦੀ ਵਰਤੋਂ ਕਰਾਂਗਾ ਜਿਨ੍ਹਾਂ ਨੇ ਕੁੱਤੇ ਵਾਂਗ ਜੀਭ ਨਾਲ ਪਾਣੀ ਪੀਤਾ। ਮੈਂ ਉਨ੍ਹਾਂ ਬੰਦਿਆਂ ਦੀ ਵਰਤੋਂ ਤੁਹਾਨੂੰ ਬਚਾਉਣ ਲਈ ਕਰਾਂਗਾ, ਅਤੇ ਮੈਂ ਤੁਹਾਨੂੰ ਇਜਾਜ਼ਤ ਦਿਆਂਗਾ ਕਿ ਤੁਸੀਂ ਮਿਦਯਾਨ ਦੇ ਲੋਕਾਂ ਨੂੰ ਹਰਾ ਸੱਕੋ। ਬਾਕੀ ਬੰਦਿਆਂ ਨੂੰ ਘਰੋ ਘਰੀ ਜਾਣ ਦਿਉ।
ਇਸ ਲਈ ਗਿਦਾਊਨ ਨੇ ਇਸਰਾਏਲ ਦੇ ਬਾਕੀ ਲੋਕਾਂ ਨੂੰ ਭੇਜ ਦਿੱਤਾ। ਗਿਦਾਊਨ ਨੇ ਆਪਣੇ ਨਾਲ 300 ਬੰਦਿਆਂ ਨੂੰ ਰੱਖਿਆ। ਇਨ੍ਹਾਂ ਬੰਦਿਆਂ ਨੇ ਘਰ ਚੱਲੇ ਜਾਣ ਵਾਲੇ ਬੰਦਿਆਂ ਦਾ ਰਾਸ਼ਨ ਅਤੇ ਉਨ੍ਹਾਂ ਦੀਆਂ ਤੁਰ੍ਹੀਆਂ ਰੱਖ ਲਈਆਂ
ਮਿਦਯਾਨ ਲੋਕ ਗਿਦਾਊਨ ਦੇ ਡੇਰੇ ਦੇ ਹੇਠਾਂ ਵਾਦੀ ਵਿੱਚ ਡੇਰਾ ਲਾਈ ਬੈਠੇ ਸਨ

ਮੱਤੀ 15:21-28

21 ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ। 22 ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।

23 ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸ ਦੇ ਚੇਲੇ ਉਸ ਕੋਲ ਆਏ ਅਤੇ ਉਸ ਨੂੰ ਬੇਨਤੀ ਕੀਤੀ, “ਐਰਤ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿੱਛਾ ਕਰਦੀ ਹੋਈ ਰੌਲਾ ਪਾ ਰਹੀ ਹੈ।
24 ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।
25 ਪਰ ਉਹ ਯਿਸੂ ਕੋਲ ਆਈ ਅਤੇ ਉਸ ਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।
26 ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।
27 ਉਸ ਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।
28 ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ

ਯੂਹੰਨਾ 11:1-6

 ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿੱਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ। ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿੜਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸ ਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੰਦੇਸ਼ਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।

ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ। ਯਿਸੂ, ਮਰਿਯਮ, ਮਾਰਥਾ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀ ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਜਿੱਥੇ ਉਹ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ

ਅੱਯੂਬ 2:7

ਤਾਂ ਸ਼ਤਾਨ ਯਹੋਵਾਹ ਕੋਲੋਂ ਚੱਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈ ਕੇ ਪੈਰਾਂ ਤੱਕ ਫੈਲੇ ਹੋਏ ਸਨ

 

1 ਥੱਸਲੁਨੀਕੀਆਂ ਨੂੰ 3:4-5

ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦੱਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ

 

ਪਰਕਾਸ਼ ਦੀ ਪੋਥੀ 2:10

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ

 

ਰਸੂਲਾਂ ਦੇ ਕਰਤੱਬ 14:22

22 ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

2 ਕੁਰਿੰਥੀਆਂ ਨੂੰ 11:25-27

25 ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁੱਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪੱਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹੜੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ 26 ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ

27 ਮੈਂ ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁੱਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪੜਿਆਂ ਤੋਂ ਬਿਨਾ ਸਰਦੀ ਸਹਾਰੀ ਹੈ

2 ਰਾਜਿਆਂ 18:19-25

19 ਉਨ੍ਹਾਂ ਕਮਾਂਡਰਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਪਾਤਸ਼ਾਹ ਇਵੇਂ ਫ਼ਰਮਾਉਂਦਾ ਹੈ:

ਤੂੰ ਕਿਹੜੀ ਸ਼ਰਧਾ ਉੱਪਰ ਭਰੋਸਾ ਕੀਤਾ ਹੈ? 20 ਤੇਰੀ ਜ਼ਬਾਨ ਦੀ ਕੋਈ ਕੀਮਤ ਨਹੀਂ ਇਹ ਸਿਰਫ਼ ਮੂੰਹ ਰੱਖਣੀਆਂ ਗੱਲਾਂ ਹਨ। ਤੂੰ ਆਖਿਆ, “ਯੁੱਧ ਲਈ ਮੇਰੇ ਕੋਲ ਬੁੱਧੀ ਅਤੇ ਬਲ ਹੈ ਤੇਰੀ ਮਦਦ ਕਰਨ ਲਈ।ਪਰ ਜਦੋਂ ਦਾ ਤੂੰ ਮੇਰੇ ਰਾਜ ਤੋਂ ਬੇਮੁੱਖ ਹੋਇਆ ਹੈਂ, ਕੌਣ ਤੇਰੇ ਤੇ ਭਰੋਸਾ ਕਰੇ? 21 ਹੁਣ ਤੂੰ ਟੁੱਟੀ ਹੋਈ ਸੋਟੀ ਦੇ ਸਹਾਰੇ ਚੱਲ ਰਿਹਾ ਹੈ ਭਾਵ ਹੁਣ ਤੈਨੂੰ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਤੇ ਜੇਕਰ ਕੋਈ ਮਨੁੱਖ ਇਸ ਟੁੱਟੀ ਹੋਈ ਛੜ ਨਾਲ ਢਾਸਣਾ ਲਾਵੇਗਾ ਤਾਂ ਇਹ ਟੁੱਟ ਜਾਵੇਗੀ ਅਤੇ ਮਨੁੱਖ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਸੁੱਟੇਗੀ। ਮਿਸਰ ਦਾ ਪਾਤਸ਼ਾਹ ਫ਼ਿਰਊਨ ਉਨ੍ਹਾਂ ਸਭਨਾਂ ਲਈ ਜਿਹੜੇ ਉਸਤੇ ਭਰੋਸਾ ਕਰਦੇ ਹਨ, ਇਹੋ ਜਿਹਾ ਹੀ ਹੈ 22 ਭਾਵੇਂ ਤੂੰ ਇਹ ਕਹੇਂ ਕਿ, “ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਕਰਦੇ ਹਾਂ।ਪਰ ਮੈਂ ਜਾਣਦਾ ਕਿ ਹਿਜ਼ਕੀਯਾਹ ਨੇ ਉਹ ਸਾਰੀਆਂ ਜਗਵੇਦੀਆਂ ਤੇ ਉੱਚੀਆਂ ਥਾਵਾਂ ਨੂੰ ਹਟਾਅ ਦਿੱਤਾ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ। ਅਤੇ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ, “ਤੁਸੀਂ ਯਰੂਸ਼ਲਮ ਵਿੱਚ ਸਿਰਫ਼ ਇਸ ਜਗਵੇਦੀ ਤੇ ਮੱਥਾ ਟੇਕਿਆ ਕਰੋ।
23 ਇਸ ਲਈ ਹੁਣ ਮੇਰੇ ਸੁਆਮੀ, ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਇਹ ਇਕਰਾਰ ਕਰ ਕਿ ਮੈਂ ਵਚਨ ਕਰਦਾ ਹਾਂ ਕਿ ਮੈਂ ਤੈਨੂੰ 2,000 ਘੋੜੇ ਦਿੰਦਾ ਹਾਂ ਜੇ ਤੂੰ ਉਨ੍ਹਾਂ ਉੱਪਰ ਆਪਣੇ ਵੱਲੋਂ ਸਵਾਰ ਬਿਠਾ ਸੱਕੇਂ 24 ਤੂੰ ਮੇਰੇ ਸੁਆਮੀ ਦੇ ਤੁੱਛ ਤੋਂ ਤੁੱਛ ਸੇਵਕ ਨੂੰ ਵੀ ਨਹੀਂ ਹਰਾ ਸੱਕਦਾ। ਤੂੰ ਮਿਸਰ ਉੱਪਰ ਭਰੋਸਾ ਕੀਤਾ ਹੈ ਕਿ ਉਹ ਤੈਨੂੰ ਰੱਥ ਘੋੜੇ ਤੇ ਸਵਾਰ ਸਿਪਾਹੀ ਦੇਵੇਗਾ
25 ਮੈਂ ਯਹੋਵਾਹ ਦੇ ਸਹਿਯੋਗ ਤੋਂ ਬਿਨਾ ਇਸ ਜਗ੍ਹਾ ਤੇ ਹਮਲਾ ਕਰਨ ਲਈ ਨਹੀਂ ਆਇਆ। ਯਹੋਵਾਹ ਨੇ ਖੁਦ ਮੈਨੂੰ ਕਿਹਾ, “ਇਸ ਦੇਸ਼ ਉੱਪਰ ਹਮਲਾ ਕਰਕੇ ਇਸ ਨੂੰ ਤਬਾਹ ਕਰ ਦੇ।”’

ਮਰਕੁਸ 5:35-36

35 ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋਂ ਆਏ ਅਤੇ ਉਸ ਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?

36 ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰੱਖ।

ਮੱਤੀ 9:24

24 ਤਾਂ ਉਸ ਨੇ ਆਖਿਆ, “ਚਲੇ ਜਾਵੋ, ਕਿਉਂਕਿ ਕੁੜੀ ਮਰੀ ਨਹੀਂ ਸਗੋਂ ਸੁੱਤੀ ਪਈ ਹੈ,” ਪਰ ਉਹ ਉਸ ਉੱਤੇ ਹੱਸੇ

 

ਯਸਾਯਾਹ 43:2

ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਗਾ, ਤੂੰ ਸੜੇਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ



1 ਪਤਰਸ 1:6-7; ਮੱਤੀ 13:20-21; ਯਾਕੂਬ 1:2-4; ਰੋਮੀਆਂ ਨੂੰ 5:3-4; ਯਸਾਯਾਹ 48:10; ਜ਼ਬੂਰ 66:10-12; ਯਿਰਮਿਯਾਹ 9:7; ਜ਼ਕਰਯਾਹ 13:9; ਮਲਾਕੀ 3:2-3; 1 ਪਤਰਸ 4:17; ਉਤਪਤ 22:1-2; ਇਬਰਾਨੀਆਂ ਨੂੰ 11:17-19; ਬਿਵਸਥਾ ਸਾਰ 8:2-5; ਨਿਆਂਈਆਂ ਦੀ ਪੋਥੀ 7:1-8; ਮੱਤੀ 15:21-28; ਯੂਹੰਨਾ 11:1-6; ਅੱਯੂਬ 2:7; 1 ਥੱਸਲੁਨੀਕੀਆਂ ਨੂੰ 3:4-5; ਪਰਕਾਸ਼ ਦੀ ਪੋਥੀ 2:10; ਰਸੂਲਾਂ ਦੇ ਕਰਤੱਬ 14:22; 2 ਕੁਰਿੰਥੀਆਂ ਨੂੰ 11:25-27; 2 ਰਾਜਿਆਂ 18:19-25; ਮਰਕੁਸ 5:35-36; ਮੱਤੀ 9:24; ਯਸਾਯਾਹ 43:2