Monday, January 20, 2014

ਕਲੀਸਿਯਾ ਲਈ ਉਤਸੁਕ ਹੋਣਾ

                            ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਲਈ ਉਤਸੁਕ ਹੋਣਾ    
                                                ਪੰਜਾਬੀ ਮਸੀਹ ਸੰਦੇਸ਼
2 ਕੁਰਿੰਥੀਆਂ ਨੂੰ 11:28-29
28 ਅਤੇ ਬਹੁਤ ਸਾਰੀਆਂ ਹੋਰ ਸਮੱਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ। 29 ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਾਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ
ਰਸੂਲਾਂ ਦੇ ਕਰਤੱਬ 20:31
31 ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿੱਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ

ਰੋਮੀਆਂ ਨੂੰ 1:11
11 ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ

2 ਕੁਰਿੰਥੀਆਂ ਨੂੰ 2:4
ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵੱਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖੱਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸੱਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ

2 ਕੁਰਿੰਥੀਆਂ ਨੂੰ 11:2-3
ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ। ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ

ਗਲਾਤੀਆਂ ਨੂੰ 4:19-20
19 ਮੇਰੇ ਬੱਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁੱਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁੱਚ ਮਸੀਹ ਵਾਂਗ ਨਹੀਂ ਬਣ ਜਾਂਦੇ। 20 ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸੱਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ

ਕੁਲੁੱਸੀਆਂ ਨੂੰ 2:1
 ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ

1 ਥੱਸਲੁਨੀਕੀਆਂ ਨੂੰ 2:17
17 ਭਰਾਵੋ ਅਤੇ ਭੈਣੋ, ਅਸੀਂ ਥੋੜੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ


2 ਕੁਰਿੰਥੀਆਂ ਨੂੰ 11:28-29; ਰਸੂਲਾਂ ਦੇ ਕਰਤੱਬ 20:31; ਰੋਮੀਆਂ ਨੂੰ 1:11; 2 ਕੁਰਿੰਥੀਆਂ ਨੂੰ 2:4; 2 ਕੁਰਿੰਥੀਆਂ ਨੂੰ 11:2-3; ਗਲਾਤੀਆਂ ਨੂੰ 4:19-20; ਕੁਲੁੱਸੀਆਂ ਨੂੰ 2:1; 1 ਥੱਸਲੁਨੀਕੀਆਂ ਨੂੰ 2:17