Thursday, January 23, 2014

ਵਰਜਿਤ ਉਪਾਸਨਾ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਵਰਜਿਤ ਉਪਾਸਨਾ
                                                  ਪੰਜਾਬੀ ਮਸੀਹ
ਸੰਦੇਸ਼

ਬਿਵਸਥਾ ਸਾਰ 4:15-20

15 ਉਸ ਦਿਨ ਜਦੋਂ ਯਹੋਵਾਹ ਨੇ ਤੁਹਾਡੇ ਨਾਲ ਹੇਰੋਬ ਪਰਬਤ ਵਿਖੇ ਅੱਗ ਵਿੱਚੋਂ ਗੱਲ ਕੀਤੀ, ਤੁਸੀਂ ਉਸ ਨੂੰ ਦੇਖਿਆ ਨਹੀਂ ਸੀ-ਪਰਮੇਸ਼ੁਰ ਦਾ ਕੋਈ ਰੂਪ ਨਹੀਂ ਸੀ 16 ਇਸ ਲਈ ਧਿਆਨ ਰੱਖੋ! ਕਿਸੇ ਵੀ ਹੋਰ ਜਿਉਂਦੀ ਚੀਜ਼ ਦੀ ਮੂਰਤੀ ਬਣਾਕੇ ਆਪਣੇ-ਆਪ ਨੂੰ ਤਬਾਹ ਨਾ ਕਰੋ। ਕੋਈ ਵੀ ਅਜਿਹੀ ਮੂਰਤੀ ਨਾ ਬਣਾਉ ਜਿਹੜੀ ਕਿਸੇ ਆਦਮੀ ਜਾਂ ਔਰਤ ਵਰਗੀ ਦਿਸਦੀ ਹੋਵੇ 17 ਕੋਈ ਵੀ ਅਜਿਹਾ ਬੁੱਤ ਨਾ ਬਨਾਉਣਾ ਜਿਹੜਾ ਧਰਤੀ ਉੱਤਲੇ ਕਿਸੇ ਪਸ਼ੂ ਵਰਗਾ ਦਿਸਦਾ ਹੋਵੇ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਵਰਗਾ 18 ਹੋਰ ਕੋਈ ਅਜਿਹੀ ਮੂਰਤੀ ਨਾ ਬਣਾਓ ਜਿਹੜੀ ਧਰਤੀ ਉੱਤੇ ਰੀਂਗਣ ਵਾਲੇ ਕਿਸੇ ਵੀ ਪ੍ਰਾਣੀ ਵਰਗੀ ਜਾਂ ਸਮੁੰਦਰ ਵਿੱਚਲੀ ਕਿਸੇ ਮੱਛੀ ਵਰਗੀ ਦਿਸਦੀ ਹੋਵੇ 19 ਅਤੇ ਉਦੋਂ ਵੀ ਧਿਆਨ ਰੱਖਣਾ ਜਦੋਂ ਤੁਸੀਂ ਅਕਾਸ਼ ਵੱਲ ਝਾਕ ਕੇ ਸੂਰਜ, ਚੰਨ ਅਤੇ ਤਾਰਿਆਂ ਨੂੰ-ਅਤੇ ਅਕਾਸ਼ ਵਿੱਚਲੀਆਂ ਹੋਰ ਬਹੁਤ ਸਾਰੀਆਂ ਚੀਜ਼ਾਂ ਨੂੰ ਦੇਖੋ। ਇਸਦਾ ਧਿਆਨ ਰੱਖਣਾ ਕਿ ਤੁਸੀਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਦੀ ਲਾਲਸਾ ਨਾ ਕਰਨ ਲੱਗ ਪਵੋਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਦੁਨੀਆਂ ਦੇ ਹੋਰਨਾਂ ਲੋਕਾਂ ਨੂੰ ਅਜਿਹਾ ਕਰਨ ਦਿੰਦਾ ਹੈ 20 ਪਰ ਯਹੋਵਾਹ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਅਤੇ ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ। ਇਹ ਇਸ ਤਰ੍ਹਾਂ ਸੀ ਜਿਵੇਂ ਯਹੋਵਾਹ ਲੋਹਾ ਪਿਘਲਾਉਣ ਵਾਲੀ ਤਪਦੀ ਭੱਠੀ ਵਿੱਚ ਵੜ ਕੇ ਤੁਹਾਨੂੰ ਉਸ ਅਗਨੀ ਵਿੱਚੋਂ ਕੱਢ ਲਿਆਇਆ। ਅਤੇ ਹੁਣ ਤੁਸੀਂ ਉਸੇ ਦੇ ਬੰਦੇ ਹੋ!

 

ਬਿਵਸਥਾ ਸਾਰ 17:2-7

ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕਿਸੇ ਮੰਦੀ ਗੱਲ ਵਾਪਰਨ ਬਾਰੇ ਸੁਣੋ। ਸ਼ਾਇਦ ਤੁਸੀਂ ਇਹ ਸੁਣੋ ਕਿ ਤੁਹਾਡੇ ਸਮੂਹ ਦੇ ਕਿਸੇ ਆਦਮੀ ਜਾਂ ਔਰਤ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ। ਸ਼ਾਇਦ ਤੁਸੀਂ ਸੁਣੋ ਕਿ ਉਨ੍ਹਾਂ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਹੈ; ਜਾਂ ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੋਵੇ, ਜਾਂ ਉਨ੍ਹਾਂ ਨੇ ਸੂਰਜ, ਚੰਨ ਜਾਂ ਤਾਰਿਆਂ ਦੀ ਉਪਾਸਨਾ ਕੀਤੀ ਹੋਵੇ। ਇਹ ਉਸ ਹੁਕਮ ਦੇ ਵਿਰੁੱਧ ਹੈ ਜੋ ਮੈਂ ਤੁਹਾਨੂੰ ਦਿੱਤਾ ਹੈ ਜੇ ਤੁਸੀਂ ਇਸ ਤਰ੍ਹਾਂ ਦੀ ਕੋਈ ਮਾੜੀ ਖਬਰ ਸੁਣੋ, ਤਾਂ ਤੁਹਾਨੂੰ ਇਸਦੀ ਚੰਗੀ ਤਰ੍ਹਾਂ ਪੜਤਾਲ ਕਰਨੀ ਚਾਹੀਦੀ ਹੈ। ਤੁਹਾਨੂੰ ਇਸ ਗੱਲ ਬਾਰੇ ਜਾਨਣਾ ਚਾਹੀਦਾ ਹੈ ਕਿ ਕੀ ਇਹ ਸੱਚ ਹੈ ਅਤੇ ਅਜਿਹੀ ਭਿਆਨਕ ਗੱਲ ਸੱਚਮੁੱਚ ਇਸਰਾਏਲ ਵਿੱਚ ਵਾਪਰੀ ਹੈ। ਜੇ ਤੁਸੀਂ ਸਾਬਤ ਕਰ ਦਿਉ ਕਿ ਇਹ ਸੱਚ ਹੈ, ਤਾਂ ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਨੇ ਅਜਿਹੀ ਮੰਦੀ ਗੱਲ ਕੀਤੀ ਹੋਵੇ ਅਤੇ ਤੁਹਾਨੂੰ ਉਸ ਆਦਮੀ ਜਾਂ ਔਰਤ ਨੂੰ ਸ਼ਹਿਰ ਦੇ ਪ੍ਰਵੇਸ਼ ਕੋਲ ਲਿਜਾਕੇ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ ਪਰ ਕਿਸੇ ਆਦਮੀ ਨੂੰ ਮੌਤ ਦੀ ਸਜ਼ਾ ਨਹੀਂ ਦੇਣੀ ਚਾਹੀਦੀ ਜੇ ਸਿਰਫ਼ ਇੱਕ ਗਵਾਹ ਹੀ ਆਖਦਾ ਹੈ ਕਿ ਉਸ ਬੰਦੇ ਨੇ ਬੁਰਾ ਕੰਮ ਕੀਤਾ। ਪਰ ਜੇ ਦੋ ਜਾਂ ਤਿੰਨ ਗਵਾਹ ਆਖਦੇ ਹਨ ਕਿ ਕਿ ਇਹ ਸੱਚ ਹੈ ਤਾਂ ਉਸ ਵਿਅਕਤੀ ਨੂੰ ਮਾਰ ਦੇਣਾ ਚਾਹੀਦਾ ਹੈ ਗਵਾਹ, ਉਸ ਬੰਦੇ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰਨ ਲਈ ਪਹਿਲੇ ਹੋਣੇ ਚਾਹੀਦੇ ਹਨ। ਫ਼ੇਰ ਬਾਕੀ ਦੇ ਲੋਕਾਂ ਨੂੰ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਇੰਝ ਤੁਸੀਂ ਆਪਣੇ ਲੋਕਾਂ ਵਿੱਚੋਂ ਬਦੀ ਨੂੰ ਕੱਢ ਦਿਉਂਗੇ

 

ਕੂਚ 20:1-15

 ਤਾਂ ਪਰਮੇਸ਼ੁਰ ਨੇ ਆਖਿਆ,

ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ;
ਤੁਹਾਨੂੰ ਮੇਰੇ ਇਲਾਵਾ ਕਿਸੇ ਹੋਰ ਦੇਵਤੇ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ
ਤੁਹਾਨੂੰ ਕੋਈ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚ ਜਾਂ ਧਰਤੀ ਉੱਤੇ ਜਾਂ ਪਾਣੀ ਅੰਦਰ ਕਿਸੇ ਚੀਜ਼ ਦੇ ਬੁੱਤ ਜਾਂ ਤਸਵੀਰਾਂ ਨਾ ਬਨਾਓ ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਉੱਪਰ ਹਜ਼ਾਰਾਂ ਪੀੜੀਆਂ ਤੱਕ ਮਿਹਰਬਾਨ ਹੋਵਾਂਗਾ
ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ
ਤੁਹਾਨੂੰ ਸਬਤ ਨੂੰ, ਇੱਕ ਖਾਸ ਦਿਨ ਵਜੋਂ ਰੱਖਣਾ ਚਾਹੀਦਾ ਹੈ ਹਫ਼ਤੇ ਵਿੱਚ ਛੇ ਦਿਨ ਕੰਮ ਕਰੋ 10 ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਆਦਰ ਵਿੱਚ ਅਰਾਮ ਦਾ ਦਿਨ ਹੈ। ਇਸ ਲਈ ਓਸ ਦਿਨ ਕਿਸੇ ਬੰਦੇ ਨੂੰ ਕੰਮ ਨਹੀਂ ਕਰਨਾ ਚਾਹੀਦਾ-ਨਾ ਤੁਹਾਨੂੰ, ਨਾ ਤੁਹਾਡੇ ਪੁੱਤਰਾਂ-ਧੀਆਂ, ਜਾਂ ਤੁਹਾਡੇ ਨੌਕਰ-ਨੌਕਰਾਣੀਆਂ ਨੂੰ। ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਤੁਹਾਡੇ ਜਾਨਵਰਾਂ ਅਤੇ ਵਿਦੇਸ਼ੀਆਂ ਨੂੰ ਵੀ ਕੰਮ ਨਹੀਂ ਕਰਨਾ ਚਾਹੀਦਾ 11 ਕਿਉਂਕਿ ਯਹੋਵਾਹ ਨੇ ਛੇ ਦਿਨ ਕੰਮ ਕੀਤਾ ਅਤੇ ਅਕਾਸ਼, ਧਰਤੀ ਅਤੇ ਸਮੁੰਦਰ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਬਣਾਈ। ਅਤੇ ਸੱਤਵੇਂ ਦਿਨ ਪਰਮੇਸ਼ੁਰ ਨੇ ਅਰਾਮ ਕੀਤਾ। ਇਸ ਤਰ੍ਹਾਂ ਯਹੋਵਾਹ ਨੇ ਸਬਤ-ਅਰਾਮ ਦੇ ਦਿਨ ਨੂੰ ਅਸੀਸ ਦਿੱਤੀ। ਯਹੋਵਾਹ ਨੇ ਉਸ ਨੂੰ ਬਹੁਤ ਖਾਸ ਦਿਨ ਬਣਾ ਦਿੱਤਾ
12 ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ
13 ਤੁਹਾਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ
14 ਤੁਹਾਨੂੰ ਵਿਭਚਾਰ ਦਾ ਪਾਪ ਨਹੀਂ ਕਰਨਾ ਚਾਹੀਦਾ
15 ਤੁਹਾਨੂੰ ਕੋਈ ਚੀਜ਼ ਚੁਰਾਉਣੀ ਨਹੀਂ ਚਾਹੀਦੀ

ਕੂਚ 20:1-10

 ਤਾਂ ਪਰਮੇਸ਼ੁਰ ਨੇ ਆਖਿਆ,

ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ;
ਤੁਹਾਨੂੰ ਮੇਰੇ ਇਲਾਵਾ ਕਿਸੇ ਹੋਰ ਦੇਵਤੇ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ
ਤੁਹਾਨੂੰ ਕੋਈ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚ ਜਾਂ ਧਰਤੀ ਉੱਤੇ ਜਾਂ ਪਾਣੀ ਅੰਦਰ ਕਿਸੇ ਚੀਜ਼ ਦੇ ਬੁੱਤ ਜਾਂ ਤਸਵੀਰਾਂ ਨਾ ਬਨਾਓ ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਉੱਪਰ ਹਜ਼ਾਰਾਂ ਪੀੜੀਆਂ ਤੱਕ ਮਿਹਰਬਾਨ ਹੋਵਾਂਗਾ
ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ
ਤੁਹਾਨੂੰ ਸਬਤ ਨੂੰ, ਇੱਕ ਖਾਸ ਦਿਨ ਵਜੋਂ ਰੱਖਣਾ ਚਾਹੀਦਾ ਹੈ ਹਫ਼ਤੇ ਵਿੱਚ ਛੇ ਦਿਨ ਕੰਮ ਕਰੋ 10 ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਆਦਰ ਵਿੱਚ ਅਰਾਮ ਦਾ ਦਿਨ ਹੈ। ਇਸ ਲਈ ਓਸ ਦਿਨ ਕਿਸੇ ਬੰਦੇ ਨੂੰ ਕੰਮ ਨਹੀਂ ਕਰਨਾ ਚਾਹੀਦਾ-ਨਾ ਤੁਹਾਨੂੰ, ਨਾ ਤੁਹਾਡੇ ਪੁੱਤਰਾਂ-ਧੀਆਂ, ਜਾਂ ਤੁਹਾਡੇ ਨੌਕਰ-ਨੌਕਰਾਣੀਆਂ ਨੂੰ। ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਤੁਹਾਡੇ ਜਾਨਵਰਾਂ ਅਤੇ ਵਿਦੇਸ਼ੀਆਂ ਨੂੰ ਵੀ ਕੰਮ ਨਹੀਂ ਕਰਨਾ ਚਾਹੀਦਾ

ਰੋਮੀਆਂ ਨੂੰ 1:25

25 ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸ ਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾਂ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦਾ ਹੋਣੀ ਚਾਹੀਦੀ ਹੈ। ਆਮੀਨ

 

1 ਕੁਰਿੰਥੀਆਂ ਨੂੰ 10:20-21

20 ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ 21 ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸੱਕਦੇ

 

ਕੂਚ 20:5

ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ

 

ਮੱਤੀ 4:8-10

ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।

10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,
ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।

 

ਪਰਕਾਸ਼ ਦੀ ਪੋਥੀ 22:8-9

ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹੜੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।

 

ਲੂਕਾ 4:8

ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ:

ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।



ਬਿਵਸਥਾ ਸਾਰ 4:15-20; ਬਿਵਸਥਾ ਸਾਰ 17:2-7; ਕੂਚ 20:1-15; ਕੂਚ 20:1-10; ਰੋਮੀਆਂ ਨੂੰ 1:25; 1 ਕੁਰਿੰਥੀਆਂ ਨੂੰ 10:20-21; ਕੂਚ 20:5; ਮੱਤੀ 4:8-10; ਪਰਕਾਸ਼ ਦੀ ਪੋਥੀ 22:8-9; ਲੂਕਾ 4:8