Thursday, January 23, 2014

ਮਸੀਹ ਨੂੰ ਪਰੱਖਣਾ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਨੂੰ ਪਰੱਖਣਾ
                                                    ਪੰਜਾਬੀ  ਮਸੀਹੀ ਸੰਦੇਸ਼
ਮੱਤੀ 16:1
ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਪ੍ਰਾਰਥਨਾ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ

ਮਰਕੁਸ 8:11
11 ਫ਼ਰੀਸੀ ਯਿਸੂ ਕੋਲ ਆਏ ਅਤੇ ਉਸ ਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।

ਲੂਕਾ 11:16
16 ਅਤੇ ਹੋਰਾਂ ਨੇ ਉਸ ਨੂੰ ਪਰੱਖਣ ਲਈ ਸਵਰਗ ਵੱਲੋਂ ਨਿਸ਼ਾਨ ਦਰਸ਼ਾਉਣ ਲਈ ਆਖਿਆ

ਮੱਤੀ 22:35
35 ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸ ਨੂੰ ਇੱਕ ਸਵਾਲ ਪੁੱਛਿਆ,

ਮੱਤੀ 19:3
ਕੁਝ ਫ਼ਰੀਸੀ ਉਸ ਨੂੰ ਪਰਤਾਉਣ ਲਈ ਉਸ ਦੇ ਕੋਲ ਆਕੇ ਬੋਲੇ, “ਕੀ ਇਹ ਇੱਕ ਆਦਮੀ ਲਈ ਸ਼ਰ੍ਹਾ ਅਨੁਸਾਰ ਹੈ ਕਿ ਉਹ ਆਪਣੀ ਪਤਨੀ ਨੂੰ ਉਸ ਕਿਸੇ ਵੀ ਕਾਰਣ ਲਈ ਤਲਾਕ ਦੇ ਸੱਕਦਾ ਹੈ ਜੋ ਉਹ ਚਾਹੁੰਦਾ ਹੈ।

ਮਰਕੁਸ 10:2
ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”

ਲੂਕਾ 10:25
25 ਤਦ ਇੱਕ ਨੇਮ ਦਾ ਉਪਦੇਸ਼ਕ ਉੱਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸ ਨੇ ਕਿਹਾ, “ਗੁਰੂ ਜੀ! ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।

ਯੂਹੰਨਾ 8:6
ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ

ਮੱਤੀ 22:18
18 ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸ ਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?

ਮਰਕੁਸ 12:15
15 ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸ ਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।

ਲੂਕਾ 22:28
28 ਤੁਸੀਂ ਹੀ ਹੋ ਜੋ ਮੇਰੇ ਪਰਤਿਆਵਿਆਂ ਦੌਰਾਨ ਮੇਰੇ ਨਾਲ ਰਹੇ

ਲੂਕਾ 23:14
14 ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲੱਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ


ਮੱਤੀ 16:1; ਮਰਕੁਸ 8:11; ਲੂਕਾ 11:16; ਮੱਤੀ 22:35; ਮੱਤੀ 19:3; ਮਰਕੁਸ 10:2; ਲੂਕਾ 10:25; ਯੂਹੰਨਾ 8:6; ਮੱਤੀ 22:18; ਮਰਕੁਸ 12:15; ਲੂਕਾ 22:28; ਲੂਕਾ 23:14