Thursday, January 23, 2014

ਪੈਰ ਧੋਣਾ


                                     ਬਾਈਬਲ ਦੇ ਕੁਝ ਵਚਨ ਵਿਸ਼ਾਪੈਰ ਧੋਣਾ
                                                  ਪੰਜਾਬੀ ਮਸੀਹ ਸੰਦੇਸ਼

ਨਿਆਂਈਆਂ ਦੀ ਪੋਥੀ 19:21

21 ਫ਼ੇਰ ਉਹ ਬਜ਼ੁਰਗ ਆਦਮੀ ਲੇਵੀ ਬੰਦੇ ਅਤੇ ਉਸ ਦੇ ਸਾਥੀਆਂ ਨੂੰ ਆਪਣੇ ਘਰ ਲੈ ਗਿਆ। ਉਸ ਨੇ ਉਨ੍ਹਾਂ ਦੇ ਖੋਤਿਆਂ ਨੂੰ ਪੱਠੇ ਪਾਏ। ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਫ਼ੇਰ ਕੁਝ ਖਾਧਾ-ਪੀਤਾ

 

ਉਤਪਤ 19:2

ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।

ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।

 

ਉਤਪਤ 18:4

ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ

 

1 ਸਮੂਏਲ 25:41

41 ਅਬੀਗੈਲ ਨੇ ਧਰਤੀ ਉੱਤੇ ਮੱਥਾ ਟੇਕਿਆ ਅਤੇ ਕਿਹਾ, “ਮੈਂ ਤੇਰੀ ਦਾਸੀ ਹਾਂ ਅਤੇ ਮੈਂ ਤੇਰੀ ਸੇਵਾ ਲਈ ਹਾਜ਼ਰ ਹਾਂ। ਮੈਂ ਤਾਂ ਆਪਣੇ ਮਾਲਕ (ਦਾਊਦ) ਦੇ ਸੇਵਕਾਂ ਦੇ ਪੈਰ ਧੋਣ ਨੂੰ ਤਿਆਰ ਹਾਂ।

 

ਲੂਕਾ 7:44

44 ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ

 

ਯੂਹੰਨਾ 13:3-5

ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ

 

ਯੂਹੰਨਾ 13:14

14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ

ਮੱਤੀ 20:26-27

26 ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸ ਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ 27 ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ

 

ਮਰਕੁਸ 10:44-45

44 ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸ ਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ 45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।

 

ਲੂਕਾ 22:26-27

26 ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ27 ਤੁਹਾਡੀ ਰਾਇ ਵਿੱਚ ਕੌਣ ਵੱਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹੜਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹੜਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ

 

1 ਤਿਮੋਥਿਉਸ ਨੂੰ 5:10

10 ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ

 

ਯੂਹੰਨਾ 13:6-10

ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।

ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।

ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।

ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।

ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।

10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।



ਨਿਆਂਈਆਂ ਦੀ ਪੋਥੀ 19:21; ਉਤਪਤ 19:2; ਉਤਪਤ 18:4; 1 ਸਮੂਏਲ 25:41; ਲੂਕਾ 7:44; ਯੂਹੰਨਾ 13:3-5; ਯੂਹੰਨਾ 13:14; ਮੱਤੀ 20:26-27; ਮਰਕੁਸ 10:44-45; ਲੂਕਾ 22:26-27; 1 ਤਿਮੋਥਿਉਸ ਨੂੰ 5:10; ਯੂਹੰਨਾ 13:6-10