Friday, January 24, 2014

ਨਵਾਂ ਨੇਮ ਵਿੱਚ ਦੂਤਾਂ ਦਾ ਦਿੱਖਣਾ

                      
                            ਬਾਈਬਲ ਦੇ ਕੁਝ ਵਚਨ ਵਿਸ਼ਾ : ਨਵਾਂ ਨੇਮ ਵਿੱਚ ਦੂਤਾਂ ਦਾ ਦਿੱਖਣਾ
                                                   ਪੰਜਾਬੀ  
ਮਸੀਹੀ ਸੰਦੇਸ਼
ਲੂਕਾ 1:11-20
11 ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ। 12 ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ।13 ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।14 ਤੈਨੂੰ ਬੜੀ ਖੁਸ਼ੀ ਅਤੇ ਅਨੰਦ ਮਿਲੇਗਾ ਅਤੇ ਬਹੁਤ ਸਾਰੇ ਹੋਰ ਲੋਕ ਵੀ ਯੂਹੰਨਾ ਦੀ ਜੰਮਣ ਤੇ ਖੁਸ਼ ਹੋਣਗੇ। 15 ਕਿਉਂ ਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ
16 ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਉਨ੍ਹਾਂ ਦੇ ਪਰਮੇਸ਼ੁਰ ਵੱਲ ਵਾਪਸ ਲਿਆਵੇਗਾ। 17 ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।
18 ਜ਼ਕਰਯਾਹ ਨੇ ਦੂਤ ਨੂੰ ਪੁੱਛਿਆ, “ਮੈਨੂੰ ਕਿਵੇਂ ਪਤਾ ਲੱਗੇ ਕਿ ਜੋ ਤੂੰ ਆਖਿਆ ਹੈ ਉਹ ਸੱਚ ਹੈ ਕਿਉਂਕਿ ਮੇਰੀ ਪਤਨੀ ਅਤੇ ਮੈਂ ਖੁਦ ਕਾਫ਼ੀ ਬੁੱਢੇ ਹੋ ਗਏ ਹਾਂ।
19 ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼ਖਬਰੀ ਦੱਸਣ ਲਈ ਭੇਜਿਆ ਗਿਆ ਹੈ। 20 ਹੁਣ ਸੁਣ, ਜਦੋਂ ਤੱਕ ਇਹ ਗੱਲਾਂ ਪੂਰੀਆਂ ਨਾ ਹੋ ਜਾਣ ਤੂੰ ਚੁੱਪ ਰਹੇਂਗਾ ਅਤੇ ਬੋਲਣ ਦੇ ਯੋਗ ਨਹੀਂ ਹੋਵੇਂਗਾ। ਕਿਉਂ ਕਿ ਤੂੰ ਮੇਰੀਆਂ ਆਖੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ, ਜਿਹੜੀਆਂ ਨਿਯੁਕਤ ਸਮੇਂ ਤੇ ਪੂਰੀਆਂ ਹੋਣਗੀਆਂ।
ਲੂਕਾ 1:26-38
26-27 ਜਦੋਂ ਇਲੀਸਬਤ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ ਤਾਂ ਜ਼ਿਬਰਾਏਲ ਦੂਤ ਨੂੰ ਪਰਮੇਸ਼ੁਰ ਦੇ ਵੱਲੋਂ ਨਾਸਰਤ ਨਾਮੀ ਗਲੀਲ ਦੇ ਇੱਕ ਨਗਰ ਦੇ ਵਿੱਚ ਇੱਕ ਕੁਆਰੀ ਕੁੜੀ ਕੋਲ ਭੇਜਿਆ ਗਿਆ। ਉਸ ਕੁੜੀ ਦੀ ਦਾਊਦ ਦੇ ਪਰਿਵਾਰ ਵਿੱਚੋਂ ਯੂਸੁਫ਼ ਨਾਉਂ ਦੇ ਇੱਕ ਆਦਮੀ ਨਾਲ ਕੁੜਮਾਈ ਹੋਈ ਸੀ, ਅਤੇ ਉਸ ਕੁੜੀ ਦਾ ਨਾਮ ਮਰਿਯਮ ਸੀ। 28 ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।
29 ਜਦੋਂ ਉਸ ਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।
30 ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ। 31 ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ। 32 ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ। 33 ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।
34 ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!”
35 ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ। 36 ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬੜੀ ਬੁੱਢੀ ਹੈ ਪਰ ਉਸ ਨੂੰ ਬੱਚਾ ਹੋਣ ਵਾਲਾ ਹੈ। ਉਹ ਔਰਤ, ਜਿਸ ਨੂੰ ਲੋਕ ਬਾਂਝ ਆਖਦੇ ਸਨ, ਇਸ ਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ! 37 ਕਿਉਂ ਕਿ ਪਰਮੇਸ਼ੁਰ ਲਈ ਕੁਝ ਵੀ ਅਸੰਭਵ ਨਹੀਂ ਹੈ।
38 ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ
ਲੂਕਾ 2:8-15
ਕੁਝ ਆਜੜੀਆਂ ਨੇ ਯਿਸੂ ਬਾਰੇ ਸੁਣਿਆ
ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ। ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ। 10 ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ। 11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ। 12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।
13 ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:
14 ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ,
    ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।
15 ਦੂਤ ਆਜੜੀਆਂ ਨੂੰ ਛੱਡ ਕੇ ਫ਼ੇਰ ਸੁਰਗ ਨੂੰ ਵਾਪਸ ਮੁੜ ਗਏ। ਆਜੜੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।
ਯੂਹੰਨਾ 20:11-13
11 ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕ ਕੇ ਕਬਰ ਅੰਦਰ ਵੇਖਿਆ। 12 ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ
13 ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?”
ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ।
ਰਸੂਲਾਂ ਦੇ ਕਰਤੱਬ 1:10
10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ

ਰਸੂਲਾਂ ਦੇ ਕਰਤੱਬ 5:19
19 ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,

ਰਸੂਲਾਂ ਦੇ ਕਰਤੱਬ 8:26
ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼
26 ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।
ਰਸੂਲਾਂ ਦੇ ਕਰਤੱਬ 10:3-32
ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।
ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?”
ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ। ਹੁਣ ਤੂੰ ਯੱਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉੱਥੋਂ ਸ਼ਮਊਨ ਨਾਂ ਦੇ ਆਦਮੀ ਨੂੰ, ਜਿਹੜਾ ਪਤਰਸ ਵੀ ਸਦੀਂਦਾ ਹੈ, ਸੱਦਾ ਭੇਜ। ਸ਼ਮਊਨ ਕਿਸੇ ਸ਼ਮਊਨ ਖਟੀਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਹੀ ਠਹਿਰਿਆ ਹੋਇਆ ਹੈ। ਉਸ ਦਾ ਘਰ ਸਮੁੰਦਰ ਦੇ ਨੇੜੇ ਹੈ। ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚੱਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ। ਇਹ ਸਿਪਾਹੀ ਉਸ ਦੇ ਖਾਸ ਮਦਦਗਾਰਾਂ ਵਿੱਚੋਂ ਇੱਕ ਸੀ। ਉਸ ਨੇ ਇਹ ਸਾਰੀ ਗੱਲ ਤਿੰਨਾਂ ਆਦਮੀਆਂ ਨੂੰ ਸਮਝਾ ਕੇ ਉਨ੍ਹਾਂ ਨੂੰ ਯੱਪਾ ਵੱਲ ਭੇਜ ਦਿੱਤਾ
ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇੜੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ। 10 ਪਤਰਸ ਨੂੰ ਭੁੱਖ ਲੱਗੀ ਹੋਈ ਸੀ ਅਤੇ ਉਹ ਕੁਝ ਖਾਣਾ ਚਾਹੁੰਦਾ ਸੀ। ਪਰ ਜਦੋਂ ਉਹ ਪਤਰਸ ਦੇ ਖਾਣ ਲਈ ਭੋਜਨ ਤਿਆਰ ਕਰ ਰਹੇ ਸਨ ਤਾਂ ਉਸ ਨੇ ਇੱਕ ਦਰਸ਼ਨ ਵੇਖਿਆ। 11 ਉਸ ਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ। 12 ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸੱਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਹਵਾ ਉੱਡਦੇ ਹਨ। 13 ਫ਼ੇਰ ਇੱਕ ਅਵਾਜ਼ ਨੇ ਪਤਰਸ ਨੂੰ ਆਖਿਆ, “ਪਤਰਸ, ਉੱਠ ਅਤੇ ਇਨ੍ਹਾਂ ਵਿੱਚੋਂ ਕਿਸ ਵੀ ਇੱਕ ਜੀਵ ਨੂੰ ਮਾਰ ਅਤੇ ਖਾ ਲੈ।
14 ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁੱਧ ਚੀਜ਼ ਨਹੀਂ ਖਾਧੀ।
15 ਪਰ ਉਸ ਅਵਾਜ਼ ਨੇ ਦੋਬਾਰਾ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਇਹ ਸਭ ਵਸਤਾਂ ਸ਼ੁੱਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰਅਪਵਿੱਤਰਨਾ ਕਹਿ। 16 ਅਜਿਹਾ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ। 17 ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ
ਇਸ ਵਿੱਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲੱਭ ਲਿਆ। ਉਹ ਫ਼ਾਟਕ ਤੇ ਖੜ੍ਹੇ ਸਨ। 18 ਉਨ੍ਹਾਂ ਨੇ ਪੁੱਛਿਆ, “ਕੀ ਪਤਰਸ ਸ਼ਮਊਨ ਇੱਥੇ ਰਹਿੰਦਾ ਹੈ।
19 ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸ ਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲੱਭ ਰਹੇ ਹਨ। 20 ਉੱਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚੱਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ। 21 ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸ ਨੂੰ ਤੁਸੀਂ ਲੱਭਣ ਆਏ ਹੋ। ਤੁਸੀਂ ਇੱਥੇ ਕਿਸ ਵਾਸਤੇ ਆਏ ਹੋ?”
22 ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸ ਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ। 23 ਪਤਰਸ ਨੇ ਉਨ੍ਹਾਂ ਆਦਮੀਆਂ ਨੂੰ ਅੰਦਰ ਆਉਣ ਅਤੇ ਰਾਤ ਠਹਿਰਣ ਲਈ ਆਖਿਆ
ਅਗਲੀ ਸਵੇਰ ਪਤਰਸ ਉੱਠਿਆ, ਤਿਆਰ ਹੋਇਆ ਅਤੇ ਉਨ੍ਹਾਂ ਤਿੰਨਾਂ ਆਦਮੀਆਂ ਨਾਲ ਚੱਲਾ ਗਿਆ। ਯੱਪਾ ਚੋਂ ਕੁਝ ਭਰਾ ਵੀ ਪਤਰਸ ਨਾਲ ਗਏ। 24 ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿੱਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ
25 ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੁਸ ਮਿਲਿਆ ਅਤੇ ਉਸ ਦੇ ਪੈਰਾਂ ਤੇ ਮੱਥਾ ਟੇਕਿਆ। 26 ਪਰ ਪਤਰਸ ਨੇ ਉਸ ਨੂੰ ਉੱਠਾਇਆ ਅਤੇ ਆਖਿਆ, “ਉੱਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ। 27 ਉਸ ਦੇ ਨਾਲ ਗੱਲਾਂ ਕਰਦਿਆਂ, ਪਤਰਸ ਨੇ ਘਰ ਵਿੱਚ ਪ੍ਰਵੇਸ਼ ਕੀਤਾ। ਉੱਥੇ ਉਸ ਨੇ ਬਹੁਤ ਸਰਿਆਂ ਨੂੰ ਇਕੱਠੇ ਹੋਏ ਵੇਖਿਆ
28 ਤਾਂ ਉਸ ਨੇ ਲੋਕਾਂ ਨੂੰ ਕਿਹਾ, ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰਅਪਵਿੱਤਰਜਾਂਅਸ਼ੁੱਧਨਾ ਕਹਾਂ। 29 ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇੱਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਸੋ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇੱਥੇ ਕਾਹਦੇ ਲਈ ਬੁਲਾਇਆ ਹੈ?”
30 ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖੜੋ ਗਿਆ, ਉਸ ਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ। 31 ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ। 32 ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇੱਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮੜੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।
ਰਸੂਲਾਂ ਦੇ ਕਰਤੱਬ 7:23
23 ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ

ਪਰਕਾਸ਼ ਦੀ ਪੋਥੀ 1:1
ਯੂਹੰਨਾ ਇਸ ਪੁਸਤਕ ਬਾਰੇ ਦੱਸਦਾ
ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸੱਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਦਾਸ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘੱਲਿਆ
ਪਰਕਾਸ਼ ਦੀ ਪੋਥੀ 1:20
20 ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ

ਲੂਕਾ 1:11-20; ਲੂਕਾ 1:26-38; ਲੂਕਾ 2:8-15; ਯੂਹੰਨਾ 20:11-13; ਰਸੂਲਾਂ ਦੇ ਕਰਤੱਬ 1:10; ਰਸੂਲਾਂ ਦੇ ਕਰਤੱਬ 5:19; ਰਸੂਲਾਂ ਦੇ ਕਰਤੱਬ 8:26; ਰਸੂਲਾਂ ਦੇ ਕਰਤੱਬ 10:3-32; ਰਸੂਲਾਂ ਦੇ ਕਰਤੱਬ 7:23; ਪਰਕਾਸ਼ ਦੀ ਪੋਥੀ 1:1; ਪਰਕਾਸ਼ ਦੀ ਪੋਥੀ 1:20