Tuesday, January 21, 2014

ਪਰਮੇਸ਼ੁਰ ਦਾ ਜਵਾਬ ਨਾ ਦੇਣਾ

                          ਬਾਈਬਲ ਦੇ ਕੁਝ ਵਚਨ ਵਿਸ਼ਾਪਰਮੇਸ਼ੁਰ ਦਾ ਜਵਾਬ ਨਾ ਦੇਣਾ
                                                      ਪੰਜਾਬੀ ਮਸੀਹ
ਸੰਦੇਸ਼

1 ਸਮੂਏਲ 8:18
18 ਅਤੇ ਜਦੋਂ ਉਹ ਵਕਤ ਆਵੇਗਾ ਤਾਂ ਤੁਸੀਂ ਦੁਹਾਈ ਦੇ ਦੇਕੇ ਰੋਵੋਂਗੇ ਕਿ ਅਸੀਂ ਕਿਸ ਨੂੰ ਪਾਤਸ਼ਾਹ ਚੁਣਿਆ ਪਰ ਉਸ ਵਕਤ ਯਹੋਵਾਹ ਤੁਹਾਡੀ ਇੱਕ ਵੀ ਨਹੀਂ ਸੁਣੇਗਾ।

ਜ਼ਬੂਰ 22:2
ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ।
    ਪਰ ਤੁਸੀਂ ਹੁਗਾਰਾ ਨਹੀਂ ਭਰਿਆ।
ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ
ਅੱਯੂਬ 5:1
ਅੱਯੂਬ ਆਵਾਜ਼ ਦੇ ਜੇ ਤੂੰ ਚਾਹੁੰਦਾ ਹੈਂ,
    ਪਰ ਕੋਈ ਵੀ ਤੈਨੂੰ ਜਵਾਬ ਨਹੀਂ ਦੇਵੇਗਾ।
    ਕਿਸੇ ਦੂਤ ਦੀ ਓਟ ਵੀ ਤੂੰ ਨਹੀਂ ਲੈ ਸੱਕਦਾ

ਅੱਯੂਬ 35:12
12 ਜਾਂ ਜੇ ਉਹ ਬੁਰੇ ਆਦਮੀ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਨੇ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੰਦਾ
    ਕਿਉਂ ਕਿ ਉਹ ਬੁਰੇ ਆਦਮੀ ਬਹੁਤ ਗੁਮਾਨੀ ਨੇ ਉਹ ਹਾਲੇ ਵੀ ਸੋਚਦੇ ਨੇ ਕਿ ਉਹ ਬਹੁਤ ਮਹੱਤਵਪੂਰਣ ਹਨ
2 ਸਮੂਏਲ 22:42
42 ਉਨ੍ਹਾਂ ਨੇ ਵੇਖਿਆ ਕੋਈ ਬਚਾਉਣ
    ਵਾਲਾ ਨਾ ਵਿਖਾਈ ਦਿੱਤਾ ਵੇਖਿਆ
ਉਨ੍ਹਾਂ ਵੱਲ ਯਹੋਵਾਹ ਦੇ ਵੀ
    ਪਰ ਉਸ ਨੇ ਵੀ ਕੋਈ ਨਾ ਜਵਾਬ ਦਿੱਤਾ
ਜ਼ਬੂਰ 18:41
41 ਮੇਰੇ ਦੁਸ਼ਮਣਾਂ ਮਦਦ ਲਈ ਪੁਕਾਰਿਆ ਸੀ,
    ਪਰ ਕੋਈ ਨਹੀਂ ਸੀ ਜਿਹੜਾ ਉਨ੍ਹਾਂ ਨੂੰ ਬਚਾ ਸੱਕੇ।
ਉਨ੍ਹਾਂ ਨੇ ਯਹੋਵਾਹ ਨੂੰ ਵੀ ਪੁਕਾਰਿਆ ਸੀ,
    ਪਰ ਉਸ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ ਸੀ
1 ਸਮੂਏਲ 14:37
37 ਤਾਂ ਸ਼ਾਊਲ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਪਿੱਛੇ ਲੱਗਾਂ? ਕੀ ਤੂੰ ਸਾਨੂੰ ਫ਼ਲਿਸਤੀਆਂ ਨੂੰ ਹਰਾਉਣ ਦਾ ਬਲ ਦੇਵੇਂਗਾ?” ਪਰ ਪਰਮੇਸ਼ੁਰ ਨੇ ਉਸ ਦਿਨ ਸ਼ਾਊਲ ਦੀ ਕਿਸੇ ਗੱਲ ਦਾ ਜਵਾਬ ਨਾ ਦਿੱਤਾ

1 ਸਮੂਏਲ 28:6
ਸ਼ਾਊਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਪਰ ਯਹੋਵਾਹ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ। ਪਰਮੇਸ਼ੁਰ ਨੇ ਸ਼ਾਊਲ ਨਾਲ ਸੁਪਨੇ ਵਿੱਚ ਗੱਲ ਨਾ ਕੀਤੀ ਅਤੇ ਨਾ ਉਸ ਨੇ ਹੀ ਊਰੀਮ ਜਾਂ ਨਬੀਆਂ ਨੂੰ ਉਸ ਨਾਲ ਗੱਲ ਕਰਨ ਲਈ ਵਰਤਿਆ

1 ਸਮੂਏਲ 28:15
15 ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੈਨੂੰ ਕਿਉਂ ਤੰਗ ਕਰਦਾ ਹੈ, ਕਿਉਂ ਤੂੰ ਮੈਨੂੰ ਧਰਤੀ ਉੱਪਰ ਸੱਦਿਆ ਹੈ?”
ਸ਼ਾਊਲ ਨੇ ਕਿਹਾ, “ਮੈਂ ਮੁਸੀਬਤ ਵਿੱਚ ਹਾਂ। ਫ਼ਲਿਸਤੀ ਮੇਰੇ ਵਿਰੁੱਧ ਲੜਨ ਆਏ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ, ਉਹ ਹੁਣ ਮੇਰੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ। ਹੁਣ ਉਹ ਨਬੀ ਵੀ ਨਹੀਂ ਘੱਲਦਾ ਅਤੇ ਮੇਰੇ ਸੁਪਨਿਆਂ ਵੀ ਗੱਲ ਨਹੀਂ ਕਰਦਾ। ਇਸੇ ਲਈ ਮੈਂ ਤੈਨੂੰ ਬੁਲਾਇਆ ਹੈ ਕਿ ਦੱਸ ਹੁਣ ਮੈਂ ਕੀ ਕਰਾਂ?”

ਮੀਕਾਹ 3:7
ਸਾਰੇ ਨਬੀ ਅਤੇ ਭਵਿੱਖਵਕਤਾ ਸ਼ਰਮਸਾਰ ਹਨ।
    ਉਹ ਕੁਝ ਨਾ ਆਖਣਗੇ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨਾਲ ਨਾ ਬੋਲੇਗਾ
ਅੱਯੂਬ 30:20
20 ਹੇ ਪਰਮੇਸ਼ੁਰ, ਸਹਾਇਤਾ ਲਈ ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ, ਪਰ ਤੂੰ ਨਹੀਂ ਸੁਣਦਾ।
    ਮੈਂ ਖਲੋ ਕੇ ਪ੍ਰਾਰਥਨਾ ਕਰਦਾ ਹਾਂ, ਪਰ ਤੂੰ ਮੇਰੇ ਵੱਲ ਕੋਈ ਧਿਆਨ ਨਹੀਂ ਦਿੰਦਾ
ਕਹਾਉਤਾਂ 21:13
13 ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ

ਮੀਕਾਹ 3:4
ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ
    ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ
ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ।
    ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।
ਅੱਯੂਬ 19:7
ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ!
ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ
    ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ



1 ਸਮੂਏਲ 8:18; ਜ਼ਬੂਰ 22:2; ਅੱਯੂਬ 5:1; ਅੱਯੂਬ 35:12; 2 ਸਮੂਏਲ 22:42; ਜ਼ਬੂਰ 18:41; 1 ਸਮੂਏਲ 14:37; 1 ਸਮੂਏਲ 28:6; 1 ਸਮੂਏਲ 28:15; ਮੀਕਾਹ 3:7; ਅੱਯੂਬ 30:20; ਕਹਾਉਤਾਂ 21:13; ਮੀਕਾਹ 3:4; ਅੱਯੂਬ 19:7