Thursday, January 23, 2014

ਵਿਸ਼ਵਾਸ ਜੋ ਕੰਮ ਕਰਦਾ ਹੈ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸ ਜੋ ਕੰਮ ਕਰਦਾ ਹੈ
                                                ਪੰਜਾਬੀ ਮਸੀਹ ਸੰਦੇਸ਼
ਯਾਕੂਬ 2:17
17 ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇੱਕਲੀ ਹੈ

ਯਾਕੂਬ 2:26
26 ਆਤਮਾ ਤੋਂ ਬਿਨਾ ਵਿਅਕਤੀ ਦਾ ਸਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹੜਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ

ਯਾਕੂਬ 2:20
20  ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?

ਯਾਕੂਬ 2:14
14 ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸ ਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਕਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸ ਨੂੰ ਬਚਾ ਸੱਕਦੀ ਹੈ? ਨਹੀਂ

ਯਾਕੂਬ 2:18
18 ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰੱਖਦਾ ਹੈ, ਪਰ ਮੈਂ ਕੰਮ ਕਰਦਾ ਹਾਂ।ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ

ਯਾਕੂਬ 2:22
22 ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸ ਦੇ ਅਮਲਾਂ ਨੇ ਇੱਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸ ਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ

ਯਾਕੂਬ 2:24
24 ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸ ਦੇ ਅਮਲਾਂ ਰਾਹੀਂ ਤਾਂ ਧਰਮੀ ਬਣਾਇਆ ਜਾ ਸੱਕਦਾ ਹੈ ਪਰ ਉਸ ਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸੱਕਦਾ

2 ਥੱਸਲੁਨੀਕੀਆਂ ਨੂੰ 1:11
11 ਇਸ ਲਈ ਅਸੀਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। ਅਸੀਂ ਆਪਣੇ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਚੰਗੇ ਢੰਗ ਨਾਲ ਜਿਉਣ ਵਿੱਚ ਤੁਹਾਡੀ ਮਦਦ ਕਰੇ, ਜਿਸ ਨੂੰ ਜਿਉਣ ਵਾਸਤੇ ਉਸ ਨੇ ਤੁਹਾਨੂੰ ਸੱਦਿਆ ਹੈ। ਤੁਹਾਡੇ ਅੰਦਰ ਦੀ ਚੰਗਿਆਈ ਤੁਹਾਨੂੰ ਚੰਗਾ ਕਰਨ ਲਈ ਹੌਂਸਲਾ ਦਿੰਦੀ ਹੈ ਅਤੇ ਤੁਹਾਡਾ ਵਿਸ਼ਵਾਸ ਤੁਹਾਡੇ ਪਾਸੋਂ ਕੰਮ ਕਰਵਾਉਂਦਾ ਹੈ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਨੂੰ ਆਪਣੀ ਸ਼ਕਤੀ ਨਾਲ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਕਰਨ ਵਿੱਚ ਸਹਾਈ ਹੋਵੇਗਾ

ਯਾਕੂਬ 2:17; ਯਾਕੂਬ 2:26; ਯਾਕੂਬ 2:20; ਯਾਕੂਬ 2:14; ਯਾਕੂਬ 2:18; ਯਾਕੂਬ 2:22; ਯਾਕੂਬ 2:24; 2 ਥੱਸਲੁਨੀਕੀਆਂ ਨੂੰ 1:11