Monday, February 24, 2014

ਗਿਆਨ ਦੇ ਬਗੈਰ ਜੋਸ਼


                               ਬਾਈਬਲ ਦੇ ਕੁਝ ਵਚਨ ਵਿਸ਼ਾ : ਗਿਆਨ ਦੇ ਬਗੈਰ ਜੋਸ਼
                                                     
ਪੰਜਾਬੀ ਮਸੀਹੀ ਸੰਦੇਸ਼
  

ਗਲਾਤੀਆਂ ਨੂੰ 1:13

13 ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ

 

ਰੋਮੀਆਂ ਨੂੰ 10:2

ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?

 

ਫ਼ਿਲਿੱਪੀਆਂ ਨੂੰ 1:15

15 ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ

 

ਮੱਤੀ 8:19

19 ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿੱਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿੱਛੇ ਚੱਲਾਂਗਾ।



ਗਲਾਤੀਆਂ ਨੂੰ 1:13; ਰੋਮੀਆਂ ਨੂੰ 10:2; ਫ਼ਿਲਿੱਪੀਆਂ ਨੂੰ 1:15; ਮੱਤੀ 8:19

ਕਲੀਸਿਯਾ ਨੂੰ ਦਿੱਤੀ ਗਈ ਆਤਮਕ ਸੁਗਾਤਾਂ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਨੂੰ ਦਿੱਤੀ ਗਈ ਆਤਮਕ ਸੁਗਾਤਾਂ
                                              ਪੰਜਾਬੀ ਮਸੀਹੀ ਸੰਦੇਸ਼


ਅਫ਼ਸੀਆਂ ਨੂੰ 4:11

11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ

 

1 ਕੁਰਿੰਥੀਆਂ ਨੂੰ 12:28

28 ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ

ਅਫ਼ਸੀਆਂ ਨੂੰ 4:4-7

ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ ਉੱਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ

ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ

1 ਕੁਰਿੰਥੀਆਂ ਨੂੰ 12:4-11

ਆਤਮਕ ਸੁਗਾਤਾਂ ਕਈ ਤਰ੍ਹਾਂ ਦੀਆਂ ਹਨ ਪਰ ਉਹ ਸਾਰੀਆਂ ਉਸੇ ਆਤਮਾ ਵੱਲੋਂ ਹਨ ਸੇਵਾ ਕਰਨ ਦੇ ਕਈ ਤਰੀਕੇ ਹਨ; ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪਰਮੇਸ਼ੁਰ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ

ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸੱਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ ਉਹੀ ਆਤਮਾ ਇੱਕ ਵਿਅਕਤੀ ਨੂੰ ਵਿਸ਼ਵਾਸ ਪ੍ਰਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ 10 ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿੱਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ 11 ਉਹੀ ਆਤਮਾ, ਇਹ ਸਾਰੀਆਂ ਗੱਲਾਂ ਕਰਦਾ ਹੈ। ਆਤਮਾ ਇਹ ਨਿਰਨਾ ਕਰਦਾ ਹੈ ਕਿ ਹਰ ਵਿਅਕਤੀ ਨੂੰ ਕੀ ਦੇਣਾ ਹੈ

 

ਅਫ਼ਸੀਆਂ ਨੂੰ 4:15-16

15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ 16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ

 

1 ਕੁਰਿੰਥੀਆਂ ਨੂੰ 12:12

12 ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ




ਅਫ਼ਸੀਆਂ ਨੂੰ 4:11; 1 ਕੁਰਿੰਥੀਆਂ ਨੂੰ 12:28; ਅਫ਼ਸੀਆਂ ਨੂੰ 4:4-7; 1 ਕੁਰਿੰਥੀਆਂ ਨੂੰ 12:4-11; ਅਫ਼ਸੀਆਂ ਨੂੰ 4:15-16; 1 ਕੁਰਿੰਥੀਆਂ ਨੂੰ 12:12