Monday, February 24, 2014

ਹਨੇਰਾ ਪਾਪ ਦੇ ਪ੍ਰਤੀਕ ਦੇ ਤੌਰ ਤੇ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਹਨੇਰਾ ਪਾਪ ਦੇ ਪ੍ਰਤੀਕ ਦੇ ਤੌਰ ਤੇ
                                                    ਪੰਜਾਬੀ ਮਸੀਹੀ ਸੰਦੇਸ਼

 ਰੋਮੀਆਂ ਨੂੰ 1:21

21 ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ

 

ਮੱਤੀ 6:23

23 ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ

 

ਲੂਕਾ 22:53

53 ਮੈਂ ਤੁਹਾਡੇ ਨਾਲ ਹਰ ਰੋਜ਼ ਮੰਦਰ ਦੇ ਇਲਾਕੇ ਵਿੱਚ ਹੁੰਦਾ ਸਾਂ। ਤੁਸੀਂ ਮੈਨੂੰ ਉੱਥੇ ਗਿਰਫ਼ਤਾਰ ਕਿਉਂ ਨਹੀਂ ਕੀਤਾ? ਪਰ ਇਹ ਤੁਹਾਡਾ ਸਮਾਂ ਹੈ, ਹਨੇਰੇ ਦੇ ਸ਼ਾਸਨ ਦਾ ਸਮਾਂ।

 

ਯੂਹੰਨਾ 3:19-20

19 ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ 20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ

 

ਰੋਮੀਆਂ ਨੂੰ 13:12

12 ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ

 

2 ਕੁਰਿੰਥੀਆਂ ਨੂੰ 6:14

14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ

 

ਅਫ਼ਸੀਆਂ ਨੂੰ 5:11

11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ

 

1 ਯੂਹੰਨਾ 1:5-6

ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ। ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ

 

2 ਕੁਰਿੰਥੀਆਂ ਨੂੰ 4:4

ਇਸ ਦੁਨੀਆਂ ਦੇ ਮਾਲਕ [a] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ--ਹੂ ਪਰਮੇਸ਼ੁਰ ਵਰਗਾ ਹੈ

 

ਅਫ਼ਸੀਆਂ ਨੂੰ 4:18

18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ

 

ਜ਼ਬੂਰ 82:5

ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ
    ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ,
ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ
    ਢਹਿ-ਢੇਰੀ ਹੋ ਰਹੀ ਹੈ।

 

ਯੂਹੰਨਾ 12:35

35 ਤਦ ਯਿਸੂ ਨੇ ਕਿਹਾ, “ਚਾਨਣ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹੜਾ ਮਨੁਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ

 

ਯੂਹੰਨਾ 12:1

 ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੌਤ ਤੋਂ ਜਿਵਾਲਿਆ ਸੀ

 

ਯੂਹੰਨਾ 2:9

ਉਸ ਨੇ ਉਹ ਜਲ ਚਖ ਕੇ ਵੇਖਿਆ। ਉਹ ਮੈਅ ਬਣ ਚੁੱਕੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੈਅ ਕਿੱਥੋਂ ਆਈ ਹੈ। ਪਰ ਜਿਨ੍ਹਾਂ ਟਹਿਲੂਆਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸੀ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ

 

1 ਯੂਹੰਨਾ 2:11

11 ਪਰ ਜਿਹੜਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚੱਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂ ਕਿ ਅੰਧਕਾਰ ਨੇ ਉਸ ਨੂੰ ਅੰਨ੍ਹਾ ਬਣਾ ਦਿੱਤਾ ਹੈ

 

ਅੱਯੂਬ 3:3-6

ਕਾਸ਼ ਕਿ ਉਹ ਦਿਨ, ਜਿਸ ਦਿਨ ਮੈਂ ਜੰਮਿਆ ਸਾਂ ਸਦਾ ਵਾਸਤੇ ਗੁੰਮ ਜਾਵੇ
    ਕਾਸ਼ ਕਿ ਉਹ ਰਾਤ ਜਦੋਂ ਉਨ੍ਹਾਂ ਆਖਿਆ ਮੁੰਡਾ ਹੋਇਆ ਹੈ, ਕਦੇ ਵੀ ਨਾ ਹੁੰਦੀ।
ਕਾਸ਼ ਕਿ ਇਹ ਹਨੇਰੇ ਵਿੱਚ ਲੁਕਿਆ ਰਹਿੰਦਾ
    ਕਾਸ਼ ਕਿ ਪਰਮੇਸ਼ੁਰ ਉਸ ਦਿਨ ਨੂੰ ਭੁਲਾ ਦੇਵੇ।
    ਕਾਸ਼ ਕਿ ਉਸ ਦਿਨ ਤੇ ਰੋਸ਼ਨੀ ਨਾ ਹੋਈ ਹੁੰਦੀ।
ਕਾਸ਼ ਕਿ ਉਹ ਦਿਨ ਹਨੇਰਾ ਰਹਿੰਦਾ, ਮੌਤ ਵਰਗਾ ਹਨੇਰਾ
    ਕਾਸ਼ ਕਿ ਬੱਦਲ ਉਸ ਦਿਨ ਨੂੰ ਢੱਕ ਲੈਂਦੇ।
    ਕਾਸ਼ ਕਿ ਕਾਲੇ ਬੱਦਲ ਰੋਸ਼ਨੀ ਨੂੰ ਉਸ ਦਿਨ ਕੋਲੋਂ ਭਜਾ ਦਿੰਦੇ, ਜਦੋਂ ਮੈਂ ਜੰਮਿਆ ਸਾਂ।
ਉਹ ਰਾਤ ਹਨੇਰੇ ਵਿੱਚ ਛੁਪੀ ਰਹੇ
    ਉਸ ਰਾਤ ਨੂੰ ਯਂਤਰੀ ਤੋਂ ਮਿਟਾ ਦੇਵੋ।
    ਉਸ ਰਾਤ ਨੂੰ ਕਿਸੇ ਵੀ ਮਹੀਨੇ ਅੰਦਰ ਨਾ ਰੱਖੋ

2 ਸਮੂਏਲ 22:29

29 ਤੂੰ ਮੇਰਾ ਦੀਵਾ ਹੈਂ ਯਹੋਵਾਹ!
    ਜਿਸ ਨੇ ਮੇਰੇ ਹਨੇਰਿਆਂ ਨੂੰ ਉਜਿਆਲਾ ਕੀਤਾ



ਰੋਮੀਆਂ ਨੂੰ 1:21; ਮੱਤੀ 6:23; ਲੂਕਾ 22:53; ਯੂਹੰਨਾ 3:19-20; ਰੋਮੀਆਂ ਨੂੰ 13:12; 2 ਕੁਰਿੰਥੀਆਂ ਨੂੰ 6:14; ਅਫ਼ਸੀਆਂ ਨੂੰ 5:11; 1 ਯੂਹੰਨਾ 1:5-6; 2 ਕੁਰਿੰਥੀਆਂ ਨੂੰ 4:4; ਅਫ਼ਸੀਆਂ ਨੂੰ 4:18; ਜ਼ਬੂਰ 82:5; ਯੂਹੰਨਾ 12:35; ਯੂਹੰਨਾ 12:1; ਯੂਹੰਨਾ 2:9; 1 ਯੂਹੰਨਾ 2:11; ਅੱਯੂਬ 3:3-6; 2 ਸਮੂਏਲ 22:29