Thursday, February 20, 2014

ਮਾਪਿਆਂ ਤੋਂ ਜੁਦਾ ਹੋਣਾ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਪਿਆਂ ਤੋਂ ਜੁਦਾ ਹੋਣਾ
                                              
ਪੰਜਾਬੀ ਮਸੀਹੀ ਸੰਦੇਸ਼

ਉਤਪਤ 2:24

24 ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ

 

ਮੱਤੀ 19:5

ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡ ਕੇ ਆਪਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ। [a]

 

ਮਰਕੁਸ 10:7

ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ

 

ਅਫ਼ਸੀਆਂ ਨੂੰ 5:31

31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ। [a]

 

1 ਸਮੂਏਲ 22:3-4

ਦਾਊਦ ਅਦੁੱਲਾਮ ਤੋਂ ਚੱਲਾ ਗਿਆ ਅਤੇ ਮੋਆਬ ਵਿੱਚ ਮਿਸਫ਼ੇਹ ਨੂੰ ਆਇਆ। ਦਾਊਦ ਨੇ ਮੋਆਬ ਦੇ ਪਾਤਸ਼ਾਹ ਨੂੰ ਆਖਿਆ, “ਹੇ ਪਾਤਸ਼ਾਹ ਮੈਨੂੰ ਪਰਵਾਨਗੀ ਦੇ ਜੋ ਮੈਂ ਮੇਰੀ ਮਾਂ ਅਤੇ ਪਿਉ ਉੱਥੋਂ ਨਿਕਲਕੇ ਤੁਹਾਡੇ ਕੋਲ ਰਹਿਣ, ਜਦ ਤੱਕ ਮੈਂ ਇਹ ਨਾ ਜਾਣ ਲਵਾ ਕਿ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ। ਇੰਝ ਦਾਊਦ ਨੇ ਆਪਣੇ ਮਾਪਿਆਂ ਨੂੰ ਮੋਆਬ ਦੇ ਪਾਤਸ਼ਾਹ ਕੋਲ ਛੱਡਿਆ। ਜਦ ਤੀਕ ਦਾਊਦ ਕਿਲ੍ਹੇ ਵਿੱਚ ਸੀ ਦਾਊਦ ਦੇ ਮਾਪੇ ਮੋਆਬ ਦੇ ਪਾਤਸ਼ਾਹ ਕੋਲ ਹੀ ਠਹਿਰੇ

 

1 ਰਾਜਿਆਂ 19:20

20 ਏਲੀਸ਼ਾ ਨੇ ਉਸੇ ਵਕਤ ਆਪਣੇ ਡੰਗਰਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਭੱਜ ਪਿਆ ਅਤੇ ਏਲੀਸ਼ਾ ਨੇ ਕਿਹਾ, “ਮੈਨੂੰ ਪਰਵਾਨਗੀ ਦੇ ਤਾਂ ਜੋ ਮੈਂ ਆਪਣੇ ਮਾਂ-ਬਾਪ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।

ਤਾਂ ਏਲੀਯਾਹ ਨੇ ਆਖਿਆ, “ਠੀਕ ਹੈ! ਤੂੰ ਜਾ! ਮੈਂ ਤੈਨੂੰ ਨਹੀਂ ਰੋਕਦਾ।

 

ਮੱਤੀ 19:29

29 ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ

 

ਮਰਕੁਸ 10:29

29 ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ

 

ਲੂਕਾ 18:29

29 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਹਰ ਕੋਈ, ਜਿਸਨੇ ਆਪਣੇ ਘਰ, ਪਤਨੀ, ਭਰਾਵਾਂ, ਮਾਪਿਆਂ, ਅਤੇ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਵਾਸਤੇ ਛੱਡਿਆ ਹੈ,

 

ਜ਼ਬੂਰ 27:10

10 ਮੇਰੇ ਮਾਪਿਆਂ ਨੇ ਮੈਨੂੰ ਛੱਡ ਦਿੱਤਾ ਸੀ
    ਪਰ ਯਹੋਵਾਹ ਨੇ ਮੇਰੀ ਬਾਂਹ ਫ਼ੜੀ ਅਤੇ ਮੈਨੂੰ ਆਪਣਾ ਬਣਾਇਆ

 

ਲੂਕਾ 21:16

16 ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ



ਉਤਪਤ 2:24; ਮੱਤੀ 19:5; ਮਰਕੁਸ 10:7; ਅਫ਼ਸੀਆਂ ਨੂੰ 5:31; 1 ਸਮੂਏਲ 22:3-4; 1 ਰਾਜਿਆਂ 19:20; ਮੱਤੀ 19:29; ਮਰਕੁਸ 10:29; ਲੂਕਾ 18:29; ਜ਼ਬੂਰ 27:10; ਲੂਕਾ 21:16