Thursday, February 20, 2014

ਨਸਲਵਾਦ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਨਸਲਵਾਦ
                                                 
ਪੰਜਾਬੀ ਮਸੀਹੀ ਸੰਦੇਸ਼


ਕਹਾਉਤਾਂ 22:2

ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ

 

ਕਹਾਉਤਾਂ 24:23

ਹੋਰ ਸਿਆਣੇ ਕਹਾਉਤਾਂ

23 ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ:

ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ

 

ਕਹਾਉਤਾਂ 29:13

13 ਗਰੀਬ ਵਿਅਕਤੀ ਅਤੇ ਸਤਾਉਣ ਵਾਲਾ ਵਿਅਕਤੀ ਦੋਵਾਂ ਵਿੱਚ ਇੱਕ ਗੱਲ ਸਾਂਝੀ ਹੈ: ਯਹੋਵਾਹ ਦੋਹਾਂ ਨੂੰ ਜੀਵਨ ਦਿੰਦਾ ਹੈ

 

ਰਸੂਲਾਂ ਦੇ ਕਰਤੱਬ 10:28

28 ਤਾਂ ਉਸ ਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰਅਪਵਿੱਤਰਜਾਂਅਸ਼ੁੱਧਨਾ ਕਹਾਂ

 

ਰਸੂਲਾਂ ਦੇ ਕਰਤੱਬ 10:34-35

ਪਤਰਸ ਦਾ ਕੁਰਨੇਲਿਯੁਸ ਦੇ ਘਰ ਵਿੱਚ ਉਪਦੇਸ਼ ਦੇਣਾ

34 ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ। 35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ

 

ਰਸੂਲਾਂ ਦੇ ਕਰਤੱਬ 17:26

26 ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ

 

ਰੋਮੀਆਂ ਨੂੰ 10:12-13

12 ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ 13 ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ। [a]

 

ਗਲਾਤੀਆਂ ਨੂੰ 3:28

28 ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ

 

ਕੁਲੁੱਸੀਆਂ ਨੂੰ 3:11

11 ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿੱਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿੱਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹੜੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸੱਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿੱਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹੜਾ ਸਰਬ ਉੱਚ ਹੈ

 

ਯਾਕੂਬ 2:9

ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ

 

1 ਯੂਹੰਨਾ 2:11

11 ਪਰ ਜਿਹੜਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚੱਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂ ਕਿ ਅੰਧਕਾਰ ਨੇ ਉਸ ਨੂੰ ਅੰਨ੍ਹਾ ਬਣਾ ਦਿੱਤਾ ਹੈ




ਕਹਾਉਤਾਂ 22:2; ਕਹਾਉਤਾਂ 24:23; ਕਹਾਉਤਾਂ 29:13; ਰਸੂਲਾਂ ਦੇ ਕਰਤੱਬ 10:28; ਰਸੂਲਾਂ ਦੇ ਕਰਤੱਬ 10:34-35; ਰਸੂਲਾਂ ਦੇ ਕਰਤੱਬ 17:26; ਰੋਮੀਆਂ ਨੂੰ 10:12-13; ਗਲਾਤੀਆਂ ਨੂੰ 3:28; ਕੁਲੁੱਸੀਆਂ ਨੂੰ 3:11; ਯਾਕੂਬ 2:9; 1 ਯੂਹੰਨਾ 2:11