Monday, February 24, 2014

ਆਤਮਕ ਯੁੱਧ ਵਿੱਚ ਦੁਸ਼ਮਣ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਯੁੱਧ ਵਿੱਚ ਦੁਸ਼ਮਣ
                                                 
ਪੰਜਾਬੀ ਮਸੀਹੀ ਸੰਦੇਸ਼


ਯਾਕੂਬ 4:4

ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ

 

ਰੋਮੀਆਂ ਨੂੰ 12:2

ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ

 

1 ਯੂਹੰਨਾ 2:15-17

15 ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ 16 ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ 17 ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ

 

1 ਯੂਹੰਨਾ 5:4

ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ

 

ਯੂਹੰਨਾ 15:19-20

19 ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ

20 ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ

 

ਮੱਤੀ 5:10-12

10 ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ
    ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ
11 ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ 12 ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ

ਲੂਕਾ 6:22

22 ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ

 

ਯੂਹੰਨਾ 16:2

ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ

 

ਯੂਹੰਨਾ 17:14

14 ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ

 

1 ਪਤਰਸ 4:12-16

12 ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ। 13 ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ14 ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ 15 ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹੜਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ 16 ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ

 

1 ਯੂਹੰਨਾ 3:13

13 ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ

 

ਪਰਕਾਸ਼ ਦੀ ਪੋਥੀ 13:7

ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲੜਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸ ਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ

 

ਕੁਲੁੱਸੀਆਂ ਨੂੰ 2:8

ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ

 

1 ਤਿਮੋਥਿਉਸ ਨੂੰ 4:1

ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ

 ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ

 

2 ਤਿਮੋਥਿਉਸ ਨੂੰ 4:3-4

ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹੜੇ ਉਹੀ ਗੱਲਾਂ ਆਖਣਗੇ ਜਿਹੜੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘੜਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ

 

1 ਯੂਹੰਨਾ 4:1

ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ

ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ

 

ਪਰਕਾਸ਼ ਦੀ ਪੋਥੀ 13:11

ਧਰਤੀ ਤੋਂ ਨਿਕਲਦਾ ਜਾਨਵਰ

11 ਫ਼ਿਰ ਮੈਂ ਧਰਤੀ ਤੋਂ ਨਿੱਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸ ਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ

 

ਪਰਕਾਸ਼ ਦੀ ਪੋਥੀ 19:20

20 ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ

 

1 ਯੂਹੰਨਾ 2:16

16 ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ

 

ਲੂਕਾ 12:15

15 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।

 

2 ਤਿਮੋਥਿਉਸ ਨੂੰ 4:10

10 ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸ ਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥੱਸਲੁਨੀਕਿਯਾ ਚੱਲਾ ਗਿਆ। ਕਰੇਸੱਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚੱਲਾ ਗਿਆ

 

ਤੀਤੁਸ ਨੂੰ 2:12

12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ

 

ਇਬਰਾਨੀਆਂ ਨੂੰ 11:24-25

24 ਜਦੋਂ ਮੂਸਾ ਵੱਡਾ ਹੋਇਆ, ਉਸ ਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸ ਨੂੰ ਵਿਸ਼ਵਾਸ ਸੀ, ਉਸ ਨੇ ਅਜਿਹਾ ਕੀਤਾ 25 ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁੱਕ ਜਾਣ ਵਾਲੇ ਸਨ। ਇਸਦੀ ਬਜਾਏ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ

 

ਪਰਕਾਸ਼ ਦੀ ਪੋਥੀ 17:1-5

ਜਾਨਵਰ ਤੇ ਸਵਾਰ ਔਰਤ

ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, “ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹੜੀ ਪ੍ਰੱਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹੜੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ। ਧਰਤੀ ਦੇ ਲੋਕ ਉਸ ਦੇ ਜਿਨਸੀ ਪਾਪ ਦੀ ਮੈਅ ਨਾਲ ਸ਼ਰਾਬੀ ਹੋ ਗਏ।

ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉੱਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪੜੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸ ਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇ ਉਸ ਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ ਉਸ ਦੇ ਮੱਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ;
ਮਹਾਨ ਬੇਬੀਲੋਨ
ਵੇਸ਼ਵਾਵਾਂ ਦੀ ਮਾਂ
ਅਤੇ ਧਰਤੀ ਦੀਆਂ ਸਭ ਬਦੀਆਂ

 

ਗਲਾਤੀਆਂ ਨੂੰ 5:17

17 ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ

 

1 ਪਤਰਸ 2:11

ਪਰਮੇਸ਼ੁਰ ਲਈ ਜੀਉ

11 ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ


ਰੋਮੀਆਂ ਨੂੰ 6:12

12 ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ

ਰੋਮੀਆਂ ਨੂੰ 7:14-23

14 ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ। 15 ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸ ਨੂੰ ਮੈਂ ਨਫ਼ਰਤ ਕਰਦਾ ਹਾਂ 16 ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ 17 ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ 18 ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ 19 ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈੜੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ 20 ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ

21 ਸੋ ਮੈਂ ਇਹ ਅਸੂਲ ਸਿੱਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉੱਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ 22 ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ 23 ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ

ਰੋਮੀਆਂ ਨੂੰ 8:13

13 ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ

ਗਲਾਤੀਆਂ ਨੂੰ 5:24

24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ

ਕੁਲੁੱਸੀਆਂ ਨੂੰ 3:5

ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ

ਇਬਰਾਨੀਆਂ ਨੂੰ 12:4

ਤੁਸੀਂ ਪਾਪ ਦੇ ਵਿਰੁੱਧ ਸੰਘਰਸ਼ ਕਰ ਰਹੇ ਹੋ, ਪਰ ਤੁਹਾਡੇ ਸੰਘਰਸ਼ ਅਜੇ ਤੁਹਾਡੇ ਮਾਰੇ ਜਾਣ ਦਾ ਕਾਰਣ ਨਹੀਂ ਬਣੇ

 

ਯਾਕੂਬ 4:1

 ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ

 

1 ਪਤਰਸ 5:8

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ

ਮੱਤੀ 13:39

39 ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ

 

ਮਰਕੁਸ 4:15

15 ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ

ਲੂਕਾ 8:12

12 ਜਿਹੜੇ ਬੀਜ ਸੜਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕੱਢ ਦਿੰਦਾ ਹੈ। ਇਸ ਲਈ ਉਹ ਵਿਸ਼ਵਾਸ ਨਹੀਂ ਕਰ ਸੱਕਦੇ ਅਤੇ ਬਚਾਏ ਨਹੀਂ ਜਾ ਸੱਕਦੇ

ਯੂਹੰਨਾ 17:15

15 ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜੱਗਤ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ

2 ਥੱਸਲੁਨੀਕੀਆਂ ਨੂੰ 3:3

ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ

 

ਪਰਕਾਸ਼ ਦੀ ਪੋਥੀ 2:10

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ

 

ਪਰਕਾਸ਼ ਦੀ ਪੋਥੀ 12:17

17 ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬੱਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚੱਲਿਆ ਗਿਆ। ਉਸ ਦੇ ਬੱਚੇ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿੱਖਾਇਆ

1 ਥੱਸਲੁਨੀਕੀਆਂ ਨੂੰ 3:5


ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ

ਉਤਪਤ 3:1-6


 ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”
ਔਰਤ ਨੇ ਸੱਪ ਨੂੰ ਜਵਾਬ ਦਿੱਤਾ, “ਅਸੀਂ ਬਾਗ ਦੇ ਰੁੱਖਾਂ ਦੇ ਫ਼ਲ ਖਾ ਸੱਕਦੇ ਹਾਂ ਪਰ ਇੱਕ ਰੁੱਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਬਾਗ ਦੇ ਵਿੱਚਕਾਰ ਹੈ। ਤੁਹਾਨੂੰ ਉਸ ਰੁੱਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।
ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।
ਔਰਤ ਨੇ ਦੇਖਿਆ ਕਿ ਰੁੱਖ ਬੜਾ ਸੋਹਣਾ ਸੀ। ਉਸ ਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁੱਖ ਉਸ ਨੂੰ ਸਿਆਣੀ ਬਣਾ ਸੱਕਦਾ ਸੀ। ਇਸ ਲਈ ਔਰਤ ਨੇ ਰੁੱਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸਦਾ ਪਤੀ ਵੀ ਉਸ ਦੇ ਨਾਲ ਸੀ, ਇਸ ਲਈ ਉਸ ਨੇ ਫ਼ਲ ਵਿੱਚੋਂ ਕੁਝ ਹਿੱਸਾ ਉਸ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ

ਇਬਰਾਨੀਆਂ ਨੂੰ 2:18

18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ

 

ਇਬਰਾਨੀਆਂ ਨੂੰ 4:15

15 ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ

 

2 ਕੁਰਿੰਥੀਆਂ ਨੂੰ 11:3

ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ

 

ਪਰਕਾਸ਼ ਦੀ ਪੋਥੀ 12:9

ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ

 

ਉਤਪਤ 3:13

13 ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?

ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।

 

2 ਕੁਰਿੰਥੀਆਂ ਨੂੰ 2:11

11 ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ

 

2 ਕੁਰਿੰਥੀਆਂ ਨੂੰ 4:4

ਇਸ ਦੁਨੀਆਂ ਦੇ ਮਾਲਕ [a] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ--ਹੂ ਪਰਮੇਸ਼ੁਰ ਵਰਗਾ ਹੈ

 

2 ਕੁਰਿੰਥੀਆਂ ਨੂੰ 11:4

ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ

 

ਪਰਕਾਸ਼ ਦੀ ਪੋਥੀ 20:3

ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ

 

ਪਰਕਾਸ਼ ਦੀ ਪੋਥੀ 12:10

10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ

 

ਅੱਯੂਬ 1:9-11

ਸ਼ਤਾਨ ਨੇ ਜਵਾਬ ਦਿੱਤਾ, “ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ 10 ਤੁਸੀਂ ਹਮੇਸ਼ਾ ਉਸ ਦੀ ਉਸ ਦੇ ਪਰਿਵਾਰ ਦੀ ਅਤੇ ਉਸ ਦੀ ਹਰ ਚੀਜ਼ ਦੀ ਰਾਖੀ ਕਰਦੇ ਹੋ। ਤੁਸੀਂ ਉਸ ਨੂੰ ਉਸ ਦੇ ਹਰ ਕੰਮ ਵਿੱਚ ਸਫਲਤਾ ਦਿੱਤੀ ਹੈ। ਹਾਂ, ਤੁਸੀਂ ਉਸ ਨੂੰ ਆਸ਼ੀਰਵਾਦ ਦਿੱਤਾ ਹੈ। ਉਹ ਇੰਨਾ ਅਮੀਰ ਹੈ ਕਿ ਉਸ ਦੇ ਇਜੜ ਤ੍ਤੇ ਝੁਂਡ ਸਾਰੇ ਇਲਾਕੇ ਵਿੱਚ ਫੈਲੇ ਹੋਏ ਨੇ 11 ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।

 

ਜ਼ਕਰਯਾਹ 3:1

 ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ




ਯਾਕੂਬ 4:4; ਰੋਮੀਆਂ ਨੂੰ 12:2; 1 ਯੂਹੰਨਾ 2:15-17; 1 ਯੂਹੰਨਾ 5:4; ਯੂਹੰਨਾ 15:19-20; ਮੱਤੀ 5:10-12; ਲੂਕਾ 6:22; ਯੂਹੰਨਾ 16:2; ਯੂਹੰਨਾ 17:14; 1 ਪਤਰਸ 4:12-16; 1 ਯੂਹੰਨਾ 3:13; ਪਰਕਾਸ਼ ਦੀ ਪੋਥੀ 13:7; ਕੁਲੁੱਸੀਆਂ ਨੂੰ 2:8; 1 ਤਿਮੋਥਿਉਸ ਨੂੰ 4:1; 2 ਤਿਮੋਥਿਉਸ ਨੂੰ 4:3-4; 1 ਯੂਹੰਨਾ 4:1; ਪਰਕਾਸ਼ ਦੀ ਪੋਥੀ 13:11; ਪਰਕਾਸ਼ ਦੀ ਪੋਥੀ 19:20; 1 ਯੂਹੰਨਾ 2:16; ਲੂਕਾ 12:15; 2 ਤਿਮੋਥਿਉਸ ਨੂੰ 4:10; ਤੀਤੁਸ ਨੂੰ 2:12; ਇਬਰਾਨੀਆਂ ਨੂੰ 11:24-25; ਪਰਕਾਸ਼ ਦੀ ਪੋਥੀ 17:1-5; ਗਲਾਤੀਆਂ ਨੂੰ 5:17; 1 ਪਤਰਸ 2:11; ਰੋਮੀਆਂ ਨੂੰ 6:12; ਰੋਮੀਆਂ ਨੂੰ 7:14-23; ਰੋਮੀਆਂ ਨੂੰ 8:13; ਗਲਾਤੀਆਂ ਨੂੰ 5:24; ਕੁਲੁੱਸੀਆਂ ਨੂੰ 3:5; ਇਬਰਾਨੀਆਂ ਨੂੰ 12:4; ਯਾਕੂਬ 4:1; 1 ਪਤਰਸ 5:8; ਮੱਤੀ 13:39; ਮਰਕੁਸ 4:15; ਲੂਕਾ 8:12; ਯੂਹੰਨਾ 17:15; 2 ਥੱਸਲੁਨੀਕੀਆਂ ਨੂੰ 3:3; ਪਰਕਾਸ਼ ਦੀ ਪੋਥੀ 2:10; ਪਰਕਾਸ਼ ਦੀ ਪੋਥੀ 12:17; 1 ਥੱਸਲੁਨੀਕੀਆਂ ਨੂੰ 3:5; ਉਤਪਤ 3:1-6; ਇਬਰਾਨੀਆਂ ਨੂੰ 2:18; ਇਬਰਾਨੀਆਂ ਨੂੰ 4:15; 2 ਕੁਰਿੰਥੀਆਂ ਨੂੰ 11:3; ਪਰਕਾਸ਼ ਦੀ ਪੋਥੀ 12:9; ਉਤਪਤ 3:13; 2 ਕੁਰਿੰਥੀਆਂ ਨੂੰ 2:11; 2 ਕੁਰਿੰਥੀਆਂ ਨੂੰ 4:4; 2 ਕੁਰਿੰਥੀਆਂ ਨੂੰ 11:4; ਪਰਕਾਸ਼ ਦੀ ਪੋਥੀ 20:3; ਪਰਕਾਸ਼ ਦੀ ਪੋਥੀ 12:10; ਅੱਯੂਬ 1:9-11; ਜ਼ਕਰਯਾਹ 3:1