Thursday, February 20, 2014

ਬੀਜਣਾ ਅਤੇ ਵੱਢਣਾ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਬੀਜਣਾ ਅਤੇ ਵੱਢਣਾ
                                               ਪੰਜਾਬੀ ਮਸੀਹੀ ਸੰਦੇਸ਼

 

ਲੇਵੀਆਂ ਦੀ ਪੋਥੀ 19:23-25

23 ਭਵਿੱਖ ਵਿੱਚ, ਤੁਸੀਂ ਆਪਣੇ ਦੇਸ਼ ਵਿੱਚ ਦਾਖਲ ਹੋਵੋਂਗੇ। ਉਸ ਸਮੇਂ, ਤੁਸੀਂ ਭੋਜਨ ਲਈ ਬਹੁਤ ਕਿਸਮਾਂ ਦੇ ਰੁੱਖ ਲਾਵੋਂਗੇ। ਕੋਈ ਵੀ ਰੁੱਖ ਲਾਉਣ ਤੋਂ ਬਾਦ, ਤੁਹਾਨੂੰ ਇਸ ਰੁੱਖ ਦਾ ਫ਼ਲ ਖਾਣ ਲਈ ਤਿੰਨ ਸਾਲ ਇੰਤਜ਼ਾਰ ਕਰਨਾ ਚਾਹੀਦਾ ਹੈ। ਤੁਹਾਨੂੰ ਇਨ੍ਹਾਂ ਵਰ੍ਹਿਆਂ ਦੌਰਾਨ ਇਸਦੇ ਫ਼ਲ ਨੂੰ ਵਰਜਿਤ ਘੋਸ਼ਿਤ ਕਰਨਾ ਚਾਹੀਦਾ ਹੈ 24 ਚੌਥੇ ਸਾਲ ਉਸ ਰੁੱਖ ਦਾ ਫ਼ਲ ਯਹੋਵਾਹ ਦਾ ਹੋਵੇਗਾ ਇਹ ਯਹੋਵਾਹ ਨੂੰ ਉਸਤਤ ਦੀ ਪਵਿੱਤਰ ਭੇਟ ਹੋਵੇਗੀ 25 ਫ਼ੇਰ, ਪੰਜਵੇਂ ਸਾਲ ਅੰਦਰ, ਤੁਸੀਂ ਉਸ ਰੁੱਖ ਦੇ ਫ਼ਲ ਖਾ ਸੱਕਦੇ ਹੋ। ਅਤੇ ਰੁੱਖ ਤੁਹਾਡੇ ਲਈ ਹੋਰ-ਹੋਰ ਫ਼ਲ ਪੈਦਾ ਕਰੇਗਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ

 

ਬਿਵਸਥਾ ਸਾਰ 22:9

ਉਹ ਚੀਜ਼ਾਂ ਜਿਹੜੀਆਂ ਇਕੱਠੀਆਂ ਨਹੀਂ ਰੱਖਣੀਆਂ ਚਾਹੀਦੀਆਂ

ਤੁਹਾਨੂੰ ਅੰਗੂਰਾਂ ਦੇ ਬਾਗਾਂ ਵਿੱਚ ਅਨਾਜ ਨਹੀਂ ਬੀਜਣਾ ਚਾਹੀਦਾ। ਕਿਉਂਕਿ ਉਹ ਬੇਕਾਰ ਹੋ ਜਾਣਗੇ ਫ਼ਿਰ ਤੁਸੀਂ ਨਾ ਤਾਂ ਅੰਗੂਰਾਂ ਦੀ ਵਰਤੋਂ ਕਰ ਸੱਕੋਂਗੇ ਅਤੇ ਨਾ ਉਸ ਅਨਾਜ ਦੀ ਜਿਹੜਾ ਉਨ੍ਹਾਂ ਬੀਜੇ ਹੋਏ ਬੀਜਾਂ ਤੋਂ ਉੱਗੇਗਾ

 

ਲੇਵੀਆਂ ਦੀ ਪੋਥੀ 19:9-10

ਜਦੋਂ ਤੁਸੀਂ ਵਾਢੀਆਂ ਸਮੇਂ ਆਪਣੀਆਂ ਫ਼ਸਲਾਂ ਕੱਟੋ ਤਾਂ ਆਪਣੇ ਖੇਤਾਂ ਦੇ ਕਿਨਾਰਿਆਂ ਤੱਕ ਪੂਰੀ ਕਟਾਈ ਨਾ ਕਰੋ ਅਤੇ ਜੇ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਤਾਂ ਤੁਹਾਨੂੰ ਉਹ ਅਨਾਜ ਇਕੱਠਾ ਨਹੀਂ ਕਰਨਾ ਚਾਹੀਦਾ 10 ਆਪਣੇ ਅੰਗੂਰਾਂ ਦੇ ਬਾਗ ਦੇ ਸਾਰੇ ਅੰਗੂਰ ਨਾ ਤੋੜੋ ਅਤੇ ਧਰਤੀ ਤੇ ਡਿੱਗੇ ਹੋਏ ਅੰਗੂਰ ਨਾ ਚੁੱਕੋ। ਕਿਉਂਕਿ ਇਹ ਚੀਜ਼ਾਂ ਤੁਹਾਨੂੰ ਗਰੀਬ ਲੋਕਾਂ ਲਈ ਅਤੇ ਤੁਹਾਡੇ ਦੇਸ਼ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਛੱਡ ਦੇਣੀਆਂ ਚਾਹੀਦੀਆਂ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ

 

ਲੇਵੀਆਂ ਦੀ ਪੋਥੀ 23:22

22 ਇਸਤੋਂ ਇਲਾਵਾ, ਜਦੋਂ ਤੁਸੀਂ ਆਪਣੀ ਧਰਤੀ ਤੋਂ ਫ਼ਸਲਾਂ ਦੀ ਵਾਢੀ ਕਰੋ ਤਾਂ ਆਪਣੇ ਖੇਤ ਨੂੰ ਪੂਰੇ ਕਿਨਾਰਿਆਂ ਤੱਕ ਨਾ ਵੱਢੋ। ਜਿਹੜਾ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਉਸ ਨੂੰ ਨਾ ਚੁੱਕੋ। ਇਹ ਚੀਜ਼ਾਂ ਗਰੀਬ ਲੋਕਾਂ ਅਤੇ ਤੁਹਾਡੇ ਦੇਸ਼ ਵਿੱਚੋਂ ਗੁਜ਼ਰਨ ਵਾਲੇ ਪਰਦੇਸੀਆਂ ਲਈ ਛੱਡ ਦਿਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

 

ਬਿਵਸਥਾ ਸਾਰ 24:19

19 ਹੋ ਸੱਕਦਾ ਹੈ ਤੁਸੀਂ ਆਪਣੇ ਖੇਤ ਦੀ ਫ਼ਸਲ ਇਕੱਠੀ ਕਰ ਰਹੇ ਹੋਵੋ ਅਤੇ ਤੁਸੀਂ ਭੁੱਲ ਭੁਲੇਖੇ ਉੱਥੇ ਕੁਝ ਅਨਾਜ ਛੱਡ ਆਵੋ। ਤੁਹਾਨੂੰ ਇਸ ਨੂੰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਇਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। ਜੇ ਤੁਸੀਂ ਉਨ੍ਹਾਂ ਲਈ ਕੁਝ ਅਨਾਜ ਛੱਡ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ

 

ਰੂਥ 2:2-3

ਇੱਕ ਦਿਨ (ਮੋਆਬ ਦੀ ਔਰਤ) ਰੂਥ ਨੇ ਨਾਓਮੀ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਮੈਨੂੰ ਖੇਤਾ ਵਿੱਚ ਜਾਣਾ ਚਾਹੀਦਾ ਹੈ। ਸ਼ਾਇਦ ਮੈਨੂੰ ਕੋਈ ਅਜਿਹਾ ਬੰਦਾ ਮਿਲ ਜਾਵੇ ਜਿਹੜਾ ਮੇਰੇ ਉੱਤੇ ਮਿਹਰਬਾਨ ਹੋਵੇ ਅਤੇ ਮੈਨੂੰ ਆਪਣੇ ਖੇਤਾਂ ਵਿੱਚੋਂ ਬਚੇ ਹੋਏ ਅਨਾਜ ਨੂੰ ਇਕੱਠਾ ਕਰਨ ਦੇਵੇ।

ਨਾਓਮੀ ਨੇ ਆਖਿਆ, “ਚੰਗੀ ਗੱਲ ਹੈ ਧੀਏ ਜਾ।
ਇਸ ਲਈ ਰੂਥ ਖੇਤਾਂ ਵੱਲ ਗਈ। ਉਸ ਨੇ ਉਨ੍ਹਾਂ ਕਾਮਿਆਂ ਦਾ ਪਿੱਛਾ ਕੀਤਾ ਜਿਹੜੇ ਅਨਾਜ ਕੱਟ ਰਹੇ ਸਨ ਅਤੇ ਉਸ ਨੇ ਬੱਚਿਆਂ ਹੋਇਆ ਅਨਾਜ ਇਕੱਠਾ ਕਰ ਲਿਆ। [a] ਗੱਲ ਇਸ ਤਰ੍ਹਾਂ ਹੋਈ ਕਿ ਉਸ ਖੇਤ ਦਾ ਇੱਕ ਹਿੱਸਾ ਅਲੀਮਲਕ ਦੇ ਪਰਿਵਾਰ ਦੇ ਇੱਕ ਬੰਦੇ ਬੋਅਜ਼ ਦਾ ਸੀ

 

ਕੂਚ 23:16

16 ਦੂਸਰੀ ਛੁੱਟੀਪਹਿਲੇ ਫ਼ਲਾਂ ਦੇ ਪਰਬਦੀ ਹੋਵੇਗੀ ਇਹ ਛੁੱਟੀ ਗਰਮੀਆਂ ਦੇ ਸ਼ੁਰੂ ਵਿੱਚ ਹੋਵੇਗੀ ਜਦੋਂ ਤੁਸੀਂ ਉਨ੍ਹਾਂ ਫ਼ਸਲਾਂ ਦੀ ਵਾਢੀ ਸ਼ੁਰੂ ਕਰਦੇ ਹੋ, ਜੋ ਤੁਸੀਂ ਆਪਣੇ ਖੇਤਾਂ ਵਿੱਚ ਬੀਜੀਆਂ ਸਨ

ਤੀਸਰੀ ਛੁੱਟੀਵਾਢੀ ਦੇ ਪਰਬਦੀ ਹੋਵੇਗੀ ਇਹ ਪਤਝੜ ਦੇ ਮੌਸਮ ਵਿੱਚ ਹੋਵੇਗੀ ਜਦੋਂ ਤੁਸੀਂ ਆਪਣੇ ਖੇਤਾਂ ਦੀਆਂ ਸਾਰਿਆਂ ਫ਼ਸਲਾਂ ਇਕੱਠੀਆਂ ਕਰਦੇ ਹੋ

 

ਲੇਵੀਆਂ ਦੀ ਪੋਥੀ 23:9-11

ਪਹਿਲੀਆਂ ਫ਼ਸਲਾਂ ਦਾ ਪਰਬ

ਯਹੋਵਾਹ ਨੇ ਮੂਸਾ ਨੂੰ ਆਖਿਆ, 10 ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਮੈਂ ਤੁਹਾਨੂੰ ਦੇਵਾਂਗਾ। ਤੁਸੀਂ ਇਸਦੀ ਫ਼ਸਲ ਵੱਢੋਂਗੇ। ਉਸ ਸਮੇਂ ਤੁਹਾਨੂੰ ਆਪਣੀ ਫ਼ਸਲ ਦੀ ਪਹਿਲੀ ਭਰੀ ਜਾਜਕ ਕੋਲ ਲੈ ਕੇ ਆਉਣੀ ਚਾਹੀਦੀ ਹੈ 11 ਉਹ ਭਰੀ ਨੂੰ ਤੁਹਾਡੇ ਲਈ ਯਹੋਵਾਹ ਅੱਗੇ ਹਿਲਾਵੇਗਾ। ਫ਼ੇਰ ਇਹ ਪ੍ਰਵਾਨ ਹੋ ਜਾਵੇਗੀ। ਉਹ ਭਰੀ ਨੂੰ ਸਬਤ ਤੋਂ ਅਗਲੇ ਦਿਨ ਨੂੰ ਹਿਲਾਵੇਗਾ

 

ਬਿਵਸਥਾ ਸਾਰ 16:9-10

ਹਫ਼ਤਿਆਂ ਦਾ ਪਰਬ (ਪੁਂਤੇਕੁਸਤ)

ਤੁਹਾਨੂੰ ਅਨਾਜ ਦੀ ਵਾਢੀ ਵਾਲੇ ਦਿਨ ਤੋਂ ਸੱਤ ਹਫ਼ਤੇ ਗਿਨਣੇ ਚਾਹੀਦੇ ਹਨ। 10 ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਮਨਾਉ। ਇਸ ਨੂੰ ਮਨਾਉਣ ਲਈ ਆਪਣੀ ਮਨ ਮਰਜ਼ੀ ਦੀ ਕੋਈ ਖਾਸ ਸੁਗਾਤ ਲੈ ਕੇ ਆਉ। ਇਹ ਨਿਆਂ ਇਹ ਸੋਚਦਿਆਂ ਹੋਇਆ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਕਿੰਨੀ ਕੁ ਬਰਕਤ ਦਿੱਤੀ

 

ਕੂਚ 23:10-11

ਖਾਸ ਛੁੱਟੀਆਂ

10 ਛੇ ਵਰ੍ਹਿਆਂ ਤੱਕ ਜ਼ਮੀਨ ਵਾਹੋ, ਬੀਜ ਬੀਜੋ ਅਤੇ ਆਪਣੀਆਂ ਫ਼ਸਲਾਂ ਵੱਢੋ। 11 ਸੱਤਵਾਂ ਵਰ੍ਹਾ ਧਰਤੀ ਦੇ ਆਰਾਮ ਦਾ ਖਾਸ ਸਮਾਂ ਹੋਣਾ ਚਾਹੀਦਾ ਹੈ, ਆਪਣੇ ਖੇਤਾਂ ਵਿੱਚ ਕੁਝ ਨਾ ਬੀਜੋ। ਜੇ ਓੱਥੇ ਕੋਈ ਫ਼ਸਲਾਂ ਉੱਗਦੀਆਂ ਹਨ, ਤਾਂ ਇਹ ਗਰੀਬ ਲੋਕਾਂ ਨੂੰ ਲੈ ਲੈਣ ਦਿਓ ਅਤੇ ਜੋ ਉਹ ਛੱਡਣ ਜੰਗਲੀ ਜਾਨਵਰਾਂ ਨੂੰ ਖਾ ਲੈਣ ਦਿਓ। ਅਜਿਹਾ ਹੀ ਤੁਹਾਨੂੰ ਆਪਣੇ ਅੰਗੂਰਾਂ ਦੇ ਬਾਗਾਂ ਨਾਲ ਅਤੇ ਜੈਤੂਨ ਦੇ ਰੁੱਖਾਂ ਨਾਲ ਵੀ ਕਰਨਾ ਚਾਹੀਦਾ ਹੈ

 

ਕੂਚ 34:21

21 ਤੁਸੀਂ ਛੇ ਦਿਨ ਤੱਕ ਕੰਮ ਕਰੋਂਗੇ। ਪਰ ਸੱਤਵੇਂ ਦਿਨ ਤੁਹਾਨੂੰ ਅਰਾਮ ਕਰਨਾ ਚਾਹੀਦਾ ਹੈ। ਤੁਹਾਨੂੰ ਫ਼ਸਲਾਂ ਬੀਜਣ ਅਤੇ ਵਢਣ ਦੇ ਸਮੇਂ ਦੌਰਾਨ ਵੀ ਅਰਾਮ ਕਰਨਾ ਚਾਹੀਦਾ ਹੈ

 

ਲੇਵੀਆਂ ਦੀ ਪੋਥੀ 25:3-5

ਤੁਸੀਂ ਆਪਣੇ ਖੇਤ ਵਿੱਚ ਛੇ ਸਾਲ ਬੀਜ਼ ਬੀਜੋਂਗੇ। ਤੁਸੀਂ ਛੇ ਸਾਲ ਆਪਣੇ ਅੰਗੂਰ ਦੇ ਬਾਗਾਂ ਵਿੱਚ ਪੌਦਿਆਂ ਨੂੰ ਛਾਂਗੋਂਗੇ ਅਤੇ ਇਨ੍ਹਾਂ ਦਾ ਫ਼ਲ ਘਰੀਂ ਲਿਆਵੋਂਗੇ ਪਰ ਸੱਤਵੇਂ ਵਰ੍ਹੇ ਦੌਰਾਨ ਤੁਸੀਂ ਧਰਤੀ ਨੂੰ ਅਰਾਮ ਕਰਨ ਦਿਉਂਗੇ। ਇਹ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਸਮਾਂ ਹੋਵੇਗਾ। ਤੁਹਾਨੂੰ ਆਪਣੇ ਖੇਤ ਵਿੱਚ ਕੋਈ ਬੀਜ ਨਹੀਂ ਬੀਜਣਾ ਚਾਹੀਦਾ ਜਾਂ ਅੰਗੂਰ ਦੇ ਬਾਗਾਂ ਵਿੱਚ ਪੌਦਿਆਂ ਨੂੰ ਨਹੀਂ ਛਾਗਣਾ ਚਾਹੀਦਾ ਤੁਹਾਨੂੰ ਉਹ ਫ਼ਸਲਾਂ ਨਹੀਂ ਵਢਣੀਆਂ ਚਾਹੀਦੀਆਂ ਜਿਹੜੀਆਂ ਤੁਹਾਡੀ ਵਾਢੀ ਤੋਂ ਮਗਰੋਂ ਆਪਣੇ-ਆਪ ਉੱਗ ਪੈਂਦੀਆਂ ਹਨ ਅਤੇ ਤੁਹਾਨੂੰ ਉਨ੍ਹਾਂ ਵੇਲਾਂ ਤੋਂ ਅੰਗੂਰ ਨਹੀਂ ਤੋਂੜਨੇ ਚਾਹੀਦੇ ਜਿਹੜੀਆਂ ਛਾਂਗੀਆਂ ਨਹੀਂ ਗਈਆਂ। ਧਰਤੀ ਲਈ ਇਹ ਅਰਾਮ ਦਾ ਸਮਾਂ ਹੈ

 

ਉਤਪਤ 26:12

ਇਸਹਾਕ ਦਾ ਅਮੀਰ ਹੋ ਜਾਣਾ

12 ਇਸਹਾਕ ਨੇ ਉਸ ਥਾਂ ਖੇਤ ਬੀਜੇ ਅਤੇ ਉਸ ਸਾਲ ਉਸ ਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਈ। ਯਹੋਵਾਹ ਨੇ ਉਸ ਉੱਤੇ ਬਹੁਤ ਬਖਸ਼ਿਸ਼ ਕੀਤੀ

 

ਲੇਵੀਆਂ ਦੀ ਪੋਥੀ 25:18-22

18 ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਚੇਤੇ ਰੱਖੋ। ਉਨ੍ਹਾਂ ਨੂੰ ਮੰਨੋ। ਤਾਂ ਤੁਸੀਂ ਆਪਣੇ ਦੇਸ਼ ਵਿੱਚ ਸੁਰੱਖਿਅਤ ਰਹੋਂਗੇ 19 ਅਤੇ ਜ਼ਮੀਨ ਤੁਹਾਡੇ ਲਈ ਚੰਗੀਆਂ ਫ਼ਸਲਾਂ ਪੈਦਾ ਕਰੇਗੀ। ਫ਼ੇਰ ਤੁਹਾਡੇ ਕੋਲ ਕਾਫ਼ੀ ਭੋਜਨ ਹੋਵੇਗਾ ਅਤੇ ਤੁਸੀਂ ਧਰਤੀ ਉੱਤੇ ਸੁਰੱਖਿਅਤ ਹੋਕੇ ਰਹੋਂਗੇ

20 ਪਰ ਸ਼ਾਇਦ ਤੁਸੀਂ ਆਖੋ, ‘ਜੇ ਅਸੀਂ ਬੀਜ ਨਹੀਂ ਬੀਜਾਂਗੇ ਜਾਂ ਫ਼ਸਲਾਂ ਇਕੱਠੀਆਂ ਨਹੀਂ ਕਰਾਂਗੇ। ਤਾਂ ਸੱਤਵੇਂ ਸਾਲ ਦੌਰਾਨ ਅਸੀਂ ਕੀ ਖਾਵਾਂਗੇ। 21 ਫ਼ਿਕਰ ਨਾ ਕਰੋ। ਮੈਂ ਛੇਵੇਂ ਵਰ੍ਹੇ ਵਿੱਚ ਤੁਹਾਡੇ ਲਈ ਆਪਣੀਆਂ ਅਸੀਸਾਂ ਭੇਜਾਂਗਾ। ਉਸ ਵਰ੍ਹੇ, ਧਰਤੀ ਇੰਨੀ ਫ਼ਸਲ ਉਗਾਵੇਗੀ ਜੋ ਕਿ ਤਿੰਨਾਂ ਸਾਲਾਂ ਲਈ ਕਾਫ਼ੀ ਹੋਵੇਗੀ 22 ਜਦੋਂ ਤੁਸੀਂ ਅੱਠਵੇਂ ਵਰ੍ਹੇ ਬੀਜ ਬੀਜੋਂਗੇ, ਤੁਸੀਂ ਹਾਲੇ ਵੀ ਪਿੱਛਲੀ ਫ਼ਸਲ ਦੀਆਂ ਚੀਜ਼ਾਂ ਖਾ ਰਹੇ ਹੋਵੋਂਗੇ। ਤੁਸੀਂ ਪੁਰਾਣੀ ਫ਼ਸਲ 9ਵੇਂ ਸਾਲ ਤੱਕ ਖਾਂਦੇ ਰਹੋਂਗੇ, ਜਦੋਂ ਕਿ ਤੁਸੀਂ 8ਵੇਂ ਸਾਲ ਵਿੱਚ ਬੀਜੀ ਫ਼ਸਲ ਦੀ ਵਾਢੀ ਕਰੋਂਗੇ

 

ਲੇਵੀਆਂ ਦੀ ਪੋਥੀ 26:3-5

ਜੇ ਤੁਸੀਂ ਮੇਰੇ ਕਾਨੂੰਨਾਂ ਨੂੰ ਚੇਤੇ ਕਰਕੇ ਅਤੇ ਉਨ੍ਹਾਂ ਦੀ ਪਾਲਣਾ ਕਰਕੇ, ਮੇਰੀਆਂ ਹਿਦਾਇਤਾਂ ਅਨੁਸਾਰ ਰਹੋਂਗੇ, ਮੈਂ ਤੁਹਾਨੂੰ ਉਸ ਵੇਲੇ ਮੀਂਹ ਦਿਆਂਗਾ ਜਦੋਂ ਇਸ ਦੀ ਜ਼ਰੂਰਤ ਹੋਵੇਗੀ। ਧਰਤੀ ਫ਼ਸਲਾਂ ਉਗਾਵੇਗੀ ਅਤੇ ਖੇਤਾਂ ਦੇ ਰੁੱਖ ਆਪਣੇ ਫ਼ਲ ਉੱਗਣਗੇ ਤੁਹਾਡੀ ਗਹਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਕਿ ਅੰਗੂਰ ਸਾਂਭਣ ਦਾ ਸਮਾਂ ਨਹੀਂ ਜਾਂਦਾ। ਅਤੇ ਤੁਹਾਡਾ ਅੰਗੂਰ ਸਾਂਭਣਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿ ਬੀਜਣ ਦਾ ਸਮਾਂ ਨਹੀਂ ਹੋ ਜਾਂਦਾ। ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਹੋਵੇਗਾ। ਅਤੇ ਤੁਸੀਂ ਆਪਣੀ ਧਰਤੀ ਉੱਤੇ ਸੁਰੱਖਿਅਤ ਰਹੋਂਗੇ

 

ਆਮੋਸ 9:13-14

13 ਯਹੋਵਾਹ ਆਖਦਾ ਹੈ, “ਅਜਿਹਾ ਸਮਾਂ ਰਿਹਾ ਹੈ
ਜਦ ਹਾਲੀ ਵਾਢੇ ਨੂੰ ਜਾ ਲਵੇਗਾ
    ਅਤੇ ਅੰਗੂਰਾਂ ਦਾ ਮਿੱਧਣ ਵਾਲਾ ਅੰਗੂਰਾਂ ਦੇ ਬੀਜ ਪਾਉਣ ਵਾਲੇ ਨੂੰ ਜਾ ਮਿਲੇਗਾ।
ਪਹਾੜਾਂ ਅਤੇ ਚੋਟੀਆਂ ਤੋਂ ਮਦਿਰਾ ਚੋਵੇਗੀ।
14 ਮੈਂ ਇਸਰਾਏਲੀ ਆਪਣੀ
    ਪਰਜਾ ਨੂੰ ਅਸੀਰ ਤੋਂ ਛੁਡਾਵਾਂਗਾ।
ਉਹ ਮੁੜ ਉਜੜੇ ਸ਼ਹਿਰ ਵਸਾਉਣਗੇ
    ਅਤੇ ਉਨ੍ਹਾਂ ਵਸਣਗੇ,
ਉਹ ਅੰਗੂਰਾਂ ਦੇ ਬਾਗ਼ ਲਗਾਉਣਗੇ
    ਅਤੇ ਆਪਣੀ ਕੱਢੀ ਅੰਗੂਆਂ ਦੀ ਮੈਅ ਪੀਣਗੇ
ਅਤੇ ਉਹ ਆਪਣੇ ਬਾਗ਼ ਲਾਉਣਗੇ
    ਤੇ ਉਨ੍ਹਾਂ ਦੀ ਫ਼ਸਲ ਖਾਣਗੇ

ਯਸਾਯਾਹ 30:23

23 ਉਸ ਸਮੇਂ, ਯਹੋਵਾਹ ਤੁਹਾਡੇ ਲਈ ਵਰੱਖਾ ਭੇਜੇਗਾ। ਤੁਸੀਂ ਧਰਤੀ ਵਿੱਚ ਬੀਜ ਬੀਜੋਗੇ ਅਤੇ ਧਰਤੀ ਤੁਹਾਡੇ ਲਈ ਅਨਾਜ ਉਗਾਵੇਗੀ। ਤੁਹਾਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਵੇਗੀ। ਤੁਹਾਡੇ ਪਾਸ ਖੇਤਾਂ ਅੰਦਰ ਤੁਹਾਡੇ ਪਸ਼ੂਆਂ ਵਾਸਤੇ ਕਾਫ਼ੀ ਚਾਰਾ ਹੋਵੇਗਾ। ਤੁਹਾਡੀਆਂ ਭੇਡਾਂ ਲਈ ਵੱਡੇ-ਵੱਡੇ ਮੈਦਾਨ ਹੋਣਗੇ

 

ਯਸਾਯਾਹ 62:8-9

ਯਹੋਵਾਹ ਨੇ ਇਕਰਾਰ ਕੀਤਾ
ਯਹੋਵਾਹ ਨੇ ਪ੍ਰਮਾਣ ਵਜੋਂ ਆਪਣੀ ਸ਼ਕਤੀ ਦਾ ਇਸਤੇਮਾਲ ਕੀਤਾ।
    ਅਤੇ ਯਹੋਵਾਹ ਆਪਣੀ ਸ਼ਕਤੀ ਦਾ ਇਸਤੇਮਾਲ ਇਸ ਇਕਰਾਰ ਨੂੰ ਪੂਰਾ ਕਰਨ ਵਿੱਚ ਕਰੇਗਾ।
ਯਹੋਵਾਹ ਨੇ ਆਖਿਆ, “ਮੈਂ ਇਕਰਾਰ ਕਰਦਾ ਹਾਂ ਕਿ ਫ਼ੇਰ ਕਦੇ ਵੀ ਤੁਹਾਡਾ ਭੋਜਨ ਤੁਹਾਡੇ ਦੁਸ਼ਮਣਾਂ ਨੂੰ ਨਹੀਂ ਦੇਵਾਂਗਾ।
    ਮੈਂ ਇਕਰਾਰ ਕਰਦਾ ਹਾਂ ਕਿ ਤੁਹਾਡੇ ਦੁਸ਼ਮਣ ਫ਼ੇਰ ਕਦੇ ਵੀ ਉਹ ਮੈਅ ਨਹੀਂ ਖੋਣਗੇ ਜਿਹੜੀ ਤੁਸੀਂ ਬਣਾਉਂਦੇ ਹੋ।
ਜਿਹੜਾ ਬੰਦਾ ਭੋਜਨ ਇਕੱਠਾ ਕਰਦਾ ਹੈ ਉਹੀ ਇਸ ਨੂੰ ਖਾਵੇਗਾ, ਅਤੇ ਉਹ ਬੰਦਾ ਯਹੋਵਾਹ ਦੀ ਉਸਤਤ ਕਰੇਗਾ
    ਜਿਹੜਾ ਬੰਦਾ ਅੰਗੂਰ ਤੋੜਦਾ ਹੈ, ਉਹੀ ਉਨ੍ਹਾਂ ਅੰਗੂਰਾਂ ਦੀ ਮੈਅ ਪੀਵੇਗਾ।
    ਅਤੇ ਇਹ ਗੱਲਾਂ ਮੇਰੀ ਪਵਿੱਤਰ ਧਰਤੀ ਉੱਤੇ ਵਾਪਰਨਗੀਆਂ।

 

ਯਸਾਯਾਹ 65:21-22

21 ਉਸ ਸ਼ਹਿਰ ਅੰਦਰ, ਜੇ ਕੋਈ ਬੰਦਾ ਘਰ ਉਸਾਰਦਾ ਹੈ ਉਹੀ ਬੰਦਾ ਓੱਥੇ ਰਹੇਗਾ
    ਜੇ ਕੋਈ ਬੰਦਾ ਅੰਗੂਰਾਂ ਦਾ ਬਾਗ਼ ਲਗਾਉਂਦਾ ਹੈ, ਉਹੀ ਬੰਦਾ ਉਸ ਬਾਗ਼ ਦੇ ਅੰਗੂਰ ਖਾਵੇਗਾ।
22 ਫ਼ੇਰ ਕਦੇ ਕੋਈ ਬੰਦਾ ਅਜਿਹਾ ਮਕਾਨ ਨਹੀਂ ਉਸਾਰੇਗਾ ਜਿੱਥੇ ਕੋਈ ਹੋਰ ਬੰਦਾ ਰਹੇਗਾ
    ਫ਼ੇਰ ਕਦੇ ਕੋਈ ਅਜਿਹਾ ਬਾਗ਼ ਨਹੀਂ ਲਗਾਵੇਗਾ, ਕਿ ਉਸ ਦੇ ਫ਼ਲ ਹੋਰ ਕੋਈ ਖਾਵੇ।
ਮੇਰੇ ਲੋਕ ਰੁੱਖਾਂ ਜਿੰਨੀ ਉਮਰ ਜਿਉਣਗੇ।
    ਮੇਰੇ ਚੁਣੇ ਹੋਏ ਲੋਕ ਉਨ੍ਹਾਂ ਚੀਜ਼ਾਂ ਨੂੰ ਮਾਨਣਗੇ ਜਿਹੜੀਆਂ ਉਹ ਬਨਾਉਣਗੇ

 

ਯਿਰਮਿਯਾਹ 31:5

ਇਸਰਾਏਲ ਦੇ ਕਿਸਾਨੋ, ਤੁਸੀਂ ਫੇਰ ਅੰਗੂਰਾਂ ਦੇ ਬਗੀਚੇ ਬੀਜੋਁਗੇ
    ਤੁਸੀਂ ਸਾਮਰਿਯਾ ਸ਼ਹਿਰ ਦੀਆਂ ਪਹਾੜੀਆਂ ਦੁਆਲੇ ਅੰਗੂਰਾਂ ਦੀਆਂ ਵੇਲਾਂ ਲਗਾਵੋਂਗੇ।
    ਅਤੇ ਉਹ ਕਿਸਾਨ ਉਨ੍ਹਾਂ ਵੇਲਾਂ ਦੇ ਅੰਗੂਰ ਮਾਨਣਗੇ

 

ਜ਼ਕਰਯਾਹ 8:11-12

11 ਪਰ ਹੁਣ ਅਜਿਹਾ ਨਹੀਂ ਹੈ ਅਤੇ ਨਾ ਹੀ ਹੁਣ ਬਚੇ ਹੋਏ ਮਨੁੱਖਾਂ ਨਾਲ ਅਜਿਹਾ ਹੋਵੇਗਾ।ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ

12 ਇਨ੍ਹਾਂ ਮਨੁੱਖਾਂ ਦਾ ਬੀਜ ਸ਼ਾਂਤੀ ਬੋਇਆ ਜਾਵੇਗਾ। ਇਨ੍ਹਾਂ ਦੀਆਂ ਅੰਗੂਰੀ ਵੇਲਾਂ ਤੇ ਅੰਗੂਰ ਪਵੇਗਾ ਅਤੇ ਜ਼ਮੀਨ ਚੰਗੀ ਫ਼ਸਲ ਦੇਵੇਗੀ ਅਤੇ ਅਕਾਸ਼ ਮੀਂਹ ਦੇਵੇਗਾ। ਅਤੇ ਇਹ ਸਭ ਵਸਤਾਂ ਮੈਂ ਆਪਣੀ ਇਸ ਉੱਮਤ ਨੂੰ ਦੇਵਾਂਗਾ

 

ਲੇਵੀਆਂ ਦੀ ਪੋਥੀ 26:18-20

18 ਇਨ੍ਹਾਂ ਗੱਲਾਂ ਤੋਂ ਬਾਦ ਜੇ ਤੁਸੀਂ ਫ਼ੇਰ ਵੀ ਮੇਰੀ ਪਾਲਣਾ ਨਾ ਕੀਤੀ। ਮੈਂ ਤੁਹਾਨੂੰ ਤੁਹਾਡੇ ਪਾਪਾਂ ਦੀ ਸੱਤ ਗੁਣਾ ਵੱਧੇਰੇ ਸਜ਼ਾ ਦੇਵਾਂਗਾ 19 ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ। [a] 20 ਤੁਸੀਂ ਸਖਤ ਮਿਹਨਤ ਕਰੋਂਗੇ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਤੁਹਾਡੀ ਜ਼ਮੀਨ ਕੋਈ ਫ਼ਸਲ ਨਹੀਂ ਦੇਵੇਗੀ ਅਤੇ ਤੁਹਾਡੇ ਰੁੱਖ ਆਪਣੇ ਫ਼ਲ ਨਹੀਂ ਉਗਾਉਣਗੇ

 

ਬਿਵਸਥਾ ਸਾਰ 28:15

ਕਾਨੂੰਨ ਨੂੰ ਨਾ ਮੰਨਣ ਦੇ ਸਰਾਪ

15 ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ:

 

ਯਸਾਯਾਹ 5:10

10 ਉਸ ਸਮੇਂ ਦਸ ੇਕੜ ਅੰਗੂਰਾਂ ਦਾ ਖੇਤ ਸਿਰਫ਼ ਬੋੜੀ ਜਿਹੀ ਸ਼ਰਾਬ ਪੈਦਾ ਕਰੇਗਾ। ਅਤੇ ਬੀਜਾਂ ਦੇ ਬਹੁਤ ਸਾਰੇ ਬੋਰਿਆਂ ਵਿੱਚੋਂ ਥੋੜਾ ਜਿਹਾ ਹੀ ਅਨਾਜ ਪੈਦਾ ਹੋਵੇਗਾ।

 

ਯਸਾਯਾਹ 17:10-11

10 ਇਹ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਹੋ ਜਿਹੜਾ ਤੁਹਾਡੀ ਰਾਖੀ ਕਰਦਾ ਹੈ। ਤੁਸੀਂ ਆਪਣੀ ਸੁਰੱਖਿਅਤ ਥਾਂ ਉੱਤੇ ਉਸ ਪਰਮੇਸ਼ੁਰ ਨੂੰ ਚੇਤੇ ਨਹੀਂ ਕੀਤਾ

ਤੁਸੀਂ ਕੁਝ ਬਹੁਤ ਚੰਗੀਆਂ ਅੰਗੂਰੀ ਵੇਲਾਂ ਦੂਰ ਦੁਰਾਡੀਆਂ ਥਾਵਾਂ ਤੋਂ ਲਿਆਂਦੀਆਂ। ਤੁਸੀਂ ਉਨ੍ਹਾਂ ਅੰਗੂਰੀ ਵੇਲਾਂ ਨੂੰ ਬੀਜ ਸੱਕਦੇ ਹੋ, ਪਰ ਉਹ ਪੌਦੇ ਉੱਗਣਗੇ ਨਹੀਂ। 11 ਤੁਸੀਂ ਇੱਕ ਦਿਨ ਆਪਣੀਆਂ ਵੇਲਾਂ ਨੂੰ ਬੀਜੋਗੇ ਅਤੇ ਕੋਸ਼ਿਸ਼ ਕਰੋਗੇ ਉਨ੍ਹਾਂ ਨੂੰ ਉਗਾਉਣ ਦੀ। ਅਗਲੇ ਦਿਨ ਪੌਦੇ ਉੱਗਣ ਲੱਗ ਪੈਣਗੇ। ਪਰ ਵਾਢੀ ਵੇਲੇ, ਤੁਸੀਂ ਪੌਦਿਆਂ ਤੋਂ ਫ਼ਲ ਇਕੱਠਾ ਕਰਨ ਲਈ ਜਾਵੋਗੇ ਅਤੇ ਤੁਸੀਂ ਦੇਖੋਗੇ ਕਿ ਹਰ ਚੀਜ਼ ਮਰ ਚੁੱਕੀ ਹੈ। ਇੱਕ ਬਿਮਾਰੀ ਸਾਰੇ ਪੌਦਿਆਂ ਨੂੰ ਬਰਬਾਦ ਕਰ ਦੇਵੇਗੀ

ਯਿਰਮਿਯਾਹ 8:13

13 “‘ਮੈਂ ਉਨ੍ਹਾਂ ਨੂੰ ਪੂਰਨ ਤੌਰ ਤੇ ਤਬਾਹ ਕਰ ਦਿਆਂਗਾ।
    ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਵੇਲ ਉੱਤੇ ਕੋਈ ਅੰਗੂਰ ਨਹੀਂ ਹੋਣਗੇ।
    ਅੰਜੀਰ ਦੇ ਰੁੱਖ ਉੱਤੇ ਕੋਈ ਅੰਜੀਰ ਨਹੀਂ ਹੋਵੇਗਾ।
ਉਨ੍ਹਾਂ ਦੇ ਪੱਤੇ ਵੀ ਸੁੱਕ ਕੇ ਝੜ ਜਾਣਗੇ।
    ਜੋ ਮੈਂ ਉਨ੍ਹਾਂ ਨੂੰ ਦਿੰਦਾ ਹਾਂ ਲੰਘ ਜਾਵੇਗਾ।’”

ਯਿਰਮਿਯਾਹ 12:13

13 ਲੋਕ ਕਣਕ ਬੀਜਣਗੇ
    ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ।
ਉਹ ਹੱਡ ਭੰਨਵੀਂ ਮਿਹਨਤ ਕਰਨਗੇ,
    ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ।
ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ।
    ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।

 

ਹੱਜਈ 1:6

ਤੁਸੀਂ ਬਹੁਤ ਬੀਜ਼ ਬੀਜੇ ਪਰ ਬੋੜੀ ਜਿਹੀ ਫ਼ਸਲ ਪ੍ਰਾਪਤ ਕੀਤੀ ਤੁਹਾਨੂੰ ਖਾਣ ਲਈ ਭੋਜਨ ਮਿਲਿਆ ਪਰ ਢਿੱਡ ਭਰਵਾਂ ਨਾ ਮਿਲਿਆ। ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁਝਦੀ। ਤੁਸੀ ਆਪਣੇ ਆਪ ਨੂੰ ਕੱਜਦੇ ਹੋ ਪਰ ਤੁਹਾਡੇ ਵਿੱਚੋਂ ਕੋਈ ਵੀ ਨਿੱਘਾ ਨਹੀਂ ਹੈ। ਤੁਸੀਂ ਪੈਸੇ ਕੁਮਾਉਂਦੇ ਹੋ ਪਰ ਨਹੀਂ ਜਾਣਦੇ ਇਹ ਕਿੱਥੋ ਚੱਲੇ ਜਾਦੇ ਹਨ। ਇਹ ਇੰਝ ਹੈ ਜਿਵੇਂ ਤੁਹਾਡੀ ਜੇਬ ਵਿੱਚ ਸੁਰਾਖ ਹੋਵੇ।

 

ਲੇਵੀਆਂ ਦੀ ਪੋਥੀ 26:15-16

15 ਜੇ ਤੁਸੀਂ ਮੇਰੀਆਂ ਬਿਧੀਆਂ ਨੂੰ ਨਾਮਂਜ਼ੂਰ ਕਰੋਂਗੇ ਅਤੇ ਮੇਰੇ ਆਦੇਸ਼ਾਂ ਤੋਂ ਉਲਟ ਜਾਵੋਂਗੇ ਅਤੇ ਉਨ੍ਹਾਂ ਦਾ ਅਨੁਸਰਣ ਨਹੀਂ ਕਰੋਂਗੇ, ਤੁਸੀਂ ਮੇਰਾ ਇਕਰਾਰਨਾਮਾ ਤੋੜ ਦਿੱਤਾ ਹੈ 16 ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ

 

ਨਹਮਯਾਹ 9:36-37

36 ਅਤੇ ਹੁਣ ਅਸੀਂ ਇਸ ਧਰਤੀ
ਤੇ ਗੁਲਾਮ ਬਣ ਗਏ ਹਾਂ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ
    ਦਿੱਤੀ ਸੀ ਤਾਂ ਜੋ ਉਹ ਇਸ ਦੇ ਫ਼ਲਾਂ
    ਅਤੇ ਚੰਗਿਆਈ ਨੂੰ ਮਾਣ ਸੱਕਣ।
37 ਇਸ ਧਰਤੀ ਦੀ ਮਿੱਟੀ ਬੜੀ ਉਪਜਾਉ ਹੈ
    ਪਰ ਅਸੀਂ ਪਾਪ ਕੀਤੇ ਹਨ।
ਅਤੇ ਜਿਹੜੇ ਰਾਜੇ ਤੂੰ ਸਾਡੇ ਉੱਪਰ ਨਿਯੁਕਤ ਕੀਤੇ ਇਹ ਫ਼ਸ਼ਲ ਉਨ੍ਹਾਂ ਨੂੰ ਚਲੀ ਗਈ।
    ਉਹੀ ਪਾਤਸ਼ਾਹ ਸਾਡੇ ਸਰੀਰਾਂ ਅਤੇ ਸਾਡੇ ਪਸ਼ੂਆਂ ਤੇ ਸ਼ਾਸਨ ਕਰਦੇ ਹਨ।
    ਉਹ ਆਪਣੀ ਮਨ ਮਰਜ਼ੀ ਕਰਦੇ ਹਨ ਤੇ ਹੁਣ ਅਸੀਂ ਬੜੀ ਮੁਸੀਬਤ ਵਿੱਚ ਹਾਂ


ਅੱਯੂਬ 31:7-8

ਫ਼ੇਰ ਪਰਮੇਸ਼ੁਰ ਜਾਣ ਲੈਂਦਾ ਜੇ ਮੈਂ ਸਹੀ ਰਸਤੇ ਤੋਂ ਭਟਕ ਜਾਂਦਾ,
    ਜੇ ਮੇਰੀਆਂ ਅੱਖਾਂ ਮੇਰੇ ਦਿਲ ਨੂੰ ਬਦੀ ਵੱਲ ਲੈ ਜਾਂਦੀਆਂ,
    ਜਾਂ ਜੇ ਮੇਰੇ ਹੱਥ ਪਾਪ ਨਾਲ ਨਾਪਾਕ ਹੁੰਦੇ।
ਫ਼ੇਰ ਇਹ ਹੋਰਨਾਂ ਲੋਕਾਂ ਲਈ ਉਨ੍ਹਾਂ ਫ਼ਸਲਾਂ ਨੂੰ ਖਾਣਾ ਸਹੀ ਹੁੰਦਾ ਜਿਹੜੀਆਂ ਮੈਂ ਬੀਜੀਆਂ ਸਨ,
    ਜਾਂ ਉਨ੍ਹਾਂ ਪੌਦਿਆਂ ਨੂੰ ਪੁੱਟਣਾ ਜਿਹੜੇ ਮੈਂ ਉਗਾਏ ਸਨ

ਯਿਰਮਿਯਾਹ 5:17

17 ਉਹ ਸਿਪਾਹੀ ਉਨ੍ਹਾਂ ਸਮੂਹ ਫ਼ਸਲਾਂ ਨੂੰ ਖਾ ਜਾਣਗੇ,
    ਜਿਨ੍ਹਾਂ ਦੀ ਤੁਸੀਂ ਵਾਢੀ ਕੀਤੀ ਹੈ।
ਉਹ ਤੁਹਾਡਾ ਸਾਰਾ ਭੋਜਨ ਖਾ ਜਾਣਗੇ।
    ਉਹ ਤੁਹਾਡੇ ਧੀਆਂ ਪੁੱਤਰਾਂ ਨੂੰ ਖਾ ਜਾਣਗੇ।
ਉਹ ਤੁਹਾਡੇ ਵੱਗਾਂ ਅਤੇ ਇੱਜੜਾਂ ਨੂੰ ਖਾ ਜਾਣਗੇ,
    ਉਹ ਤੁਹਾਡੇ ਅੰਗੂਰਾਂ ਅਤੇ ਤੁਹਾਡੇ ਅੰਜੀਰਾਂ ਨੂੰ ਖਾ ਜਾਣਗੇ।

 

ਮੀਕਾਹ 6:15

15 ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ
    ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ।
ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ
    ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ

 

ਕਹਾਉਤਾਂ 10:5

ਇੱਕ ਸੂਝਵਾਨ ਪੁੱਤਰ ਗਰਮੀ ਵੇਲੇ ਫ਼ਸਲ ਇਕੱਠੀ ਕਰਦਾ ਹੈ, ਪਰ ਜਿਹੜਾ ਪੁੱਤਰ ਵਾਢੀ ਦੌਰਾਨ ਸੌਂ ਜਾਂਦਾ, ਬੇਇੱਜ਼ਤੀ ਲਿਆਉਂਦਾ ਹੈ

 

ਕਹਾਉਤਾਂ 20:4

ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ

 

ਯਸਾਯਾਹ 28:23-29

ਯਹੋਵਾਹ ਬੇਲਾਗ ਹੋ ਕੇ ਸਜ਼ਾ ਦਿੰਦਾ ਹੈ

23 ਧਿਆਨ ਨਾਲ ਉਸ ਸੰਦੇਸ਼ ਨੂੰ ਸੁਣੋ ਜਿਹੜਾ ਮੈਂ ਤੁਹਾਨੂੰ ਦੇ ਰਿਹਾ ਹਾਂ। 24 ਕੀ ਕੋਈ ਕਿਸਾਨ ਹਰ ਵੇਲੇ ਹੱਲ ਚਲਾਉਂਦਾ ਹੈ? ਨਹੀਂ! ਕੀ ਉਹ ਹਰ ਵੇਲੇ ਜ਼ਮੀਨ ਉੱਤੇ ਕੰਮ ਕਰਦਾ ਹੈ? ਨਹੀਂ! 25 ਕਿਸਾਨ ਧਰਤੀ ਤਿਆਰ ਕਰਦਾ ਹੈ, ਅਤੇ ਫ਼ੇਰ ਉਹ ਬੀਜ ਬੀਜਦਾ ਹੈ। ਕਿਸਾਨ ਵੱਖੋ ਵੱਖਰੇ ਬੀਜ ਵੱਖੋ ਵੱਖਰੇ ਢਂਗਾਂ ਨਾਲ ਬੀਜਦਾ ਹੈ। ਕਿਸਾਨ ਸੌਁਫ਼ ਦੇ ਬੀਜਾਂ ਦਾ ਛਿਟ੍ਟਾ ਦਿੰਦਾ ਹੈ। ਕਿਸਾਨ ਜੀਰਾ ਦੇ ਬੀਜਾਂ ਨੂੰ ਧਰਤੀ ਉੱਤੇ ਖਿਲਾਰਦਾ ਹੈ। ਅਤੇ ਕਿਸਾਨ ਕਣਕ ਦੇ ਬੀਜਾਂ ਨੂੰ ਕਤਾਰਾਂ ਵਿੱਚ ਬੀਜਦਾ ਹੈ। ਕਿਸਾਨ ਜੌਆਂ ਨੂੰ ਖਾਸ ਥਾਂ ਉੱਤੇ ਬੀਜਦਾ ਹੈ ਅਤੇ ਮਸਰਾਂ ਦੇ ਬੀਜਾਂ ਨੂੰ ਖੇਤ ਦੇ ਕੰਢੇ ਉੱਤੇ ਬੀਜਦਾ ਹੈ

26 ਪਰਮੇਸ਼ੁਰ ਉਸ ਨੂੰ ਤਸੀਹਿਆਂ ਨਾਲ ਕਸ਼ਟ ਦੇਕੇ ਉਸ ਨੂੰ ਇੱਕ ਸਬਕ ਸਿੱਖਾਉਂਦਾ ਹੈ ਅਤੇ ਉਸ ਨੂੰ ਸਹੀ ਰਾਹ ਦਰਸਾਉਂਦਾ ਹੈ 27 ਕੀ ਕਿਸਾਨ ਤਿੱਖੇ ਦੰਦਿਆਂ ਵਾਲੇ ਲੰਮੇ ਫ਼ਟਿਆਂ ਨੂੰ ਸੌਁਫ਼ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕੀ ਕੋਈ ਕਿਸਾਨ ਗੱਡੇ ਨੂੰ ਜੀਰਾ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕਿਸਾਨ ਇਨ੍ਹਾਂ ਬੀਜਾਂ ਦਾ ਛਿੜਕਾ ਉਤਾਰਨ ਲਈ ਛੋਟੇ ਜਿਹੇ ਡੰਡੇ ਦੀ ਵਰਤੋਂ ਕਰਦਾ ਹੈ 28 ਰੋਟੀ ਬਨਾਉਣ ਲੱਗਿਆਂ, ਅਨਾਜ ਗਾਹੁਣਾ ਖਤਮ ਹੋ ਜਾਂਦਾ ਹੈ। ਪਰ ਅਨਾਜ ਲਗਾਤਾਰ ਹਮੇਸ਼ਾ ਲਈ ਨਹੀਂ ਪੀਸਿਆ ਜਾਂਦਾ ਕਿਉਂ ਕਿ ਗੱਡੇ ਦੇ ਪਹੀਏ ਇਸ ਨੂੰ ਖਰਾਬ ਕਰ ਸੱਕਦੇ ਹਨ29 ਇਹ ਸਬਕ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਆਇਆ ਹੈ। ਯਹੋਵਾਹ ਅਦਭੁਤ ਸਲਾਹ ਦਿੰਦਾ ਹੈ। ਯਹੋਵਾਹ ਸੱਚਮੁੱਚ ਸਿਆਣਾ ਹੈ

 

ਅੱਯੂਬ 4:8

ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ
    ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ

ਕਹਾਉਤਾਂ 11:18

18 ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ

 

ਕਹਾਉਤਾਂ 22:8

ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ

 

ਹੋਸ਼ੇਆ 8:7

ਇਸਰਾਏਲੀਆਂ ਨੇ ਇੱਕ ਮੂਰੱਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝੱਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ

 

ਹੋਸ਼ੇਆ 10:12-13

12 ਜੇਕਰ ਤੁਸੀਂ ਚੰਗਿਆਈ ਬੀਜੋਗੇ, ਤੁਸੀਂ ਸੱਚੇ ਪਿਆਰ ਦੀ ਵਾਢੀ ਕਰੋਂਗੇ। ਆਪਣੀ ਅਣ ਟੁੱਟੀ ਅਣਵਾਹੀ ਜ਼ਮੀਨ ਨੂੰ ਵਾਹੋ। ਇਹ ਯਹੋਵਾਹ ਨੂੰ ਉਡੀਕਣ ਦਾ ਸਮਾਂ ਹੈ। ਉਹ ਆਵੇਗਾ, ਅਤੇ ਤੁਹਾਡੇ ਉੱਤੇ ਚੰਗਿਆਈ ਦਾ ਮੀਂਹ ਵਰਸਾਵੇਗਾ

13 ਪਰ ਤੁਸੀਂ ਬੁਰਿਆਈ ਬੀਜੀ ਅਤੇ ਦੁੱਖ ਵੱਢੇ। ਤੁਸੀਂ ਆਪਣੇ ਝੂਠ ਦਾ ਫ਼ਲ ਖਾਧਾ, ਕਿਉਂ ਕਿ ਤੁਸੀਂ ਆਪਣੀ ਸ਼ਕਤੀ ਅਤੇ ਆਪਣੇ ਸਿਪਾਹੀਆਂ ਦੇ ਬਲ ਤੇ ਭਰੋਸਾ ਕੀਤਾ

 

ਗਲਾਤੀਆਂ ਨੂੰ 6:7-8

ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੀ ਆਤਮਾ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੀ ਆਤਮਾ ਪਾਸੋਂ ਸਦੀਪਕ ਜੀਵਨ ਪ੍ਰਾਪਤ ਕਰੇਗਾ

 

ਯਾਕੂਬ 3:18

18 ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ

 

ਮਰਕੁਸ 4:3-8

ਸੁਣੋ! ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸੜਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉੱਥੇ ਬੀਜ ਬੜੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ ਕੁਝ ਹੋਰ ਬੀਜ ਕੰਡਿਆਲੀਆਂ ਝਾੜੀਆਂ ਦੇ ਵਿੱਚਕਾਰ ਡਿੱਗੇ, ਪਰ ਉੱਥੇ ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵੱਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ ਕੁਝ ਹੋਰ ਬੀਜ ਵੱਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵੱਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸੱਠ ਗੁਣਾ ਅਤੇ ਕੁਝ ਨੇ ਸੌ ਗੁਣਾ ਵੱਧ ਝਾੜ ਦਿੱਤਾ।

 

ਮੱਤੀ 13:3-8

ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸ ਨੇ ਆਖਿਆ,

ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ। ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸੜਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉੱਥੇ ਬੀਜ ਬਹੁਤ ਜਲਦੀ ਉੱਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ

 

ਲੂਕਾ 8:5-8

ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ, ਜਦੋਂ ਉਹ ਬੀਜ ਬੋਅ ਰਿਹਾ ਸੀ ਤਾਂ ਕੁਝ ਬੀਜ ਸੜਕ ਦੇ ਨਾਲ ਡਿੱਗ ਪਏ, ਉਸ ਉੱਪਰੋਂ ਦੀ ਲੋਕ ਲੰਘਦੇ ਰਹੇ, ਅਤੇ ਡਿੱਗੇ ਹੋਏ ਬੀਜ ਪੰਛੀ ਚੁਗ ਗਏਕੁਝ ਬੀਜ ਪੱਥਰੀਲੀ ਜਮੀਨ ਤੇ ਡਿੱਗੇ ਅਤੇ ਉਹ ਉੱਗਣੇ ਸ਼ੁਰੂ ਹੋ ਗਏ ਪਰ ਉੱਥੇ ਨਮੀ ਨਾ ਹੋਣ ਦੇ ਕਾਰਣ ਉਹ ਸੁੱਕ ਗਏ ਕੁਝ ਬੀਜ ਕੰਡਿਆਲੀਆਂ ਝਾੜੀਆਂ ਵਿੱਚ ਡਿੱਗ ਪਏ। ਉਹ ਕੰਡਿਆਂ ਵਿੱਚਕਾਰ ਉੱਗੇ ਪਰ ਥੋਹਰਾਂ ਨੇ ਉਨ੍ਹਾਂ ਨੂੰ ਪੁੰਗਰਨ ਨਾ ਦਿੱਤਾ ਤੇ ਇਹ ਉਨ੍ਹਾਂ ਹੇਠ ਦੱਬ ਗਏ ਕੁਝ ਬੀਜ ਉਪਜਾਊ ਜ਼ਮੀਨ ਤੇ ਡਿੱਗੇ ਅਤੇ ਇਥੋ ਵਾਲੇ ਬੀਜਾਂ ਦੀ ਫ਼ਸਲ ਸੌ ਗੁਣਾ ਵੱਧ ਪੈਦਾ ਹੋਈ।

ਯਿਸੂ ਨੇ ਇਹ ਦ੍ਰਿਸ਼ਟਾਂਤ ਜਦੋਂ ਖਤਮ ਕੀਤਾ ਤਾਂ ਆਖਿਆ, “ਤੁਸੀਂ ਲੋਕ ਜੋ ਮੈਨੂੰ ਸੁਨਣ ਆਏ ਹੋ, ਸੁਣੋ।

 

ਮੱਤੀ 13:18-23

ਯਿਸੂ ਦੀ ਬੀਜ ਬਾਰੇ ਵਿਆਖਿਆ

18 ਇਸ ਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ

19 ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ
20 ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ 21 ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ
22 ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ
23 ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।

 

ਮਰਕੁਸ 4:14-20

14 ਬੀਜਣ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ 15 ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ

16 ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ 17 ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ
18 ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਕੰਡਿਆਲੀਆਂ ਝਾੜੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ, 19 ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ
20 ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।



ਲੇਵੀਆਂ ਦੀ ਪੋਥੀ 19:23-25; ਬਿਵਸਥਾ ਸਾਰ 22:9; ਲੇਵੀਆਂ ਦੀ ਪੋਥੀ 19:9-10; ਲੇਵੀਆਂ ਦੀ ਪੋਥੀ 23:22; ਬਿਵਸਥਾ ਸਾਰ 24:19; ਰੂਥ 2:2-3; ਕੂਚ 23:16; ਲੇਵੀਆਂ ਦੀ ਪੋਥੀ 23:9-11; ਬਿਵਸਥਾ ਸਾਰ 16:9-10; ਕੂਚ 23:10-11; ਕੂਚ 34:21; ਲੇਵੀਆਂ ਦੀ ਪੋਥੀ 25:3-5; ਉਤਪਤ 26:12; ਲੇਵੀਆਂ ਦੀ ਪੋਥੀ 25:18-22; ਲੇਵੀਆਂ ਦੀ ਪੋਥੀ 26:3-5; ਆਮੋਸ 9:13-14; ਯਸਾਯਾਹ 30:23; ਯਸਾਯਾਹ 62:8-9; ਯਸਾਯਾਹ 65:21-22; ਯਿਰਮਿਯਾਹ 31:5; ਜ਼ਕਰਯਾਹ 8:11-12; ਲੇਵੀਆਂ ਦੀ ਪੋਥੀ 26:18-20; ਬਿਵਸਥਾ ਸਾਰ 28:15; ਯਸਾਯਾਹ 5:10; ਯਸਾਯਾਹ 17:10-11; ਯਿਰਮਿਯਾਹ 8:13; ਯਿਰਮਿਯਾਹ 12:13; ਹੱਜਈ 1:6; ਲੇਵੀਆਂ ਦੀ ਪੋਥੀ 26:15-16; ਨਹਮਯਾਹ 9:36-37; ਅੱਯੂਬ 31:7-8; ਯਿਰਮਿਯਾਹ 5:17; ਮੀਕਾਹ 6:15; ਕਹਾਉਤਾਂ 10:5; ਕਹਾਉਤਾਂ 20:4; ਯਸਾਯਾਹ 28:23-29; ਅੱਯੂਬ 4:8; ਕਹਾਉਤਾਂ 11:18; ਕਹਾਉਤਾਂ 22:8; ਹੋਸ਼ੇਆ 8:7; ਹੋਸ਼ੇਆ 10:12-13; ਗਲਾਤੀਆਂ ਨੂੰ 6:7-8; ਯਾਕੂਬ 3:18; ਮਰਕੁਸ 4:3-8; ਮੱਤੀ 13:3-8; ਲੂਕਾ 8:5-8; ਮੱਤੀ 13:18-23; ਮਰਕੁਸ 4:14-20