Monday, February 24, 2014

ਆਤਮਕ ਭੁੱਖ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਭੁੱਖ
                                                    
ਪੰਜਾਬੀ ਮਸੀਹੀ ਸੰਦੇਸ਼
  

1 ਪਤਰਸ 2:2

ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ

 

ਜ਼ਬੂਰ 81:10

10 ਮੈਂ ਪਰਮੇਸ਼ੁਰ, ਤੁਹਾਡਾ ਯਹੋਵਾਹ ਹਾਂ
    ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ।
ਇਸਰਾਏਲ, ਆਪਣਾ ਮੂੰਹ ਖੋਲ੍ਹ
    ਅਤੇ ਮੈਂ ਤੈਨੂੰ ਭੋਜਨ ਕਰਾਵਾਂਗਾ

 

ਬਿਵਸਥਾ ਸਾਰ 8:3

ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ

 

ਯਸਾਯਾਹ 55:1

ਪਰਮੇਸ਼ੁਰ ਉਹ ਭੋਜਨ ਦਿੰਦਾ ਹੈ ਜੋ ਸੱਚਮੁੱਚ ਸੰਤੁਸ਼ਟ ਕਰਦਾ ਹੈ

 ਤੁਸੀਂ ਸਾਰੇ, ਪਿਆਸੇ ਲੋਕੋ,
    ਆਓ ਪਾਣੀ ਪੀਵੋ!
ਫ਼ਿਕਰ ਨਾ ਕਰੋ ਜੇ ਪੈਸਾ ਨਹੀਂ ਹੈ ਤੁਹਾਡੇ ਕੋਲ।
    ਆਓ, ਖਾਵੋ ਪੀਵੋ ਜਦੋਂ ਤੱਕ ਤੁਸੀਂ ਰੱਜ ਨਹੀਂ ਜਾਂਦੇ!
ਤੁਹਾਨੂੰ ਪੈਸੇ ਦੀ ਲੋੜ ਨਹੀਂ, ਰੱਜ ਕੇ ਖਾਵੋ ਪੀਵੋ।
    ਭੋਜਨ ਤੇ ਮੈਅ ਦਾ ਕੋਈ ਮੁੱਲ ਨਹੀਂ!

 

ਮੱਤੀ 5:6

ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ
    ਕਿਉਂਕਿ ਉਹ ਰਜਾਏ ਜਾਣਗੇ

 

ਯੂਹੰਨਾ 6:33-35

33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।

34 ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾ ਦੇਵੀਂ।
35 ਯਿਸੂ ਨੇ ਉਨ੍ਹਾਂ ਨੂੰ ਕਿਹਾਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ

 

ਜ਼ਬੂਰ 63:1

ਦਾਊਦ ਦਾ ਉਸ ਵੇਲੇ ਦਾ ਇੱਕ ਗੀਤ ਜਦੋਂ ਉਹ ਯਹੂਦਾਹ ਦੇ ਮਾਰੂਥਲ ਵਿੱਚ ਸੀ

 ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ।
    ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ।
ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ,
    ਜਿਵੇਂ ਬੰਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ

 

ਜ਼ਬੂਰ 143:6

ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ
    ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
    ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ

 

ਯੂਹੰਨਾ 4:13-14

13 ਯਿਸੂ ਨੇ ਜਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।

 

ਯੂਹੰਨਾ 6:35

35 ਯਿਸੂ ਨੇ ਉਨ੍ਹਾਂ ਨੂੰ ਕਿਹਾਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ

 

ਜ਼ਬੂਰ 42:2

ਮੇਰੀ ਰੂਹ ਜਿਉਂਦੇ ਪਰਮੇਸ਼ੁਰ ਲਈ ਪਿਆਸੀ ਹੈ
    ਮੈਂ ਉਸ ਨੂੰ ਮਿਲਣ ਲਈ ਕਦੋਂ ਜਾ ਸੱਕਦਾ ਹਾਂ?

ਯੂਹੰਨਾ 7:37

ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼

37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ

 

ਪਰਕਾਸ਼ ਦੀ ਪੋਥੀ 21:6

ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ

 

ਪਰਕਾਸ਼ ਦੀ ਪੋਥੀ 22:17

17 ਆਤਮਾ ਅਤੇ ਲਾੜੀ ਆਖਦੇ ਹਨ, “ਆਓ।ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ





1 ਪਤਰਸ 2:2; ਜ਼ਬੂਰ 81:10; ਬਿਵਸਥਾ ਸਾਰ 8:3; ਯਸਾਯਾਹ 55:1; ਮੱਤੀ 5:6; ਯੂਹੰਨਾ 6:33-35; ਜ਼ਬੂਰ 63:1; ਜ਼ਬੂਰ 143:6; ਯੂਹੰਨਾ 4:13-14; ਯੂਹੰਨਾ 6:35; ਜ਼ਬੂਰ 42:2; ਯੂਹੰਨਾ 7:37; ਪਰਕਾਸ਼ ਦੀ ਪੋਥੀ 21:6; ਪਰਕਾਸ਼ ਦੀ ਪੋਥੀ 22:17