Thursday, February 20, 2014

ਵਿਅਰਥ ਵਿੱਚ ਬੀਜਣਾ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਅਰਥ ਵਿੱਚ ਬੀਜਣਾ
                                      
ਪੰਜਾਬੀ ਮਸੀਹੀ ਸੰਦੇਸ਼




ਲੇਵੀਆਂ ਦੀ ਪੋਥੀ 26:16

16 ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ

 

ਨਿਆਂਈਆਂ ਦੀ ਪੋਥੀ 6:3-4

ਉਹ ਅਜਿਹਾ ਇਸ ਲਈ ਕਰਦੇ ਸਨ ਕਿਉਂਕਿ ਮਿਦਯਾਨੀ, ਅਮਾਲੇਕੀ ਅਤੇ ਪੂਰਬ ਵੱਲੋਂ ਹੋਰ ਲੋਕ ਆਕੇ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ ਉਹ ਲੋਕ ਧਰਤੀ ਉੱਤੇ ਡੇਰੇ ਲਾ ਲੈਂਦੇ ਸਨ ਅਤੇ ਇਸਰਾਏਲ ਦੇ ਲੋਕਾਂ ਦੀਆਂ ਬੀਜੀਆਂ ਹੋਈਆਂ ਫ਼ਸਲਾਂ ਨੂੰ ਨਸ਼ਟ ਕਰ ਦਿੰਦੇ ਸਨ। ਉਹ ਗਾਜ਼ਾ ਜਿੰਨੀ ਦੂਰ ਤਾਈਂ ਫ਼ਸਲਾਂ ਨੂੰ ਨਸ਼ਟ ਕਰ ਦਿੰਦੇ ਸਨ। ਉਹ ਇਸਰਾਏਲ ਦੇ ਲੋਕਾਂ ਲਈ ਖਾਣ ਵਾਸਤੇ ਕੁਝ ਵੀ ਅਨਾਜ ਨਹੀਂ ਛੱਡਦੇ ਸਨ। ਉਹ ਉਨ੍ਹਾਂ ਲਈ ਭੇਡਾਂ, ਬਲਦ ਜਾਂ ਖੋਤੇ ਵੀ ਨਹੀਂ ਛੱਡਦੇ ਸਨ

 

ਮੱਤੀ 13:19

19 ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ

 

ਮੀਕਾਹ 6:15

15 ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ
    ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ।
ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ
    ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ



ਲੇਵੀਆਂ ਦੀ ਪੋਥੀ 26:16; ਨਿਆਂਈਆਂ ਦੀ ਪੋਥੀ 6:3-4; ਮੱਤੀ 13:19; ਮੀਕਾਹ 6:15