Thursday, February 20, 2014

ਚੰਗਾ ਬੀਜਣਾ


                                         ਬਾਈਬਲ ਦੇ ਕੁਝ ਵਚਨ ਵਿਸ਼ਾ : ਚੰਗਾ ਬੀਜਣਾ

                                                    ਪੰਜਾਬੀ ਮਸੀਹ ਸੰਦੇਸ਼

 

ਹੋਸ਼ੇਆ 10:12

12 ਜੇਕਰ ਤੁਸੀਂ ਚੰਗਿਆਈ ਬੀਜੋਗੇ, ਤੁਸੀਂ ਸੱਚੇ ਪਿਆਰ ਦੀ ਵਾਢੀ ਕਰੋਂਗੇ। ਆਪਣੀ ਅਣ ਟੁੱਟੀ ਅਣਵਾਹੀ ਜ਼ਮੀਨ ਨੂੰ ਵਾਹੋ। ਇਹ ਯਹੋਵਾਹ ਨੂੰ ਉਡੀਕਣ ਦਾ ਸਮਾਂ ਹੈ। ਉਹ ਆਵੇਗਾ, ਅਤੇ ਤੁਹਾਡੇ ਉੱਤੇ ਚੰਗਿਆਈ ਦਾ ਮੀਂਹ ਵਰਸਾਵੇਗਾ

 

ਕਹਾਉਤਾਂ 11:18

18 ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ

 

ਯਾਕੂਬ 3:18

18 ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ

 

1 ਕੁਰਿੰਥੀਆਂ ਨੂੰ 9:11

11 ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸੱਕਦੇ ਹਾਂ। ਅਵੱਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ

 

2 ਕੁਰਿੰਥੀਆਂ ਨੂੰ 9:10

10 ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸ ਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ



ਹੋਸ਼ੇਆ 10:12; ਕਹਾਉਤਾਂ 11:18; ਯਾਕੂਬ 3:18; 1 ਕੁਰਿੰਥੀਆਂ ਨੂੰ 9:11; 2 ਕੁਰਿੰਥੀਆਂ ਨੂੰ 9:10