Monday, February 24, 2014

ਆਤਮਕ ਕੋਸ਼ਿਸ਼


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਕੋਸ਼ਿਸ਼
                                       
ਪੰਜਾਬੀ ਮਸੀਹੀ ਸੰਦੇਸ਼


ਫ਼ਿਲਿੱਪੀਆਂ ਨੂੰ 1:27

27 ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਰ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹੜੀ ਖੁਸ਼ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ


ਲੂਕਾ 13:24

24 ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ

 

1 ਕੁਰਿੰਥੀਆਂ ਨੂੰ 9:25

25 ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸੱਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ

 

ਫ਼ਿਲਿੱਪੀਆਂ ਨੂੰ 3:14

14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ

 

ਕੁਲੁੱਸੀਆਂ ਨੂੰ 1:29

29 ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਰਹੀ ਹੈ


ਇਬਰਾਨੀਆਂ ਨੂੰ 12:4

ਪਰਮੇਸ਼ੁਰ ਇੱਕ ਪਿਤਾ ਵਾਂਗ ਹੈ

ਤੁਸੀਂ ਪਾਪ ਦੇ ਵਿਰੁੱਧ ਸੰਘਰਸ਼ ਕਰ ਰਹੇ ਹੋ, ਪਰ ਤੁਹਾਡੇ ਸੰਘਰਸ਼ ਅਜੇ ਤੁਹਾਡੇ ਮਾਰੇ ਜਾਣ ਦਾ ਕਾਰਣ ਨਹੀਂ ਬਣੇ

 

ਰੋਮੀਆਂ ਨੂੰ 15:30

30 ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ



ਫ਼ਿਲਿੱਪੀਆਂ ਨੂੰ 1:27; ਲੂਕਾ 13:24; 1 ਕੁਰਿੰਥੀਆਂ ਨੂੰ 9:25; ਫ਼ਿਲਿੱਪੀਆਂ ਨੂੰ 3:14; ਕੁਲੁੱਸੀਆਂ ਨੂੰ 1:29; ਇਬਰਾਨੀਆਂ ਨੂੰ 12:4; ਰੋਮੀਆਂ ਨੂੰ 15:30