Monday, April 24, 2017

ਪਰਮੇਸ਼ੁਰ ਦੇ ਸੇਵਕਾਂ ਨੂੰ ਕੈਸਾ ਹੋਣਾ ਚਾਹੀਦਾ ਹੈ


                          ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਸੇਵਕਾਂ ਨੂੰ ਕੈਸਾ ਹੋਣਾ ਚਾਹੀਦਾ ਹੈ
                                                   
ਪੰਜਾਬੀ ਮਸੀਹੀ ਸੰਦੇਸ਼                             

 

ਯਸਾਯਾਹ 52:11

11 ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ
    ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ!
ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ।
    ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ।
    ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ

 

1 ਤਿਮੋਥਿਉਸ ਨੂੰ 3:9

ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਸਹੀ ਸਮਝਦੇ ਹਨ

 

ਲੇਵੀਆਂ ਦੀ ਪੋਥੀ 21:6

ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵੇ (ਉਨ੍ਹਾਂ ਦੇ ਪਰਮੇਸ਼ੁਰ ਦਾ ਭੋਜਨ) ਚੜ੍ਹਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਪਵਿੱਤਰ ਹੋਣਾ ਚਾਹੀਦਾ ਹੈ

 

ਤੀਤੁਸ ਨੂੰ 1:8

ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ

 

ਰਸੂਲਾਂ ਦੇ ਕਰਤੱਬ 20:19

19 ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ

 

2 ਕੁਰਿੰਥੀਆਂ ਨੂੰ 6:4

ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁੱਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮੱਸਿਆਵਾਂ ਵਿੱਚ

 

2 ਤਿਮੋਥਿਉਸ ਨੂੰ 2:24

24 ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸ ਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸ ਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ

1 ਤਿਮੋਥਿਉਸ ਨੂੰ 3:2

ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ

 

ਤੀਤੁਸ ਨੂੰ 1:7

ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ

 

ਯਸਾਯਾਹ 6:8

ਫ਼ੇਰ ਮੈਂ ਆਪਣੇ ਯਹੋਵਾਹ ਦੀ ਆਵਾਜ਼ ਸੁਣੀ। ਯਹੋਵਾਹ ਨੇ ਆਖਿਆ, “ਕਿਸਨੂੰ ਭੇਜ ਸੱਕਦੇ ਹਾਂ ਅਸੀਂ? ਸਾਡੇ ਲਈ ਕੌਣ ਜਾਵੇਗਾ?

ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਭੇਜੋ!”

 

1 ਪਤਰਸ 5:2

ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ

 

2 ਕੁਰਿੰਥੀਆਂ ਨੂੰ 12:14

14 ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ

 

1 ਥੱਸਲੁਨੀਕੀਆਂ ਨੂੰ 2:6

ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ

 

1 ਤਿਮੋਥਿਉਸ ਨੂੰ 5:21

21 ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ

 

1 ਥੱਸਲੁਨੀਕੀਆਂ ਨੂੰ 2:7

ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। [a] ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ

 

ਰਸੂਲਾਂ ਦੇ ਕਰਤੱਬ 20:24

24 ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ

 

ਫ਼ਿਲਿੱਪੀਆਂ ਨੂੰ 1:20-21

20 ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ 21 ਮੇਰੀ ਜ਼ਿੰਦਗੀ ਦੀ ਮਹੱਤਵਪੂਰਣ ਗੱਲ ਮਸੀਹ ਲਈ ਜਿਉਣਾ ਹੈ।ਮੌਤ ਵੀ ਮੇਰੇ ਲਈ ਫ਼ਾਇਦੇਮੰਦ ਹੋਵੇਗੀ।[a]

 

2 ਤਿਮੋਥਿਉਸ ਨੂੰ 2:1

 ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ

 

1 ਕੁਰਿੰਥੀਆਂ ਨੂੰ 9:27

27 ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ

 

1 ਤਿਮੋਥਿਉਸ ਨੂੰ 4:13

13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ

 

2 ਤਿਮੋਥਿਉਸ ਨੂੰ 4:5

ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਾਬੂ ਰੱਖਣਾ ਚਾਹੀਦਾ ਹੈ। ਜਦੋਂ ਔਕੜਾਂ ਆਉਣ ਤਾਂ ਉਨ੍ਹਾਂ ਔਕੜਾਂ ਦਾ ਸਾਹਮਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ

 

ਅਫ਼ਸੀਆਂ ਨੂੰ 3:14

14 ਇਸ ਲਈ ਮੈਂ ਪ੍ਰਾਰਥਨਾ ਵਿੱਚ ਪਿਤਾ ਅੱਗੇ ਝੁਕਦਾ ਹਾਂ

 

ਫ਼ਿਲਿੱਪੀਆਂ ਨੂੰ 1:4

ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾ ਕਰਦਾ ਹਾਂ

 

1 ਤਿਮੋਥਿਉਸ ਨੂੰ 3:4

ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ

 

ਫ਼ਿਲਿੱਪੀਆਂ ਨੂੰ 1:7

ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ



ਯਸਾਯਾਹ 52:11; 1 ਤਿਮੋਥਿਉਸ ਨੂੰ 3:9; ਲੇਵੀਆਂ ਦੀ ਪੋਥੀ 21:6; ਤੀਤੁਸ ਨੂੰ 1:8; ਰਸੂਲਾਂ ਦੇ ਕਰਤੱਬ 20:19; 2 ਕੁਰਿੰਥੀਆਂ ਨੂੰ 6:4; 2 ਤਿਮੋਥਿਉਸ ਨੂੰ 2:24; 1 ਤਿਮੋਥਿਉਸ ਨੂੰ 3:2; ਤੀਤੁਸ ਨੂੰ 1:7; ਯਸਾਯਾਹ 6:8; 1 ਪਤਰਸ 5:2; 2 ਕੁਰਿੰਥੀਆਂ ਨੂੰ 12:14; 1 ਥੱਸਲੁਨੀਕੀਆਂ ਨੂੰ 2:6; 1 ਤਿਮੋਥਿਉਸ ਨੂੰ 5:21; 1 ਥੱਸਲੁਨੀਕੀਆਂ ਨੂੰ 2:7; ਰਸੂਲਾਂ ਦੇ ਕਰਤੱਬ 20:24; ਫ਼ਿਲਿੱਪੀਆਂ ਨੂੰ 1:20-21; 2 ਤਿਮੋਥਿਉਸ ਨੂੰ 2:1; 1 ਕੁਰਿੰਥੀਆਂ ਨੂੰ 9:27; 1 ਤਿਮੋਥਿਉਸ ਨੂੰ 4:13; 2 ਤਿਮੋਥਿਉਸ ਨੂੰ 4:5; ਅਫ਼ਸੀਆਂ ਨੂੰ 3:14; ਫ਼ਿਲਿੱਪੀਆਂ ਨੂੰ 1:4; 1 ਤਿਮੋਥਿਉਸ ਨੂੰ 3:4; ਫ਼ਿਲਿੱਪੀਆਂ ਨੂੰ 1:7