Thursday, February 20, 2014

ਅਤਿਆਚਾਰ ਲਈ ਰਵੱਈਏ

                        

                           ਬਾਈਬਲ ਦੇ ਕੁਝ ਵਚਨ ਵਿਸ਼ਾ : ਅਤਿਆਚਾਰ ਲਈ ਰਵੱਈਏ
                                                  ਪੰਜਾਬੀ ਮਸੀਹੀ ਸੰਦੇਸ਼

 

ਜ਼ਬੂਰ 119:87

87 ਉਨ੍ਹਾਂ ਲੋਕਾਂ ਨੇ ਮੈਨੂੰ ਤਬਾਹ ਹੀ ਕਰ ਦਿੱਤਾ ਸੀ
    ਪਰ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਤੋਂ ਨਹੀਂ ਰੁਕਿਆ

 

ਮੱਤੀ 10:22

22 ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ

 

1 ਕੁਰਿੰਥੀਆਂ ਨੂੰ 4:12

12 ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ

 

2 ਥੱਸਲੁਨੀਕੀਆਂ ਨੂੰ 1:4

ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਆਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕੜੇ ਰਹਿੰਦੇ ਹੋ ਅਤੇ ਨਿਹਚਾ ਰੱਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕੜੇ ਰਹੋ ਅਤੇ ਵਿਸ਼ਵਾਸ ਰੱਖੋ

 

ਯਾਕੂਬ 5:8

ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਰਿਹਾ ਹੈ

 

ਇਬਰਾਨੀਆਂ ਨੂੰ 12:1

ਸਾਨੂੰ ਯਿਸੂ ਦੀ ਮਿਸਾਲ ਤੇ ਚੱਲਣਾ ਚਾਹੀਦਾ

 ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦਸੱਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌੜ ਲਾਉਣੀ ਚਾਹੀਦੀ ਹੈ ਜਿਹੜੀ ਸਾਡੇ ਸਾਹਮਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹੜੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹੜਾ ਸਾਨੂੰ ਆਸਾਨੀ ਨਾਲ ਫ਼ੜ ਲੈਂਦਾ ਹੈ

 

ਅਫ਼ਸੀਆਂ ਨੂੰ 6:10-20

ਪਰਮੇਸ਼ੁਰ ਦੀ ਢਾਲ ਪਹਿਨ ਲਵੋ

10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ। 11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ 12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ

14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ 15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ 16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ 17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ 18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ
19 ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ 20 ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇੱਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸੱਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ

 

2 ਤਿਮੋਥਿਉਸ ਨੂੰ 2:3

ਸਾਡੀਆਂ ਔਕੜਾਂ ਦੇ ਭਾਗੀ ਬਣੋ। ਇਨ੍ਹਾਂ ਔਕੜਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ

 

1 ਪਤਰਸ 5:9

ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ

 

ਪਰਕਾਸ਼ ਦੀ ਪੋਥੀ 2:3

ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ

 

1 ਪਤਰਸ 2:12

12 ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ

 

ਮੱਤੀ 5:44

44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ

 

ਰੋਮੀਆਂ ਨੂੰ 12:19-20

19 ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ। [a] 20 ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ,

ਜੇਕਰ ਤੇਰਾ ਦੁਸ਼ਮਣ ਭੁੱਖਾ ਹੈ,
    ਉਸ ਨੂੰ ਭੋਜਨ ਦੇ।
ਜੇਕਰ ਤੇਰਾ ਵੈਰੀ ਪਿਆਸਾ ਹੈ,
    ਉਸ ਨੂੰ ਕੁਝ ਪੀਣ ਲਈ ਦੇ।
ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।

 

1 ਪਤਰਸ 2:15

15 ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ

 

1 ਪਤਰਸ 3:16

16 ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ

 

ਰੋਮੀਆਂ ਨੂੰ 5:3-5

ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿੜਕਾ ਕੀਤਾ ਹੈ। ਉਸ ਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ

 

ਜ਼ਬੂਰ 30:5

ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾਮੌਤਸੀ
    ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰਜੀਵਨ ਦੀ ਅਸੀਸਦਿੱਤੀ।
ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ।
    ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ

 

ਮੱਤੀ 5:11-12

11 ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ 12 ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ

 

ਲੂਕਾ 6:22-23

22 ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ 23 ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ

 

ਰਸੂਲਾਂ ਦੇ ਕਰਤੱਬ 16:22-25

22 ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ23 ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ। 24 ਉਸ ਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ

25 ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ

 

ਰਸੂਲਾਂ ਦੇ ਕਰਤੱਬ 5:41

41 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ

 

ਕੁਲੁੱਸੀਆਂ ਨੂੰ 1:24

ਪੌਲੁਸ ਦਾ ਕਲੀਸਿਯਾ ਲਈ ਕਾਰਜ

24 ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ

 

1 ਪਤਰਸ 1:6

ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸੱਕਦੀਆਂ ਹਨ

 

1 ਪਤਰਸ 4:12

ਮਸੀਹੀਆਂ ਵਜੋਂ ਦੁੱਖ ਭੋਗਣਾ

12 ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ

 

ਵਿਰਲਾਪ 3:22-23

22 ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ
    ਉਸ ਦੀ ਦਇਆ ਕਦੇ ਨਹੀਂ ਮੁੱਕਦੀ।
23 ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ!
    ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ

 

 

ਜ਼ਬੂਰ 18:17-19

17 ਮੇਰੇ ਦੁਸ਼ਮਣ ਮੇਰੇ ਨਾਲੋਂ ਸ਼ਕਤੀਸ਼ਾਲੀ ਸਨ
    ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ।
ਮੇਰੇ ਦੁਸ਼ਮਣ ਮੇਰੇ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਸਨ।
    ਇਸੇ ਲਈ ਪਰਮੇਸ਼ੁਰ ਨੇ ਮੈਨੂੰ ਬਚਾ ਲਿਆ।
18 ਮੈਂ ਵੱਡੇ ਸੰਕਟ ਵਿੱਚ ਸਾਂ, ਤੇ ਮੇਰੇ ਉੱਤੇ ਮੇਰਿਆਂ ਦੁਸ਼ਮਣਾਂ ਦੁਆਰਾ ਹਮਲਾ ਕੀਤਾ ਹੋਇਆ ਸੀ
    ਪਰ ਯਹੋਵਾਹ ਮੇਰੀ ਮਦਦ ਲਈ ਆਇਆ।
19 ਯਹੋਵਾਹ ਮੈਨੂੰ ਪਿਆਰ ਕਰਦਾ ਹੈ
ਇਸੇ ਲਈ ਉਸ ਨੇ ਮੈਨੂੰ ਬਚਾਇਆ।
    ਉਹ ਮੈਨੂੰ ਇੱਕ ਸੁਰੱਖਿਅਤ ਸਥਾਨ ਉੱਤੇ ਲੈ ਗਿਆ

ਨਹੂਮ 1:7-8

ਯਹੋਵਾਹ ਚੰਗਾ ਹੈ
    ਮੁਸੀਬਤ ਵੇਲੇ ਉਸਦੀ ਸ਼ਰਣ ਜਾਣਾ ਹੀ ਸੁਰੱਖਿਅਤ ਹੈ
    ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।
ਪਰ ਉਹ ਆਪਣੇ ਵੈਰੀਆਂ ਨੂੰ ਜੜੋਂ ਨਾਸ ਕਰ ਦੇਵੇਗਾ
    ਉਹ ਉਨ੍ਹਾਂ ਨੂੰ ਹੜ੍ਹ ਵਾਂਗ ਵਹਾਅ ਕੇ ਲੈ ਜਾਵੇਗਾ
    ਉਹ ਆਪਣੇ ਵੈਰੀਆਂ ਨੂੰ ਹਨੇਰੇ ਧੱਕ ਦੇਵੇਗਾ

ਰੋਮੀਆਂ ਨੂੰ 8:18

ਸਾਨੂੰ ਭਵਿੱਖ ਵਿੱਚ ਮਹਿਮਾ ਮਿਲੇਗੀ

18 ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਹਮਣੇ ਕੁਝ ਵੀ ਨਹੀਂ ਹਨ

 

2 ਤਿਮੋਥਿਉਸ ਨੂੰ 3:10-11

ਆਖਰੀ ਉਪਦੇਸ਼

10 ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ। 11 ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ

 

ਇਬਰਾਨੀਆਂ ਨੂੰ 13:6

ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ,

ਪਰਮੇਸ਼ੁਰ ਮੇਰਾ ਸਹਾਇਕ ਹੈ
    ਅਤੇ ਮੈਂ ਨਹੀਂ ਡਰਾਂਗਾ।
ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।

 

ਪਰਕਾਸ਼ ਦੀ ਪੋਥੀ 3:10

10 ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰੱਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰੱਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ

 

ਇਬਰਾਨੀਆਂ ਨੂੰ 13:5

ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ,

ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ।
ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।

 

ਜ਼ਬੂਰ 23:4

ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ
    ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ।
    ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ
    ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ

ਯਸਾਯਾਹ 43:2

ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰਁੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਁਗਾ, ਤੂੰ ਸੜੇਁਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ

 

ਮੱਤੀ 28:20

20 ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।

 

2 ਕੁਰਿੰਥੀਆਂ ਨੂੰ 4:9

ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ

 

ਅਫ਼ਸੀਆਂ ਨੂੰ 6:18

18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ

 

ਜ਼ਬੂਰ 35:24

24 ਯਹੋਵਾਹ ਮੇਰੇ ਪਰਮੇਸ਼ੁਰ ਮੇਰੇ ਬਾਰੇ ਆਪਣੀ ਨਿਰਪੱਖਤਾ ਨਾਲ ਨਿਆਂ ਕਰੋ
    ਉਨ੍ਹਾਂ ਲੋਕਾਂ ਨੂੰ ਮੇਰੇ ਉੱਤੇ ਹੱਸਣ ਨਾ ਦਿਉ

ਜ਼ਬੂਰ 129:5

ਉਹ ਲੋਕ, ਜਿਨ੍ਹਾਂ ਨੇ ਸੀਯੋਨ ਨੂੰ ਨਫ਼ਰਤ ਕੀਤੀ ਸੀ, ਹਾਰ ਗਏ ਸਨ
ਉਨ੍ਹਾਂ ਨੇ ਲੜਨਾ ਛੱਡ ਦਿੱਤਾ ਸੀ ਅਤੇ ਉਹ ਨੱਸ ਗਏ ਸਨ

ਜ਼ਬੂਰ 143:9

ਯਹੋਵਾਹ, ਮੈਂ ਤੁਹਾਡੇ ਕੋਲ ਸੁਰੱਖਿਆ ਲਈ ਆਇਆ ਹਾਂ,
    ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ

ਮੀਕਾਹ 7:7-8

ਯਹੋਵਾਹ ਹੀ ਮੁਕਤੀਦਾਤਾ ਹੈ

ਸੋ ਮੈਂ ਯਹੋਵਾਹ ਵੱਲ ਮਦਦ ਲਈ ਤੱਕਾਂਗਾ ਤੇ
    ਮੈਂ ਆਪਣੇ ਬਚਾਓ ਲਈ ਪਰਮੇਸ਼ੁਰ ਦੀ ਉਡੀਕ ਕਰਾਂਗਾ।
    ਮੇਰਾ ਪਰਮੇਸ਼ੁਰ ਮੇਰੀ ਦੁਹਾਈ ਸੁਣੇਗਾ।
ਭਾਵੇਂ ਮੈਂ ਡਿੱਗ ਪਿਆ ਹਾਂ,
    ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ!
ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ਬੈਠਿਆ ਹਾਂ
    ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ

 

ਲੂਕਾ 6:28

28 ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ

 

ਲੂਕਾ 18:7-8

ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?

 

1 ਪਤਰਸ 4:7

ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ

ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ

 

1 ਕੁਰਿੰਥੀਆਂ ਨੂੰ 15:25

25 ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ

 

ਫ਼ਿਲਿੱਪੀਆਂ ਨੂੰ 3:20-21

20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ 21 ਮਸੀਹ ਸਾਡੇ ਭੌਤਿਕ ਸਰੀਰਾਂ ਨੂੰ ਆਪਣੇ ਮਹਿਮਾਮਈ ਸਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯੰਤ੍ਰਣ ਹੇਠ ਰੱਖਣ ਯੋਗ ਹੈ

 

2 ਥੱਸਲੁਨੀਕੀਆਂ ਨੂੰ 1:6-8

ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹੜੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ

 

ਪਰਕਾਸ਼ ਦੀ ਪੋਥੀ 11:15

ਸੱਤਵਾਂ ਬਿਗੁਲ

15 ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ:

ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ।
    ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।

 

ਅਜ਼ਰਾ 6:8

ਹੁਣ ਮੈਂ ਇਹ ਹੁਕਮ ਦਿੰਦਾ ਹਾਂ ਕਿ ਪਰਮੇਸ਼ੁਰ ਦੇ ਇਸ ਮੰਦਰ ਨੂੰ ਬਨਾਉਣ ਲਈ ਯਹੂਦੀ ਆਗੂਆਂ ਨਾਲ ਕੀ ਕਰਨਾ ਹੈ। ਤੁਸੀਂ ਸ਼ਾਹੀ ਖਜ਼ਾਨੇ ਵਿੱਚੋਂ ਪੂਰਾ ਧੰਨ ਦਿਓ ਜੋ ਕਿ ਫਰਾਤ ਦਰਿਆ ਤੋਂ ਪਾਰ ਇੱਕਤ੍ਰ ਕੀਤੇ ਕਰ ਵਿੱਚੋਂ ਹੈ ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਨਾ ਪਵੇ

 

ਜ਼ਬੂਰ 126:1

ਮੰਦਰ ਜਾਣ ਵੇਲੇ ਦਾ ਇੱਕ ਗੀਤ

1 ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ
    ਇਹ ਗੱਲ ਸੁਪਨੇ ਵਰਗੀ ਹੋਵੇਗੀ

ਦਾਨੀਏਲ 6:26

26 ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ

ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ।
    ਸਦਾ ਜੀਵਤ ਹੈ ਪਰਮੇਸ਼ੁਰ!
ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ।
    ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ

ਹੱਜਈ 2:22-23

22 ਅਤੇ ਮੈਂ ਬਹੁਤ ਸਾਰੇ ਰਾਜਿਆਂ ਅਤੇ ਰਾਜਾਂ ਨੂੰ ਉਲਟਾ ਦਿਆਂਗਾ। ਮੈਂ ਦੂਜੇ ਰਾਜਾਂ ਦੀ ਸੱਤਾਂ ਨੂੰ ਵੀ ਖਤਮ ਦਿਆਂਗਾ। ਮੈਂ ਉਨ੍ਹਾਂ ਦੇ ਰੱਥ ਅਤੇ ਰਬਵਾਨਾਂ ਨੂੰ ਨਸ਼ਟ ਕਰ ਸੁੱਟਾਂਗਾ। ਉਨ੍ਹਾਂ ਦੇ ਘੋੜੇ ਡਿੱਗ ਪੈਣਗੇ ਅਤੇ ਉਨ੍ਹਾਂ ਦੇ ਘੋੜ-ਸਵਾਰ ਇੱਕ ਦੂਜੇ ਨੂੰ ਮਾਰਨਗੇ 23 ਹੇ ਮੇਰੇ ਸੇਵਕ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਉਸ ਦਿਨ, ਮੈਂ ਤੈਨੂੰ ਲਵਾਂਗਾ ਅਤੇ ਇੱਕ ਮੋਹਰ ਵਾਲੀ ਅੰਗੂਠੀ ਵਾਂਗ ਬਣਾਵਾਂਗਾ, ਕਿਉਂ ਕਿ ਮੈਂ ਤੈਨੂੰ ਚੁਣਿਆ ਹੈ।

ਯਹੋਵਾਹ ਸਰਬ ਸ਼ਕਤੀਮਾਨ ਨੇ ਇਓਁ ਆਖਿਆ

2 ਤਿਮੋਥਿਉਸ ਨੂੰ 1:12

12 ਹੁਣ ਮੈਂ ਇਹ ਕਸ਼ਟ ਇਸ ਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸ ਨੇ ਮੈਨੂੰ ਅੰਤਲੇ ਦਿਹਾੜੇ ਤੱਕ ਸੌਂਪਿਆ ਹੈ

 

ਪਰਕਾਸ਼ ਦੀ ਪੋਥੀ 2:10

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ

 

ਪਰਕਾਸ਼ ਦੀ ਪੋਥੀ 7:13-17

13 ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?

14 ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।
ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ। 15 ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸ ਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹੜਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ 16 ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ 17 ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।

 

ਪਰਕਾਸ਼ ਦੀ ਪੋਥੀ 12:11

11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ

 

ਜ਼ਬੂਰ 22:1-18

ਨਿਰਦੇਸ਼ਕ ਲਈ: “ਸਵੇਰ ਦਾ ਹਿਰਨਦੀ ਧੁਨੀ ਦਾਊਦ ਦਾ ਇੱਕ ਗੀਤ

ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ?
    ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ।
    ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।
ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ
    ਪਰ ਤੁਸੀਂ ਹੁਗਾਰਾ ਨਹੀਂ ਭਰਿਆ।
ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ
ਹੇ ਪਰਮੇਸ਼ੁਰ ਤੁਸੀਂ ਹੀ ਪਵਿੱਤਰ ਹੋ ਅਤੇ ਤੁਸੀਂ ਰਾਜੇ ਵਾਂਗ ਬਿਰਾਜਮਾਨ ਹੋ
    ਇਸਰਾਏਲ ਦੀਆਂ ਉਸਤਤਾਂ ਤੁਹਾਡਾ ਤਖਤ ਹਨ।
ਸਾਡੇ ਪੂਰਵਜਾਂ ਨੇ ਤੇਰੇ ਤੇ ਯਕੀਨ ਰੱਖਿਆ
    ਹਾਂ ਉਨ੍ਹਾਂ ਨੇ ਤੁਸਾਂ ਉੱਤੇ ਭਰੋਸਾ ਰੱਖਿਆ, ਪਰਮੇਸ਼ੁਰ, ਅਤੇ ਤੁਸਾਂ ਉਨ੍ਹਾਂ ਨੂੰ ਬਚਾਇਆ।
ਹੇ ਪਰਮੇਸ਼ੁਰ, ਸਾਡੇ ਪੂਰਵਜਾਂ ਨੇ ਤੁਹਾਨੂੰ ਪੁਕਾਰ ਕੀਤੀ ਅਤੇ ਉਹ ਆਪਣਿਆਂ ਦੁਸ਼ਮਣਾਂ ਤੋਂ ਬਚ ਗਏ ਸਨ
    ਉਨ੍ਹਾਂ ਨੇ ਤੇਰੇ ਉੱਤੇ ਯਕੀਨ ਕੀਤਾ, ਅਤੇ ਉਹ ਨਿਰਾਸ਼ ਨਹੀਂ ਸਨ।
ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ?
    ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ।
    ਲੋਕੀਂ ਮੈਨੂੰ ਨਫ਼ਰਤ ਕਰਦੇ ਹਨ।
ਹਰ ਕੋਈ, ਜੋ ਮੇਰੇ ਵੱਲ ਵੇਖਦਾ ਹੈ ਮੇਰਾ ਮਜ਼ਾਕ ਉਡਾਉਂਦਾ
    ਉਹ ਆਪਣੇ ਸਿਰ ਫ਼ੇਰਨ ਅਤੇ ਮੈਨੂੰ ਦੰਦੀਆਂ ਚਿੜ੍ਹਾਵਨ।
ਉਹ ਮੈਨੂੰ ਆਖਦੇ ਹਨ: “ਯਹੋਵਾਹ ਨੂੰ ਮਦਦ ਲਈ ਬੁਲਾ,
    ਸ਼ਾਇਦ ਉਹ ਤੈਨੂੰ ਬਚਾ ਸੱਕੇ।
    ਜੇ ਉਹ ਤੈਨੂੰ ਇੰਨਾ ਚਾਹੁੰਦਾ, ਤਾਂ ਅਵੱਸ਼ ਹੀ ਤੇਰਾ ਨਿਸਤਾਰਾ ਕਰੇਗਾ।
ਹੇ ਪਰਮੇਸ਼ੁਰ, ਸੱਚ ਤਾਂ ਇਹ ਹੈ ਕਿ ਤੁਸੀਂ ਹੀ ਹੋ ਜਿਸ ਉੱਪਰ ਮੈਂ ਨਿਰਭਰ ਹਾਂ
ਤੁਸੀਂ ਹੀ ਉਸ ਦਿਨ ਤੋਂ ਮੇਰਾ ਧਿਆਨ ਰੱਖਿਆ ਹੈ ਜਦੋਂ ਮੈਂ ਜਨਮਿਆ ਸਾਂ।
    ਤੁਸੀਂ ਹੀ ਮੈਨੂੰ ਉਦੋਂ ਹੌਂਸਲਾ ਤੇ ਸੁਕੂਨ ਦਿੱਤਾ, ਜਦੋਂ ਮੈਂ ਹਾਲੇ ਦੁੱਧ ਚੁੰਘਦਾ ਬੱਚਾ ਸਾਂ।
10 ਤੁਸੀਂ ਹੀ ਉਸ ਦਿਨ ਤੋਂ ਮੇਰੇ ਪਰਮੇਸ਼ੁਰ ਰਹੇ ਹੋ ਜਿਸ ਦਿਨ ਤੋਂ ਮੈਂ ਜੰਮਿਆ ਹਾਂ
    ਮੈਨੂੰ ਤੁਹਾਡੀ ਨਿਗਰਾਨੀ ਵਿੱਚ ਸੌਂਪ ਦਿੱਤਾ ਗਿਆ ਸੀ ਜਦੋਂ ਮੈਂ ਮਾਤਾ ਦੇ ਗਰਭ ਵਿੱਚੋਂ ਬਾਹਰ ਆਇਆ ਸੀ
11 ਇਸ ਲਈ ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਵੋ
    ਸੰਕਟ ਨੇੜੇ ਹੈ।
    ਅਤੇ ਇੱਥੇ ਕੋਈ ਮੇਰੀ ਮਦਦ ਕਰਨ ਵਾਲਾ ਨਹੀਂ ਹੈ।
12 ਲੋਕੀਂ ਮੈਨੂੰ ਘੇਰਾ ਪਾ ਰਹੇ ਹਨ,
    ਉਹ ਤਕੜੇ ਸਾਨਾਂ ਵਾਂਗ ਮੈਨੂੰ ਘੇਰੇ ਹੋਏ ਹਨ।
13 ਉਨ੍ਹਾਂ ਦੇ ਮੂੰਹ ਖੁਲ੍ਹੇ ਹੋਏ ਹਨ ਜਿਵੇਂ ਕੋਈ ਬੱਬਰ ਦਹਾੜੇ
    ਅਤੇ ਕਿਸੇ ਜਾਨਵਰ ਤਾਈਂ ਪਾੜੇ
14 ਮੇਰੀ ਤਾਕਤ ਮੁੱਕ ਗਈ ਹੈ,
    ਜਿਵੇਂ ਧਰਤੀ ਤੇ ਪਾਣੀ ਡੁੱਲ੍ਹ ਜਾਂਦਾ ਹੈ।
ਮੇਰੀਆਂ ਸਾਰੀਆਂ ਹੱਡੀਆਂ ਅਲੱਗ-ਅਲੱਗ ਕਰ ਦਿੱਤੀਆਂ ਗਈਆਂ ਹਨ
    ਅਤੇ ਮੇਰਾ ਹੌਂਸਲਾ ਚੱਲਿਆ ਗਿਆ ਹੈ। [a]
15 ਮੇਰਾ ਮੂੰਹ [b] ਵੀ ਟੁੱਟੇ ਹੋਏ ਗਮਲੇ ਦੇ ਟੋਟਿਆਂ ਵਾਂਗ ਸੁੱਕ ਗਿਆ ਹੈ
    ਮੇਰੀ ਜੀਭ ਤਾਲੂ ਨਾਲ ਲੱਗ ਗਈ ਹੈ।
    ਤੂੰ ਮੈਨੂੰਮੌਤ ਦੀ ਮਿੱਟੀਵਿੱਚ ਰੱਖਿਆ ਹੈ।
16 ਦੁਸ਼ਟ ਲੋਕਾਂ ਦੇ ਸਮੂਹ ਨੇ,
    ਮੈਨੂੰ ਕੁੱਤਿਆਂ ਵਾਂਗ ਘੇਰ ਲਿਆ ਹੈ।
    ਉਨ੍ਹਾਂ ਨੇ ਸ਼ੇਰਾਂ ਵਾਂਗ [c] ਮੇਰੇ ਹੱਥ ਅਤੇ ਪੈਰ ਵਿੰਨ੍ਹ ਦਿੱਤੇ ਹਨ।
17 ਮੈਂ ਆਪਣੀਆਂ ਹੱਡੀਆਂ ਨੂੰ ਵੇਖ ਸੱਕਦਾ ਹਾਂ
    ਤੇ ਲੋਕੀਂ ਮੈਨੂੰ ਬਿਟਰ-ਬਿਟਰ ਤਕਦੇ ਹਨ।
    ਉਹ ਮੇਰੇ ਵੱਲ ਹੀ ਦੇਖੀ ਜਾਂਦੇ ਹਨ।
18 ਉਹ ਲੋਕ ਆਪਣੇ ਦਰਮਿਆਨ ਮੇਰੇ ਕੱਪੜੇ ਵੰਡ ਰਹੇ ਹਨ
    ਅਤੇ ਉਹ ਮੇਰੇ ਚੋਲੇ ਲਈ ਗੁਣੇ [d] ਪਾ ਰਹੇ ਹਨ


ਜ਼ਬੂਰ 119:87; ਮੱਤੀ 10:22; 1 ਕੁਰਿੰਥੀਆਂ ਨੂੰ 4:12; 2 ਥੱਸਲੁਨੀਕੀਆਂ ਨੂੰ 1:4; ਯਾਕੂਬ 5:8; ਇਬਰਾਨੀਆਂ ਨੂੰ 12:1; ਅਫ਼ਸੀਆਂ ਨੂੰ 6:10-20; 2 ਤਿਮੋਥਿਉਸ ਨੂੰ 2:3; 1 ਪਤਰਸ 5:9; ਪਰਕਾਸ਼ ਦੀ ਪੋਥੀ 2:3; 1 ਪਤਰਸ 2:12; ਮੱਤੀ 5:44; ਰੋਮੀਆਂ ਨੂੰ 12:19-20; 1 ਪਤਰਸ 2:15; 1 ਪਤਰਸ 3:16; ਰੋਮੀਆਂ ਨੂੰ 5:3-5; ਜ਼ਬੂਰ 30:5; ਮੱਤੀ 5:11-12; ਲੂਕਾ 6:22-23; ਰਸੂਲਾਂ ਦੇ ਕਰਤੱਬ 16:22-25; ਰਸੂਲਾਂ ਦੇ ਕਰਤੱਬ 5:41; ਰੋਮੀਆਂ ਨੂੰ 12:15; ਕੁਲੁੱਸੀਆਂ ਨੂੰ 1:24; 1 ਪਤਰਸ 1:6; 1 ਪਤਰਸ 4:12; ਵਿਰਲਾਪ 3:22-23; ਜ਼ਬੂਰ 18:17-19; ਨਹੂਮ 1:7-8; ਰੋਮੀਆਂ ਨੂੰ 8:18; 2 ਤਿਮੋਥਿਉਸ ਨੂੰ 3:10-11; ਇਬਰਾਨੀਆਂ ਨੂੰ 13:6; ਪਰਕਾਸ਼ ਦੀ ਪੋਥੀ 3:10; ਇਬਰਾਨੀਆਂ ਨੂੰ 13:5; ਜ਼ਬੂਰ 23:4; ਯਸਾਯਾਹ 43:2; ਮੱਤੀ 28:20; 2 ਕੁਰਿੰਥੀਆਂ ਨੂੰ 4:9; ਅਫ਼ਸੀਆਂ ਨੂੰ 6:18; ਜ਼ਬੂਰ 35:24; ਜ਼ਬੂਰ 38:15-16; ਜ਼ਬੂਰ 129:5; ਜ਼ਬੂਰ 143:9; ਮੀਕਾਹ 7:7-8; ਲੂਕਾ 6:28; ਲੂਕਾ 18:7-8; 1 ਪਤਰਸ 4:7; 1 ਕੁਰਿੰਥੀਆਂ ਨੂੰ 15:25; ਫ਼ਿਲਿੱਪੀਆਂ ਨੂੰ 3:20-21; 2 ਥੱਸਲੁਨੀਕੀਆਂ ਨੂੰ 1:6-8; ਪਰਕਾਸ਼ ਦੀ ਪੋਥੀ 11:15; ਅਜ਼ਰਾ 6:8; ਜ਼ਬੂਰ 126:1; ਦਾਨੀਏਲ 6:26; ਹੱਜਈ 2:22-23; 2 ਤਿਮੋਥਿਉਸ ਨੂੰ 1:12; ਪਰਕਾਸ਼ ਦੀ ਪੋਥੀ 2:10; ਪਰਕਾਸ਼ ਦੀ ਪੋਥੀ 7:13-17; ਪਰਕਾਸ਼ ਦੀ ਪੋਥੀ 12:11; ਜ਼ਬੂਰ 22:1-18