Monday, February 24, 2014

ਆਤ੍ਮਿਕਤਾ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਆਤ੍ਮਿਕਤਾ
                                                 
ਪੰਜਾਬੀ ਮਸੀਹੀ ਸੰਦੇਸ਼

           

1 ਕੁਰਿੰਥੀਆਂ ਨੂੰ 2:14

14 ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ

 

ਰੋਮੀਆਂ ਨੂੰ 7:14

14 ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ

 

ਯੂਹੰਨਾ 3:5-8

ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ। ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।

 

ਰੋਮੀਆਂ ਨੂੰ 8:11

11 ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉੱਠਾਇਆ ਅਤੇ ਉਹ ਤੁਹਾਡੇ ਸਰੀਰਾਂ ਨੂੰ ਆਪਣੇ ਉਸ ਆਤਮਾ ਰਾਹੀਂ, ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ

 

ਤੀਤੁਸ ਨੂੰ 3:5

ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ

 

1 ਪਤਰਸ 1:3

ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ

 

ਇਬਰਾਨੀਆਂ ਨੂੰ 11:6

ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸ ਨੂੰ ਸੱਚਮੁੱਚ ਲੱਭਣਾ ਚਾਹੁੰਦੇ ਹਨ

 

ਯੂਹੰਨਾ 6:53-58

53 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ54 ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅਖੀਰਲੇ ਦਿਨ ਜਿਉਂਦਾ ਉੱਠਾਵਾਂਗਾ 55 ਮੇਰਾ ਸਰੀਰ ਸੱਚਾ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ 56 ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ

57 ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਵਾਂਗਾ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜਿਉਂਵੇਗਾ 58 ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹੜੀ ਸਾਡੇ ਪੁਰਖਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।

 

ਯੂਹੰਨਾ 14:1

 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ

 

ਯੂਹੰਨਾ 20:31

31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ

 

ਰਸੂਲਾਂ ਦੇ ਕਰਤੱਬ 16:31

31 ਉਨ੍ਹਾਂ ਉਸ ਨੂੰ ਕਿਹਾ, “ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ, ਫ਼ੇਰ ਤੂੰ ਅਤੇ ਉਹ ਸਾਰੇ, ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।

 

ਰੋਮੀਆਂ ਨੂੰ 10:9-10

ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ 10 ਹਾਂ, ਅਸੀਂ ਆਪਣੇ ਦਿਲਾਂ ਨਾਲ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਧਰਮੀ ਬਣਾਏ ਜਾਂਦੇ ਹਾਂ। ਅਸੀਂ ਆਪਣੇ ਖੁਦ ਦੇ ਮੂੰਹਾਂ ਨਾਲ ਐਲਾਨ ਕਰਦੇ ਹਾਂ ਕਿ ਅਸੀਂ ਉਸ ਵਿੱਚ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਬਚਾਏ ਗਏ ਹਾਂ

 

ਜ਼ਬੂਰ 27:8

ਯਹੋਵਾਹ, ਮੈਂ ਤੁਹਾਡੇ ਨਾਲ ਗੱਲਾਂ ਕਰਨੀਆਂ ਚਾਹੁੰਦਾ ਹਾਂ
ਮੈਂ ਆਪਣੇ ਦਿਲ ਦੀਆਂ ਗੱਲਾਂ ਆਖਣੀਆਂ ਚਾਹੁੰਦਾ ਹਾਂ।
    ਮੈਂ ਤੁਹਾਡੇ ਨਾਲ ਗੱਲ ਕਰਨ ਲਈ ਤੁਹਾਡੇ ਸਨਮੁੱਖ ਗਿਆ ਹਾਂ

 

ਜ਼ਬੂਰ 119:2

ਜਿਹੜੇ ਲੋਕ ਯਹੋਵਾਹ ਦੇ ਕਰਾਰ ਨੂੰ ਮੰਨਦੇ ਹਨ ਉਹ ਖੁਸ਼ ਹਨ
    ਉਹ ਸਲਾਹ ਲਈ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ ਪੁੱਛਦੇ ਹਨ

 

ਜ਼ਬੂਰ 143:5-6

ਪਰ ਮੈਂ ਉਹ ਗੱਲਾਂ ਯਾਦ ਕਰਦਾ ਹਾਂ, ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ
    ਮੈਂ ਉਨ੍ਹਾਂ ਬਹੁਤ ਸਾਰੀਆਂ ਗੱਲਾਂ ਬਾਰੇ ਸੋਚ ਰਿਹਾ ਹਾਂ ਜਿਹੜੀਆਂ ਤੁਸਾਂ ਕੀਤੀਆਂ ਸਨ।
    ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੀਆਂ ਤੁਸਾਂ ਆਪਣੀ ਮਹਾਨ ਸ਼ਕਤੀ ਨਾਲ ਕੀਤੀਆਂ ਸਨ!
ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ
    ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
    ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ

 

ਫ਼ਿਲਿੱਪੀਆਂ ਨੂੰ 3:10-14

10 ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸ ਨੂੰ ਮੌਤ ਤੋਂ ਜਿਵਾਲਿਆ ਹੈ। ਮੈਂ ਮਸੀਹ ਦੇ ਦੁੱਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ 11 ਇਸ ਤਰ੍ਹਾਂ, ਮੈਨੂੰ ਉਮੀਦ ਹੈ ਕਿ ਕਿਵੇਂ ਵੀ ਮੈਂ ਉਨ੍ਹਾਂ ਵਿੱਚੋਂ ਹੋ ਸੱਕਦਾ ਹਾਂ ਜੋ ਮੌਤ ਤੋਂ ਜਿਵਾਲੇ ਜਾਣਗੇ

ਟੀਚੇ ਉੱਪਰ ਪਹੁੰਚਣ ਦਾ ਜਤਨ

12 ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ। 13 ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ 14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ

 

ਰੋਮੀਆਂ ਨੂੰ 8:5-9

ਜਿਹੜੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹੜੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵੱਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇੱਕ ਨਹੀਂ ਉਹ ਮਨੁੱਖ ਜਿਹੜੇ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦੇ

ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ

 

ਰੋਮੀਆਂ ਨੂੰ 8:12-13

12 ਇਸ ਲਈ, ਮੇਰੇ ਭਰਾਵੋ ਅਤੇ ਭੈਣੋ, ਸਾਨੂੰ ਆਪਣੇ ਪਾਪੀ ਸੁਭਾਅ ਦੇ ਵਸ ਨਹੀਂ ਹੋਣਾ ਚਾਹੀਦਾ। ਅਤੇ ਸਾਨੂੰ ਆਪਣੇ ਪਾਪੀ ਸੁਭਾਅ ਦੀਆਂ ਇੱਛਾਵਾਂ ਅਨੁਸਾਰ ਜਿਉਣਾ ਨਹੀਂ ਚਾਹੀਦਾ 13 ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ

 

ਗਲਾਤੀਆਂ ਨੂੰ 5:16-17

16 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ। 17 ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ

 

ਅਫ਼ਸੀਆਂ ਨੂੰ 5:18

18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ

ਹੋਵੇ

 

2 ਕੁਰਿੰਥੀਆਂ ਨੂੰ 3:18

18 ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ

 

ਰੋਮੀਆਂ ਨੂੰ 8:29

29 ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ

 

1 ਯੂਹੰਨਾ 3:2-3

ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸ ਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁੱਧ ਬਣਾ ਲੈਂਦਾ ਹੈ

ਰੋਮੀਆਂ ਨੂੰ 8:14-16

14 ਪਰਮੇਸ਼ੁਰ ਦੀ ਸੱਚੀ ਔਲਾਦ ਉਹੀ ਹਨ ਜੋ ਪਰਮੇਸ਼ੁਰ ਦੇ ਆਤਮਾ ਦੇ ਮਗਰ ਚੱਲਦੇ ਹਨ 15 ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹੜਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਅੱਬਾ, ਪਿਆਰੇ ਪਿਤਾ। 16 ਅਤੇ ਉਹ ਆਤਮਾ ਆਪੇ ਹੀ ਸਾਡੇ ਆਤਮਾ ਨਾਲ ਜੁੜ ਜਾਂਦਾ ਹੈ ਅਤੇ ਤਸਦੀਕ ਕਰਦਾ ਹੈ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ

 

ਗਲਾਤੀਆਂ ਨੂੰ 4:6

ਤੁਸੀਂ ਪਰਮੇਸ਼ੁਰ ਦੇ ਬੱਚੇ ਹੋ ਉਸੇ ਲਈ ਪਰਮੇਸ਼ੁਰ ਨੇ ਸਾਡੇ ਹਿਰਦਿਆਂ ਵਿੱਚ ਆਪਣੇ ਪੁੱਤਰ ਦੇ ਆਤਮਾ ਨੂੰ ਘੱਲਿਆ। ਆਤਮਾ ਕੁਰਲਾਉਂਦਾ ਹੈ, “ਅੱਬਾ, ਪਿਆਰੇ ਪਿਤਾ।

 

ਗਲਾਤੀਆਂ ਨੂੰ 5:22-23

22 ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ, 23 ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹੜਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸੱਕਦਾ ਹੈ

 

ਮੱਤੀ 7:17

17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ

 

ਯੂਹੰਨਾ 15:5-8

ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸੱਕਦੇ ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਦੀ ਤਰ੍ਹਾਂ ਹੈ ਜੋ ਕਿ ਬਾਹਰ ਸੁੱਟਿਆ ਗਿਆ ਹੈ। ਅਤੇ ਸੁੱਕ ਗਿਆ ਹੈ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿੱਚ ਸੁੱਟ ਦਿੰਦੇ ਹਨ ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿੱਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ ਤੁਹਾਨੂੰ ਵੱਧੇਰੇ ਫ਼ਲ ਪੈਦਾ ਕਰਨੇ ਚਾਹੀਦੇ ਹਨ ਅਤੇ ਸਾਬਿਤ ਕਰੋ ਕਿ ਤੁਸੀਂ ਮੇਰੇ ਚੇਲੇ ਹੋ। ਇਸ ਰਾਹੀਂ ਮੇਰੇ ਪਿਤਾ ਦੀ ਮਹਿਮਾ ਹੋਵੇਗੀ

 

ਰੋਮੀਆਂ ਨੂੰ 14:17

17 ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ

 

ਅਫ਼ਸੀਆਂ ਨੂੰ 5:8-9

ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ

1 ਯੂਹੰਨਾ 4:7

ਪਿਆਰੇ ਮਿੱਤਰੋ, ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹੜਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ

 

ਯੂਹੰਨਾ 13:34-35

34 ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ 35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।

 

1 ਕੁਰਿੰਥੀਆਂ ਨੂੰ 13:1-4

ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ। ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ

ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ

 

ਕੁਲੁੱਸੀਆਂ ਨੂੰ 3:12

ਤੁਹਾਡਾ ਨਵਾਂ ਜੀਵਨ ਇੱਕ ਦੂਸਰੇ ਨਾਲ

12 ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ

 

1 ਕੁਰਿੰਥੀਆਂ ਨੂੰ 3:1-3

ਮਨੁੱਖਾਂ ਦਾ ਅਨੁਸਰਣ ਕਰਨਾ ਗਲਤ ਹੈ

 ਭਰਾਵੋ ਅਤੇ ਭੈਣੋ ਪਹਿਲਾਂ ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਹੀਂ ਸੀ ਕਰ ਸੱਕਦਾ ਜਿਵੇਂ ਮੈਂ ਆਤਮਕ ਲੋਕਾਂ ਨਾਲ ਗੱਲਾਂ ਕਰਦਾ ਹਾਂ। ਮੈਨੂੰ ਤੁਹਾਡੇ ਨਾਲ ਇਵੇਂ ਗੱਲ ਕਰਨੀ ਪੈਂਦੀ ਸੀ ਜਿਵੇਂ ਮੈਂ ਦੁਨਿਆਵੀ ਲੋਕਾਂ ਨਾਲ ਗੱਲ ਕਰ ਰਿਹਾ ਹੋਵਾਂਜਿਵੇਂ ਕਿ ਮਸੀਹ ਦੇ ਰਾਹ ਉੱਤੇ ਤੁਸੀਂ ਨਿਆਣੇ ਹੋਵੋ। ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਉਹ ਦੁੱਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੋ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ ਤੁਸੀਂ ਹਾਲੇ ਵੀ ਆਤਮਕ ਲੋਕ ਨਹੀਂ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗੜ੍ਹੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਲੋਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ

 

1 ਕੁਰਿੰਥੀਆਂ ਨੂੰ 14:20

20 ਭਰਾਵੋ ਅਤੇ ਭੈਣੋ, ਮੈਂ ਬੱਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬੱਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ

 

ਇਬਰਾਨੀਆਂ ਨੂੰ 5:13-14

13 ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ 14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ

 

ਗਲਾਤੀਆਂ ਨੂੰ 6:1

ਇੱਕ ਦੂਸਰੇ ਦੀ ਸਹਾਇਤਾ ਕਰੋ

 ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ

ਰੋਮੀਆਂ ਨੂੰ 14:1-3

ਦੂਜੇ ਲੋਕਾਂ ਦੀ ਨਿੰਦਿਆ ਨਾ ਕਰੋ

 ਉਹ ਮਨੁੱਖ ਜਿਹੜਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸ ਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸ ਦੇ ਅਲੱਗ ਵਿੱਚਾਰਾਂ ਬਾਰੇ ਬਹਿਸ ਕਰੋ। ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸੱਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸ ਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ

 

1 ਕੁਰਿੰਥੀਆਂ ਨੂੰ 8:9-13

ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਵਿਸ਼ਵਾਸ ਪੱਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸੱਕਦੀ ਹੈ 10 ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਵਿਸ਼ਵਾਸ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉੱਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸ ਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਮਾਸ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸ ਨੂੰ ਗਲਤ ਸਮਝਦਾ ਹੈ 11 ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸੱਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ 12 ਜਦੋਂ ਤੁਸੀਂ ਮਸੀਹ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਤੋਂ ਕੁਝ ਅਜਿਹਾ ਕਰਾਉਣ ਦਾ ਕਾਰਣ ਬਨਦੇ ਹੋ ਜੋ ਉਹ ਸੋਚਦੇ ਹਨ ਕਿ ਗਲਤ ਹੈ, ਤੁਸੀਂ ਉਨ੍ਹਾਂ ਦੇ ਖਿਲਾਫ਼ ਪਾਪ ਕਰ ਰਹੇ ਹੋ ਅਤੇ ਤੁਸੀਂ ਉਨ੍ਹਾਂ ਨੂੰ ਸੱਟ ਮਾਰ ਰਹੇ ਹੋ। ਫ਼ੇਰ ਤੁਸੀਂ ਵੀ ਮਸੀਹ ਦੇ ਖਿਲਾਫ਼ ਪਾਪ ਕਰ ਰਹੇ ਹੋ 13 ਇਸ ਲਈ ਜਿਹੜਾ ਭੋਜਨ ਖਾਕੇ ਮੈਂ ਆਪਣੇ ਭਰਾ ਨੂੰ ਗੁਨਾਹ ਵਿੱਚ ਡੇਗਦਾ ਹਾਂ, ਮੈਂ ਫ਼ੇਰ ਕਦੇ ਵੀ ਮਾਸ ਨਹੀਂ ਖਾਵਾਂਗਾ। ਮੈਂ ਮਾਸ ਖਾਣਾ ਬੰਦ ਕਰ ਦਿਆਂਗਾ ਤਾਂ ਕਿ ਮੈਂ ਆਪਣੇ ਭਰਾ ਅਤੇ ਭੈਣ ਨੂੰ ਪਾਪ ਵਿੱਚ ਨਹੀਂ ਡਿੱਗਣ ਦੇਵਾਂਗਾ

 

1 ਕੁਰਿੰਥੀਆਂ ਨੂੰ 2:9-13

ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ;

ਕਿਸੇ ਅੱਖ ਨੇ ਨਹੀਂ ਦੇਖਿਆ,
    ਕਿਸੇ ਕੰਨ ਨੇ ਨਹੀਂ ਸੁਣਿਆ,
ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ
    ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।
10 ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਮਝਾਈਆਂ ਹਨ
ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਭੇਤਾਂ ਨੂੰ ਵੀ। 11 ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿੱਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਬਾਰੇ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿੱਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿੱਚਾਰਾਂ ਨੂੰ ਜਾਣਦਾ ਹੈ 12 ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸੱਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ
13 ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿੱਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ

ਯੂਹੰਨਾ 14:17

17 ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸ ਨੂੰ ਪ੍ਰਾਪਤ ਨਹੀਂ ਕਰ ਸੱਕਦੀ। ਕਿਉਂ ਕਿ ਜਗਤ ਨੇ ਨਾ ਉਸ ਨੂੰ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੂੰ ਉਸ ਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ

 

ਯੂਹੰਨਾ 16:13-15

13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ 14 ਸਚਿਆਈ ਦਾ ਆਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ 15 ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ

 

1 ਕੁਰਿੰਥੀਆਂ ਨੂੰ 2:15-16

15 ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਆਂੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰੱਖ ਸੱਕਦੇ

16 ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ?
    ਕੌਣ ਪ੍ਰਭੂ ਨੂੰ ਦੱਸ ਸੱਕਦਾ ਹੈ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ?
ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ

 

ਤੀਤੁਸ ਨੂੰ 2:12

12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ

ਰੋਮੀਆਂ ਨੂੰ 12:1-2

ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ

 ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ। ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ

 

1 ਕੁਰਿੰਥੀਆਂ ਨੂੰ 6:19-20

19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ 20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ

 

ਗਲਾਤੀਆਂ ਨੂੰ 5:24

24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ

 

ਕੁਲੁੱਸੀਆਂ ਨੂੰ 3:1-2

ਤੁਹਾਡਾ ਮਸੀਹ ਦੇ ਨਮਿੱਤ ਨਵਾਂ ਜੀਵਨ

 ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ। ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ

ਯੂਹੰਨਾ 15:10


10 ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸ ਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਸਥਿਰ ਰਹੋਂਗੇ




1 ਕੁਰਿੰਥੀਆਂ ਨੂੰ 2:14; ਰੋਮੀਆਂ ਨੂੰ 7:14; ਯੂਹੰਨਾ 3:5-8; ਰੋਮੀਆਂ ਨੂੰ 8:11; ਤੀਤੁਸ ਨੂੰ 3:5; 1 ਪਤਰਸ 1:3; ਇਬਰਾਨੀਆਂ ਨੂੰ 11:6; ਯੂਹੰਨਾ 6:53-58; ਯੂਹੰਨਾ 14:1; ਯੂਹੰਨਾ 20:31; ਰਸੂਲਾਂ ਦੇ ਕਰਤੱਬ 16:31; ਰੋਮੀਆਂ ਨੂੰ 10:9-10; ਜ਼ਬੂਰ 27:8; ਜ਼ਬੂਰ 119:2; ਜ਼ਬੂਰ 143:5-6; ਫ਼ਿਲਿੱਪੀਆਂ ਨੂੰ 3:10-14; ਰੋਮੀਆਂ ਨੂੰ 8:5-9; ਰੋਮੀਆਂ ਨੂੰ 8:12-13; ਗਲਾਤੀਆਂ ਨੂੰ 5:16-17; ਅਫ਼ਸੀਆਂ ਨੂੰ 5:18; 2 ਕੁਰਿੰਥੀਆਂ ਨੂੰ 3:18; ਰੋਮੀਆਂ ਨੂੰ 8:29; 1 ਯੂਹੰਨਾ 3:2-3; ਰੋਮੀਆਂ ਨੂੰ 8:14-16; ਗਲਾਤੀਆਂ ਨੂੰ 4:6; ਗਲਾਤੀਆਂ ਨੂੰ 5:22-23; ਮੱਤੀ 7:17; ਯੂਹੰਨਾ 15:5-8; ਰੋਮੀਆਂ ਨੂੰ 14:17; ਅਫ਼ਸੀਆਂ ਨੂੰ 5:8-9; 1 ਯੂਹੰਨਾ 4:7; ਯੂਹੰਨਾ 13:34-35; 1 ਕੁਰਿੰਥੀਆਂ ਨੂੰ 13:1-4; ਕੁਲੁੱਸੀਆਂ ਨੂੰ 3:12; 1 ਕੁਰਿੰਥੀਆਂ ਨੂੰ 3:1-3; 1 ਕੁਰਿੰਥੀਆਂ ਨੂੰ 14:20; ਇਬਰਾਨੀਆਂ ਨੂੰ 5:13-14; ਗਲਾਤੀਆਂ ਨੂੰ 6:1; ਰੋਮੀਆਂ ਨੂੰ 14:1-3; 1 ਕੁਰਿੰਥੀਆਂ ਨੂੰ 8:9-13; 1 ਕੁਰਿੰਥੀਆਂ ਨੂੰ 2:9-13; ਯੂਹੰਨਾ 14:17; ਯੂਹੰਨਾ 16:13-15; 1 ਕੁਰਿੰਥੀਆਂ ਨੂੰ 2:15-16; ਤੀਤੁਸ ਨੂੰ 2:12; ਰੋਮੀਆਂ ਨੂੰ 12:1-2; 1 ਕੁਰਿੰਥੀਆਂ ਨੂੰ 6:19-20; ਗਲਾਤੀਆਂ ਨੂੰ 5:24; ਕੁਲੁੱਸੀਆਂ ਨੂੰ 3:1-2; ਯੂਹੰਨਾ 15:10