Monday, February 24, 2014

ਆਤਮਕ ਸੁੰਨਤ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸੁੰਨਤ
                                         
ਪੰਜਾਬੀ ਮਸੀਹੀ ਸੰਦੇਸ਼

ਅਫ਼ਸੀਆਂ ਨੂੰ 1:13

13 ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿੱਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸ ਨੇ ਵਾਇਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ

 

ਬਿਵਸਥਾ ਸਾਰ 30:6

ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦਿਲਾ ਅਤੇ ਤੁਹਾਡੇ ਬੱਚਿਆਂ ਦੇ ਦਿਲਾ ਦੀ ਸੁੰਨਤ ਕਰੇਗਾ। ਫ਼ੇਰ ਤੁਸੀਂ ਆਪਣੇ ਯਹੋਵਾਹ ਨੂੰ ਤਹੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ!

 

ਯਿਰਮਿਯਾਹ 4:4

ਯਹੋਵਾਹ ਦੇ ਬੰਦੇ ਬਣ ਜਾਓ।     
    ਆਪਣੇ ਦਿਲਾਂ ਨੂੰ ਬਦਲ ਦਿਓ!
ਯਹੂਦਾਹ ਦੇ ਬੰਦਿਓ ਅਤੇ ਯਰੂਸ਼ਲਮ ਦੇ ਲੋਕੋ, ਜੇ ਤੁਸੀਂ ਨਹੀਂ ਬਦਲੋਁਗੇ ਤਾਂ
    ਮੈਂ ਬਹੁਤ ਕਹਿਰਵਾਨ ਹੋ ਜਾਵਾਂਗਾ।
ਮੇਰਾ ਕਹਿਰ ਅੱਗ ਵਾਂਗ, ਤੇਜ਼ੀ ਨਾਲ ਫ਼ੈਲ ਜਾਵੇਗਾ,
    ਅਤੇ ਮੇਰਾ ਕਹਿਰ ਤੁਹਾਨੂੰ ਸਾੜ ਕੇ ਸੁਆਹ ਕਰ ਦੇਵੇਗਾ।
ਅਤੇ ਉਸ ਅੱਗ ਨੂੰ ਕੋਈ ਵੀ ਨਹੀਂ ਬੁਝਾ ਸੱਕੇਗਾ।
    ਇਹ ਕਿਉਂ ਵਾਪਰੇਗਾ? ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ।

 

ਰੋਮੀਆਂ ਨੂੰ 2:28-29

28 ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ 29 ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸ ਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ

 

ਰੋਮੀਆਂ ਨੂੰ 2:25-27

25 ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ 26 ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ 27 ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋੜਦੇ ਹੋ। ਸੋ ਜਿਹੜੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ

 

1 ਕੁਰਿੰਥੀਆਂ ਨੂੰ 7:19

19 ਇਸ ਗੱਲ ਦਾ ਕੋਈ ਮਹੱਤਵ ਨਹੀਂ ਕਿ ਕਿਸੇ ਬੰਦੇ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਤਾਂ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਹੈ

 

ਗਲਾਤੀਆਂ ਨੂੰ 5:6

ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ

 

ਰੋਮੀਆਂ ਨੂੰ 3:30

30 ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ

 

ਗਲਾਤੀਆਂ ਨੂੰ 3:6

ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ।ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸ ਨੇ ਅਬਰਾਹਾਮ ਨੂੰ ਧਰਮੀ ਬਣਾਇਆ। 

ਉਤਪਤ 15:6

ਅਬਰਾਮ ਨੇ ਯਹੋਵਾਹ ਵਿੱਚ ਯਕੀਨ ਕੀਤਾ ਅਤੇ ਉਸ ਨੇ ਉਸ ਨੂੰ ਭਰੋਸਾ ਕਰਨ ਦੇ ਯੋਗ ਮੰਨਿਆ

 

ਰੋਮੀਆਂ ਨੂੰ 4:9-12

ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਵਿਸ਼ਵਾਸ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਵਿਸ਼ਵਾਸ ਨੇ ਉਸ ਨੂੰ ਧਰਮੀ ਬਣਾਇਆ 10 ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸ ਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ 11 ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ 12 ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹੜੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇੱਕਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸ ਨੂੰ ਉਹ ਮੰਨਦੇ ਹਨ ਜਿਹੜੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ

 

ਰੋਮੀਆਂ ਨੂੰ 3:1-2

 ਇਸ ਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵੱਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ? ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ

 

ਰਸੂਲਾਂ ਦੇ ਕਰਤੱਬ 15:1-19

 ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸੱਕੋਂਗੇ।ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿੜ੍ਹਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ

ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪਰਮੇਸ਼ੁਰ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖੜੋ ਕੇ ਕਿਹਾ, “ਗੈਰ-ਯਹੂਦੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਸਤੋਂ ਬਾਅਦ ਰਸੂਲ ਅਤੇ ਬਜ਼ੁਰਗ ਇਸ ਸਮੱਸਿਆ ਬਾਰੇ ਸੋਚਣ ਲਈ ਇੱਕਤਰ ਹੋਏ ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ਖਬਰੀ ਨੂੰ ਸੁਣ ਸੱਕਣ ਅਤੇ ਨਿਹਚਾ ਕਰਨ ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸ ਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁੱਧ ਕਰ ਦਿੱਤੇ 10 ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸੱਕਦੇ 11 ਨਹੀਂ। ਸਾਨੂੰ ਵਿਸ਼ਵਾਸ ਹੈ ਕਿ ਅਸੀਂ ਅਤੇ ਇਹ ਲੋਕ ਪ੍ਰਭੂ ਯਿਸੂ ਦੀ ਕਿਰਪਾ ਰਾਹੀਂ ਬਚਾਏ ਜਾਵਾਂਗੇ।
12 ਤਦ ਸਾਰੀ ਮੰਡਲੀ ਚੁੱਪ ਹੋ ਗਈ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ 13 ਜਦੋਂ ਪੌਲੁਸ ਅਤੇ ਬਰਨਬਾਸ ਬੋਲ ਹਟੇ ਤਾਂ ਯਾਕੂਬ ਅੱਗੋ ਕਹਿਣ ਲੱਗਾ, “ਮੇਰੇ ਭਰਾਵੋ। ਮੇਰੀ ਗੱਲ ਸੁਣੋ 14 ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ 15 ਨਬੀਆਂ ਦੇ ਬਚਨ ਵੀ ਇਸ ਗੱਲ ਨੂੰ ਮੰਨਦੇ ਹਨ ਕਿ:
16 ਇਸਤੋਂ ਬਾਅਦ ਮੈਂ ਮੁੜ ਆਵਾਂਗਾ
    ਅਤੇ ਫ਼ੇਰ ਦਾਊਦ ਦੇ ਡਿੱਗੇ-ਢਠੇ
    ਘਰ ਨੂੰ ਉਸਾਰਾਂਗਾ।
ਮੈਂ ਉਸ ਦੇ ਘਰ ਦੇ ਮਲ੍ਹਬੇ ਨੂੰ ਮੁੜ ਤੋਂ ਉਸਾਰਾਂਗਾ।
    ਮੈਂ ਮੁੜ ਉਸਦਾ ਘਰ ਨਵਾਂ ਬਣਾਵਾਂਗਾ।
17 ਫ਼ਿਰ ਹੋਰ ਸਾਰੇ ਲੋਕਾਂ ਪ੍ਰਭੂ ਪਰਮੇਸ਼ੁਰ ਵੱਲ ਵੇਖਣਗੇ
    ਹੋਰਨਾ ਪਰਾਈਆਂ ਕੌਮਾਂ ਦੇ ਲੋਕ ਵੀ ਮੇਰੇ ਨਾਲ ਸੰਬੰਧਿਤ ਹਨ।
ਪ੍ਰਭੂ ਜੋ ਇਹ ਸਭ ਗੱਲਾਂ ਕਰਦਾ ਹੈ,
    ਇਹ ਆਖਦਾ ਹੈ।
18 ਇਹ ਸਭ ਗੱਲਾਂ ਮੁਢ ਤੋਂ ਹੀ ਜਾਣੀਆਂ ਹੋਈਆਂ ਹਨ।
19 ਇਸ ਲਈ, ਮੇਰਾ ਖਿਆਲ ਹੈ ਕਿ ਤੁਹਾਨੂੰ ਗੈਰ-ਯਹੂਦੀ ਭਰਾਵਾਂ ਨੂੰ ਨਹੀਂ ਸਤਾਉਣਾ ਚਾਹੀਦਾ, ਜੋ ਪਰਮੇਸ਼ੁਰ ਵੱਲ ਮੁੜ ਪਏ ਹਨ

 

ਰਸੂਲਾਂ ਦੇ ਕਰਤੱਬ 11:1-3

 ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ। ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ, ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।

 

ਰਸੂਲਾਂ ਦੇ ਕਰਤੱਬ 10:44-46

44 ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ। 45 ਯਹੂਦੀ ਚੇਲੇ ਜਿਹੜੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਹਾਇਆ ਗਿਆ ਸੀ 46 ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਸੁਣਿਆ ਸੀ। ਤਦ ਪਤਰਸ ਨੇ ਆਖਿਆ,

 

ਰਸੂਲਾਂ ਦੇ ਕਰਤੱਬ 10:34

34 ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ

 

ਗਲਾਤੀਆਂ ਨੂੰ 2:11-16

11 ਪਤਰਸ ਅੰਤਾਕਿਯਾ ਵਿੱਚ ਆਇਆ। ਉਸ ਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਹਮਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂ ਕਿ ਉਹ ਗਲਤ ਸੀ। 12 ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ 13 ਇਸ ਲਈ ਪਤਰਸ ਪੱਖੰਡੀ ਸੀ। ਹੋਰ ਯਹੂਦੀ ਵਿਸ਼ਵਾਸੀ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ 14 ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈਂ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?

15 ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ 16 ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ

 

ਗਲਾਤੀਆਂ ਨੂੰ 5:1-6

 ਹੁਣ ਤੁਸੀਂ ਆਜ਼ਾਦ ਹੋ। ਮਸੀਹ ਨੇ ਸਾਨੂੰ ਆਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁੜ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ। ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ ਅਸੀਂ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਤੇ ਅਸੀਂ ਆਤਮਾ ਰਾਹੀਂ ਸਾਨੂੰ ਦਿੱਤੀ ਜਾਣ ਵਾਲੀ ਉਸ ਉਮੀਦ ਦਾ ਇੰਤਜ਼ਾਰ ਕਰ ਰਹੇ ਹਾਂਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ

 

ਗਲਾਤੀਆਂ ਨੂੰ 2:3-5

3-4 ਮੇਰੇ ਨਾਲ ਤੀਤੁਸ ਵੀ ਸੀ। ਤੀਤੁਸ ਇੱਕ ਯੂਨਾਨੀ ਹੈ। ਪਰ ਇਨ੍ਹਾਂ ਆਗੂਆਂ ਨੇ ਤੀਤੁਸ ਨੂੰ ਵੀ ਸੁੰਨਤ ਕਰਨ ਤੇ ਮਜਬੂਰ ਨਹੀਂ ਕੀਤਾ। ਇਨ੍ਹਾਂ ਗੱਲਾਂ ਬਾਰੇ ਗੱਲ ਕਰਨੀ ਸਾਡੇ ਲਈ ਜ਼ਰੂਰੀ ਹੈ ਕਿਉਂ ਕਿ ਕੁਝ ਨਕਲੀ ਭਰਾ ਚੋਰੀ ਛੁੱਪੇ ਸਾਡੇ ਸਮੂਹ ਅੰਦਰ ਵੜੇ ਸਨ। ਉਹ ਜਸੂਸਾਂ ਦੀ ਤਰ੍ਹਾਂ ਮਸੀਹ ਯਿਸੂ ਵਿੱਚ ਸਾਡੀ ਸੁਤੰਤਰਤਾ ਬਾਰੇ ਜਾਣ ਗਏ ਸਨ ਪਰ ਅਸੀਂ ਆਪਣੇ ਆਪ ਨੂੰ ਇੱਕ ਘੜੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ

 

ਗਲਾਤੀਆਂ ਨੂੰ 3:14

14 ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸੱਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸੱਕੀਏ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। ਇਹ ਵਾਇਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ

 

ਗਲਾਤੀਆਂ ਨੂੰ 5:7-12

ਤੁਸੀਂ ਬੜੀ ਚੰਗੀ ਦੌੜ, ਦੌੜ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ? ਇਸ ਤਰ੍ਹਾਂ ਦੀ ਪ੍ਰੇਰਣਾ ਉਸ ਇੱਕ ਵੱਲੋਂ ਨਹੀਂ ਆਉਂਦੀ ਜਿਸਨੇ ਤੁਹਾਨੂੰ ਚੁਣਿਆ ਹੈ ਹੁਸ਼ਿਆਰ ਰਹੋ।ਬੱਸ ਥੋੜਾ ਜਿਹਾ ਖਮੀਰ ਆਟੇ ਦੀ ਪੂਰੀ ਤੌਣ ਨੂੰ ਉਭਾਰ ਦਿੰਦਾ ਹੈ। 10 ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵੱਖਰੇ ਵਿੱਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ

11 ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿੱਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮੱਸਿਆ ਪੈਦਾ ਨਾ ਹੋਈ ਹੁੰਦੀ 12 ਮੇਰੀ ਖਾਹਿਸ਼ ਹੈ ਜਿਹੜੇ ਲੋਕ ਤੁਹਾਨੂੰ ਪਰੇਸ਼ਾਨ ਕਰਦੇ ਹਨ ਆਪਣੀ ਸੁੰਨਤ ਦੇ ਨਾਲ ਖੱਸੀ ਹੋਣ ਨੂੰ ਵੀ ਸ਼ਾਮਿਲ ਕਰ ਲੈਣ

 

ਗਲਾਤੀਆਂ ਨੂੰ 6:12-13

12 ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੋ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ 13 ਜਿਹੜੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸੱਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ

 

ਫ਼ਿਲਿੱਪੀਆਂ ਨੂੰ 3:2-3

ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹੜੇ ਬਦਕਾਰੀ ਕਰਦੇ ਹਨ। ਉਹ ਕੁੱਤਿਆਂ ਵਰਗੇ ਹਨ। ਉਹ ਸੁੰਨਤ ਦੀ ਮੰਗ ਕਰਦੇ ਹਨ ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ

 

ਤੀਤੁਸ ਨੂੰ 1:10-11

10 ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ 11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ

 

ਕੁਲੁੱਸੀਆਂ ਨੂੰ 2:11-12

11 ਮਸੀਹ ਦੇ ਨਮਿੱਤ ਤੁਸੀਂ ਵੱਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ 12 ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ

 

ਰੋਮੀਆਂ ਨੂੰ 4:11

11 ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ

 

2 ਕੁਰਿੰਥੀਆਂ ਨੂੰ 1:21-22

21 ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ 22 ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ

 

ਅਫ਼ਸੀਆਂ ਨੂੰ 1:13

13 ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿੱਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸ ਨੇ ਵਾਇਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ

 


ਅਫ਼ਸੀਆਂ ਨੂੰ 1:13; ਬਿਵਸਥਾ ਸਾਰ 30:6; ਯਿਰਮਿਯਾਹ 4:4; ਰੋਮੀਆਂ ਨੂੰ 2:28-29; ਰੋਮੀਆਂ ਨੂੰ 2:25-27; 1 ਕੁਰਿੰਥੀਆਂ ਨੂੰ 7:19; ਗਲਾਤੀਆਂ ਨੂੰ 5:6; ਰੋਮੀਆਂ ਨੂੰ 3:30; ਗਲਾਤੀਆਂ ਨੂੰ 3:6; ਉਤਪਤ 15:6; ਰੋਮੀਆਂ ਨੂੰ 4:9-12; ਰੋਮੀਆਂ ਨੂੰ 3:1-2; ਰਸੂਲਾਂ ਦੇ ਕਰਤੱਬ 15:1-19; ਰਸੂਲਾਂ ਦੇ ਕਰਤੱਬ 11:1-3; ਰਸੂਲਾਂ ਦੇ ਕਰਤੱਬ 10:44-46; ਰਸੂਲਾਂ ਦੇ ਕਰਤੱਬ 10:34; ਗਲਾਤੀਆਂ ਨੂੰ 2:11-16; ਗਲਾਤੀਆਂ ਨੂੰ 5:1-6; ਗਲਾਤੀਆਂ ਨੂੰ 2:3-5; ਗਲਾਤੀਆਂ ਨੂੰ 3:14; ਗਲਾਤੀਆਂ ਨੂੰ 5:7-12; ਗਲਾਤੀਆਂ ਨੂੰ 6:12-13; ਫ਼ਿਲਿੱਪੀਆਂ ਨੂੰ 3:2-3; ਤੀਤੁਸ ਨੂੰ 1:10-11; ਕੁਲੁੱਸੀਆਂ ਨੂੰ 2:11-12; ਰੋਮੀਆਂ ਨੂੰ 4:11; 2 ਕੁਰਿੰਥੀਆਂ ਨੂੰ 1:21-22; ਅਫ਼ਸੀਆਂ ਨੂੰ 1:13