Saturday, February 15, 2014

ਮੁਸੀਬਤਾਂ ਤੋਂ ਸੁਰੱਖਿਆ

                                    ਬਾਈਬਲ ਦੇ ਕੁਝ ਵਚਨ ਵਿਸ਼ਾ : ਮੁਸੀਬਤਾਂ ਤੋਂ ਸੁਰੱਖਿਆ

                                                       ਪੰਜਾਬੀ ਮਸੀਹੀ ਸੰਦੇਸ਼                         

 ਜ਼ਬੂਰ 121:8

ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ
    ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ

 

ਜ਼ਬੂਰ 34:17-19

17 ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ
    ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।
18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ
    ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।
19 ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ
    ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ


ਜ਼ਬੂਰ 91:11

11 ਪਰਮੇਸ਼ੁਰ ਤੁਹਾਡੇ ਲਈ ਆਪਣੇ ਦੂਤਾਂ ਨੂੰ ਆਦੇਸ਼ ਕਰੇਗਾ ਅਤੇ ਤੁਸੀਂ ਜਿੱਥੇ ਵੀ ਜਾਵੋਂਗੇ ਉਹ ਤੁਹਾਡੀ ਹਰ ਥਾਂ ਰੱਖਿਆ ਕਰਨਗੇ

 

ਜ਼ਬੂਰ 32:7

ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ
    ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ।
ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ।
    ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ

 

ਜ਼ਬੂਰ 23:4

ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ
    ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ।
    ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ
    ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ

ਜ਼ਬੂਰ 91:1

ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸੱਕਦੇ ਹੋ
    ਤੁਸੀਂ ਸੁਰੱਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸੱਕਦੇ ਹੋ

 

ਜ਼ਬੂਰ 34:7

ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ
    ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ

ਜ਼ਬੂਰ 121:8; ਜ਼ਬੂਰ 34:17-19; ਜ਼ਬੂਰ 91:11; ਜ਼ਬੂਰ 32:7; ਜ਼ਬੂਰ 23:4; ਜ਼ਬੂਰ 91:1; ਜ਼ਬੂਰ 34:7