Thursday, February 20, 2014

ਸੱਚ ਬੋਲਣਾ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਸੱਚ ਬੋਲਣਾ
                                                 
ਪੰਜਾਬੀ ਮਸੀਹੀ ਸੰਦੇਸ਼

ਅਫ਼ਸੀਆਂ ਨੂੰ 4:15

15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ

 

ਜ਼ਕਰਯਾਹ 8:16

16 ਪਰ ਤੁਸੀਂ ਇਹ ਕੰਮ ਅਵੱਸ਼ ਕਰੋ! ਆਪਣੇ ਗੁਆਂਢੀਆਂ ਨਾਲ ਸੱਚੇ ਰਹੋ। ਜਦੋਂ ਵੀ ਤੁਸੀਂ ਆਪਣੇ ਨਗਰ ਕੋਈ ਫ਼ੈਸਲਾ ਲਵੋ ਤਾਂ ਉਹ ਕੰਮ ਕਰੋ ਜਿਹੜੇ ਤੁਹਾਡੇ ਨਗਰ ਦੇ ਹਿਤ੍ਤ ਵਿੱਚ ਅਤੇ ਅਮਨ ਬਹਾਲ ਕਰਨ ਵਾਲੇ ਹੋਣ

 

ਅਫ਼ਸੀਆਂ ਨੂੰ 4:25

25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ।ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ [a] ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ

 

ਕਹਾਉਤਾਂ 12:17

17 ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ

 

ਜ਼ਬੂਰ 15:2

ਸਿਰਫ਼ ਉਹੀ ਲੋਕ ਜਿਹੜੇ ਸ਼ੁੱਧ ਜੀਵਨ ਜਿਉਂਦੇ ਅਤੇ ਮਦਦ ਦਾ ਅਮਲ ਦਰਸਾਵੇ,
    ਅਤੇ ਜਿਹੜੇ ਦਿਲੋਂ ਅਤੇ ਮਨੋਂ ਸੱਚ ਬੋਲਦੇ ਹਨ

 

ਕਹਾਉਤਾਂ 8:7

ਮੇਰੇ ਮੂੰਹ ਵਿੱਚੋਂ ਸਿਰਫ਼ ਸੱਚ ਨਿਕਲਦਾ ਹੈ
    ਕਿਉਂ ਕਿ ਮੇਰੇ ਬੁਲ੍ਹ ਬਦੀ ਨੂੰ ਨਫ਼ਰਤ ਕਰਦੇ ਹਨ

2 ਕੁਰਿੰਥੀਆਂ ਨੂੰ 2:17

17 ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ

 

2 ਕੁਰਿੰਥੀਆਂ ਨੂੰ 4:2

ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ

 

ਯੂਹੰਨਾ 10:41

41 ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।

 

ਪਰਕਾਸ਼ ਦੀ ਪੋਥੀ 21:5

ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਆਖਿਆ, “ਦੇਖੋ। ਮੈਂ ਹਰ ਚੀਜ਼ ਨਵੀਂ ਬਣਾ ਰਿਹਾ ਹਾਂ।ਫ਼ੇਰ ਉਸ ਨੇ ਆਖਿਆ, “ਇਸ ਨੂੰ ਲਿਖੋ ਕਿਉਂਕਿ ਇਹ ਸ਼ਬਦ ਸੱਚੇ ਹਨ ਅਤੇ ਇਨ੍ਹਾਂ ਉੱਪਰ ਭਰੋਸਾ ਕੀਤਾ ਜਾ ਸੱਕਦਾ ਹੈ।

 

ਪਰਕਾਸ਼ ਦੀ ਪੋਥੀ 22:6

ਦੂਤ ਨੇ ਮੈਨੂੰ ਆਖਿਆ, “ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹੜੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ

 

ਗਲਾਤੀਆਂ ਨੂੰ 4:16

16 ਕੀ ਹੁਣ ਮੈਂ ਤੁਹਾਡਾ ਦੁਸ਼ਮਣ ਹਾਂ ਕਿਉਂ ਕਿ ਮੈਂ ਤੁਹਾਨੂੰ ਸੱਚ ਆਖਦਾ ਰਿਹਾਂ

 

ਅੱਯੂਬ 33:3

ਮੇਰੇ ਦਿਲ ਵਿੱਚ ਇਮਾਨਦਾਰੀ ਹੈ, ਇਸ ਲਈ ਮੈਂ ਇਮਾਨਦਾਰ ਸ਼ਬਦ ਬੋਲਾਂਗਾ
    ਮੈਂ ਸੱਚ ਬੋਲਾਂਗਾ ਉਨ੍ਹਾਂ ਗੱਲਾਂ ਬਾਰੇ ਜਿਨ੍ਹਾਂ ਦੀ ਮੈਨੂੰ ਜਾਣਕਾਰੀ ਹੈ



ਅਫ਼ਸੀਆਂ ਨੂੰ 4:15; ਜ਼ਕਰਯਾਹ 8:16; ਅਫ਼ਸੀਆਂ ਨੂੰ 4:25; ਕਹਾਉਤਾਂ 12:17; ਜ਼ਬੂਰ 15:2; ਕਹਾਉਤਾਂ 8:7; 2 ਕੁਰਿੰਥੀਆਂ ਨੂੰ 2:17; 2 ਕੁਰਿੰਥੀਆਂ ਨੂੰ 4:2; ਯੂਹੰਨਾ 10:41; ਪਰਕਾਸ਼ ਦੀ ਪੋਥੀ 21:5; ਪਰਕਾਸ਼ ਦੀ ਪੋਥੀ 22:6; ਗਲਾਤੀਆਂ ਨੂੰ 4:16; ਅੱਯੂਬ 33:3