Monday, February 24, 2014

ਆਤਮਕ ਸੁੰਦਰਤਾ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸੁੰਦਰਤਾ
                                         ਪੰਜਾਬੀ ਮਸੀਹੀ ਸੰਦੇਸ਼

 ਜ਼ਬੂਰ 110:3

ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ
    ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ।
ਉਹ ਖਾਸ ਵਸਤਰ ਪਾਉਣਗੇ
    ਅਤੇ ਅਮ੍ਰਿਤ ਵੇਲੇ ਮਿਲਣਗੇ
ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ।
    ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ

 

ਯਸਾਯਾਹ 52:7

ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।

 

ਜ਼ਬੂਰ 45:8-11

ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤੱਜ ਨਾਲ ਸੁਗੰਧਿਤ ਹਨ
    ਇੱਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰੰਜਨ ਲਈ ਸੰਗੀਤ ਦੀ ਧੁਨ ਉੱਠਦੀ ਹੈ।
ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ
    ਸੁੱਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜ੍ਹਾ ਹੈ
10 ਧੀਏ, ਮੈਨੂੰ ਸੁਣ, ਧਿਆਨ ਨਾਲ ਸੁਣੀ, ਅਤੇ ਤੂੰ ਸਮਝੀਂ
    ਆਪਣੇ ਲੋਕਾਂ ਨੂੰ ਅਤੇ ਆਪਣੇ ਬਾਬਲ ਦੇ ਪਰਿਵਾਰਾਂ ਨੂੰ ਭੁੱਲ ਜਾ।
11     ਰਾਜਾ ਤੇਰੀ ਸੁੰਦਰਤਾ ਦੀ ਇੱਛਾ ਕਰਦਾ ਹੈ
ਉਹ ਤੇਰਾ ਨਵਾਂ ਪਤੀ ਹੋਵੇਗਾ
    ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ

 

ਜ਼ਬੂਰ 149:4

ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ
    ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ।
    ਉਸ ਨੇ ਉਨ੍ਹਾਂ ਨੂੰ ਬਚਾ ਲਿਆ

 

ਯਸਾਯਾਹ 52:1

 ਜਾਗੋ! ਜਾਗੋ ਸੀਯੋਨ!
    ਆਪਣੇ ਬਸਤਰ ਪਹਿਨ! ਆਪਣੀ ਮਜ਼ਬੂਤੀ ਫ਼ੜ!
ਪਵਿੱਤਰ ਯਰੂਸ਼ਲਮ ਉੱਠ ਖੜ੍ਹਾ ਹੋ।
    ਫ਼ੇਰ ਤੇਰੇ ਅੰਦਰ ਉਹ ਲੋਕ ਦਾਖਲ ਨਹੀਂ ਹੋਣਗੇ ਜਿਨ੍ਹਾਂ ਪਰਮੇਸ਼ੁਰ ਦੀ ਅਗਵਾਈ ਨਹੀਂ ਮੰਨੀ।
    ਉਹ ਲੋਕ ਸ਼ੁੱਧ ਅਤੇ ਸਾਫ਼ ਨਹੀਂ ਹਨ

 

ਅਫ਼ਸੀਆਂ ਨੂੰ 5:27

27 ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ

 

1 ਪਤਰਸ 3:3

ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ


1 ਪਤਰਸ 3:4

ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ

 

ਪਰਕਾਸ਼ ਦੀ ਪੋਥੀ 21:2

ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ



ਜ਼ਬੂਰ 110:3; ਯਸਾਯਾਹ 52:7; ਜ਼ਬੂਰ 45:8-11; ਜ਼ਬੂਰ 149:4; ਯਸਾਯਾਹ 52:1; ਅਫ਼ਸੀਆਂ ਨੂੰ 5:27; 1 ਪਤਰਸ 3:3; 1 ਪਤਰਸ 3:4; ਪਰਕਾਸ਼ ਦੀ ਪੋਥੀ 21:2