Monday, February 24, 2014

ਆਤਮਕ ਸੁਗਾਤਾਂ ਦਾ ਮਕਸਦ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸੁਗਾਤਾਂ ਦਾ ਮਕਸਦ
                                        
ਪੰਜਾਬੀ ਮਸੀਹੀ ਸੰਦੇਸ਼



1 ਕੁਰਿੰਥੀਆਂ ਨੂੰ 14:12

12 ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵੱਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹੜੀਆਂ ਕਲੀਸਿਯਾ ਨੂੰ ਵੱਧਣ ਵਿੱਚ ਸਹਾਇਤਾ ਕਰਦੀਆਂ ਹਨ

 

1 ਕੁਰਿੰਥੀਆਂ ਨੂੰ 12:7

ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸੱਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ

 

1 ਕੁਰਿੰਥੀਆਂ ਨੂੰ 14:2-5

ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ 3-4 ਪਰ ਜਿਹੜਾ ਵਿਅਕਤੀ ਵੱਖਰੀ ਭਾਸ਼ਾ ਵਿੱਚ ਗੱਲ ਕਰ ਰਿਹਾ ਹੁੰਦਾ ਹੈ ਉਹ ਕੇਵਲ ਆਪਣੀ ਸਹਾਇਤਾ ਕਰ ਰਿਹਾ ਹੁੰਦਾ ਹੈ। ਪਰ ਜਿਹੜਾ ਅਗੰਮ ਵਾਕ ਬੋਲ ਰਿਹਾ ਹੈ ਉਹ ਤਾਂ ਸਮੁੱਚੀ ਕਲੀਸਿਯਾ ਦੀ ਸਹਾਇਤਾ ਕਰ ਰਿਹਾ ਹੁੰਦਾ ਹੈ

ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵੱਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸੱਕੋਂ। ਜਿਹੜਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹੜਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸੱਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸੱਕੇ। ਫ਼ੇਰ ਕਲੀਸਿਯਾ ਨੂੰ ਉਸ ਦੇ ਬੋਲਾਂ ਨਾਲ ਸਹਾਇਤਾ ਮਿਲ ਸੱਕਦੀ ਹੈ

 

1 ਕੁਰਿੰਥੀਆਂ ਨੂੰ 14:17-19

17 ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ

18 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ, ਤੁਹਾਡੇ ਵਿੱਚੋਂ ਕਿਸੇ ਨਾਲੋਂ ਵੀ ਵੱਧ, ਮੈਨੂੰ ਦਿੱਤੀ ਗਈ ਹੈ 19 ਪਰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵੱਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵੱਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿੱਖਿਆ ਦੇ ਸੱਕਾਂ

 

1 ਕੁਰਿੰਥੀਆਂ ਨੂੰ 14:26

ਤੁਹਾਡੀਆਂ ਗੋਸ਼ਠੀਆਂ ਤੋਂ ਕਲੀਸਿਯਾ ਦੀ ਮਦਦ ਹੋਣੀ ਚਾਹੀਦੀ ਹੈ

26 ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕੱਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ

 

1 ਕੁਰਿੰਥੀਆਂ ਨੂੰ 14:31

31 ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸੱਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿੱਖਾਇਆ ਅਤੇ ਹੌਂਸਲਾ ਦਿੱਤਾ ਜਾ ਸੱਕਦਾ ਹੈ

 

ਅਫ਼ਸੀਆਂ ਨੂੰ 4:16

16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ




1 ਕੁਰਿੰਥੀਆਂ ਨੂੰ 14:12; 1 ਕੁਰਿੰਥੀਆਂ ਨੂੰ 12:7; 1 ਕੁਰਿੰਥੀਆਂ ਨੂੰ 14:2-5; 1 ਕੁਰਿੰਥੀਆਂ ਨੂੰ 14:17-19; 1 ਕੁਰਿੰਥੀਆਂ ਨੂੰ 14:26; 1 ਕੁਰਿੰਥੀਆਂ ਨੂੰ 14:31; ਅਫ਼ਸੀਆਂ ਨੂੰ 4:16