Thursday, February 20, 2014

ਸ਼ਾਂਤੀ ਲਿਆਉਣ ਵਾਲੇ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ਾਂਤੀ ਲਿਆਉਣ ਵਾਲੇ
                                                   ਪੰਜਾਬੀ ਮਸੀਹੀ ਸੰਦੇਸ਼

 ਮੱਤੀ 5:9

ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ
    ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ

 

ਰੋਮੀਆਂ ਨੂੰ 14:19

19 ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ

 

ਰੋਮੀਆਂ ਨੂੰ 12:18

18 ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ

 

ਤੀਤੁਸ ਨੂੰ 1:6

ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ

 

ਇਬਰਾਨੀਆਂ ਨੂੰ 12:14

14 ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ

 

ਯਾਕੂਬ 3:17

17 ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ

 

ਉਤਪਤ 13:8-9

ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ ਸਾਨੂੰ ਵੱਖ ਹੋ ਜਾਣਾ ਚਾਹੀਦਾ ਹੈ। ਤੂੰ ਜਿਹੜੀ ਵੀ ਥਾਂ ਚਾਹੇਂ ਚੁਣ ਸੱਕਦਾ ਹੈਂ। ਜੇ ਤੂੰ ਖੱਬੇ ਪਾਸੇ ਜਾਵੇਂਗਾ ਤਾਂ ਮੈਂ ਸੱਜੇ ਪਾਸੇ ਚੱਲਿਆ ਜਾਵਾਂਗਾ। ਜੇ ਤੂੰ ਸੱਜੇ ਪਾਸੇ ਜਾਵੇਂਗਾ ਤਾਂ ਮੈਂ ਖੱਬੇ ਪਾਸੇ ਚੱਲਿਆ ਜਾਵਾਂਗਾ।

 

1 ਸਮੂਏਲ 25:14-31


ਅਬੀਗੈਲ ਮੁਸੀਬਤ ਨੂੰ ਰੋਕਦੀ ਹੈ

14 ਨਾਬਾਲ ਦੇ ਨੌਕਰਾਂ ਵਿੱਚੋਂ ਇੱਕ ਨੇ ਉਸਦੀ ਬੀਵੀ ਅਬੀਗੈਲ ਨੂੰ ਜਾਕੇ ਆਖਿਆ, “ਵੇਖੋ, ਦਾਊਦ ਨੇ ਉਜਾੜ ਤੋਂ ਸਾਡੇ ਮਾਲਕ ਦੀ ਸੁੱਖ-ਸਾਂਦ ਪੁੱਛਣ ਲਈ ਕੁਝ ਹਲਕਾਰੇ ਭੇਜੇ ਸਨ ਪਰ ਨਾਬਾਲ ਉਨ੍ਹਾਂ ਨਾਲ ਬੜਾ ਮਾੜਾ ਪੇਸ਼ ਆਇਆ। 15 ਇਹ ਆਦਮੀ ਸਾਡੇ ਨਾਲ ਬੜਾ ਚੰਗਾ ਸਲੂਕ ਕਰਦੇ ਸਨ। ਜਿੰਨਾ ਚਿਰ ਅਸੀਂ ਰੜਿਆਂ ਵਿੱਚ ਭੇਡਾਂ ਨਾਲ ਸਾਂ ਤਾਂ ਦਾਊਦ ਦੇ ਆਦਮੀ ਵੀ ਉਨ੍ਹਾਂ ਸਮਿਆਂ ਵਿੱਚ ਸਾਡੇ ਨਾਲ ਰਹੇ, ਪਰ ਉਨ੍ਹਾਂ ਸਾਡੇ ਨਾਲ ਬੜੀ ਭਲਾਈ ਕੀਤੀ, ਸਾਨੂੰ ਕਦੇ ਕੋਈ ਔਖ ਨਾ ਆਉਣ ਦਿੱਤੀ 16 ਦਾਊਦ ਦੇ ਆਦਮੀਆਂ ਨੇ ਦਿਨ-ਰਾਤ ਸਾਡੀ ਰੱਖਿਆ ਕੀਤੀ। ਜਦੋਂ ਅਸੀਂ ਆਪਣੀਆਂ ਭੇਡਾਂ ਦੀ ਰੱਖਵਾਲੀ ਲਈ ਨਿਕਲੇ ਸਾਂ ਤਾਂ ਦਾਊਦ ਦੇ ਆਦਮੀਆਂ ਨੇ ਸਾਨੂੰ, ਚਾਰ ਦਿਵਾਰੀ ਵਾਂਗ, ਹਰ ਮੁਸੀਬਤ ਤੋਂ ਬਚਾਇਆ ਅਤੇ ਸਾਡੀ ਹਿਫ਼ਾਜ਼ਤ ਕੀਤੀ 17 ਹੁਣ ਇਸ ਬਾਰੇ ਜ਼ਰਾ ਸੋਚੋ ਅਤੇ ਵਿੱਚਾਰੋ ਕਿ ਤੁਸੀਂ ਕੀ ਕਰੋਂਗੇ? ਨਾਬਾਲ ਇੰਨਾ ਦੁਸ਼ਟ ਸੀ, ਕਿ ਉਸ ਨੂੰ ਉਸਦਾ ਮਨ ਬਦਲਣ ਲਈ ਪ੍ਰੇਰਣਾ ਅਸੰਭਵ ਸੀ। ਸਾਡੇ ਮਾਲਕ ਅਤੇ ਉਸ ਦੇ ਪਰਿਵਾਰ ਉੱਪਰ ਲਈ ਭਾਰੀ ਕਰੋਪੀ ਆਉਣ ਵਾਲੀ ਹੈ।
18 ਅਬੀਗੈਲ ਨੇ ਬੜੀ ਫ਼ੁਰਤੀ ਨਾਲ ਉੱਠ ਕੇ 200 ਰੋਟੀਆਂ ਅਤੇ ਦੋ ਵੱਡੀਆਂ ਬੋਤਲਾਂ ਮੈਅ ਦੀਆਂ, ਰਿੰਨ੍ਹੀਆਂ ਹੋਈਆਂ ਪੰਜ ਭੇਡਾਂ, ਪੰਜ ਟੋਕਰੇ ਭੁੱਜੇ ਹੋਏ ਦਾਣਿਆਂ ਦੇ, 100 ਗੁਛਾ ਸੌਗੀ ਦਾ, ਅਤੇ 200 ਪਿੰਨੀਆਂ ਅੰਜੀਰਾਂ ਦੀਆਂ ਲੈ ਕੇ ਖੋਤਿਆਂ ਉੱਪਰ ਲੱਦ ਲਿਆ 19 ਤਦ ਅਬੀਗੈਲ ਨੇ ਆਪਣੇ ਚਾਕਰਾਂ ਨੂੰ ਆਖਿਆ, “ਤੁਸੀਂ ਮੇਰੇ ਅੱਗੇ ਤੁਰੋ, ਮੈਂ ਤੁਹਾਡੇ ਨਾਲ ਚੱਲਦੀ ਹਾਂ।ਪਰ ਇਹ ਸਭ ਉਸ ਨੇ ਆਪਣੇ ਪਤੀ ਨੂੰ ਨਾ ਦੱਸਿਆ
20 ਅਬੀਗੈਲ ਆਪਣੇ ਖੋਤੇ ਉੱਤੇ ਚੜ੍ਹੀ ਅਤੇ ਪਹਾੜੀ ਦੇ ਦੂਜੇ ਪਾਸੇ ਪਹੁੰਚ ਗਈ। ਦੂਜੀ ਦਿਸ਼ਾ ਵੱਲੋਂ ਆਉਂਦੇ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਆਉਂਦਿਆਂ ਨੂੰ ਮਿਲੀ
21 ਦਾਊਦ ਅਜੇ ਜਦੋਂ ਅਬੀਗੈਲ ਨੂੰ ਨਹੀਂ ਸੀ ਮਿਲਿਆ ਤਾਂ ਦਾਊਦ ਆਖ ਰਿਹਾ ਸੀ, “ਮੈਂ ਉਜਾੜ ਵਿੱਚ ਨਾਬਾਲ ਦੀ ਜ਼ਾਇਦਾਦ ਦੀ ਰੱਖਿਆ ਕੀਤੀ। ਮੈਂ ਉਸਦੀ ਇੱਕ ਵੀ ਭੇਡ ਨਾ ਗੁਆਚਣ ਦਿੱਤੀ। ਮੈਂ ਵਿਅਰਥ ਹੀ ਉਸਦੀ ਇੰਨੀ ਰਾਖੀ ਕਰਦਾ ਰਿਹਾ। ਮੈਂ ਉਸ ਨਾਲ ਭਲਾਈ ਕਰਦਾ ਰਿਹਾ ਪਰ ਉਸ ਨੇ ਮੇਰੇ ਨਾਲ ਬੁਰਿਆਈ ਕੀਤੀ 22 ਪਰਮੇਸ਼ੁਰ ਮੈਨੂੰ ਉਸਤੋਂ ਵੀ ਵੱਧੇਰੇ ਸਜ਼ਾ ਦੇਵੇ ਜਿੰਨੀ ਉਸ ਨੇ ਮੇਰੇ ਦੁਸ਼ਮਣਾਂ ਨੂੰ ਦਿੱਤੀ ਹੈ ਜੇਕਰ ਮੈਂ ਉਸ ਦੇ ਪਰਿਵਾਰ ਦੇ ਇੱਕ ਵੀ ਸਦੱਸ ਨੂੰ ਇੱਕ ਰਾਤ ਲਈ ਵੀ ਜਿਉਣ ਦੇਵਾਂ।
23 ਉਸੇ ਵਕਤ ਉੱਥੇ ਅਬੀਗੈਲ ਪਹੁੰਚ ਗਈ। ਜਦੋਂ ਅਬੀਗੈਲ ਨੇ ਦਾਊਦ ਨੂੰ ਵੇਖਿਆ, ਉਹ ਝਟ੍ਟ ਆਪਣੇ ਖੋਤੇ ਤੋਂ ਉੱਤਰੀ ਅਤੇ ਅੱਗੇ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ 24 ਅਤੇ ਆਖਣ ਲਗੀ, “ਹੇ ਸੁਆਮੀ! ਕਿਰਪਾ ਕਰਕੇ ਮੇਰੀ ਬੇਨਤੀ ਸੁਣ। ਹੇ ਮਹਾਰਾਜ ਇਹ ਸਭ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ 25 ਆਦਮੀ ਤੁਸੀਂ ਭੇਜੇ ਮੈਂ ਉਨ੍ਹਾਂ ਨੂੰ ਨਹੀਂ ਮਿਲੀ। ਹੇ ਸੁਆਮੀ, ਉਸੇ ਬੁਰੇ ਮਨੁੱਖ ਦੀ ਗੱਲ ਵੱਲ ਧਿਆਨ ਨਾ ਦੇ ਉਹ ਆਪਣੇ ਨਾਮ ਵਰਗਾ ਹੀ ਹੈ। ਜੇਕਰ ਉਸ ਦੇ ਨਾਮ ਦਾ ਅਰਥ ਹੀਮੂਰੱਖਹੈ ਤਾਂ ਉਹ ਵਾਸਤਵ ਵਿੱਚ ਵੀ ਮੂਰਖ ਹੀ ਹੈ 26 ਯਹੋਵਾਹ ਨੇ ਤੈਨੂੰ ਮਾਸੂਮ ਲੋਕਾਂ ਨੂੰ ਮਾਰਨ ਤੋਂ ਬਚਾਉਣ ਲਈ ਭੇਜਿਆ ਹੈ। ਤੂੰ ਉਨ੍ਹਾਂ ਦੀ ਰਾਖੀ ਲਈ ਆਇਆ ਹੈ ਜੋ ਮਾਸੂਮ ਹਨ। ਸੋ ਹੁਣ ਹੇ ਮਹਾਰਾਜ, ਜਿਉਂਦੇ ਯਹੋਵਾਹ ਦੀ ਸੌਂਹ ਅਤੇ ਤੇਰੀ ਜਿੰਦ ਦੀ ਸੌਂਹ ਕਿ ਹੁਣ ਤੁਹਾਡੇ ਵੈਰੀ ਅਤੇ ਉਹ ਲੋਕ ਜੋ ਮੇਰੇ ਮਹਾਰਾਜ ਦੀ ਬੁਰਿਆਈ ਕਰਨ ਉਹ ਨਾਬਾਲ ਵਰਗੇ ਹੋ ਜਾਣ 27 ਹੁਣ ਮੈਂ ਇਹ ਤੁਛ ਭੇਟਾ ਤੁਹਾਡੇ ਅੱਗੇ ਹਾਜ਼ਿਰ ਕਰਦੀ ਹਾਂ, ਕਿਰਪਾ ਕਰਕੇ ਆਪਣੇ ਆਦਮੀਆਂ ਨੂੰ ਦੇ ਦੇਵੋ 28 ਕਿਰਪਾ ਕਰਕੇ ਮੈਨੂੰ ਗਲਤੀ ਲਈ ਖਿਮਾ ਕਰੋ! ਮੈਂ ਜਾਣਦੀ ਹਾਂ ਯਹੋਵਾਹ ਤੁਹਾਡੇ ਘਰ-ਪਰਿਵਾਰ ਨੂੰ ਹੋਰ ਤਕੜਾ ਕਰੇਗਾ। ਤੁਹਾਡੇ ਪਰਿਵਾਰ ਵਿੱਚੋਂ ਹੋਰ ਵੀ ਪਾਤਸ਼ਾਹ ਪੈਦਾ ਹੋਣਗੇ। ਯਹੋਵਾਹ ਇਹ ਸਭ ਇਸ ਲਈ ਕਰੇਗਾ ਕਿਉਂ ਜੋ ਤੂੰ ਯਹੋਵਾਹ ਦੇ ਲਈ ਲੜਾਈ ਲੜਦਾ ਹੈਂ। ਜਦ ਤੱਕ ਤੂੰ ਜਿਉਂਦਾ ਹੈਂ ਲੋਕਾਂ ਨੂੰ ਤੇਰੇ ਵਿੱਚ ਕੋਈ ਬੁਰਾਈ ਨਹੀਂ ਲੱਭੇਗੀ 29 ਜੇਕਰ ਕੋਈ ਮਨੁੱਖ ਤੈਨੂੰ ਮਾਰਨ ਲਈ ਤੇਰਾ ਪਿੱਛਾ ਕਰਦਾ ਹੈ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਬਚਾਵੇਗਾ। ਪਰ ਯਹੋਵਾਹ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਜੋ ਤੇਰੇ ਵੈਰੀ ਹਨ ਇਵੇਂ ਲੈ ਲਵੇਗਾ ਜਿਵੇਂ ਗੁਲੇਲ ਵਿੱਚੋਂ ਰੋੜਾ 30 ਯਹੋਵਾਹ ਆਪਣੇ ਆਖੇ ਅਨੁਸਾਰ ਤੇਰੇ ਨਾਲ ਸਭ ਭਲਾਈਆਂ ਕਰੇਗਾ ਅਤੇ ਆਪਣੇ ਸਾਰੇ ਕੌਲ ਨਿਭਾਵੇਗਾ। ਪਰਮੇਸ਼ੁਰ ਤੈਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਵੇਗਾ 31 ਤਾਂ ਫ਼ਿਰ ਇਹ ਗੱਲ ਤੁਹਾਨੂੰ ਮੁਸੀਬਤ ਦਾ ਕਾਰਣ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕੋਈ ਕਲੇਸ਼ ਨਹੀਂ ਹੋਵੇਗਾ ਕਿ ਮੈਂ ਏਵੇਂ ਹੀ ਫ਼ਿਜ਼ੂਲ ਖੂਨ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ। ਜਿਸ ਵੇਲੇ ਯਹੋਵਾਹ ਮੇਰੇ ਸੁਆਮੀ ਤੇਰੇ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਦਾਸੀ ਨੂੰ ਜ਼ਰੂਰ ਯਾਦ ਕਰਨਾ।


ਯਸਾਯਾਹ 53:5

ਪਰ ਉਸ ਨੂੰ ਸਾਡੀਆਂ ਬੁਰਿਆਈਆਂ ਦੀ ਸਜ਼ਾ ਮਿਲੀ ਸੀ। ਉਸ ਨੂੰ ਸਾਡੇ ਗੁਨਾਹ ਬਦਲੇ ਕੁਚੱਲਿਆ ਗਿਆ ਸੀ। ਉਹ ਕਰਜ਼ਾ ਜਿਹੜਾ ਸਾਡੇ ਸਿਰ ਸੀ-ਸਾਡੀ ਸਜ਼ਾ-ਉਹ ਉਸ ਨੂੰ ਮਿਲਿਆ ਸੀ। ਅਸੀਂ ਉਸਦੀ ਸਜ਼ਾ ਕਾਰਣ ਹੀ ਸਿਹਤਯਾਬ ਹੋਏ ਸਾਂ। ਸਾਨੂੰ ਅਰੋਗਤਾ ਮਿਲੀ (ਮਾਫ਼ੀ ਮਿਲੀ) ਤਾਂ ਉਸ ਦੇ ਦੁੱਖ ਕਾਰਣ



ਮੱਤੀ 5:9; ਕਹਾਉਤਾਂ 12:20; ਰੋਮੀਆਂ ਨੂੰ 14:19; ਰੋਮੀਆਂ ਨੂੰ 12:18; ਤੀਤੁਸ ਨੂੰ 1:6; ਇਬਰਾਨੀਆਂ ਨੂੰ 12:14; ਯਾਕੂਬ 3:17; ਉਤਪਤ 13:8-9; 1 ਸਮੂਏਲ 25:14-31; ਯਸਾਯਾਹ 53:5