Monday, February 24, 2014

ਆਤਮਕ ਸੁਗਾਤਾਂ, ਪਿਆਰ ਦੀ ਮਹੱਤਤਾ


                         ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸੁਗਾਤਾਂ, ਪਿਆਰ ਦੀ ਮਹੱਤਤਾ
                                           ਪੰਜਾਬੀ ਮਸੀਹੀ ਸੰਦੇਸ਼


1 ਕੁਰਿੰਥੀਆਂ ਨੂੰ 13:1

ਪ੍ਰੇਮ ਹੀ ਸਰਵੋਤਮ ਦਾਤ ਹੈ

 ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ

 

ਰੋਮੀਆਂ ਨੂੰ 12:5-9

ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸਰੀਰ ਹਾਂ। ਅਸੀਂ ਸਾਰੇ ਉਸ ਸਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ

ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ
ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ

 

1 ਕੁਰਿੰਥੀਆਂ ਨੂੰ 14:1

ਆਤਮਕ ਦਾਤਾਂ ਦੀ ਵਰਤੋਂ ਕਲੀਸਿਯਾ ਲਈ ਕਰੋ

 ਪ੍ਰੇਮ ਉਹ ਚੀਜ਼ ਹੈ ਜਿਸ ਨੂੰ ਲੈਣ ਲਈ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੁਹਾਨੂੰ ਅਸਲ ਵਿੱਚ ਆਤਮਕ ਦਾਤਾਂ ਪ੍ਰਾਪਤ ਕਰਨ ਦੀ ਕਾਮਨਾ ਹੋਣੀ ਚਾਹੀਦੀ ਹੈ। ਅਤੇ ਜਿਹੜੀ ਦਾਤ ਦੀ ਮੰਗ ਤੁਹਾਨੂੰ ਸਭ ਤੋਂ ਵੱਧੇਰੇ ਕਰਨੀ ਚਾਹੀਦੀ ਹੈ ਉਹ ਹੈ ਅਗੰਮ ਵਾਕ ਕਰਨ ਦੀ ਯੋਗਤਾ

 

1 ਕੁਰਿੰਥੀਆਂ ਨੂੰ 12:31

31 ਪਰ ਸੱਚਮੁੱਚ ਤੁਹਾਨੂੰ ਮਹਾਨ ਦਾਤਾਂ ਦੀ ਪ੍ਰਾਪਤੀ ਕਰਨ ਦੀ ਕਾਮਨਾ ਕਰਨੀ ਚਾਹੀਦੀ ਹੈ। ਅਤੇ ਹੁਣ ਮੈਂ ਤੁਹਾਨੂੰ ਸਰਬੋਤਮ ਮਾਰਗ ਦਿਖਾਉਂਦਾ ਹਾਂ




1 ਕੁਰਿੰਥੀਆਂ ਨੂੰ 13:1; ਰੋਮੀਆਂ ਨੂੰ 12:5-9; 1 ਕੁਰਿੰਥੀਆਂ ਨੂੰ 14:1; 1 ਕੁਰਿੰਥੀਆਂ ਨੂੰ 12:31