Monday, February 24, 2014

ਉਤ੍ਸ਼ਾਹਪਣ ਦੇ ਉਦਾਹਰਨ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਉਤ੍ਸ਼ਾਹਪਣ ਦੇ ਉਦਾਹਰਨ
                                          
ਪੰਜਾਬੀ ਮਸੀਹੀ ਸੰਦੇਸ਼



2 ਰਾਜਿਆਂ 10:16

16 ਯੇਹੂ ਨੇ ਆਖਿਆ, “ਮੇਰੇ ਨਾਲ ਚੱਲ ਅਤੇ ਯਹੋਵਾਹ ਦੇ ਨਮਿੱਤ ਮੇਰੀਆਂ ਭਾਵਨਾਵਾਂ ਨੂੰ ਵੇਖ।

ਤਦ ਯਹੋਨਾਦਾਬ ਯੇਹੂ ਦੇ ਰੱਥ ਉੱਪਰ ਬੈਠ ਗਿਆ

 

ਨਹਮਯਾਹ 4:21

21 ਇਉਂ ਅਸੀਂ ਯਰੂਸ਼ਲਮ ਦੀ ਕੰਧ ਦੀ ਮੁਰੰਮਤ ਦਾ ਕੰਮ ਜਾਰੀ ਰੱਖਿਆ ਅਤੇ ਅੱਧੇ ਮਨੁੱਖ ਬਰਛੀਆਂ ਥੰਮੀ ਰੱਖਦੇ ਤੇ ਇਉਂ ਅਸੀਂ ਪ੍ਰਭਾਤ ਦੀ ਪਹਿਲੀ ਕਿਰਣ ਤੋਂ ਲੈ ਕੇ ਤਾਰੇ ਨਿਕਲਣ ਤੀਕ ਕੰਮ ਕਰਦੇ ਰਹਿੰਦੇ

 

ਜ਼ਬੂਰ 119:139

139 ਮੇਰੀਆਂ ਤੀਬ੍ਰ ਭਾਵਨਾਵਾ ਮੈਨੂੰ ਤਬਾਹ ਕਰ ਰਹੀਆਂ ਹਨ
    ਮੈਂ ਬਹੁਤ ਉਦਾਸ ਹਾਂ, ਕਿਉਂਕਿ ਮੇਰੇ ਦੁਸ਼ਮਣਾ ਨੇ ਤੁਹਾਡੇ ਆਦੇਸ਼ ਭੁਲਾ ਦਿੱਤੇ ਹਨ

ਯਸਾਯਾਹ 62:1

 ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ,
    ਇਸ ਲਈ ਮੈਂ ਸਦਾ ਉਸ ਦੇ ਪੱਖ ਵਿੱਚ ਬੋਲਦਾ ਰਹਾਂਗਾ।
ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ,
    ਇਸ ਲਈ ਮੈਂ ਬੋਲਣੋ ਨਹੀਂ ਹਟਾਂਗਾ।
ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੱਕ ਕਿ ਨੇਕੀ ਤੇਜ਼ ਰੌਸ਼ਨੀ ਵਾਂਗ ਨਾ ਚਮਕ ਪਵੇ।
    ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੀਕ ਕਿ ਮੁਕਤੀ ਲਾਟ ਵਾਂਗ ਬਲ ਨਹੀਂ ਪੈਂਦੀ

ਯਿਰਮਿਯਾਹ 20:9

ਕਦੇ-ਕਦੇ ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਮੈਂ ਯਹੋਵਾਹ ਬਾਰੇ ਭੁੱਲ ਜਾਵਾਂਗਾ
    ਮੈਂ ਫ਼ੇਰ ਕਦੇ ਯਹੋਵਾਹ ਦੇ ਨਾਮ ਉੱਤੇ ਨਹੀਂ ਬੋਲਾਂਗਾ।
ਪਰ ਜਦੋਂ ਮੈਂ ਇਹ ਆਖਦਾ ਹਾਂ, ਯਹੋਵਾਹ ਦਾ ਸੰਦੇਸ਼, ਮੇਰੇ ਅੰਦਰ ਅੱਗ ਵਰਗਾ ਬਲਦਾ ਹੋਇਆ ਹੁੰਦਾ ਹੈ!
    ਇਹ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਇਹ ਮੇਰੀਆਂ ਹੱਡੀਆਂ ਅੰਦਰ ਡੂੰਘਾ ਬਲ ਰਿਹਾ ਹੋਵੇ!
ਮੈਂ ਯਹੋਵਾਹ ਦੇ ਸੰਦੇਸ਼ ਨੂੰ ਆਪਣੇ ਅੰਦਰ ਰੋਕ ਕੇ ਰੱਖਦਿਆਂ ਬਕੱ ਜਾਂਦਾ ਹਾਂ।
    ਅਤੇ ਆਖਰਕਾਰ ਮੈਂ ਇਸ ਨੂੰ ਅੰਦਰ ਨਹੀਂ ਰੋਕ ਸੱਕਦਾ

 

ਲੂਕਾ 8:39

39 ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?

ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦੱਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ

 

ਰਸੂਲਾਂ ਦੇ ਕਰਤੱਬ 18:25

25 ਉਸ ਨੂੰ ਪ੍ਰਭੂ ਦੇ ਮਾਰਗ ਬਾਰੇ ਸਿੱਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿੱਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ

 

2 ਕੁਰਿੰਥੀਆਂ ਨੂੰ 9:2

ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿੱਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ

 

ਕੁਲੁੱਸੀਆਂ ਨੂੰ 4:13

13 ਮੈਂ ਜਾਣਦਾ ਹਾਂ ਕਿ ਉਸ ਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ

 

1 ਥੱਸਲੁਨੀਕੀਆਂ ਨੂੰ 2:9

ਭਰਾਵੋ ਅਤੇ ਭੈਣੋ, ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ




2 ਰਾਜਿਆਂ 10:16; ਨਹਮਯਾਹ 4:21; ਜ਼ਬੂਰ 119:139; ਯਸਾਯਾਹ 62:1; ਯਿਰਮਿਯਾਹ 20:9; ਲੂਕਾ 8:39; ਰਸੂਲਾਂ ਦੇ ਕਰਤੱਬ 18:25; 2 ਕੁਰਿੰਥੀਆਂ ਨੂੰ 9:2; ਕੁਲੁੱਸੀਆਂ ਨੂੰ 4:13; 1 ਥੱਸਲੁਨੀਕੀਆਂ ਨੂੰ 2:9