Monday, February 24, 2014

ਆਤਮਕ ਭਰਪੂਰੀ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਭਰਪੂਰੀ
                                                     
ਪੰਜਾਬੀ ਮਸੀਹੀ ਸੰਦੇਸ਼


ਜ਼ਬੂਰ 23:5

ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ
    ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ
    ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ

ਮਲਾਕੀ 3:10

10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ

 

ਮੱਤੀ 5:6

ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ
    ਕਿਉਂਕਿ ਉਹ ਰਜਾਏ ਜਾਣਗੇ

 

ਯੂਹੰਨਾ 15:11

11 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸੱਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸੱਕੇ

 

ਰੋਮੀਆਂ ਨੂੰ 15:29

29 ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਦੀ ਭਰਪੂਰ ਬਖਸ਼ਿਸ਼ ਤੁਹਾਡੇ ਲਈ ਲੈ ਕੇ ਆਵਾਂਗਾ

 

ਅਫ਼ਸੀਆਂ ਨੂੰ 3:19

19 ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸ ਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸੱਕੋਂਗੇ

 

ਅਫ਼ਸੀਆਂ ਨੂੰ 5:18

18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ

 

ਕੁਲੁੱਸੀਆਂ ਨੂੰ 1:9

ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ:

ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;




ਜ਼ਬੂਰ 23:5; ਮਲਾਕੀ 3:10; ਮੱਤੀ 5:6; ਯੂਹੰਨਾ 15:11; ਰੋਮੀਆਂ ਨੂੰ 15:29; ਅਫ਼ਸੀਆਂ ਨੂੰ 3:19; ਅਫ਼ਸੀਆਂ ਨੂੰ 5:18; ਕੁਲੁੱਸੀਆਂ ਨੂੰ 1:9