Thursday, February 20, 2014

ਸ਼ੈਤਾਨ ਦਾ ਰਾਜ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਦਾ ਰਾਜ
                                                ਪੰਜਾਬੀ ਮਸੀਹ
ਸੰਦੇਸ਼


ਪਰਕਾਸ਼ ਦੀ ਪੋਥੀ 20:10

10 ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ

 

ਰੋਮੀਆਂ ਨੂੰ 16:20

20 ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ

 

ਪਰਕਾਸ਼ ਦੀ ਪੋਥੀ 20:3

ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ

 

ਪਰਕਾਸ਼ ਦੀ ਪੋਥੀ 12:12

12 ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।

 

1 ਕੁਰਿੰਥੀਆਂ ਨੂੰ 10:13

13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ

 

ਅੱਯੂਬ 2:6

ਇਸ ਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸ ਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।

 

ਅੱਯੂਬ 1:12

12 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।

ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ

 

ਲੂਕਾ 11:15

15 ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

 

ਮਰਕੁਸ 3:22

22 ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕੱਢਦਾ ਹੈ।

 

ਮੱਤੀ 12:24

24 ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕੱਢਦਾ ਹੈ।

 

ਮੱਤੀ 9:34

34 ਪਰ ਫ਼ਰੀਸੀਆਂ ਨੇ ਕਿਹਾ, “ਉਹ ਤਾਂ ਭੂਤਾਂ ਦੇ ਆਗੂ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

 

ਪਰਕਾਸ਼ ਦੀ ਪੋਥੀ 2:13

13 ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ। ਤੁਸੀਂ ਉੱਥੇ ਰਹਿੰਦੇ ਹੋ ਜਿੱਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹੜਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉੱਥੇ ਤੁਹਾਡਾ ਸ਼ਹਿਰ ਹੈ ਜਿੱਥੇ ਸ਼ੈਤਾਨ ਰਹਿੰਦਾ ਹੈ

 

ਲੂਕਾ 11:18

18 ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇਂ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕੱਢਦਾ ਹਾਂ

 

ਮੱਤੀ 12:26

26 ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧੱਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸੱਕਦਾ?

 

ਇਬਰਾਨੀਆਂ ਨੂੰ 2:14

14 ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸੱਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ

 

2 ਕੁਰਿੰਥੀਆਂ ਨੂੰ 12:7

ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮੱਸਿਆ [a] ਦਿੱਤੀ ਗਈ ਸੀ। ਸਮੱਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁੱਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸੱਕਾਂ

 

ਰਸੂਲਾਂ ਦੇ ਕਰਤੱਬ 10:38

38 ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸ ਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇੱਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ

 

ਅੱਯੂਬ 2:7

ਤਾਂ ਸ਼ਤਾਨ ਯਹੋਵਾਹ ਕੋਲੋਂ ਚੱਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈ ਕੇ ਪੈਰਾਂ ਤੱਕ ਫੈਲੇ ਹੋਏ ਸਨ

 

ਲੂਕਾ 13:16

16 ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।

 

ਯੂਹੰਨਾ 16:11

11 ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ

 

ਯੂਹੰਨਾ 14:30

30 ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ

 

ਯੂਹੰਨਾ 12:31

31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ

 

ਲੂਕਾ 4:6

ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ

 

ਮੱਤੀ 4:8-9

ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।

 

ਪਰਕਾਸ਼ ਦੀ ਪੋਥੀ 13:12

12 ਇਹ ਜਾਨਵਰ ਵੀ ਪਹਿਲੇ ਜਾਨਵਰ ਦੇ ਸਾਹਮਣੇ ਖਲੋਂਦਾ ਅਤੇ ਉਸੇ ਸ਼ਕਤੀ ਦੀ ਵਰਤੋਂ ਕਰਦਾ ਹੈ ਜਿਹੜੀ ਪਹਿਲੇ ਜਾਨਵਰ ਕੋਲ ਸੀ। ਉਹ ਇਸ ਸ਼ਕਤੀ ਦੀ ਵਰਤੋਂ ਦੁਨੀਆਂ ਦੇ ਸਾਰੇ ਲੋਕਾਂ ਤੋਂ ਪਹਿਲੇ ਜਾਨਵਰ ਦੀ ਪੂਜਾ ਕਰਾਉਣ ਲਈ ਕਰਦਾ ਹੈ। ਪਹਿਲਾ ਜਾਨਵਰ ਹੀ ਹੈ ਉਹ ਜਿਸ ਨੂੰ ਮੌਤ ਦਾ ਜ਼ਖਮ ਸੀ ਜਿਹੜਾ ਭਰ ਚੁੱਕਿਆ ਸੀ


 

1 ਯੂਹੰਨਾ 4:4-5

ਮੇਰੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ

 

1 ਯੂਹੰਨਾ 2:15-16

15 ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ 16 ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ

 

ਕੁਲੁੱਸੀਆਂ ਨੂੰ 1:13

13 ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ

 

ਅਫ਼ਸੀਆਂ ਨੂੰ 2:2

ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ

 

2 ਕੁਰਿੰਥੀਆਂ ਨੂੰ 4:4

ਇਸ ਦੁਨੀਆਂ ਦੇ ਮਾਲਕ [a] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ--ਹੂ ਪਰਮੇਸ਼ੁਰ ਵਰਗਾ ਹੈ

 

ਰਸੂਲਾਂ ਦੇ ਕਰਤੱਬ 26:18

18 ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।

 

ਯੂਹੰਨਾ 17:14

14 ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ

 

ਯੂਹੰਨਾ 16:20

20 ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ

 

ਯੂਹੰਨਾ 15:18-19

18 ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ। 19 ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ

 

ਯੂਹੰਨਾ 14:17

17 ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸ ਨੂੰ ਪ੍ਰਾਪਤ ਨਹੀਂ ਕਰ ਸੱਕਦੀ। ਕਿਉਂ ਕਿ ਜਗਤ ਨੇ ਨਾ ਉਸ ਨੂੰ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੂੰ ਉਸ ਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ

 

ਯੂਹੰਨਾ 8:44

44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ

 

ਯੂਹੰਨਾ 7:7

ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ

 

1 ਯੂਹੰਨਾ 5:19

19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰੱਖਦਾ ਹੈ



ਪਰਕਾਸ਼ ਦੀ ਪੋਥੀ 20:10; ਰੋਮੀਆਂ ਨੂੰ 16:20; ਪਰਕਾਸ਼ ਦੀ ਪੋਥੀ 20:3; ਪਰਕਾਸ਼ ਦੀ ਪੋਥੀ 12:12; 1 ਕੁਰਿੰਥੀਆਂ ਨੂੰ 10:13; ਅੱਯੂਬ 2:6; ਅੱਯੂਬ 1:12; ਲੂਕਾ 11:15; ਮਰਕੁਸ 3:22; ਮੱਤੀ 12:24; ਮੱਤੀ 9:34; ਪਰਕਾਸ਼ ਦੀ ਪੋਥੀ 2:13; ਲੂਕਾ 11:18; ਮੱਤੀ 12:26; ਇਬਰਾਨੀਆਂ ਨੂੰ 2:14; 2 ਕੁਰਿੰਥੀਆਂ ਨੂੰ 12:7; ਰਸੂਲਾਂ ਦੇ ਕਰਤੱਬ 10:38; ਅੱਯੂਬ 2:7; ਲੂਕਾ 13:16; ਯੂਹੰਨਾ 16:11; ਯੂਹੰਨਾ 14:30; ਯੂਹੰਨਾ 12:31; ਲੂਕਾ 4:6; ਮੱਤੀ 4:8-9; ਪਰਕਾਸ਼ ਦੀ ਪੋਥੀ 13:12,1 ਯੂਹੰਨਾ 4:4-5; 1 ਯੂਹੰਨਾ 2:15-16; ਕੁਲੁੱਸੀਆਂ ਨੂੰ 1:13; ਅਫ਼ਸੀਆਂ ਨੂੰ 2:2; 2 ਕੁਰਿੰਥੀਆਂ ਨੂੰ 4:4; ਰਸੂਲਾਂ ਦੇ ਕਰਤੱਬ 26:18; ਯੂਹੰਨਾ 17:14; ਯੂਹੰਨਾ 16:20; ਯੂਹੰਨਾ 15:18-19; ਯੂਹੰਨਾ 14:17; ਯੂਹੰਨਾ 8:44; ਯੂਹੰਨਾ 7:7; 1 ਯੂਹੰਨਾ 5:19