Monday, February 24, 2014

ਆਤਮਕ ਬੁਨਿਯਾਦ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਬੁਨਿਯਾਦ
                                                       
ਪੰਜਾਬੀ ਮਸੀਹੀ ਸੰਦੇਸ਼



1 ਕੁਰਿੰਥੀਆਂ ਨੂੰ 3:11

11 ਬੁਨਿਆਦ ਪਹਿਲਾਂ ਹੀ ਰੱਖੀ ਜਾ ਚੁੱਕੀ ਹੈ। ਕੋਈ ਵੀ ਵਿਅਕਤੀ ਹੋਰ ਬੁਨਿਆਦ ਨਹੀਂ ਰੱਖ ਸੱਕਦਾ। ਜਿਹੜੀ ਬੁਨਿਆਦ ਰੱਖੀ ਜਾ ਚੁੱਕੀ ਹੈ ਉਹ ਯਿਸੂ ਮਸੀਹ ਹੈ

 

ਯਸਾਯਾਹ 28:16

16 ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, “ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ

 

ਯਸਾਯਾਹ 54:11

11 ਤੂੰ, ਹੇ ਗਰੀਬ ਨਗਰੀੇ!
    ਦੁਸ਼ਮਣਾਂ ਤੇਰੇ ਉੱਤੇ ਤੂਫ਼ਾਨ ਵਾਂਗ ਧਾਵਾ ਕੀਤਾ ਸੀ।
    ਪਰ ਕਿਸੇ ਨੇ ਵੀ ਤੈਨੂੰ ਸੱਕੂਨ ਨਹੀਂ ਪਹੁੰਚਾਇਆ।
ਪਰ ਮੈਂ ਤੈਨੂੰ ਫ਼ੇਰ ਉਸਾਰਾਂਗਾ।
    ਮੈਂ ਤੇਰੀਆਂ ਕੰਧਾਂ ਦੀ ਬੁਨਿਆਦ ਰੱਖਣ ਲਈ ਖੂਬਸੂਰਤ ਮਸਾਲਾ ਵਰਤਾਂਗਾ।
    ਮੈਂ ਕੀਮਤੀ ਪੱਥਰ ਦਾ ਇਸਤੇਮਾਲ ਕਰਾਂਗਾ, ਜਦੋਂ ਮੈਂ ਤੇਰੀ ਬੁਨਿਆਦ ਰੱਖਾਂਗਾ

 

ਮੱਤੀ 7:24

ਸਿਆਣਾ ਮਨੁੱਖ ਅਤੇ ਮੂਰਖ ਮਨੁੱਖ

24 ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ

 

ਅਫ਼ਸੀਆਂ ਨੂੰ 2:20

20 ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ

 

1 ਤਿਮੋਥਿਉਸ ਨੂੰ 6:19

19 ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ

 

2 ਤਿਮੋਥਿਉਸ ਨੂੰ 2:19

19 ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ। [a] ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।

 

1 ਪਤਰਸ 2:6

ਪੋਥੀ ਆਖਦੀ ਹੈ,

ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ।
    ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ
ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।

 

ਬਿਵਸਥਾ ਸਾਰ 32:4

ਉਹ ਚੱਟਾਨ ਹੈ
    ਉਸਦਾ ਕਾਰਜ ਸਂਪੁਰਨ ਹੈ।
    ਕਿਉਂਕਿ ਉਸ ਦੇ ਧਰਤੀ ਦੇ ਸਾਰੇ ਰਾਹ ਧਰਮੀ ਹਨ
ਪਰਮੇਸ਼ੁਰ ਸੱਚਾ ਅਤੇ ਵਫ਼ਾਦਾਰ ਹੈ।
    ਉਹ ਇਮਾਨਦਾਰ ਅਤੇ ਭਰੋਸੇਯੋਗ ਹੈ

 

ਬਿਵਸਥਾ ਸਾਰ 32:31

31 ਸਾਡੇ ਦੁਸ਼ਮਣਾ ਦੀ ਚੱਟਾਨ ਸਾਡੀ ਚੱਟਾਨ ਵਾਂਗ ਤਕੜੀ ਨਹੀਂ ਹੈ
    ਇਹ ਸਾਡੇ ਦੁਸ਼ਮਣ ਵੀ ਜਾਣਦੇ ਹਨ!

 

1 ਸਮੂਏਲ 2:2

ਯਹੋਵਾਹ ਵਰਗਾ ਪਵਿੱਤਰ ਹੋਰ ਕੋਈ ਨਹੀਂ ਹੈ,
    ਤੇਰੇ ਸਿਵਾਏ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਹੈ!
    ਸਾਡੇ ਪਰਮੇਸ਼ੁਰ ਵਰਗੀ ਕੋਈ ਚੱਟਾਨ ਹੋਰ ਨਹੀਂ

 

2 ਸਮੂਏਲ 22:47

47 ਯਹੋਵਾਹ ਜਿਉਂਦਾ ਹੈ ਤੇ ਉਹ ਮੇਰੀ ਚੱਟਾਨ ਹੈ
    ਮੈਂ ਪਰਮੇਸ਼ੁਰ ਦੀ ਉਸਤਤ ਕਰਦਾ ਹਾਂ।
    ਉਹ ਚੱਟਾਨ ਹੈ ਜੋ ਮੈਨੂੰ ਬਚਾਉਂਦੀ ਹੈ

 

ਜ਼ਬੂਰ 18:31

31 ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ
    ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ

ਜ਼ਬੂਰ 28:1

 ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ।
ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ।
    ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ।
ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ
    ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ

 

ਜ਼ਬੂਰ 62:2

ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ
    ਪਰਮੇਸ਼ੁਰ ਮੈਨੂੰ ਬਚਾਉਂਦਾ ਹੈ।
ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ।
    ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ

 

ਜ਼ਬੂਰ 94:22

22 ਪਰ ਉੱਚੇ ਪਰਬਤ ਉੱਤੇ ਪਰਮੇਸ਼ੁਰ ਹੀ ਮੇਰੀ ਸੁਰੱਖਿਆ ਦਾ ਸਥਾਨ ਹੈ
    ਪਰਮੇਸ਼ੁਰ, ਮੇਰੀ ਚੱਟਾਨ ਹੈ, ਉਹ ਮੇਰੀ ਰੱਖਿਆ ਦਾ ਸਥਾਨ ਹੈ

 

ਜ਼ਬੂਰ 118:22

22 ਉਹ ਪੱਥਰ ਜਿਸਦੀ ਉਸਾਰੀਆਂ ਨੂੰ ਲੋੜ ਨਹੀਂ ਸੀ, ਨੀਂਹ ਦਾ ਪੱਥਰ ਬਣ ਗਿਆ ਸੀ

ਮੱਤੀ 21:42

42 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ:

ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ
    ਸੀ ਖੂੰਜੇ ਦਾ ਸਿਰਾ ਹੋ ਗਿਆ।
ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ
    ਅਤੇ ਸਾਡੇ ਲਈ ਇਹ ਅਚੰਭਾ ਹੈ।

 

ਰਸੂਲਾਂ ਦੇ ਕਰਤੱਬ 4:11

11 ਯਿਸੂ, ਉਹੀ

ਪੱਥਰ ਹੈ ਜਿਸ ਨੂੰ ਤੁਹਾਡੇ, ਰਾਜਾਂ ਦੁਆਰਾ ਰੱਦ ਕੀਤਾ ਗਿਆ ਸੀ
    ਪਰ ਉਹੀ ਪੱਥਰ ਹੁਣ ਖੂਜੇ ਦਾ ਪੱਥਰ ਹੋ ਗਿਆ ਹੈ।



1 ਕੁਰਿੰਥੀਆਂ ਨੂੰ 3:11; ਯਸਾਯਾਹ 28:16; ਯਸਾਯਾਹ 54:11; ਮੱਤੀ 7:24; ਅਫ਼ਸੀਆਂ ਨੂੰ 2:20; 1 ਤਿਮੋਥਿਉਸ ਨੂੰ 6:19; 2 ਤਿਮੋਥਿਉਸ ਨੂੰ 2:19; 1 ਪਤਰਸ 2:6; ਬਿਵਸਥਾ ਸਾਰ 32:4; ਬਿਵਸਥਾ ਸਾਰ 32:31; 1 ਸਮੂਏਲ 2:2; 2 ਸਮੂਏਲ 22:47; ਜ਼ਬੂਰ 18:31; ਜ਼ਬੂਰ 28:1; ਜ਼ਬੂਰ 62:2; ਜ਼ਬੂਰ 94:22; ਜ਼ਬੂਰ 118:22; ਮੱਤੀ 21:42; ਰਸੂਲਾਂ ਦੇ ਕਰਤੱਬ 4:11