Monday, February 24, 2014

ਸੀਯੋਨ, ਇੱਕ ਸਥਾਨ ਦੇ ਨਾਤੇ


                              ਬਾਈਬਲ ਦੇ ਕੁਝ ਵਚਨ ਵਿਸ਼ਾ : ਸੀਯੋਨ, ਇੱਕ ਸਥਾਨ ਦੇ ਨਾਤੇ
                                                  
ਪੰਜਾਬੀ ਮਸੀਹੀ ਸੰਦੇਸ਼
  

1 ਇਤਹਾਸ 11:4-5

ਦਾਊਦ ਦਾ ਯਰੂਸ਼ਲਮ ਤੇ ਕਬਜ਼ਾ

ਦਾਊਦ ਅਤੇ ਇਸਰਾਏਲ ਦੇ ਸਾਰੇ ਲੋਕ ਯਰੂਸ਼ਲਮ ਸ਼ਹਿਰ ਵਿੱਚ ਪਹੁੰਚੇ। ਉਨ੍ਹੀ ਦਿਨੀ ਯਰੂਸ਼ਲਮ ਨੂੰ ਯਬੂਸ ਨਾਉਂ ਨਾਲ ਜਾਣਿਆ ਜਾਂਦਾ ਸੀ ਤੇ ਉਸ ਸ਼ਹਿਰ ਦੇ ਲੋਕਾਂ ਨੂੰ ਯਬੂਸੀ ਆਖਿਆ ਜਾਂਦਾ ਸੀ। ਉਸ ਸ਼ਹਿਰ ਦੇ ਲੋਕਾਂ ਨੇ ਦਾਊਦ ਨੂੰ ਆਖਿਆ, “ਤੂੰ ਸਾਡੇ ਨਗਰ ਵਿੱਚ ਦਾਖਲ ਨਹੀਂ ਹੋ ਸੱਕਦਾ।ਪਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਉਸ ਨੇ ਸੀਯੋਨ ਦਾ ਕਿਲਾ ਜਿੱਤ ਲਿਆ ਜੋ ਉਪਰੰਤ ਦਾਊਦ ਦਾ ਸ਼ਹਿਰ ਕਹਾਇਆ

 

2 ਸਮੂਏਲ 5:6-7

ਦਾਊਦ ਦਾ ਯਰੂਸ਼ਲਮ ਸ਼ਹਿਰ ਨੂੰ ਜਿੱਤਣਾ

ਫ਼ਿਰ ਪਾਤਸ਼ਾਹ ਅਤੇ ਉਸ ਦੇ ਆਦਮੀ ਯਾਰੁਸ਼ਲਮ ਵਿੱਚ ਰਹਿੰਦੇ ਯਬੂਸੀਆਂ ਦੇ ਵਿਰੁੱਧ ਗਏ। ਯਬੂਸੀਆਂ ਨੇ ਦਾਊਦ ਨੂੰ ਕਿਹਾ, “ਤੂੰ ਸਾਡੇ ਸ਼ਹਿਰ ਵਿੱਚ ਪ੍ਰਵੇਸ਼ ਨਾ ਕਰ ਸੱਕੇਂਗਾ। [a] ਸਾਡੇ ਅੰਨ੍ਹੇ ਤੇ ਲੰਗੜ੍ਹੇ ਲੋਕ ਵੀ ਤੈਨੂੰ ਅੰਦਰ ਆਉਣ ਤੋਂ ਰੋਕ ਸੱਕਦੇ ਹਨ। (ਇਹ ਉਨ੍ਹਾਂ ਇਸ ਲਈ ਆਖਿਆ ਕਿਉਂ ਕਿ ਉਹ ਸੋਚਦੇ ਸਨ ਕਿ ਉਨ੍ਹਾਂ ਦੇ ਸ਼ਹਿਰਾਂ ਵਿੱਚ ਵੜਨਾ ਇੰਨਾ ਔਖਾ ਸੀ ਕਿ ਦਾਊਦ ਵੀ ਸਫ਼ਲ ਨਹੀਂ ਹੋ ਸੱਕੇਗਾ। ਪਰ ਦਾਊਦ ਨੇ ਸੀਯੋਨ ਦਾ ਕਿਲਾ ਲੈ ਲਿਆ। ਫ਼ਿਰ ਇਹ ਕਿਲਾ ਦਾਊਦ ਦਾ ਨਗਰ ਬਣ ਗਿਆ।)

 

ਉਤਪਤ 14:18

18 ਸਾਲੇਮ ਦਾ ਰਾਜਾ, ਮਲਕਿ-ਸਿਦਕ ਵੀ ਅਬਰਾਮ ਨੂੰ ਮਿਲਣ ਲਈ ਗਿਆ। ਮਲਕਿ-ਸਿਦਕ ਸਰਬ ਉੱਚ ਪਰਮੇਸ਼ੁਰ ਦਾ ਜਾਜਕ ਸੀ। ਮਲਕਿ-ਸਿਦਕ ਰੋਟੀ ਤੇ ਮੈਅ ਲੈ ਕੇ ਆਇਆ

 

ਯਹੋਸ਼ੁਆ 15:63

63 ਯਹੂਦਾਹ ਦੀ ਫ਼ੌਜ ਯਰੂਸ਼ਲਮ ਵਿੱਚ ਰਹਿੰਦੇ ਯਬੂਸੀ ਲੋਕਾਂ ਨੂੰ ਬਾਹਰ ਨਹੀਂ ਕੱਢ ਸੱਕੀ। ਇਸ ਲਈ ਅੱਜ ਤੱਕ ਵੀ ਉੱਥੇ, ਯਰੂਸ਼ਲਮ ਵਿੱਚ, ਯਹੂਦਾਹ ਦੇ ਲੋਕਾਂ ਨਾਲ ਯਬੂਸੀ ਲੋਕ ਰਹਿ ਰਹੇ ਸਨ

 

ਨਿਆਂਈਆਂ ਦੀ ਪੋਥੀ 1:21

21 ਬਿਨਯਾਮੀਨ ਦਾ ਪਰਿਵਾਰ-ਸਮੂਹ ਯਬੂਸੀ ਲੋਕਾਂ ਨੂੰ ਯਰੂਸ਼ਲਮ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕਿਆ। ਇਸ ਲਈ ਅੱਜ ਵੀ ਯਬੂਸੀ ਲੋਕ ਯਰੂਸ਼ਲਮ ਵਿੱਚ ਬਿਨਯਾਮੀਨ ਦੇ ਲੋਕਾਂ ਨਾਲ ਰਹਿੰਦੇ ਹਨ

 

2 ਸਮੂਏਲ 5:6

ਫ਼ਿਰ ਪਾਤਸ਼ਾਹ ਅਤੇ ਉਸ ਦੇ ਆਦਮੀ ਯਾਰੁਸ਼ਲਮ ਵਿੱਚ ਰਹਿੰਦੇ ਯਬੂਸੀਆਂ ਦੇ ਵਿਰੁੱਧ ਗਏ। ਯਬੂਸੀਆਂ ਨੇ ਦਾਊਦ ਨੂੰ ਕਿਹਾ, “ਤੂੰ ਸਾਡੇ ਸ਼ਹਿਰ ਵਿੱਚ ਪ੍ਰਵੇਸ਼ ਨਾ ਕਰ ਸੱਕੇਂਗਾ। [a] ਸਾਡੇ ਅੰਨ੍ਹੇ ਤੇ ਲੰਗੜ੍ਹੇ ਲੋਕ ਵੀ ਤੈਨੂੰ ਅੰਦਰ ਆਉਣ ਤੋਂ ਰੋਕ ਸੱਕਦੇ ਹਨ।” (ਇਹ ਉਨ੍ਹਾਂ ਇਸ ਲਈ ਆਖਿਆ ਕਿਉਂ ਕਿ ਉਹ ਸੋਚਦੇ ਸਨ ਕਿ ਉਨ੍ਹਾਂ ਦੇ ਸ਼ਹਿਰਾਂ ਵਿੱਚ ਵੜਨਾ ਇੰਨਾ ਔਖਾ ਸੀ ਕਿ ਦਾਊਦ ਵੀ ਸਫ਼ਲ ਨਹੀਂ ਹੋ ਸੱਕੇਗਾ

 

2 ਸਮੂਏਲ 5:8

ਉਸ ਦਿਨ ਦਾਊਦ ਨੇ ਆਪਣੇ ਆਦਮੀਆਂ ਨੂੰ ਕਿਹਾ, “ਜੇਕਰ ਤੁਸੀਂ ਯਬੂਸੀਆਂ ਨੂੰ ਹਰਾਉਣਾ ਚਾਹੁੰਦੇ ਹੋ ਤਾਂ ਉਸ ਪਰਨਾਲੇ ਵੱਲੋਂ ਦੀ ਲੰਘੋ ਅਤੇ ਉਨ੍ਹਾਂ ਅੰਨ੍ਹੇ ਅਤੇ ਲੰਗੜ੍ਹੇ ਦੁਸ਼ਮਣਾਂ ਤੀਕ ਪਹੁੰਚੋ। ਇਸੇ ਲਈ ਲੋਕ ਕਹਿੰਦੇ ਹਨ ਕਿ ਅੰਨਿਆਂ ਅਤੇ ਲੰਗੜਿਆਂ ਦੇ ਹੁੰਦਿਆਂ ਉਹ ਭਵਨ ਵਿੱਚ ਨਹੀਂ ਵੜੇਗਾ।

 

2 ਸਮੂਏਲ 5:7

ਪਰ ਦਾਊਦ ਨੇ ਸੀਯੋਨ ਦਾ ਕਿਲਾ ਲੈ ਲਿਆ। ਫ਼ਿਰ ਇਹ ਕਿਲਾ ਦਾਊਦ ਦਾ ਨਗਰ ਬਣ ਗਿਆ।)

 

1 ਇਤਹਾਸ 11:4

ਦਾਊਦ ਅਤੇ ਇਸਰਾਏਲ ਦੇ ਸਾਰੇ ਲੋਕ ਯਰੂਸ਼ਲਮ ਸ਼ਹਿਰ ਵਿੱਚ ਪਹੁੰਚੇ। ਉਨ੍ਹੀ ਦਿਨੀ ਯਰੂਸ਼ਲਮ ਨੂੰ ਯਬੂਸ ਨਾਉਂ ਨਾਲ ਜਾਣਿਆ ਜਾਂਦਾ ਸੀ ਤੇ ਉਸ ਸ਼ਹਿਰ ਦੇ ਲੋਕਾਂ ਨੂੰ ਯਬੂਸੀ ਆਖਿਆ ਜਾਂਦਾ ਸੀ। ਉਸ ਸ਼ਹਿਰ ਦੇ ਲੋਕਾਂ ਨੇ

 

2 ਸਮੂਏਲ 5:9

ਦਾਊਦ ਉਸ ਕਿਲ੍ਹੇ ਵਿੱਚ ਰਿਹਾ ਅਤੇ ਇਸ ਨੂੰਦਾਊਦ ਦਾ ਸ਼ਹਿਰਆਖਿਆ। ਉਸ ਨੇ ਮਿਲੋ [a] ਤੋਂ ਲੈ ਕੇ ਸ਼ਹਿਰ ਦਾ ਵਿਕਾਸ ਕੀਤਾ ਅਤੇ ਇਸ ਸ਼ਹਿਰ ਅੰਦਰ ਹੋਰ ਵੀ ਘਰਾਂ ਦਾ ਨਿਰਮਾਣ ਕੀਤਾ

 

1 ਇਤਹਾਸ 11:7

ਦਾਊਦ ਨੇ ਫ਼ਿਰ ਉੱਥੇ ਗੜ੍ਹ ਨੂੰ ਆਪਣਾ ਘਰ ਬਣਾਇਆ। ਇਸੇ ਕਾਰਣ ਉਹ ਦਾਊਦ ਦਾ ਨਗਰ ਅਖਵਾਇਆ

 

1 ਇਤਹਾਸ 11:8

ਦਾਊਦ ਨੇ ਮਿਲੋ ਤੋਂ ਲੈ ਕੇ ਸ਼ਹਿਰ ਦੇ ਦੁਆਲੇ ਦੀ ਕੰਧ ਤੀਕ ਕਿਲੇ ਦੇ ਆਲੇ-ਦੇਆਲੇ ਸ਼ਹਿਰ ਨਿਰਮਾਣ ਕੀਤਾ ਅਤੇ ਯੋਆਬ ਨੇ ਸ਼ਹਿਰ ਦੇ ਹੋਰ ਹਿਸਿਆਂ ਦੀ ਮੁਰੰਮਤ ਕੀਤੀ

 

2 ਸਮੂਏਲ 5:11

11 ਤਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਸੰਦੇਸ਼ਵਾਹਕ, ਦਿਆਰ ਦੀ ਲੱਕੜ ਅਤੇ ਤਰੱਖਾਣ ਅਤੇ ਪੱਥਰ ਘੜਣ ਵਾਲਿਆਂ ਨੂੰ ਦਾਊਦ ਕੋਲ ਭੇਜਿਆ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਤਿਆਰ ਕੀਤਾ

 

1 ਇਤਹਾਸ 14:1

 ਹੀਰਾਮ ਸ਼ੂਰ ਦਾ ਰਾਜਾ ਸੀ ਅਤੇ ਉਸ ਨੇ ਦਾਊਦ ਕੋਲ ਹਲਕਾਰੇ ਭੇਜੇ। ਉਸ ਨੇ ਦਿਆਰ ਦੀਆਂ ਸ਼ਤੀਰਾਂ, ਸੰਗਤਰਾਸ਼ ਅਤੇ ਤਰਖਾਨ ਵੀ ਭੇਜੇ ਤਾਂ ਜੋ ਉਹ ਦਾਊਦ ਲਈ ਇੱਕ ਭਵਨ ਤਿਆਰ ਕਰ ਸੱਕਣ

 

1 ਇਤਹਾਸ 15:1-16

ਦਾਊਦ ਨੇ ਆਪਣੇ ਰਹਿਣ ਲਈ ਦਾਊਦ ਦੇ ਸ਼ਹਿਰ ਵਿੱਚ ਘਰ ਉਸਾਰੇ। ਫ਼ਿਰ ਉਸ ਨੇ ਨੇਮ ਦੇ ਸੰਦੂਕ ਨੂੰ ਰੱਖਣ ਲਈ ਜਗ੍ਹਾ ਬਣਵਾਈ ਜਿਸ ਲਈ ਉਸ ਨੇ ਤੰਬੂ ਖੜ੍ਹਾ ਕੀਤਾ। ਫ਼ਿਰ ਦਾਊਦ ਨੇ ਕਿਹਾ, “ਸਿਰਫ਼ ਲੇਵੀਆਂ ਨੂੰ ਹੀ ਨੇਮ ਦਾ ਸੰਦੂਕ ਚੁੱਕਣ ਦੀ ਇਜਾਜ਼ਤ ਹੈ। ਯਹੋਵਾਹ ਨੇ ਨੇਮ ਦੇ ਸੰਦੂਕ ਨੂੰ ਚੁੱਕਣ ਅਤੇ ਹਮੇਸ਼ਾ ਲਈ ਉਸਦੀ ਸੇਵਾ ਕਰਨ ਲਈ ਲੇਵੀਆਂ ਨੂੰ ਚੁਣਿਆ ਹੈ।

ਤਦ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਸੱਦਿਆ। ਜਦ ਕਿ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਉਸ ਥਾਂ ਤੀਕ ਚੁੱਕਿਆ ਜਿਹੜੀ ਦਾਊਦ ਨੇ ਉਸ ਲਈ ਬਣਵਾਈ ਸੀ ਦਾਊਦ ਨੇ ਹਾਰੂਨ ਦੇ ਉੱਤਰਾਧਿਕਾਰੀ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ
ਕਹਾਥੀਆਂ ਦੇ ਪਰਿਵਾਰ-ਸਮੂਹ ਵਿੱਚੋਂ 120 ਮਨੁੱਖ ਸਨ ਅਤੇ ਊਰੀਏਲ ਉਨ੍ਹਾਂ ਦਾ ਆਗੂ ਸੀ
ਮਰਾਰੀ ਪਰਿਵਾਰ-ਸਮੂਹ ਵਿੱਚੋਂ 220 ਮਨੁੱਖ ਸਨ ਅਸਾਯਾਹ ਉਨ੍ਹਾਂ ਦਾ ਆਗੂ ਸੀ
ਗੇਰਸ਼ੋਮੀਆਂ ਦੇ ਘਰਾਣੇ ਵਿੱਚ 130 ਮਨੁੱਖ ਸਨ ਅਤੇ ਯੋਏਲ ਉਨ੍ਹਾਂ ਦਾ ਆਗੂ ਸੀ
ਅਲੀਸਾਫ਼ਾਨ ਦੇ ਪਰਿਵਾਰ-ਸਮੂਹ ਚੋ 200 ਮਨੁੱਖ ਸਨ ਅਤੇ ਸ਼ਮਅਯਾਹ ਉਨ੍ਹਾਂ ਦਾ ਆਗੂ ਸੀ
ਹਬਰੋਨ ਦੇ ਘਰਾਣੇ ਵਿੱਚੋਂ 80 ਮਨੁੱਖ ਸਨ, ਜਿਨ੍ਹਾਂ ਦਾ ਸਰਦਾਰ ਅਲੀਏਲ ਸੀ
10 ਉਜ਼ੀਏਲ ਦੇ ਪਰਿਵਾਰ-ਸਮੂਹ ਵਿੱਚੋਂ 112 ਮਨੁੱਖ ਸਨ ਅਤੇ ਅਮੀਨਾਦਾਬ ਉਨ੍ਹਾਂ ਦਾ ਸਰਦਾਰ ਸੀ

ਦਾਊਦ ਦੀ ਜਾਜਕਾਂ ਅਤੇ ਲੇਵੀਆਂ ਨਾਲ ਗੱਲ-ਬਾਤ

11 ਤਦ ਦਾਊਦ ਨੇ ਸਾਦੋਕ ਅਤੇ ਅਬਯਾਥਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀਏਲ, ਅਸਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸੱਦਿਆ। 12 ਦਾਊਦ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰ-ਸਮੂਹ ਦੇ ਆਗੂ ਹੋ, ਤੁਹਾਨੂੰ ਅਤੇ ਬਾਕੀ ਲੇਵੀਆਂ ਨੂੰ ਆਪਣੇ-ਆਪ ਨੂੰ ਪਵਿੱਤਰ ਕਰਨਾ ਚਾਹੀਦਾ ਹੈ, ਫ਼ੇਰ ਜਿਹੜੀ ਜਗ੍ਹਾ ਮੈਂ ਨੇਮ ਦੇ ਸੰਦੂਕ ਲਈ ਬਣਾਈ ਹੈ, ਸੰਦੂਕ ਨੂੰ ਉੱਥੇ ਲੈ ਕੇ ਆਓ 13 ਪਿੱਛਲੀ ਵਾਰੀ, ਕਿਉਂ ਜੋ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।
14 ਤਦ ਫ਼ਿਰ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ-ਆਪ ਨੂੰ ਪਵਿੱਤਰ ਕੀਤਾ 15 ਤਾਂ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢਿਆਂ ਤੇ ਚੁੱਕਿਆ ਜਿਵੇਂ ਕਿ ਮੂਸਾ ਨੇ ਯਹੋਵਾਹ ਦੇ ਬਚਨਾਂ ਮੁਤਾਬਕ ਆਗਿਆ ਦਿੱਤੀ ਸੀ। ਉਨ੍ਹਾਂ ਨੇ ਯਹੋਵਾਹ ਦੀ ਆਗਿਆ ਅਨੁਸਾਰ ਉਸ ਸੰਦੂਕ ਨੂੰ ਚੁੱਕਿਆ

ਗਵੈਯੇ

16 ਦਾਊਦ ਨੇ ਲੇਵੀ ਆਗੂਆਂ ਨੂੰ ਉਨ੍ਹਾਂ ਦੇ ਗਵੈਯੇ ਭਾਈਆਂ ਨੂੰ ਸੱਦਣ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਏ ਖੁਸ਼ੀ ਦੇ ਆਨੰਦਮਈ ਗਾਨ ਗਾਉਣ

 

2 ਸਮੂਏਲ 6:1-23

ਯਹੋਵਾਹ ਦਾ ਪਵਿੱਤਰ ਸੰਦੂਕ ਯਰੂਸ਼ਲਮ ਵਿੱਚ ਲਿਆਂਦਾ ਗਿਆ

 ਫ਼ਿਰ ਦਾਊਦ ਨੇ ਇਸਰਾਏਲ ਦੇ ਸਭ ਤੋਂ ਵੱਧੀਆ ਚੁਣੇ ਹੋਏ 30,000 ਸਿਪਾਹੀ ਇਕੱਠੇ ਕੀਤੇ। ਤਦ ਦਾਊਦ ਅਤੇ ਉਸ ਦੇ ਸਾਰੇ ਆਦਮੀ, ਯਹੂਦਾਹ ਵਿੱਚ ਬਆਲੇ ਨੂੰ ਗਏ ਅਤੇ ਉੱਥੋਂ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਯਰੂਸ਼ਲਮ ਨੂੰ ਲੈ ਗਏ। ਲੋਕ ਯਹੋਵਾਹ ਦੀ ਉਪਾਸਨਾ ਕਰਨ ਲਈ ਪਵਿੱਤਰ ਸੰਦੂਕ ਵੱਲ ਆਏ। ਉਹ ਪਵਿੱਤਰ ਸੰਦੂਕ ਯਹੋਵਾਹ ਦੇ ਸਿੰਘਾਸਣ ਦੇ ਬਰਾਬਰ ਹੈ। ਉਸੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਉਕਰੀਆਂ ਹੋਈਆਂ ਹਨ ਅਤੇ ਯਹੋਵਾਹ ਸਰਬ ਸ਼ਕਤੀਮਾਨ ਇਨ੍ਹਾਂ ਦੂਤਾਂ ਉੱਤੇ, ਪਾਤਸ਼ਾਹ ਬਣਕੇ ਬੈਠਾ ਹੈ ਸੋ ਉਨ੍ਹਾਂ ਨੇ ਪਵਿੱਤਰ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਸ ਨੂੰ ਅਬੀਨਾਦਾਬ ਦੇ ਘਰੋ ਜੋ ਕਿ ਇੱਕ ਪਹਾੜੀ ਉੱਤੇ ਸੀ, ਲਿਜਾ ਰਹੇ ਸਨ। ਅਬੀਨਾਦਾਬ ਦੇ ਪੁੱਤਰ ਊਜਾਹ ਅਤੇ ਅਹਯੋ ਉਸ ਨਵੀਂ ਗੱਡੀ ਨੂੰ ਚੱਲਾ ਰਹੇ ਸਨ

ਅਤੇ ਉਨ੍ਹਾਂ ਨੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਨਾਲ-ਨਾਲ ਗਏ ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭ ਤਰ੍ਹਾਂ ਦੇ ਸਾਜ਼ ਜਿਵੇਂ ਕਿ ਬੀਨ, ਮੱਧਮ, ਖੰਜਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ-ਅੱਗੇ ਵਜਾਉਂਦੇ ਹੋਏ ਤੁਰੇ ਜਦੋਂ ਦਾਊਦ ਦੇ ਆਦਮੀ ਨਾਕੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਹੱਥ ਲੰਮਾ ਕਰਕੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਫ਼ੜ ਕੇ ਸੰਭਾਲਿਆ ਕਿਉਂ ਕਿ ਗਊਆਂ ਠੋਕਰ ਖਾ ਰਹੀਆਂ ਸਨ ਪਰ ਯਹੋਵਾਹ ਊਜ਼ਾਹ ਤੇ ਕਰੋਧ ਵਿੱਚ ਆਇਆ ਅਤੇ ਉਸ ਨੂੰ ਮਾਰ ਸੁੱਟਿਆ। [a] ਊਜ਼ਾਹ ਨੇ ਜਦੋਂ ਪਵਿੱਤਰ ਸੰਦੂਕ ਨੂੰ ਛੁਹਿਆ ਤਾਂ ਯਹੋਵਾਹ ਨੂੰ ਕੋਈ ਸੰਮਾਨ ਨਾ ਦਰਸਾਇਆ ਤਾਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਕੋਲ ਹੀ ਡਿੱਗ ਪਿਆ ਅਤੇ ਮਰ ਗਿਆ ਦਾਊਦ ਉਦਾਸ ਹੋ ਗਿਆ ਕਿਉਂ ਕਿ ਯਹੋਵਾਹ ਨੇ ਊਜ਼ਾਹ ਨੂੰ ਮਾਰ ਸੁੱਟਿਆ ਸੀ। ਉਸ ਨੇ ਉਸ ਥਾਂ ਦਾ ਨਾਂਪਰਸ-ਊਜ਼ਾਹਰੱਖਿਆ
ਦਾਊਦ ਉਸ ਦਿਨ ਯਹੋਵਾਹ ਕੋਲੋਂ ਡਰਿਆ ਅਤੇ ਕਹਿਣ ਲੱਗਾ, “ਹੁਣ ਇੱਥੇ ਮੈਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਕਿਵੇਂ ਲਿਆ ਸੱਕਦਾ ਹਾਂ? 10 ਸੋ ਦਾਊਦ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈਜਾਕੇ ਆਪਣੇ ਕੋਲ ਨਾ ਰੱਖ ਸੱਕਿਆ ਤਾਂ ਦਾਊਦ ਪਵਿੱਤਰ ਸੰਦੂਕ ਨੂੰ ਇੱਕ ਪਾਸੇ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਲੈ ਗਿਆ 11 ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨੇ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ
12 ਉਪਰੰਤ, ਲੋਕਾਂ ਨੇ ਦਾਊਦ ਨੂੰ ਕਿਹਾ, “ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਕਾਰਣ ਯਹੋਵਾਹ ਨੇ ਬਰਕਤ ਦਿੱਤੀ ਹੈ।ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋਕੇ ਚੜ੍ਹਾ ਲਿਆਇਆ 13 ਜਦੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਚੁੱਕਣ ਵਾਲੇ ਛੇ ਕਦਮ ਹੀ ਤੁਰੇ ਤਾਂ ਉਸ ਨੇ ਬਲਦ ਅਤੇ ਇੱਕ ਮੋਟੇ ਵੱਛੇ ਦੀ ਬਲੀ ਦਿੱਤੀ 14 ਯਹੋਵਾਹ ਦੇ ਅੱਗੇ ਫ਼ਿਰ ਦਾਊਦ ਆਪਣੇ ਸਾਰੇ ਜ਼ੋਰ ਨਾਲ ਨੱਚ ਰਿਹਾ ਸੀ ਅਤੇ ਦਾਊਦ ਨੇ ਲਿਨਨ ਦਾ ਏਫ਼ੋਦ ਪਾਇਆ ਹੋਇਆ ਸੀ
15 ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਜ਼ੈਕਾਰਾ ਬੁਲਾਉਂਦੇ ਅਤੇ ਤੂਰੀਆਂ ਵਜਾਉਂਦੇ ਚੁੱਕ ਕੇ ਲੈ ਆਏ। ਜਦੋਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਸ਼ਹਿਰ ਵਿੱਚ ਲੈ ਆਏ 16 ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸ ਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟੱਪਦਾ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸ ਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ
17 ਦਾਊਦ ਨੇ ਪਵਿੱਤਰ ਸੰਦੂਕ ਲਈ ਤੰਬੂ ਲਾਇਆ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਤੰਬੂ ਦੇ ਹੇਠਾਂ ਜਾ ਟਿਕਾਇਆ। ਉਪਰੰਤ ਦਾਊਦ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ
18 ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਤੋਂ ਬਾਅਦ ਦਾਊਦ ਨੇ ਸਰਬ ਸ਼ਕਤੀਮਾਨ ਯਹੋਵਾਹ ਦੇ ਨਾਉਂ ਤੇ ਲੋਕਾਂ ਨੂੰ ਅਸੀਸ ਦਿੱਤੀ 19 ਦਾਊਦ ਨੇ ਲੋਕਾਂ ਨੂੰ ਪ੍ਰਸਾਦ ਵਜੋਂ ਭਾਵੇਂ ਉਹ ਮਰਦ ਸਨ ਭਾਵੇਂ ਔਰਤਾਂ ਸਭਨਾਂ ਨੂੰ ਰੋਟੀ, ਸੌਗੀ ਵਾਲਾ ਕੇਕ ਅਤੇ ਖਜੂਰੀ ਰੋਟੀ ਦਿੱਤੀ। ਉਪਰੰਤ ਸਭ ਇਸਰਾਏਲੀ ਘਰਾਂ ਨੂੰ ਪਰਤ ਗਏ

ਮੀਕਲ ਨੇ ਦਾਊਦ ਨੂੰ ਫ਼ਟਕਾਰਿਆ

20 ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ ਤਾਂ ਪਰ ਸ਼ਾਊਲ ਦੀ ਧੀ ਮੀਕਲ ਦਾਊਦ ਨੂੰ ਮਿਲਣ ਲਈ ਨਿਕਲੀ ਅਤੇ ਬੋਲੀ, “ਇਸਰਾਏਲ ਦੇ ਪਾਤਸ਼ਾਹ ਨੇ ਅੱਜ ਆਪਣਾ ਸਨਮਾਨ ਗਵਾ ਲਿਆ ਕਿਉਂ ਕਿ ਉਸ ਨੇ ਅੱਜ ਆਪਣੇ ਨੌਕਰਾਂ ਦੀਆਂ ਕੁੜੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ-ਆਪ ਨੂੰ ਨੰਗਾ ਕੀਤਾ ਜਿਵੇਂ ਕੋਈ ਬੇਸ਼ਰਮ ਆਪਣੇ-ਆਪ ਨੂੰ ਲੋਕਾਂ ਸਾਹਮਣੇ ਨੰਗਾ ਕਰਦਾ ਹੈ।
21 ਤਦ ਦਾਊਦ ਨੇ ਮੀਕਲ ਨੂੰ ਕਿਹਾ, “ਯਹੋਵਾਹ ਨੇ ਮੈਨੂੰ ਤੇਰੇ ਪਿਉ ਅਤੇ ਉਸ ਦੇ ਸਾਰੇ ਘਰਾਣੇ ਦੇ ਅੱਗੇ ਚੁਣਿਆ ਹੈ। ਯਹੋਵਾਹ ਨੇ ਮੈਨੂੰ ਆਪਣੇ ਲੋਕਾਂ, ਇਸਰਾਏਲੀਆਂ ਦਾ ਆਗੂ ਬਣਾਇਆ ਹੈ ਸੋ ਮੈਂ ਤਾਂ ਯਹੋਵਾਹ ਦੇ ਅੱਗੇ ਇੰਝ ਹੀ ਨੱਚਾਂਗਾ ਅਤੇ ਜਸ਼ਨ ਮਨਾਵਾਂਗਾ 22 ਸਗੋ ਮੈਂ ਤਾਂ ਇਸ ਨਾਲੋਂ ਵੀ ਵੱਧੇਰੇ ਸ਼ਰਮਨਾਕ ਹਰਕਤਾਂ ਕਰਾਂਗਾ। ਤੂੰ ਭਾਵੇਂ ਮੇਰੀ ਇੱਜ਼ਤ ਨਾ ਕਰ ਪਰ ਜਿਨ੍ਹਾਂ ਕੁੜੀਆਂ ਬਾਰੇ ਤੂੰ ਗੱਲ ਕਰ ਰਹੀ ਹੈ ਉਨ੍ਹਾਂ ਨੂੰ ਮੇਰੇ ਉੱਪਰ ਮਾਨ ਹੈ।
23 ਸ਼ਾਊਲ ਦੀ ਧੀ ਮੀਕਲ ਨੂੰ ਕਦੇ ਵੀ ਕੋਈ ਬੱਚਾ ਨਾ ਹੋਇਆ, ਉਹ ਬੇਔਲਾਦ ਹੀ ਮਰ ਗਈ

ਯਸਾਯਾਹ 33:20

ਪਰਮੇਸ਼ੁਰ ਯਰੂਸ਼ਲਮ ਦੀ ਰਾਖੀ ਕਰੇਗਾ

20 ਸਾਡੇ ਧਾਰਮਿਕ ਉਤਸਵਾਂ ਦੇ ਸ਼ਹਿਰ ਸੀਯੋਨ ਵੱਲ ਦੇਖੋ। ਯਰੂਸ਼ਲਮ ਵੱਲ ਦੇਖੋ-ਆਰਾਮ ਕਰਨ ਦੀ ਉਸ ਖੂਬਸੂਰਤ ਥਾਂ ਵੱਲ। ਯਰੂਸ਼ਲਮ ਇੱਕ ਅਜਿਹੇ ਤੰਬੂ ਵਰਗਾ ਹੈ ਜਿਹੜਾ ਕਦੇ ਨਹੀਂ ਹਿਲੇਗਾ। ਜਿਹੜੀਆਂ ਕਿੱਲੀਆਂ ਨੇ ਉਸ ਨੂੰ ਰੋਕਿਆ ਹੋਇਆ ਹੈ ਉਹ ਕਦੇ ਨਹੀਂ ਪੁਟ੍ਟੀਆਂ ਜਾਣਗੀਆਂ। ਉਸ ਦੇ ਰੱਸੇ ਕਦੇ ਨਹੀਂ ਟੁੱਟਣਗੇ

 

2 ਰਾਜਿਆਂ 19:20-21

20 ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਅਖਵਾ ਭੇਜਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ ਕਿ ਤੂੰ ਜੋ ਪ੍ਰਾਰਥਨਾ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਬਾਬਤ ਮੇਰੇ ਅੱਗੇ ਕੀਤੀ ਹੈ ਉਹ ਮੈਂ ਸੁਣ ਲਈ ਹੈ

21 ਸਨਹੇਰੀਬ ਲਈ ਯਹੋਵਾਹ ਦੇ ਜੋ ਬਚਨ ਹਨ ਉਹ ਇਵੇਂ ਹਨ:

ਸੀਯੋਨ ਦੀ ਕੰਨਿਆ ਕੁਆਰੀ
    ਤੈਨੂੰ ਤੁੱਛ ਜਾਣਦੀ,
ਤੈਨੂੰ ਮਖੌਲ ਕਰਦੀ ਯਰੂਸ਼ਲਮ ਦੀ ਧੀ
    ਤੇਰੀ ਪਿੱਠ ਪਿੱਛੇ ਸਿਰ ਹਿਲਾਉਂਦੀ ਹੈ

ਯਸਾਯਾਹ 37:21-22

ਪਰਮੇਸ਼ੁਰ ਦਾ ਹਿਜ਼ਕੀਯਾਹ ਨੂੰ ਜਵਾਬ

21 ਫ਼ੇਰ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਘਲਿਆ। ਯ੍ਯਸਾਯਾਹ ਨੇ ਆਖਿਆ, “ਇਸਰਾਏਲ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਤੁਸੀਂ ਮੇਰੇ ਅੱਗੇ ਅੱਸ਼ੂਰ ਦੇ ਰਾਜੇ ਸਨਹੇਰੀਬ ਵੱਲੋਂ ਆਏ ਸੰਦੇਸ਼ ਬਾਰੇ ਪ੍ਰਾਰਥਨਾ ਕੀਤੀ। ਮੈਂ ਤੁਹਾਡੀ ਪ੍ਰਾਰਥਨਾ ਸੁਣ ਲਈ ਹੈ।

22 ਸਨਹੇਰੀਬ ਬਾਰੇ ਯਹੋਵਾਹ ਦਾ ਸੰਦੇਸ਼ ਇਉਂ ਹੈ:
ਅੱਸ਼ੂਰ ਦੇ ਰਾਜੇ, ਸੀਯੋਨ ਯਰੂਸ਼ਲਮ ਦੀ ਕਂਵਾਰੀ ਪੁੱਤਰੀ ਤੈਨੂੰ ਮਹੱਤਵਪੂਰਣ ਨਹੀਂ ਸਮਝਦੀ।
    ਉਹ ਤੇਰੇ ਉੱਤੇ ਹੱਸਦੀ ਹੈ।
ਯਰੂਸ਼ਲਮ ਦੀ ਪੁੱਤਰੀ ਮਜ਼ਾਕ ਤੇਰਾ ਉਡਾਉਂਦੀ ਹੈ

 

ਯਸਾਯਾਹ 4:3

ਉਸ ਸਮੇਂ, ਉਹ ਸਾਰੇ ਲੋਕ ਜਿਹੜੇ ਹਾਲੇ ਸੀਯੋਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਉਂ ਰਹੇ ਹੋਣਗੇ, ਪਵਿੱਤਰ (ਖਾਸ) ਲੋਕ ਅਖਵਾਣਗੇ। ਇਹ ਗੱਲ ਉਨ੍ਹਾਂ ਸਾਰੇ ਲੋਕਾਂ ਨਾਲ ਵਾਪਰੇਗੀ ਜਿਨ੍ਹਾਂ ਦੇ ਨਾਮ ਖਾਸ ਸੂਚੀ ਵਿੱਚ ਹੋਣਗੇ, ਉਨ੍ਹਾਂ ਲੋਕਾਂ ਦੀ ਸੂਚੀ ਵਿੱਚ ਜਿਨ੍ਹਾਂ ਨੂੰ ਜਿਉਂਦੇ ਰਹਿਣ ਦੀ ਇੱਜ਼ਤ ਮਿਲੀ ਹੋਈ ਹੋਵੇਗੀ

 

ਵਿਰਲਾਪ 1:4-8


ਸੀਯੋਨ ਦੇ ਰਸਤੇ ਬਹੁਤ ਉਦਾਸ ਨੇ
    ਉਹ ਇਸ ਵਾਸਤੇ ਉਦਾਸ ਨੇ ਕਿਉਂ ਕਿ ਹੁਣ ਸੀਯੋਨ ਅੰਦਰ ਛੁੱਟੀਆਂ ਮਨਾਉਣ ਲਈ ਕੋਈ ਵੀ ਨਹੀਂ ਆਉਂਦਾ।
ਸੀਯੋਨ ਦੇ ਯਮੂਹ ਦਰਵਾਜ਼ੇ ਤਬਾਹ ਹੋ ਗਏ ਨੇ।
    ਸੀਯੋਨ ਦੇ ਸਾਰੇ ਜਾਜਕ ਆਹਾਂ ਭਰਦੇ ਨੇ।
ਸੀਯੋਨ ਦੀਆਂ ਮੁਟਿਆਰਾਂ ਚੁੱਕ ਲਈਆਂ ਗਈਆਂ ਹਨ।
    ਅਤੇ ਇਹ ਸਾਰਾ ਕੁਝ ਸੀਯੋਨ ਲਈ ਡੂੰਘੀ ਉਦਾਸੀ ਹੈ।
ਯਰੂਸ਼ਲਮ ਦੇ ਦੁਸ਼ਮਣ ਜਿੱਤ ਗਏ ਨੇ
    ਉਸ ਦੇ ਦੁਸ਼ਮਣ ਸਫ਼ਲ ਹੋ ਗਏ ਨੇ।
ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਜ਼ਾ ਦਿੱਤੀ ਸੀ।
    ਉਸ ਨੇ ਯਰੂਸ਼ਲਮ ਨੂੰ ਉਸ ਦੇ ਅਨੇਕਾਂ ਪਾਪਾਂ ਬਦਲੇ ਸਜ਼ਾ ਦਿੱਤੀ।
ਉਸ ਦੇ ਬੱਚੇ ਦੂਰ ਚੱਲੇ ਗਏ ਹਨ।
    ਉਨ੍ਹਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਸੀ ਅਤੇ ਉਨ੍ਹਾਂ ਨੂੰ ਦੂਰ ਲੈ ਗਏ ਸਨ।
ਸੀਯੋਨ ਦੀ ਧੀ ਦੀ ਖੂਬਸੂਰਤੀ ਚਲੀ ਗਈ ਹੈ
    ਉਸ ਦੇ ਸ਼ਹਿਜ਼ਾਦੇ ਹਿਰਨਾਂ ਵਰਗੇ ਬਣ ਗਏ ਨੇ।
    ਉਹ ਅਜਿਹੇ ਹਿਰਨਾਂ ਵਰਗੇ ਸਨ ਜਿਹੜੇ ਚਰਨ ਲਈ ਕਿਆਰੀ ਨਹੀਂ ਲੱਭ ਸੱਕਦੇ।
ਉਹ ਨਿਤਾਣੇ ਹੋਕੇ ਭੱਜ ਗਏ ਸਨ।
    ਉਹ ਉਨ੍ਹਾਂ ਲੋਕਾਂ ਕੋਲੋਂ ਭੱਜ ਗਏ ਸਨ ਜਿਨ੍ਹਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ।
ਯਰੂਸ਼ਲਮ ਆਪਣਾ ਅਤੀਤ ਯਾਦ ਕਰਦੀ ਹੈ
ਉਹ ਉਸ ਸਮੇਂ ਬਾਰੇ ਯਾਦ ਕਰਦੀ ਹੈ, ਜਦੋਂ ਉਹ ਗਰੀਬ ਸੀ
    ਅਤੇ ਉਨ੍ਹਾਂ ਸਾਰੀਆਂ ਚੰਗੀਆਂ ਚੀਜਾਂ ਬਾਰੇ ਤੰਗ ਕੀਤੀ ਗਈ ਸੀ ਜੋ ਅਤੀਤ ਵਿੱਚ ਉਸ ਕੋਲ ਸਨ।
ਉਹ ਯਾਦ ਕਰਦੀ ਹੈ ਜਦੋਂ ਉਸ ਦੇ ਲੋਕ ਦੁਸ਼ਮਣਾਂ ਦੁਆਰਾ ਫ਼ੜੇ ਗਏ ਸਨ।
    ਉਹ ਯਾਦ ਕਰਦੀ ਹੈ ਜਦੋਂ ਇੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ।
ਜਦੋਂ ਉਸ ਦੇ ਦੁਸ਼ਮਣਾਂ ਉਸ ਨੂੰ ਦੇਖਿਆ ਸੀ, ਉਹ ਹੱਸੇ ਸਨ।
    ਉਹ ਇਸ ਲਈ ਹੱਸੇ ਸਨ ਕਿ ਉਹ ਬਰਬਾਦ ਹੋ ਗਈ ਸੀ।
ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ
    ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ।
    ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ,
ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ
    ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ।
ਉਹ ਖੁਦ ਕਰਾਹੁਉਂਦੀ ਹੈ
    ਅਤੇ ਚਲੀ ਜਾਂਦੀ ਹੈ

 

ਯੋਏਲ 2:32

32 ਫ਼ਿਰ ਉਹ ਸਾਰੇ ਜੋ ਯਹੋਵਾਹ ਦੇ ਨਾਮ ਤੇ ਪੁਕਾਰ ਕਰਦੇ ਹਨ ਬਚਾਏ ਜਾਣਗੇ
    ਓੱਥੇ ਸੀਯੋਨ ਦੇ ਪਰਬਤ ਉਤਲੇ ਅਤੇ ਯਰੂਸ਼ਲਮ ਵਿੱਚ ਬਚੇ ਹੋਏ ਲੋਕ ਹੋਣਗੇ ਜਿਵੇਂ ਕਿ ਯਹੋਵਾਹ ਨੇ ਆਖਿਆ।
ਹਾਂ, ਬਚੇ ਹੋਇਆਂ ਵਿੱਚ ਉਹ ਹੋਣਗੇ,
    ਜਿਨ੍ਹਾਂ ਨੂੰ ਯਹੋਵਾਹ ਬੁਲਾਵੇਗਾ

 

ਸਫ਼ਨਯਾਹ 3:14-16

ਖੁਸ਼ੀ ਦਾ ਗੀਤ

14 ਹੇ ਯਰੂਸ਼ਲਮ! ਗਾ ਅਤੇ ਮੌਜ ਮਣਾ।
    ਹੇ ਇਸਰਾਏਲ, ਖੁਸ਼ੀ ਨਾਰਾ ਮਾਰ।
    ਯਰੂਸ਼ਲਮ, ਖੁਸ਼ ਹੋ ਅਤੇ ਮੌਜ ਕਰ।
15 ਕਿਉਂ ਕਿ, ਯਹੋਵਾਹ ਨੇ ਤੇਰੇ ਨਿਆਂ ਨੂੰ ਦੂਰ ਕੀਤਾ,
    ਉਸ ਨੇ ਤੇਰੇ ਵੈਰੀਆਂ ਦੇ ਮਜ਼ਬੂਤ ਬੁਰਜਾਂ ਨੂੰ ਢਾਹਿਆ।
ਇਸਰਾਏਲ ਦੇ ਪਾਤਸ਼ਾਹ,
    ਯਹੋਵਾਹ ਤੇਰੇ ਅੰਗ-ਸੰਗ ਹੈ ਤੈਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਕਿ ਕੋਈ ਬਦੀ ਵਾਪਰੇਗੀ।
16 ਉਸ ਵਕਤ, ਸਿਉਨ ਸਦਵਾਏ ਜਾਂਦੇ ਯਰੂਸ਼ਲਮ ਨੂੰ ਇਹ ਦੱਸਿਆ ਜਾਵੇਗਾ,
    ਮਜ਼ਬੂਤ ਹੋ, ਅਤੇ ਡਰ ਨਾ



1 ਇਤਹਾਸ 11:4-5; 2 ਸਮੂਏਲ 5:6-7; ਉਤਪਤ 14:18; ਯਹੋਸ਼ੁਆ 15:63; ਨਿਆਂਈਆਂ ਦੀ ਪੋਥੀ 1:21; 2 ਸਮੂਏਲ 5:6; 2 ਸਮੂਏਲ 5:8; 2 ਸਮੂਏਲ 5:7; 1 ਇਤਹਾਸ 11:4; 2 ਸਮੂਏਲ 5:9; 1 ਇਤਹਾਸ 11:7; 1 ਇਤਹਾਸ 11:8; 2 ਸਮੂਏਲ 5:11; 1 ਇਤਹਾਸ 14:1; 1 ਇਤਹਾਸ 15:1-16; 2 ਸਮੂਏਲ 6:1-23; ਯਸਾਯਾਹ 33:20; 2 ਰਾਜਿਆਂ 19:20-21; ਯਸਾਯਾਹ 37:21-22; ਯਸਾਯਾਹ 4:3; ਵਿਰਲਾਪ 1:4-8; ਯੋਏਲ 2:32; ਸਫ਼ਨਯਾਹ 3:14-16