Monday, February 24, 2014

ਆਤਮਕ ਅੰਨਾਪਣ ਹਟਣਾ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਅੰਨਾਪਣ ਹਟਣਾ
                                            
ਪੰਜਾਬੀ ਮਸੀਹੀ ਸੰਦੇਸ਼

2 ਕੁਰਿੰਥੀਆਂ ਨੂੰ 4:6

ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ

 

ਗਿਣਤੀ 24:4

ਮੈਂ ਪਰਮੇਸ਼ੁਰ ਕੋਲੋਂ ਇਹ ਸੰਦੇਸ਼ ਸੁਣਿਆ ਸੀ
    ਮੈਂ ਉਹੀ ਦੇਖਿਆ ਜੋ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਦਿਖਾਇਆ।
    ਮੈਂ ਨਿਮਰਤਾ ਨਾਲ ਆਖਦਾ ਹਾਂ, ਜੋ ਮੈਂ ਸਾਫ਼ ਤੌਰ ਤੇ ਦੇਖਿਆ

 

2 ਰਾਜਿਆਂ 6:17

17 ਤਦ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਯਹੋਵਾਹ! ਮੈਂ ਬੇਨਤੀ ਕਰਦਾ ਹਾਂ ਕਿ ਤੂੰ ਮੇਰੇ ਸੇਵਕ ਦੀਆਂ ਅੱਖਾਂ ਖੋਲ੍ਹ ਤਾਂ ਜੋ ਉਹ ਵੇਖ ਸੱਕੇ।

ਯਹੋਵਾਹ ਨੇ ਉਸ ਨੌਜੁਆਨ ਦੀਆਂ ਅੱਖਾਂ ਖੋਲ੍ਹੀਆਂ ਤਾਂ ਸੇਵਕ ਨੇ ਵੇਖਿਆ ਕਿ ਅਲੀਸ਼ਾ ਦੇ ਇਰਦ ਗਿਰਦ ਤਾਂ ਪਹਾੜ ਅੱਗ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ

 

ਜ਼ਬੂਰ 146:8

    ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
    ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ

ਯਸਾਯਾਹ 35:5

ਫ਼ੇਰ ਅੰਨ੍ਹੇ ਲੋਕ ਦੋਬਾਰਾ ਦੇਖ ਸੱਕਣਗੇ। ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਜਾਣਗੀਆਂ। ਫ਼ੇਰ ਬੋਲੇ ਲੋਕ ਸੁਣ ਸੱਕਣਗੇ। ਉਨ੍ਹਾਂ ਦੇ ਕੰਨ ਖੁੱਲ੍ਹ ਜਾਣਗੇ

 

ਲੂਕਾ 4:18

18 ਪ੍ਰਭੂ ਦਾ ਆਤਮਾ ਮੇਰੇ ਨਾਲ ਹੈ
    ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ।
ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ
    ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ
ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,

 

ਲੂਕਾ 24:31

31 ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸ ਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ

 

ਯੂਹੰਨਾ 3:3

ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।

 

ਯੂਹੰਨਾ 9:39

39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸੱਕਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖ ਸੱਕਦੇ ਹਨ ਅੰਨ੍ਹੇ ਹੋ ਜਾਣ।

 

ਰਸੂਲਾਂ ਦੇ ਕਰਤੱਬ 26:18

18 ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।

 

2 ਕੁਰਿੰਥੀਆਂ ਨੂੰ 3:16

16 ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ

 

ਅਫ਼ਸੀਆਂ ਨੂੰ 1:18

18 ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ

 

ਅਫ਼ਸੀਆਂ ਨੂੰ 5:8

ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ

 

1 ਪਤਰਸ 2:9

ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ



2 ਕੁਰਿੰਥੀਆਂ ਨੂੰ 4:6; ਗਿਣਤੀ 24:4; 2 ਰਾਜਿਆਂ 6:17; ਜ਼ਬੂਰ 146:8; ਯਸਾਯਾਹ 35:5; ਲੂਕਾ 4:18; ਲੂਕਾ 24:31; ਯੂਹੰਨਾ 3:3; ਯੂਹੰਨਾ 9:39; ਰਸੂਲਾਂ ਦੇ ਕਰਤੱਬ 26:18; 2 ਕੁਰਿੰਥੀਆਂ ਨੂੰ 3:16; ਅਫ਼ਸੀਆਂ ਨੂੰ 1:18; ਅਫ਼ਸੀਆਂ ਨੂੰ 5:8; 1 ਪਤਰਸ 2:9